ਹਰਿਆਣਾ ਦੇ ਹਰ ਪਿੰਡ ਵਿੱਚ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਜਾਰੀ: ਮਹੀਪਾਲ ਢਾਂਡਾ
ਚੰਡੀਗੜ੍ਹ, 9 ਅਗਸਤ 2026: ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅਤੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਸ਼ਨੀਵਾਰ ਨੂੰ ਕਰਨਾਲ ਜ਼ਿਲ੍ਹੇ ਦੇ ਬਸਤਾਰਾ ਸਥਿਤ ਸਰਕਾਰੀ ਮਹਿਲਾ ਕਾਲਜ ਘਰੌਂਦਾ ਦਾ ਅਚਾਨਕ ਦੌਰਾ ਕਰਕੇ ਕਾਲਜ ਵਿੱਚ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਦੋਵਾਂ ਨੇ ਕਰੀਬ ਇੱਕ ਘੰਟੇ ਤੱਕ ਵਿਦਿਆਰਥਣਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ।
ਇਸ ਦੌਰਾਨ ਸਪੀਕਰ ਅਤੇ ਸਿੱਖਿਆ ਮੰਤਰੀ ਨੇ ਕਾਲਜ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਾਹੌਲ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਪੁੱਛਿਆ ਕਿ ਕਾਲਜ ਵਿੱਚ ਉਨ੍ਹਾਂ ਨੂੰ ਕਿਹੜੀਆਂ ਸਹੂਲਤਾਂ ਦੀ ਹੋਰ ਲੋੜ ਮਹਿਸੂਸ ਹੁੰਦੀ ਹੈ ਅਤੇ ਸਿੱਖਿਆ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਕੀ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ: ਢਾਂਡਾ
ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਗੁਣਾਤਮ...









