ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨੇਸਰ ‘ਚ 77ਵੇਂ ਸੂਬਾ ਪੱਧਰੀ ਜੰਗਲਾਤ ਉਤਸਵ ਦੇ ਦੂਜੇ ਪੜਾਅ ਦਾ ਕੀਤਾ ਉਦਘਾਟਨ
ਹਰਿਆਣਾ, 7 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸੂਬੇ ਦੇ ਹਰ ਪਰਿਵਾਰ ਨੂੰ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਆਯੋਜਿਤ 77ਵੇਂ ਸੂਬਾ ਪੱਧਰੀ ਜੰਗਲਾਤ ਉਤਸਵ ਦੇ ਦੂਜੇ ਪੜਾਅ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ, ਜਦਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਰੁੱਖ ਲਗਾਇਆ ਅਤੇ ਮੌਜੂਦ ਲੋਕਾਂ ਨੂੰ "ਮਾਂ ਦੇ ਨਾਮ 'ਤੇ ਇੱਕ ਪੌਦਾ" ਲਗਾਉਣ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦੀ ਸਹੁੰ ਚੁਕਾਈ। ਉਨ੍ਹਾਂ ਜੰਗਲਾਤ ਵਿਭਾਗ ਦੀਆਂ ਪੁਸਤਿਕਾਵਾਂ "ਮਾਂ ਦੇ ਨਾਮ 'ਤੇ ਇੱਕ ਪੌ...









