Friday, November 6Punjabi People

Health

ਰੂਪਨਗਰ ਦੇ 23 ਆਮ ਆਦਮੀ ਕਲੀਨਿਕਾਂ ਵਿੱਚ ਦੋ ਮਹੀਨਿਆਂ ਦੌਰਾਨ 87,443 ਮਰੀਜ਼ਾਂ ਦਾ ਇਲਾਜ, 1.66 ਲੱਖ ਤੋਂ ਵੱਧ ਲੈਬ ਟੈਸਟ ਕੀਤੇ

ਰੂਪਨਗਰ ਦੇ 23 ਆਮ ਆਦਮੀ ਕਲੀਨਿਕਾਂ ਵਿੱਚ ਦੋ ਮਹੀਨਿਆਂ ਦੌਰਾਨ 87,443 ਮਰੀਜ਼ਾਂ ਦਾ ਇਲਾਜ, 1.66 ਲੱਖ ਤੋਂ ਵੱਧ ਲੈਬ ਟੈਸਟ ਕੀਤੇ

Health, Punjab News
ਰੂਪਨਗਰ, 15 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲਾ ਇਲਾਜ, ਮੁਫ਼ਤ ਦਵਾਈਆਂ ਅਤੇ ਜਾਂਚ ਦੀਆਂ ਸਹੂਲਤਾਂ ਸਥਾਨਕ ਪੱਧਰ ’ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 23 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਇਨ੍ਹਾਂ ਵਿੱਚੋਂ 14 ਕਲੀਨਿਕ ਪੇਂਡੂ ਖੇਤਰਾਂ ਅਤੇ 9 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਕਲੀਨਿਕਾਂ ਦਾ ਉਦੇਸ਼ ਲੋਕਾਂ ਨੂੰ ਆਸਾਨੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਮੁੱਢਲੇ ਪੱਧਰ ’ਤੇ ਬਿਮਾਰੀਆਂ ਦੀ ਪਛਾਣ ਤੇ ਇਲਾਜ ਨੂੰ ਯਕੀਨੀ ਬਣਾਉਣਾ ਹੈ। ਹਰੇਕ ਕਲੀਨਿਕ ਵਿੱਚ ਤਾਇਨ...
ਡੇਂਗੂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਟਿਆਲਾ ’ਚ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਨਗੇ ਆਧੁਨਿਕ ਡਰੋਨ

ਡੇਂਗੂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਟਿਆਲਾ ’ਚ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਨਗੇ ਆਧੁਨਿਕ ਡਰੋਨ

Breaking News, CHANDIGARH NEWS, Health
ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਵਿੱਚ ਡੇਂਗੂ ਸਮੇਤ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸੂਬਾ ਸਰਕਾਰ ਨੇ ਤਕਨਾਲੋਜੀ ਆਧਾਰਿਤ ਉਪਰਾਲਾ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਹੁਣ ਦੂਰ-ਦੁਰਾਡੇ ਅਤੇ ਪਹੁੰਚ ਤੋਂ ਬਾਹਰ ਵਾਲੇ ਇਲਾਕਿਆਂ ਵਿੱਚ ਮੱਛਰਾਂ ਦੇ ਲਾਰਵੇ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਆਧੁਨਿਕ ਡਰੋਨਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਪਹਿਲ ਦੇ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ 60 ਦਿਨਾਂ ਦੀ ਵਿਸ਼ੇਸ਼ ਡਰੋਨ-ਆਧਾਰਿਤ ਲਾਰਵੀਸਾਈਡ ਛਿੜਕਾਅ ਮੁਹਿੰਮ ਚਲਾਈ ਜਾਵੇਗੀ। ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਮੁੰਬਈ ਦੀ ਕੰਪਨੀ ਮੈਸਰਜ਼ ਕਿਰਨ ਕਾਰਪੋਰੇਸ਼ਨ/ਐਸ.ਪੀ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ਦਾ ਮੁੱਖ ਉਦੇਸ਼ ਮੱਛਰਾਂ ਦੇ ਪ੍ਰਜਨਨ ਵਾਲੀਆਂ ਥਾਵਾਂ ਤੱਕ ਪਹੁੰਚ ਬਣਾਉਣਾ, ਲਾਰਵੇ ਨੂੰ ਸਮੇਂ ਸਿਰ ਨਸ਼ਟ ਕਰਨਾ ਅਤੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਰੋਕਥਾਮੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ...
ਪੰਜਾਬ ਸਰਕਾਰ ਅਤੇ ਯੁਵਰਾਜ ਸਿੰਘ ਦੀ YouWeCan Foundation ਵਿਚਾਲੇ ਸਮਝੌਤਾ, ਪਟਿਆਲਾ ’ਚ 20 ਹਜ਼ਾਰ ਲੋਕਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ

