Wednesday, October 28Punjabi People

Haryana news

ਹਰਿਆਣਾ ’ਚ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੇ ਹੁਕਮ, ਮੰਡੀਆਂ ਦੀ ਨਿਗਰਾਨੀ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਜਾਣ ਦੇ ਨਿਰਦੇਸ਼

ਹਰਿਆਣਾ ’ਚ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੇ ਹੁਕਮ, ਮੰਡੀਆਂ ਦੀ ਨਿਗਰਾਨੀ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਜਾਣ ਦੇ ਨਿਰਦੇਸ਼

Haryana news
ਚੰਡੀਗੜ੍ਹ, 8 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਅਤੇ ਬਾਜਰੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਖਰੀਦੀ ਜਾ ਰਹੀ ਫਸਲ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਖਰੀਦ ਤੋਂ ਲੈ ਕੇ ਲਿਫਟਿੰਗ ਤੇ ਭੁਗਤਾਨ ਤੱਕ ਦੀ ਪੂਰੀ ਪ੍ਰਕਿਰਿਆ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਚੱਲਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸਾਉਣੀ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਸਬੰਧੀ ਬੁਲਾਈ ਗਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਬੈਠਕ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇਂਦਰ ਕੁਮਾਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਅਮਨੀਤ ਪੀ. ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਹੁਣ ਤੱਕ 5 ਲੱਖ ਕੁਇੰਟਲ ਝੋਨੇ ਦੀ ਖਰੀਦ...
ਹਰਿਆਣਾ ਵਿੱਚ 5,500 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਸਿੰਗਾਪੁਰ, ਪ੍ਰਸਤਾਵ ਪੇਸ਼

ਹਰਿਆਣਾ ਵਿੱਚ 5,500 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਸਿੰਗਾਪੁਰ, ਪ੍ਰਸਤਾਵ ਪੇਸ਼

Haryana news
ਹਰਿਆਣਾ, 7 ਅਕਤੂਬਰ 2026: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਿੰਗਾਪੁਰ ਫੇਰੀ ਹਰਿਆਣਾ ਨੂੰ ਗਲੋਬਲ ਨਿਵੇਸ਼ ਦੇ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਸਾਬਤ ਹੋਈ ਹੈ। ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਹਰਿਆਣਾ ਵਿੱਚ ਕਰੀਬ 5,500 ਕਰੋੜ ਰੁਪਏ ਦੇ ਨਿਵੇਸ਼ ਲਈ ਸਮਝੌਤਿਆਂ (ਐਮਓਯੂ) ’ਤੇ ਸਹਿਮਤੀ ਬਣੀ। ਇਨ੍ਹਾਂ ਨਿਵੇਸ਼ ਪ੍ਰਸਤਾਵਾਂ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਮਿਲਣ ਦੇ ਨਾਲ-ਨਾਲ ਆਧੁਨਿਕ ਸਿਹਤ ਸੇਵਾਵਾਂ, ਜਲ ਪ੍ਰਬੰਧਨ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਗਾਪੁਰ ਦਾ ਇਹ ਦੌਰਾ ‘ਵਿਕਸਿਤ ਹਰਿਆਣਾ-ਵਿਕਸਿਤ ਭਾਰਤ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵਿਸ਼ਵ ਪੱਧਰੀ ਨਿਵੇਸ਼ਕਾਂ ਦੀ ਵਧ ਰਹੀ ਦਿਲਚਸਪੀ ਇਸ ਗੱਲ ਦਾ ਸੰਕੇਤ ਹੈ ਕਿ ਸੂਬਾ ਨਿਵੇਸ਼, ਨਵੀਨਤਾ ਅਤੇ ਉਦਯੋਗਿਕ ਵਿਕਾਸ ਲਈ ਭਰੋਸੇਮੰਦ ਤੇ ਆਕਰਸ਼ਕ ਕੇਂਦਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਵੇਸ਼...
SIR: ਹਰਿਆਣਾ ’ਚ 44.91 ਲੱਖ ਨੋਟਿਸ ਜਾਰੀ, 3.43 ਲੱਖ ਸੁਣਵਾਈ ਮਾਮਲੇ ਹਾਲੇ ਲੰਬਿਤ

