ਪੰਜਾਬ ਸਰਕਾਰ ਦੀ ਬਾਲ ਵਿਆਹ ਖ਼ਿਲਾਫ਼ ਸਖ਼ਤ ਕਾਰਵਾਈ, ਸੂਬੇ ਵਿੱਚ 5 ਬਾਲ ਵਿਆਹ ਰੋਕੇ; 172 ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
ਚੰਡੀਗੜ੍ਹ, 4 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਬਾਲ ਵਿਆਹ ਦੇ ਮਾਮਲਿਆਂ ਦੀ ਪਛਾਣ ਕਰਕੇ ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸੂਬੇ ਵਿੱਚ ਹੁਣ ਤੱਕ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।
ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਲ ਵਿਆਹ ਰੋਕਣ ਲਈ ਕੀਤੀ ਗਈ ਤੁਰੰਤ ਕਾਰਵਾਈ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਪ੍ਰਤੀ ਗੰਭੀਰ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਬੱਚਿਆਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਸਪੱਸ...