ਪੰਜਾਬ ਸਰਕਾਰ ਅਤੇ ਯੁਵਰਾਜ ਸਿੰਘ ਦੀ YouWeCan Foundation ਵਿਚਾਲੇ ਸਮਝੌਤਾ, ਪਟਿਆਲਾ ’ਚ 20 ਹਜ਼ਾਰ ਲੋਕਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ

Breaking News, Health
ਚੰਡੀਗੜ੍ਹ, 12 ਅਕਤੂਬਰ 2026: ਕੈਂਸਰ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਕਰਕੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੈਂਸਰ ਸਕ੍ਰੀਨਿੰਗ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ YouWeCan Foundation ਨਾਲ ਜ਼ਿਲ੍ਹਾ ਪਟਿਆਲਾ ਵਿੱਚ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਲਈ ਸਮਝੌਤਾ (ਐੱਮ.ਓ.ਯੂ.) ਕੀਤਾ ਹੈ। ਇਸ 12 ਮਹੀਨਿਆਂ ਦੇ ਪ੍ਰਾਜੈਕਟ ਤਹਿਤ ਕੁੱਲ 20,000 ਲੋਕਾਂ ਦੀ ਜਾਂਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਮਝੌਤੇ ’ਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ YouWeCan Foundation ਦੀ ਟਰੱਸਟੀ ਪੂਨਮ ਨੰਦਾ ਨੇ ਦਸਤਖ਼ਤ ਕੀਤੇ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ ਦੀ ਸਮੇਂ ਸਿਰ ਜਾਂਚ ਲਈ ਉਤਸ਼ਾਹਿਤ ਕਰਨਾ, ਬਿਮਾਰੀ ਸਬੰਧੀ ਜਾਗਰੂਕਤਾ ਵਧਾਉਣਾ ਅਤੇ ਸ਼ੱਕੀ ਮਰੀਜ਼ਾ...
ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

Breaking News, Health, Punjab News
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ, ਸਨਮਾਨਜਨਕ ਜੀਵਨ ਜਿਊਣ ਲਈ ਸਹਾਇਤਾ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਅਤੇ ਸਮਾਜ ਵਿੱਚ ਬਰਾਬਰੀ ਦੇ ਮੌਕੇ ਪ੍ਰਾਪਤ ਕਰਨ ਲਈ ਸਹਿਯੋਗ ਦੇਣਾ ਵੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਤਹਿਤ ਇਸ ਸਮੇਂ ਲਗ...
ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ’ਚ HIV, ਹੈਪੇਟਾਈਟਸ B ਤੇ C ਦੀ ‘ਟ੍ਰਿਪਲ ਐੱਚ’ ਸਕ੍ਰੀਨਿੰਗ ਸ਼ੁਰੂ ਕਰੇਗੀ ਪੰਜਾਬ ਸਰਕਾਰ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ’ਚ HIV, ਹੈਪੇਟਾਈਟਸ B ਤੇ C ਦੀ ‘ਟ੍ਰਿਪਲ ਐੱਚ’ ਸਕ੍ਰੀਨਿੰਗ ਸ਼ੁਰੂ ਕਰੇਗੀ ਪੰਜਾਬ ਸਰਕਾਰ

Breaking News, Health
ਚੰਡੀਗੜ੍ਹ, 3 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ HIV, ਹੈਪੇਟਾਈਟਸ B ਅਤੇ ਹੈਪੇਟਾਈਟਸ C ਦੀ ‘ਟ੍ਰਿਪਲ ਐੱਚ’ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ। ਸਰਕਾਰ ਮੁਤਾਬਕ ਇਹ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਮਿਆਰੀ ਇਲਾਜ ਦੇ ਨਾਲ-ਨਾਲ ਖੂਨ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਦੀ ਸਹੂਲਤ ਦੇਣਾ ਹੈ। ਸਿਹਤ ਵਿਭਾਗ ਅਨੁਸਾਰ, HIV, ਹੈਪੇਟਾਈਟਸ B ਅਤੇ ਹੈਪੇਟਾਈਟਸ C ਵਰਗੀਆਂ ਲਾਗਾਂ ਖਾਸ ਕਰਕੇ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਜਾਂ ਵਾਰ-ਵਾਰ ਵਰਤੋਂ ਨਾਲ ਫੈਲਣ ਦਾ ਖ਼ਤਰਾ ਰੱਖਦੀਆਂ ਹਨ। ਇਸ ਲਈ ਨਸ਼ਾ ਛੁਡਾਊ ਇਲਾਜ ਦੇ ਨਾਲ ਇਨ੍ਹਾਂ ਇਨਫੈਕਸ਼ਨਾਂ ਦੀ ਜਾਂਚ ਨੂੰ ਜੋੜਨਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਮੇਂ ਸਿਰ ਪਛਾਣ ਹੋਣ ਨਾਲ ਮਰੀਜ਼ ਨੂੰ ਲੋੜੀਂਦੀ ਡਾਕਟਰੀ ਸਲਾਹ, ਅਗਲੇ ਟੈਸਟ ਅਤੇ ਇਲਾਜ ਲਈ ਸਹੀ ਸਿਹਤ ਸੰਸਥਾ ਤੱਕ ਪਹੁੰਚਾਇਆ ਜਾ ਸਕੇਗਾ। ਕੈਂਪ...
ਨਸ਼ਾ ਮੁਕਤੀ ਲਈ ਪੰਜਾਬ ’ਚ ਨਵਾਂ ਪਾਇਲਟ ਪ੍ਰੋਜੈਕਟ, ਜੇਲ੍ਹਾਂ ਤੇ OOAT ਕਲੀਨਿਕਾਂ ’ਚ ‘ਆਰਟ ਆਫ਼ ਲਿਵਿੰਗ’ ਆਧਾਰਿਤ ਵੈੱਲਨੈੱਸ ਪ੍ਰੋਗਰਾਮ ਸ਼ੁਰੂ ਕਰਨ ਨੂੰ ਮਨਜ਼ੂਰੀ

ਨਸ਼ਾ ਮੁਕਤੀ ਲਈ ਪੰਜਾਬ ’ਚ ਨਵਾਂ ਪਾਇਲਟ ਪ੍ਰੋਜੈਕਟ, ਜੇਲ੍ਹਾਂ ਤੇ OOAT ਕਲੀਨਿਕਾਂ ’ਚ ‘ਆਰਟ ਆਫ਼ ਲਿਵਿੰਗ’ ਆਧਾਰਿਤ ਵੈੱਲਨੈੱਸ ਪ੍ਰੋਗਰਾਮ ਸ਼ੁਰੂ ਕਰਨ ਨੂੰ ਮਨਜ਼ੂਰੀ

