SIR ਦੌਰਾਨ ਪੰਜਾਬ ਦੀ ਵੋਟਰ ਸੂਚੀ ਤੋਂ ਰਾਘਵ ਚੱਢਾ ਦਾ ਨਾਮ ਬਾਹਰ, ਵੋਟ “ਸ਼ਿਫਟ” ਹੋਣ ’ਤੇ ਉਠੇ ਸਵਾਲ
ਚੰਡੀਗੜ੍ਹ, 3 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਤੋਂ ਵੱਖ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ “ਸ਼ਿਫਟ” ਵਜੋਂ ਦਰਜ ਕੀਤੇ ਜਾਣ ’ਤੇ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਚੱਢਾ ਨੇ ਇਸ ਮਾਮਲੇ ਨੂੰ ਸਿਰਫ਼ ਇੱਕ ਆਮ ਜਾਂ ਕਲੈਰੀਕਲ ਗਲਤੀ ਮੰਨਣ ਤੋਂ ਇਨਕਾਰ ਕਰਦਿਆਂ ਇਸ ਨੂੰ ਕਥਿਤ ਤੌਰ ’ਤੇ ਸਿਆਸੀ ਬਦਲਾਖੋਰੀ ਨਾਲ ਜੋੜਿਆ ਹੈ।
ਰਾਘਵ ਚੱਢਾ ਨੇ ਕਿਹਾ ਕਿ ਉਹ ਪੰਜਾਬ ਤੋਂ ਮੌਜੂਦਾ ਰਾਜ ਸਭਾ ਮੈਂਬਰ ਹਨ ਅਤੇ ਉਨ੍ਹਾਂ ਦੀ ਵੋਟਰ ਆਈਡੀ ਮੋਹਾਲੀ ਵਿੱਚ ਰਜਿਸਟਰਡ ਹੈ। ਇਸ ਦੇ ਬਾਵਜੂਦ ਡਰਾਫਟ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਮ ਦੇ ਸਾਹਮਣੇ “ਸ਼ਿਫਟ” ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿ ਆਖਿਰ ਉਨ੍ਹਾਂ ਦੇ ਨਾਮ ਨੂੰ ਇਸ ਤਰ੍ਹਾਂ ਸੂਚੀਬੱਧ ਕਰਨ ਦਾ ਫੈਸਲਾ ਕਿਸ ਪੱਧਰ ’ਤੇ ਅਤੇ ਕਿਸ ਦੇ ਨਿਰਦੇਸ਼ਾਂ ’ਤੇ ਕੀਤਾ ਗਿਆ।
ਡਰਾਫਟ ਸੂਚੀ ਹੋਣ ਕਾਰਨ ਸੁਧਾਰ ਦੀ ਗੁੰਜਾਇਸ਼
ਚੱਢਾ ਨੇ ਕਿਹਾ ਕਿ ਫਿਲਹਾਲ ਇਹ ਇੱਕ ਡਰਾਫਟ ਵੋਟਰ ਸੂਚੀ ਹੈ ਅਤੇ ਅੰਤਿਮ ਸੂਚੀ ਅਜੇ ਜ...









