CM ਨਾਇਬ ਸਿੰਘ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ ਤੇ ਨਿਵੇਸ਼ ਸਮੇਤ ਕਈ ਮੁੱਦਿਆਂ ’ਤੇ ਹੋਈ ਚਰਚਾ
ਚੰਡੀਗੜ੍ਹ, 28 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਸੇਵਾ ਤੀਰਥ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰਿਆਣਾ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਾਲ ਹਰਿਆਣਾ ਦੇ ਵਿਕਾਸ, ਨਿਵੇਸ਼, ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ।
ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਨੀਤੀ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮ ਅਤੇ ਵੱਖ-ਵੱਖ ਖੇਤਰਾਂ ਲਈ ਜਾਰੀ ਕੀਤੀਆਂ ਗਈਆਂ 9 ਖੇਤਰੀ ਨੀਤੀਆਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।
ਪੰਜ ਸਾਲਾਂ ’ਚ ₹5 ਲੱਖ ਕਰੋੜ ਨਿਵੇਸ਼ ਦਾ ਟੀਚਾ
CM ਸੈਣੀ ਨੇ ਕਿਹਾ ਕਿ ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ ਦਾ ਮੁੱਖ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ ₹5 ਲੱਖ ਕਰੋੜ ਦਾ ਨਿਵੇਸ਼ ਆਕਰਸ਼ਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਦੀ ...