Breaking News, Health, Punjab News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਅਤੇ ਲੰਮੇ ਸਮੇਂ ਦੇ ਪੁਨਰਵਾਸ ’ਤੇ ਵੀ ਧਿਆਨ ਕੇਂਦਰਿਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ, ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (OOAT) ਕਲੀਨਿਕਾਂ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਪ੍ਰਸਤਾਵਿਤ ਪ੍ਰੋਗਰਾਮ ਦਾ ਉਦੇਸ਼ ਮੌਜੂਦਾ ਡਾਕਟਰੀ ਇਲਾਜ ਦੇ ਨਾਲ ਮਰੀਜ਼ਾਂ ਨੂੰ ਮਨੋਵਿਗਿਆਨਕ ਅਤੇ ਸਮਾਜਿਕ ਪੱਧਰ ’ਤੇ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਇਲਾਜ ਨਾਲ ਲੰਮੇ ਸਮੇਂ ਤੱਕ ਜੁੜੇ ਰਹਿਣ ਅਤੇ ਮੁੜ ਨਸ਼ੇ ਦੀ ਲਤ ਵੱਲ ਜਾਣ ਦੇ ਖ਼ਤਰੇ ਨੂੰ ਘਟਾਇਆ ਜਾ ਸਕੇ। ਦਵਾਈ ਦੇ ਨਾਲ ਮਨੋ-ਸਮਾਜਿਕ ਸਹਾਇਤਾ ’ਤੇ ਜ਼ੋਰ ਮੀਟਿੰਗ ਦੀ...
ਕੀ ਜ਼ਿਆਦਾ ਪਸੀਨਾ ਆਉਣ ਨਾਲ ਹੁੰਦੀ ਹੈ ਜ਼ਿਆਦਾ ਫੈਟ ਬਰਨ? ਜਿਮ ਜਾਣ ਵਾਲੇ ਜ਼ਰੂਰ ਜਾਣਨ ਇਹ ਸੱਚ