SIR: ਹਰਿਆਣਾ ’ਚ 44.91 ਲੱਖ ਨੋਟਿਸ ਜਾਰੀ, 3.43 ਲੱਖ ਸੁਣਵਾਈ ਮਾਮਲੇ ਹਾਲੇ ਲੰਬਿਤ

Haryana news
ਚੰਡੀਗੜ੍ਹ, 7 ਅਕਤੂਬਰ 2026: ਹਰਿਆਣਾ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸਮੀਖਿਆ (SIR) ਤਹਿਤ ਪ੍ਰਾਪਤ ਹੋਏ ਨੋਟਿਸਾਂ ਅਤੇ ਉਨ੍ਹਾਂ ਨਾਲ ਸਬੰਧਤ ਸੁਣਵਾਈ ਦੇ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚੋਣ ਕਮਿਸ਼ਨ ਵੱਲੋਂ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ-ਵਾਰ ਸਮੀਖਿਆ ਦੌਰਾਨ ਸਾਹਮਣੇ ਆਇਆ ਹੈ ਕਿ ਹਰਿਆਣਾ ਵਿੱਚ ਵਿਸ਼ੇਸ਼ ਤੀਬਰ ਸਮੀਖਿਆ ਅਧੀਨ ਕੁੱਲ 44,91,923 ਨੋਟਿਸ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 3,43,127 ਸੁਣਵਾਈ ਦੇ ਮਾਮਲੇ ਅਜੇ ਲੰਬਿਤ ਹਨ। ਇਹ ਕੁੱਲ ਮਾਮਲਿਆਂ ਦਾ ਲਗਭਗ 7.64 ਫੀਸਦੀ ਬਣਦਾ ਹੈ। ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ’ਤੇ ਜ਼ੋਰ ਚੋਣ ਕਮਿਸ਼ਨ ਵੱਲੋਂ ਲੰਬਿਤ ਸੁਣਵਾਈ ਦੇ ਮਾਮਲਿਆਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ, ਸੁਣਵਾਈ ਅਤੇ ਹੋਰ ਲੋੜੀ...
ਹਰਿਆਣਾ ’ਚ ਝੋਨੇ ਦੀ ਖਰੀਦ ਲਈ 249 ਮੰਡੀਆਂ ਤੇ ਕੇਂਦਰ ਸਥਾਪਿਤ, ਸਾਰੇ ਕੇਂਦਰ ਜੀਓ-ਫੈਂਸਿੰਗ ਨਾਲ ਲੈਸ

ਹਰਿਆਣਾ ’ਚ ਝੋਨੇ ਦੀ ਖਰੀਦ ਲਈ 249 ਮੰਡੀਆਂ ਤੇ ਕੇਂਦਰ ਸਥਾਪਿਤ, ਸਾਰੇ ਕੇਂਦਰ ਜੀਓ-ਫੈਂਸਿੰਗ ਨਾਲ ਲੈਸ

Haryana news
ਚੰਡੀਗੜ੍ਹ, 6 ਅਕਤੂਬਰ 2026: ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਕਾਰ ਨੇ ਖਰੀਫ਼ ਸੀਜ਼ਨ 2026-27 ਲਈ ਝੋਨੇ ਦੀ ਸਰਕਾਰੀ ਖਰੀਦ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿੱਚ ਆਮ ਤੌਰ ’ਤੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਇਸ ਵਾਰ 29 ਸਤੰਬਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਇਹ ਪ੍ਰਕਿਰਿਆ 15 ਨਵੰਬਰ 2026 ਤੱਕ ਜਾਰੀ ਰਹੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖਰੀਫ਼ ਸੀਜ਼ਨ 2026-27 ਲਈ ਆਮ ਝੋਨੇ (ਕਾਮਨ) ਦਾ ਘੱਟੋ-ਘੱਟ ਸਮਰਥਨ ਮੁੱਲ (MSP) ₹2,441 ਪ੍ਰਤੀ ਕੁਇੰਟਲ, ਜਦਕਿ ਗ੍ਰੇਡ-ਏ ਝੋਨੇ ਲਈ ₹2,461 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਸੂਬੇ ਵਿੱਚ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ 249 ਮੰਡੀਆਂ ਅਤੇ ਖਰੀਦ ਕੇਂਦਰ ਚਾਲੂ ਕੀਤੇ ਗਏ ਹਨ। ਬੁਲਾਰੇ ਅਨੁਸਾਰ, ਖਰੀਦ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੀਆਂ ਮੰਡੀਆਂ ਅਤੇ ਖਰੀਦ ਕੇਂਦਰ...
ਏਸ਼ੀਅਨ ਖੇਡਾਂ ’ਚ ਭਾਰਤ ਦੇ 21 ਸੋਨ ਤਗਮਿਆਂ ’ਚੋਂ 14 ਹਰਿਆਣਾ ਦੇ ਖਿਡਾਰੀਆਂ ਦੇ ਨਾਂ: ਨਾਇਬ ਸਿੰਘ ਸੈਣੀ

