ਵਿਜੀਲੈਂਸ ਨੇ ਠੇਕੇਦਾਰ ਤੇ ਨਗਰ ਕੌਂਸਲ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ, ਮਾਨਸਾ ’ਚ ਸੜਕ ਨਿਰਮਾਣ ਦੌਰਾਨ ਘਟੀਆ ਸਮੱਗਰੀ ਦੀ ਵਰਤੋਂ ਦਾ ਦੋਸ਼
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਵਿੱਚ ਸੜਕ ਨਿਰਮਾਣ ਨਾਲ ਜੁੜੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਸੜਕ ਦੇ ਨਿਰਮਾਣ ਵਿੱਚ ਕਥਿਤ ਤੌਰ ’ਤੇ ਘਟੀਆ ਦਰਜੇ ਦੀ ਸਮੱਗਰੀ ਵਰਤਣ ਅਤੇ ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਰਾਹੀਂ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਬੰਧਤ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਮਾਨਸਾ ਦੇ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
‘ਗਗੋਵਾਲ-ਵਾਲੀ ਗਲੀ’ ਤੋਂ ਮਾਨਸਾ ਖੁਰਦ ਤੱਕ ਸੜਕ ਦੀ ਮੁਰੰਮਤ ਦਾ ਸੀ ਕੰਮ
ਜਾਂਚ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਵੱਲੋਂ ਨਵੀਂ ਕਚਹਿਰੀ ਰੋਡ ਸਥਿਤ ‘ਗਗੋਵਾਲ-ਵਾਲੀ ਗਲੀ’ ਤੋਂ ਮਾਨਸਾ ਖੁਰਦ ਵਿੱਚ ਨਗਰ ਕੌਂਸਲ ਦੀ ਹੱਦ ਤੱਕ ਜਾਣ ਵਾਲ...