ਕੀ ਜ਼ਿਆਦਾ ਪਸੀਨਾ ਆਉਣ ਨਾਲ ਹੁੰਦੀ ਹੈ ਜ਼ਿਆਦਾ ਫੈਟ ਬਰਨ? ਜਿਮ ਜਾਣ ਵਾਲੇ ਜ਼ਰੂਰ ਜਾਣਨ ਇਹ ਸੱਚ

Health
ਵਰਕਆਊਟ ਦੌਰਾਨ ਜ਼ਿਆਦਾ ਪਸੀਨਾ ਆਉਣਾ ਕੀ ਵਧੇਰੇ ਕੈਲੋਰੀ ਬਰਨ ਹੋਣ ਦੀ ਨਿਸ਼ਾਨੀ ਹੈ? ਇਹ ਸਵਾਲ ਅਕਸਰ ਉਨ੍ਹਾਂ ਲੋਕਾਂ ਦੇ ਮਨ ਵਿੱਚ ਆਉਂਦਾ ਹੈ ਜੋ ਭਾਰ ਘਟਾਉਣ ਜਾਂ ਫਿਟਨੈੱਸ ਸੁਧਾਰਨ ਲਈ ਨਿਯਮਤ ਕਸਰਤ ਕਰਦੇ ਹਨ। ਆਮ ਧਾਰਨਾ ਹੈ ਕਿ ਜਿੰਨਾ ਜ਼ਿਆਦਾ ਪਸੀਨਾ ਨਿਕਲੇਗਾ, ਓਨੀ ਹੀ ਜ਼ਿਆਦਾ ਕੈਲੋਰੀ ਬਰਨ ਹੋਵੇਗੀ ਅਤੇ ਸਰੀਰ ਦੀ ਚਰਬੀ ਵੀ ਤੇਜ਼ੀ ਨਾਲ ਘਟੇਗੀ। ਹਾਲਾਂਕਿ, ਪਸੀਨੇ ਦੀ ਮਾਤਰਾ ਅਤੇ ਫੈਟ ਬਰਨਿੰਗ ਵਿਚਕਾਰ ਸਿੱਧਾ ਸਬੰਧ ਨਹੀਂ ਹੈ। ਦਰਅਸਲ, ਪਸੀਨਾ ਆਉਣਾ ਸਰੀਰ ਦੀ ਕੁਦਰਤੀ ਕੂਲਿੰਗ ਪ੍ਰਕਿਰਿਆ ਹੈ। ਜਦੋਂ ਅਸੀਂ ਕਸਰਤ ਕਰਦੇ ਹਾਂ ਤਾਂ ਮਾਸਪੇਸ਼ੀਆਂ ਦੀ ਗਤੀਵਿਧੀ ਵਧਣ ਕਾਰਨ ਸਰੀਰ ਵਿੱਚ ਗਰਮੀ ਪੈਦਾ ਹੁੰਦੀ ਹੈ। ਸਰੀਰ ਦਾ ਤਾਪਮਾਨ ਵਧਣ ’ਤੇ ਪਸੀਨੇ ਦੀਆਂ ਗ੍ਰੰਥੀਆਂ ਸਰਗਰਮ ਹੋ ਜਾਂਦੀਆਂ ਹਨ। ਚਮੜੀ ’ਤੇ ਆਇਆ ਪਸੀਨਾ ਜਦੋਂ ਭਾਫ਼ ਬਣ ਕੇ ਉੱਡਦਾ ਹੈ ਤਾਂ ਇਹ ਸਰੀਰ ਨੂੰ ਠੰਡਾ ਕਰਨ ਵਿੱਚ ਮਦਦ ਕਰਦਾ ਹੈ। ਕੀ ਜ਼ਿਆਦਾ ਪਸੀਨਾ ਆਉਣ ਦਾ ਮਤਲਬ ਜ਼ਿਆਦਾ ਕੈਲੋਰੀ ਬਰਨ ਹੈ? ਜ਼ਰੂਰੀ ਨਹੀਂ। ਵਰਕਆਊਟ ਦੌਰਾਨ ਪਸੀਨੇ ਦੀ ਮਾਤਰਾ ਇਹ ਨਹੀਂ ਦੱਸਦੀ ਕਿ ਤੁਸੀਂ ਕਿੰਨੀਆਂ ਕੈਲੋਰੀ ਬਰਨ ਕੀਤੀਆਂ ਹਨ। ਪਸੀਨੇ...
ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, 1,926 ਸ਼ੱਕੀ ਕੇਸਾਂ ਵਿੱਚੋਂ 347 ਪਾਜ਼ੇਟਿਵ; ਦੋ ਮੌਤਾਂ

ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, 1,926 ਸ਼ੱਕੀ ਕੇਸਾਂ ਵਿੱਚੋਂ 347 ਪਾਜ਼ੇਟਿਵ; ਦੋ ਮੌਤਾਂ

Breaking News, Health, Punjab News
ਚੰਡੀਗੜ੍ਹ, 21 ਸਤੰਬਰ 2026: ਪੰਜਾਬ ਵਿੱਚ ਇਨਫਲੂਐਂਜ਼ਾ-ਏ (H1N1), ਜਿਸ ਨੂੰ ਆਮ ਤੌਰ ’ਤੇ ਸਵਾਈਨ ਫਲੂ ਕਿਹਾ ਜਾਂਦਾ ਹੈ, ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 1 ਜਨਵਰੀ ਤੋਂ ਹੁਣ ਤੱਕ ਸੂਬੇ ਵਿੱਚ ਕੈਟਾਗਰੀ-ਸੀ ਦੇ 1,926 ਸ਼ੱਕੀ ਮਾਮਲੇ ਰਿਪੋਰਟ ਹੋਏ ਹਨ। ਇਨ੍ਹਾਂ ਵਿੱਚੋਂ 347 ਮਰੀਜ਼ਾਂ ਵਿੱਚ ਇਨਫਲੂਐਂਜ਼ਾ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਜ਼ਿਲ੍ਹਾਵਾਰ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਲੁਧਿਆਣਾ ਵਿੱਚ ਸਭ ਤੋਂ ਵੱਧ 746 ਕੈਟਾਗਰੀ-ਸੀ ਦੇ ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 95 ਮਰੀਜ਼ ਪਾਜ਼ੇਟਿਵ ਪਾਏ ਗਏ। ਇਸ ਤੋਂ ਬਾਅਦ ਮੋਹਾਲੀ ਵਿੱਚ 135 ਅਤੇ ਜਲੰਧਰ ਵਿੱਚ 115 ਸ਼ੱਕੀ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਪਟਿਆਲਾ ਵਿੱਚ 110, ਬਠਿੰਡਾ ਵਿੱਚ 89 ਅਤੇ ਹੁਸ਼ਿਆਰਪੁਰ ਵਿੱਚ 80 ਕੈਟਾਗਰੀ-ਸੀ ਦੇ ਸ਼ੱਕੀ ਮਾਮਲੇ ਰਿਪੋਰਟ ਹੋਏ ਹਨ। ਪਟਿਆਲਾ ਅਤੇ ਮੋਹਾਲੀ ਵਿੱਚ 49-49 ਪਾਜ਼ੇਟਿਵ ਮਾਮਲੇ ਪੁਸ਼ਟ ਮਾਮਲਿਆਂ ਦੀ ਗੱਲ ...
ਪੰਜਾਬ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ

ਪੰਜਾਬ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ

Breaking News, Health
ਚੰਡੀਗੜ੍ਹ, 17 ਸਤੰਬਰ 2026: ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (SMHA) ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਸਰਕਾਰ ਮੁਤਾਬਕ ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੀ ਗੁਣਵੱਤਾ, ਜਵਾਬਦੇਹੀ ਅਤੇ ਮਾਨਸਿਕ ਬਿਮਾਰੀ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ। ਨਵੀਂ ਨੁਮਾਇੰਦਗੀ ਵਿੱਚ ਮਾਨਸਿਕ ਸਿਹਤ ਮਾਹਿਰਾਂ ਦੇ ਨਾਲ ਮਰੀਜ਼ਾਂ, ਦੇਖਭਾਲ ਕਰਨ ਵਾਲਿਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮਾਨਸਿਕ ਸਿਹਤ ਦੇਖਭਾਲ ਐਕਟ, 2017 ਨੂੰ ਲਾਗੂ ਕਰਨ ’ਤੇ ਨਿਗਰਾਨੀ ਸਟੇਟ ਮੈਂਟਲ ਹੈਲਥ ਅਥਾਰਟੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਪ੍ਰਮੁੱਖ ਕਾਨੂੰਨੀ ਸੰਸਥਾ ਹੈ। ਇਸ ਦੀਆਂ ਮੁੱਖ ਜ਼ਿੰਮੇਵਾਰੀਆਂ ਵਿੱਚ ਮਾਨਸਿਕ ਸਿਹਤ ਦੇਖਭਾਲ ਐਕਟ, 2017 ਦੇ ਉਪਬੰਧਾਂ ਨੂੰ ਲਾਗੂ ਕਰਨ ਦੀ ਨਿਗਰਾਨੀ, ਮਾਨਸਿਕ ਸਿਹਤ ਸੇਵਾਵਾਂ ਲਈ ਗੁਣਵੱਤਾ ਅਤੇ ਸੇਵਾ ਮਿਆਰ ਨਿਰਧਾਰਤ ਕਰਨਾ, ਸੰਬੰਧਿਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰਜਿਸਟ੍ਰੇਸ਼ਨ ਅਤੇ ਸਰਕਾਰ ਨੂੰ ਮਾਨਸਿਕ ਸਿਹਤ ਨੀਤੀ ਨਾਲ ਜੁੜੇ ਮਾਮਲਿ...
50-60 ਸਾਲ ਦੀ ਉਮਰ ਵਿੱਚ ਕਿਹੋ ਜਿਹੀ ਖੁਰਾਕ ਲੈਣੀ ਚਾਹੀਦੀ ਹੈ? ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