ਏਸ਼ੀਅਨ ਖੇਡਾਂ ’ਚ ਭਾਰਤ ਦੇ 21 ਸੋਨ ਤਗਮਿਆਂ ’ਚੋਂ 14 ਹਰਿਆਣਾ ਦੇ ਖਿਡਾਰੀਆਂ ਦੇ ਨਾਂ: ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 5 ਅਕਤੂਬਰ 2026: ਏਸ਼ੀਅਨ ਖੇਡਾਂ 2026 ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ। ਭਾਰਤੀ ਦਲ ਨੇ 21 ਸੋਨ, 27 ਚਾਂਦੀ ਅਤੇ 37 ਕਾਂਸੀ ਸਮੇਤ ਕੁੱਲ 85 ਤਗਮੇ ਆਪਣੇ ਨਾਮ ਕਰਕੇ ਤਗਮਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਸੂਬੇ ਦੇ ਐਥਲੀਟਾਂ ਨੇ ਭਾਰਤ ਵੱਲੋਂ ਜਿੱਤੇ 21 ਸੋਨ ਤਗਮਿਆਂ ਵਿੱਚੋਂ 14 ਸੋਨ ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਨਾ ਸਿਰਫ਼ ਸੂਬੇ ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਖਿਡਾਰੀਆਂ ਦੀਆਂ ਇਹ ਪ੍ਰਾਪਤੀਆਂ ਦੇਸ਼ ਦੇ ਲੱਖਾਂ ...
CM ਨਾਇਬ ਸਿੰਘ ਸੈਣੀ ਨੇ SING FORUM ’ਚ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਹਰਿਆਣਾ ’ਚ ਨਿਵੇਸ਼ ਦੇ ਮੌਕਿਆਂ ’ਤੇ ਚਰਚਾ

CM ਨਾਇਬ ਸਿੰਘ ਸੈਣੀ ਨੇ SING FORUM ’ਚ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਹਰਿਆਣਾ ’ਚ ਨਿਵੇਸ਼ ਦੇ ਮੌਕਿਆਂ ’ਤੇ ਚਰਚਾ

Global News, Haryana news
ਸਿੰਗਾਪੁਰ, 5 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਦੌਰੇ ਦੌਰਾਨ ਸਿੰਗ ਫੋਰਮ (SING FORUM) ਵਿੱਚ ਵੱਖ-ਵੱਖ ਕੰਪਨੀਆਂ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਕੇ ਹਰਿਆਣਾ ਵਿੱਚ ਨਵੇਂ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸੂਬੇ ਵਿੱਚ ਡੇਟਾ ਸੈਂਟਰ ਸਥਾਪਤ ਕਰਨ, ਰੱਖਿਆ ਖੇਤਰ ਵਿੱਚ ਨਿਵੇਸ਼, ਖ਼ਾਸ ਕਰਕੇ ਹਿਸਾਰ ਦੇ ਆਲੇ-ਦੁਆਲੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਨਵੀਆਂ ਤਕਨਾਲੋਜੀਆਂ ਨੂੰ ਅਪਣਾਉਣ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਅਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨਿਵੇਸ਼ਕਾਂ ਲਈ ਅਜਿਹਾ ਅਨੁਕੂਲ ਮਾਹੌਲ ਤਿਆਰ ਕਰਨਾ ਹੈ, ਜਿੱਥੇ ਕਾਰੋਬਾਰ ਸ਼ੁਰੂ ਕਰਨ ਤੋਂ ਲੈ ਕੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਤੱਕ ਹਰ ਪੜਾਅ ’ਤੇ ਲੋੜੀਂਦੀ ਸਹਾਇਤਾ ਮਿਲ ਸਕੇ। ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਿੰਗਾਪੁਰ ਪਹੁੰਚੇ, ਨਿਵੇਸ਼ ਤੇ ਜੰਗਲ ਸਫਾਰੀ ਪ੍ਰੋਜੈਕਟ ’ਤੇ ਰਹੇਗਾ ਫੋਕਸ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਿੰਗਾਪੁਰ ਪਹੁੰਚੇ, ਨਿਵੇਸ਼ ਤੇ ਜੰਗਲ ਸਫਾਰੀ ਪ੍ਰੋਜੈਕਟ ’ਤੇ ਰਹੇਗਾ ਫੋਕਸ

