ਹਰਿਆਣਾ ਸਰਕਾਰ ਵੱਲੋਂ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਰਾਹਤ
ਚੰਡੀਗੜ੍ਹ, 29 ਜੁਲਾਈ 2026: ਹਰਿਆਣਾ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਦੇ ਲੋਕਾਂ ਨੂੰ ਆਪਣਾ ਘਰ ਖਰੀਦਣ ਲਈ ਵੱਡੀ ਰਾਹਤ ਦਿੰਦਿਆਂ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-U) 2.0 ਤਹਿਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਵਿੱਚ ਵਿਸ਼ੇਸ਼ ਛੋਟ ਦੇਣ ਦਾ ਅਹਿਮ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਰਿਆਣਾ ਕੈਬਨਿਟ ਦੀ ਬੈਠਕ ਵਿੱਚ ਲਿਆ ਗਿਆ।
ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ PMAY-U 2.0 ਅਧੀਨ ਰਜਿਸਟਰਡ ਅਤੇ ਯੋਗ EWS ਲਾਭਪਾਤਰੀਆਂ ਨੂੰ 60 ਵਰਗ ਮੀਟਰ ਤੱਕ ਦੀਆਂ ਰਿਹਾਇਸ਼ੀ ਇਕਾਈਆਂ ਦੀ ਖਰੀਦ 'ਤੇ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਰਾਹਤ ਮਿਲੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਘਰ ਖਰੀਦਣ ਦੀ ਪ੍ਰਕਿਰਿਆ ਹੋਰ ਆਸਾਨ ਅਤੇ ਕਿਫ਼ਾਇਤੀ ਬਣੇਗੀ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ।
ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਸਿਰਫ਼ ₹500
ਨਵੇਂ ਫ਼ੈਸਲੇ ਅਨੁਸਾਰ, ਯੋਗ ਰਿਹਾਇਸ਼ੀ ਇਕਾਈਆਂ ਦੀ ਕਨਵੇਅੰਸ ਡੀਡ (ਮਾਲਕੀ ਤਬਾਦਲਾ ਦਸਤਾਵੇਜ਼) ਦੀ ਰਜਿਸਟ੍ਰੇਸ਼ਨ ...