50-60 ਸਾਲ ਦੀ ਉਮਰ ਵਿੱਚ ਕਿਹੋ ਜਿਹੀ ਖੁਰਾਕ ਲੈਣੀ ਚਾਹੀਦੀ ਹੈ? ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Health
ਉਮਰ ਵਧਣ ਦੇ ਨਾਲ ਸਰੀਰ ਵਿੱਚ ਕਈ ਕੁਦਰਤੀ ਤਬਦੀਲੀਆਂ ਆਉਂਦੀਆਂ ਹਨ। ਮੈਟਾਬੋਲਿਜ਼ਮ, ਮਾਸਪੇਸ਼ੀਆਂ ਦੀ ਮਜ਼ਬੂਤੀ, ਹੱਡੀਆਂ ਦੀ ਸਿਹਤ ਅਤੇ ਸਰੀਰ ਦੀਆਂ ਪੋਸ਼ਣ ਸਬੰਧੀ ਲੋੜਾਂ ਵਿੱਚ ਵੀ ਬਦਲਾਅ ਆ ਸਕਦਾ ਹੈ। ਖਾਸ ਤੌਰ ’ਤੇ 50 ਤੋਂ 60 ਸਾਲ ਦੀ ਉਮਰ ਵਿੱਚ ਖਾਣ-ਪੀਣ ਦੀਆਂ ਆਦਤਾਂ ’ਤੇ ਧਿਆਨ ਦੇਣਾ ਮਹੱਤਵਪੂਰਨ ਹੋ ਜਾਂਦਾ ਹੈ। ਉਮਰ ਵਧਣ ਦੀ ਪ੍ਰਕਿਰਿਆ ਨੂੰ ਰੋਕਿਆ ਨਹੀਂ ਜਾ ਸਕਦਾ, ਪਰ ਸੰਤੁਲਿਤ ਖੁਰਾਕ, ਨਿਯਮਿਤ ਸਰੀਰਕ ਸਰਗਰਮੀ, ਪੂਰੀ ਨੀਂਦ ਅਤੇ ਸਿਹਤਮੰਦ ਜੀਵਨਸ਼ੈਲੀ ਰਾਹੀਂ ਸਮੁੱਚੀ ਸਿਹਤ ਨੂੰ ਬਿਹਤਰ ਬਣਾਈ ਰੱਖਣ ਵਿੱਚ ਮਦਦ ਮਿਲ ਸਕਦੀ ਹੈ। ਇਸ ਉਮਰ ਵਿੱਚ ਖੁਰਾਕ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਈਬਰ, ਵਿਟਾਮਿਨ ਅਤੇ ਮਿਨਰਲ ਵਰਗੇ ਜ਼ਰੂਰੀ ਪੋਸ਼ਕ ਤੱਤਾਂ ਨੂੰ ਸ਼ਾਮਲ ਕਰਨਾ ਲਾਭਦਾਇਕ ਹੋ ਸਕਦਾ ਹੈ। 1. ਪੋਸ਼ਟਿਕ ਅਤੇ ਸੰਤੁਲਿਤ ਭੋਜਨ ਨੂੰ ਦਿਓ ਤਰਜੀਹ 50 ਸਾਲ ਦੀ ਉਮਰ ਤੋਂ ਬਾਅਦ ਸਿਰਫ਼ ਪੇਟ ਭਰਨ ਦੀ ਬਜਾਏ ਭੋਜਨ ਦੀ ਪੋਸ਼ਣ ਗੁਣਵੱਤਾ ’ਤੇ ਧਿਆਨ ਦੇਣਾ ਚਾਹੀਦਾ ਹੈ। ਤਾਜ਼ੇ ਫਲ, ਹਰੀਆਂ ਅਤੇ ਹੋਰ ਸਬਜ਼ੀਆਂ, ਦਾਲਾਂ, ਸਾਬਤ ਅਨਾਜ, ਅੰਡੇ, ਮੱਛੀ ਜਾਂ ਹੋਰ ਪ੍ਰੋਟੀਨ ਵਾਲੇ ਭੋਜਨ ਅਤੇ ਘੱਟ ਫੈ...