ਜੱਗੂ ਭਗਵਾਨਪੁਰੀਆ ਗੈਂਗ ਨੂੰ ਵੱਡਾ ਝਟਕਾ, ਮੁੱਖ ਕਰਿੰਦਾ ਅੰਮ੍ਰਿਤ ਡਾਲਮ ਮੋਲਡੋਵਾ ਤੋਂ ਭਾਰਤ ਲਿਆਂਦਾ
ਚੰਡੀਗੜ੍ਹ, 12 ਸਤੰਬਰ 2026: ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀਆਂ ਦੇ ਸਹਿਯੋਗ ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਂਗ ਦੇ ਇੱਕ ਖ਼ਤਰਨਾਕ ਅਤੇ ਮੁੱਖ ਕਰਿੰਦੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਨੂੰ ਯੂਰਪੀ ਦੇਸ਼ ਰਿਪਬਲਿਕ ਆਫ਼ ਮੋਲਡੋਵਾ ਤੋਂ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਕਿਸੇ ਯੂਰਪੀਅਨ ਦੇਸ਼ ਤੋਂ ਇਹ ਪਹਿਲੀ ਹਵਾਲਗੀ (Extradition) ਕਾਰਵਾਈ ਹੈ। ਇਸ ਕਾਰਵਾਈ ਨੂੰ ਪੰਜਾਬ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ।
ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸੀ ਲੋੜੀਂਦਾ
ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਪੰਜਾਬ ਵਿੱਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ...









