ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਅਹਿਮ ਸ਼ਰਤਾਂ
ਨਵੀਂ ਦਿੱਲੀ, 22 ਜੁਲਾਈ 2026: ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਅਧੀਨ ਸਮਾਜ ਸੇਵੀ ਅਤੇ ਸਿੱਖਿਆ ਸੁਧਾਰਾਂ ਦੇ ਹਮਾਇਤੀ ਸੋਨਮ ਵਾਂਗਚੁਕ ਨੇ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਅਤੇ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਰਕਾਰ ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਨੌਜਵਾਨਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਕਾਰਵਾਈ ਨਾ ਕਰਨ ਦਾ ਸਪੱਸ਼ਟ ਭਰੋਸਾ ਦਿੰਦੀ ਹੈ ਤਾਂ ਉਹ ਆਪਣੀ ਚੱਲ ਰਹੀ ਭੁੱਖ ਹੜਤਾਲ ਸਮਾਪਤ ਕਰਨ ਲਈ ਤਿਆਰ ਹਨ।
ਆਪਣੇ ਪੱਤਰ ਵਿੱਚ ਵਾਂਗਚੁਕ ਨੇ ਦੋਵਾਂ ਕੇਂਦਰੀ ਮੰਤਰੀਆਂ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ 'ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕਰੇਗੀ।
ਵਾਂਗਚੁਕ ਨੇ ਮੰਗ ਕੀਤੀ ਕਿ ਪ੍ਰੀਖਿਆ ਪੇਪਰ ਲੀਕ ਦੀਆਂ ਘਟਨਾਵਾਂ ਤੋਂ ਬਾਅਦ ਖੁਦਕੁਸ਼ੀ ਕ...









