ਹਰਿਆਣਾ ਦੇ 150 ਸਕੂਲਾਂ ਦੀਆਂ ਇਮਾਰਤਾਂ ਮੁੜ ਬਣਨਗੀਆਂ, ਸਰਕਾਰ ਨੇ ਜਾਰੀ ਕੀਤੇ 400 ਕਰੋੜ: CM ਸੈਣੀ
ਚੰਡੀਗੜ੍ਹ, 21 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਦੀਆਂ ਇਮਾਰਤਾਂ ਦੀ ਸਥਿਤੀ ਦਾ ਸਰਵੇਖਣ ਕਰਵਾਇਆ ਗਿਆ ਹੈ। ਇਸ ਸਰਵੇਖਣ ਦੌਰਾਨ 150 ਅਜਿਹੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀਆਂ ਇਮਾਰਤਾਂ ਨੂੰ ਮੁੜ ਬਣਾਉਣ ਦੀ ਲੋੜ ਹੈ। ਇਨ੍ਹਾਂ ਸਕੂਲਾਂ ਦੇ ਪੁਨਰ ਨਿਰਮਾਣ ਲਈ ਸਰਕਾਰ ਵੱਲੋਂ 400 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਸਿੱਖਿਆ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਅਤੇ ਵਧੀਆ ਸਕੂਲੀ ਇਮਾਰਤਾਂ ਵਿੱਚ ਮਿਆਰੀ ਸਿੱਖਿਆ ਹਾਸਲ ਕਰਨ ਵਾਲੇ ਹਰਿਆਣਾ ਦੇ ਨੌਜਵਾਨ ਭਵਿੱਖ ਵਿੱਚ ‘ਵਿਕਸਿਤ ਭਾਰਤ’ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਕੱਚੀਆਂ ਛੱਤਾਂ ਪੱਕੀਆਂ ਕਰਨ ਲਈ 80 ਹਜ਼ਾਰ ਰੁਪਏ ਦੀ ਸਹਾਇਤਾ
CM ਸੈਣੀ ਨੇ ਇਹ ਵੀ ਐਲਾਨ ਕੀਤਾ ਕਿ ਜਿਨ੍ਹਾਂ ਯੋਗ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਅਜੇ ਵੀ ਕੱਚੀਆਂ ਹਨ, ਉਨ੍ਹਾਂ ਨੂੰ ਛੱਤ ਪੱਕੀ ਕਰਵਾਉਣ ਲਈ 80,000 ਰੁਪਏ ਦੀ ਵਿੱਤੀ ...