Haryana news
ਚੰਡੀਗੜ੍ਹ, 4 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰੀ ਦੌਰੇ ਤਹਿਤ ਸਿੰਗਾਪੁਰ ਪਹੁੰਚ ਗਏ ਹਨ। ਉਨ੍ਹਾਂ ਦਾ ਇਹ ਦੌਰਾ 4 ਤੋਂ 6 ਅਕਤੂਬਰ ਤੱਕ ਚੱਲੇਗਾ। ਦੌਰੇ ਦੌਰਾਨ ਮੁੱਖ ਮੰਤਰੀ ਸਿੰਗਾਪੁਰ ਇੰਡੀਆ ਨੈੱਟਵਰਕ ਫਾਰ ਗ੍ਰੋਥ ਫੋਰਮ ਤਹਿਤ ਕਰਵਾਏ ਜਾ ਰਹੇ ਵੱਖ-ਵੱਖ ਮਹੱਤਵਪੂਰਨ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। ਇਸ ਦੌਰੇ ਦਾ ਮੁੱਖ ਉਦੇਸ਼ ਹਰਿਆਣਾ ਵਿੱਚ ਆਧੁਨਿਕ ਤਕਨਾਲੋਜੀ, ਵਿਦੇਸ਼ੀ ਨਿਵੇਸ਼, ਉਦਯੋਗਿਕ ਸਹਿਯੋਗ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਦੱਸਿਆ ਗਿਆ ਹੈ। ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਸਿੰਗਾਪੁਰ ਦੇ ਉਦਯੋਗਪਤੀਆਂ, ਨਿਵੇਸ਼ਕਾਂ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਪ੍ਰਤੀਨਿਧੀਆਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ। ਨਿਵੇਸ਼ਕਾਂ ਨਾਲ ਮੁਲਾਕਾਤ, ਹਰਿਆਣਾ ਵਿੱਚ ਨਿਵੇਸ਼ ਦੇ ਮੌਕਿਆਂ ’ਤੇ ਚਰਚਾ ਮੁੱਖ ਮੰਤਰੀ ਸੈਣੀ ਦੇ ਦੌਰੇ ਦੇ ਪਹਿਲੇ ਦਿਨ ਕਈ ਅਹਿਮ ਪ੍ਰੋਗਰਾਮ ਨਿਰਧਾਰਤ ਹਨ। ਸ਼ਾਮ ਨੂੰ ਉਹ ਸਿੰਗਾਪੁਰ ਬਿਜ਼ਨਸ ਫੋਰਮ ਵੱਲੋਂ ਆਯੋਜਿਤ ਡਿਨਰ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਿਸ਼ਵ ਪੱਧਰੀ ਪ੍ਰਤੀਨਿਧੀਆਂ ਅ...
ਕਿਸਾਨਾਂ ਦੀ ਫਸਲ ਦੀ ਪੂਰੀ ਖਰੀਦ ਯਕੀਨੀ ਬਣਾਵੇਗੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਿਸਾਨਾਂ ਦੀ ਫਸਲ ਦੀ ਪੂਰੀ ਖਰੀਦ ਯਕੀਨੀ ਬਣਾਵੇਗੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 3 ਅਕਤੂਬਰ 2026: ਹਰਿਆਣਾ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਰਮਿਆਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਦਿੱਕਤ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਉਹ ਖੁਦ ਵੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦ...
ਏਸ਼ੀਅਨ ਗੇਮਜ਼-2026 ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਡਾ. ਅਰਵਿੰਦ ਸ਼ਰਮਾ ਨੇ ਤਗਮਾ ਜੇਤੂਆਂ ਨੂੰ ਦਿੱਤੀ ਵਧਾਈ

ਏਸ਼ੀਅਨ ਗੇਮਜ਼-2026 ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਡਾ. ਅਰਵਿੰਦ ਸ਼ਰਮਾ ਨੇ ਤਗਮਾ ਜੇਤੂਆਂ ਨੂੰ ਦਿੱਤੀ ਵਧਾਈ

Haryana news, Sports
ਚੰਡੀਗੜ੍ਹ, 3 ਅਕਤੂਬਰ 2026: ਏਸ਼ੀਅਨ ਗੇਮਜ਼-2026 ਵਿੱਚ ਹਰਿਆਣਾ ਦੇ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸੂਬੇ ਭਰ ਵਿੱਚ ਸ਼ਲਾਘਾ ਹੋ ਰਹੀ ਹੈ। ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਸੈਰ-ਸਪਾਟਾ, ਵਿਰਾਸਤ ਅਤੇ ਚੋਣ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਤਗਮਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਮੰਚ ’ਤੇ ਹਰਿਆਣਾ ਦੀ ਖੇਡ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ। 2026 ਏਸ਼ੀਅਨ ਗੇਮਜ਼ ਵਿੱਚ ਹਰਿਆਣਾ ਦੇ ਪਰਵੀਨ ਹੁੱਡਾ, ਅੰਕੁਸ਼ ਪੰਘਾਲ, ਸੁਜੀਤ ਕਲਕਲ ਅਤੇ ਕੀਰਤੀ ਸ਼ਰਮਾ ਨੇ ਸੋਨ ਤਗਮੇ ਜਿੱਤੇ ਹਨ। ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਰੋਹਤਕ ਦੀ ਪਰਵੀਨ ਹੁੱਡਾ, ਹਿਸਾਰ ਦੇ ਅੰਕੁਸ਼ ਪੰਘਾਲ, ਚਰਖੀ ਦਾਦਰੀ ਦੇ ਸੁਜੀਤ ਕਲਕਲ ਅਤੇ ਜੀਂਦ ਦੀ ਕੀਰਤੀ ਸ਼ਰਮਾ ਨੇ ਆਪਣੇ-ਆਪਣੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਸੋਨ ਤਗਮੇ ਹਾਸਲ ਕੀਤੇ। ਪਰਵੀਨ ਹੁੱਡਾ ਨੇ ਮਹਿਲਾਵਾਂ ਦੇ 65 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ, ਅੰਕੁਸ਼ ਪੰਘਾਲ ਨੇ ਪੁਰਸ਼ਾਂ ਦੇ 80 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਅਤੇ ਸੁਜੀਤ ਕਲਕ...
ਗੁਰੂਗ੍ਰਾਮ ਵਿੱਚ ‘ਜੀਵੀਪੀ ਮੁਕਤ ਮੁਹਿੰਮ’ ਦੀ ਸ਼ੁਰੂਆਤ, CM ਨਾਇਬ ਸਿੰਘ ਸੈਣੀ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਗੁਰੂਗ੍ਰਾਮ ਵਿੱਚ ‘ਜੀਵੀਪੀ ਮੁਕਤ ਮੁਹਿੰਮ’ ਦੀ ਸ਼ੁਰੂਆਤ, CM ਨਾਇਬ ਸਿੰਘ ਸੈਣੀ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

Haryana news
ਗੁਰੂਗ੍ਰਾਮ, 2 ਅਕਤੂਬਰ 2026: ਹਰਿਆਣਾ ਵਿੱਚ 17 ਸਤੰਬਰ ਤੋਂ ਜਾਰੀ ‘ਸੇਵਾ ਸੰਕਲਪ ਅਭਿਆਨ’ ਤਹਿਤ ਗੁਰੂਗ੍ਰਾਮ ਨਗਰ ਨਿਗਮ ਵੱਲੋਂ ਮਹਾਤਮਾ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ-2026’ ਦੇ ਬੈਨਰ ਹੇਠ ‘ਜੀਵੀਪੀ ਮੁਕਤ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਿਰੌਲੀ ਰੋਡ ’ਤੇ ਡੀਐਚਬੀਵੀਐਨ ਕਲੋਨੀ ਨੇੜੇ ਨਗਰ ਨਿਗਮ ਵੱਲੋਂ ਵਿਕਸਤ ਕੀਤੀ ਗਈ ਜੀਵੀਪੀ ਮੁਕਤ ਸਾਈਟ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਨਾਗਰਿਕਾਂ ਨੂੰ ਸਫਾਈ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਫਾਈ ਲਈ ਜਨਤਕ ਭਾਗੀਦਾਰੀ ’ਤੇ ਜ਼ੋਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਵੱਲੋਂ ਸਫਾਈ ਲਈ ਲੋੜੀਂਦਾ ਬੁਨਿਆਦੀ ਢਾਂਚਾ, ਸਹੂਲਤਾਂ, ਆਧੁਨਿਕ ਤਕਨਾਲੋਜੀ ਅਤੇ ਸਰੋਤ ਮੁਹੱਈਆ ਕਰਵਾਏ ਜਾ ਸਕਦੇ ਹਨ, ਪਰ ਘਰਾਂ, ਦੁਕਾਨਾਂ ਅ...