ਪੈਟਰੋਲ-ਡੀਜ਼ਲ ਦੀਆਂ ਦਰਾਂ ਬਾਰੇ ਤਾਜ਼ਾ ਅਪਡੇਟ, LPG ਦੀ ਕੀਮਤਾਂ ਵਿੱਚ ਮਿਲੀ ਰਾਹਤ
ਨਵੀਂ ਦਿੱਲੀ, 6 ਮਈ 2026: ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ LPG ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। Ministry of Petroleum and Natural Gas ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਵਿੱਚ ਘਰੇਲੂ ਵਰਤੋਂ ਵਾਲੇ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਪੈਟਰੋਲ-ਡੀਜ਼ਲ ਦੇ ਰੇਟ ਵੀ ਜਿਉਂ ਦੇ ਤਿਉਂ ਬਣੇ ਰਹਿਣਗੇ।
ਮੰਤਰਾਲੇ ਦੀ ਸੰਯੁਕਤ ਸਕੱਤਰ Sujata Sharma ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲੀਆ ਕੀਮਤ ਸੋਧ ਸਿਰਫ਼ ਕਮਰਸ਼ੀਅਲ LPG ਸਿਲੰਡਰਾਂ ਲਈ ਲਾਗੂ ਕੀਤੀ ਗਈ ਹੈ, ਜਿਸਦਾ ਅਸਰ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਸਥਾਨਾਂ ‘ਤੇ ਪੈਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਘਰੇਲੂ ਉਪਭੋਗਤਾਵਾਂ ਲਈ ਵਰਤੇ ਜਾਣ ਵਾਲੇ ਕੁਕਿੰਗ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।
ਇਸਦੇ ਨਾਲ ਹੀ ਮੰਤਰਾਲੇ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਦੇਸ਼ ਭਰ ਦੇ ਫਿਊਲ ਸਟੇਸ਼ਨਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਕੋਈ ਵਾਧਾ ਨਹੀਂ ਹੋਇਆ। ਇਹ ਫੈਸਲਾ ਆਮ ਜਨਤਾ ਲਈ ਵ...








