Tuesday, November 3Punjabi People

Punjab News

Punjab region news

ਪੰਜਾਬ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਕਮੇਟੀ ਨਾਲ ਕੀਤੀ ਅਹਿਮ ਬੈਠਕ

ਪੰਜਾਬ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਕਮੇਟੀ ਨਾਲ ਕੀਤੀ ਅਹਿਮ ਬੈਠਕ

Punjab News
ਲੁਧਿਆਣਾ, 21 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਪੰਜਾਬ ਸਰਕਾਰ ਦਾ ਪੱਖ ਸਪੱਸ਼ਟ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਅਤੇ ਸੀਵਰ ਕਰਮਚਾਰੀਆਂ ਦੀ ਹੜਤਾਲ ਖਤਮ ਹੋਣ ਬਾਰੇ ਵੀ ਅਧਿਕਾਰਿਕ ਜਾਣਕਾਰੀ ਸਾਂਝੀ ਕੀਤੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਨਗਰ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਕੌਂਸਲਾਂ ਵਿੱਚ ਤਾਇਨਾਤ ਸਫਾਈ ਅਤੇ ਸੀਵਰ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਈ ਜਾ ਰਹੀ ਹੜਤਾਲ ਹੁਣ ਸਮਾਪਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਕਰਮਚਾਰੀਆਂ ਵਿਚਾਲੇ ਸਕਾਰਾਤਮਕ ਗੱਲਬਾਤ ਤੋਂ ਬਾਅਦ ਇਹ ਸਹਿਮਤੀ ਬਣੀ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਦੁਬਾਰਾ ਪਟੜੀ ‘ਤੇ ਆਉਣਗੇ। ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ, ਜਿਸ ਵਿੱਚ 5 ਮੈਂਬਰੀ ਕੋਰ ਕਮੇਟੀ ਵੀ ਸ਼ਾਮਲ ਸੀ, ਨੇ ਕ...
Mohinder Bhagat ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ

Mohinder Bhagat ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ

Breaking News, Punjab News
ਚੰਡੀਗੜ੍ਹ, 21 ਮਈ 2026: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਇੱਕ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੀਟਿੰਗ ਵਿੱਚ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ Latif Ahmed ਅਤੇ ਡਾਇਰੈਕਟਰ Manish Kumar ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਬੈਠਕ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨੇ ਆਪਣੇ ਕਾਰੋਬਾਰ ਅਤੇ ਖੇਤੀ ਨਾਲ ਜੁੜੀਆਂ ਕਈ ਅਹਿਮ ਸਮੱਸਿਆਵਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਲੂ ਦੀ ਫਸਲ ਨੂੰ ਸੁਰੱਖਿਅਤ ਢੰਗ ਨਾਲ ਸੰਭਾਲਣ ਲਈ ਕੋਲਡ ਸਟੋਰੇਜ ਸਹੂਲਤਾਂ ਦੇ ਵਿਕਾਸ ਅਤੇ ਰੱਖ-ਰਖਾਅ ਲਈ ਵੱਖ-ਵੱਖ ਯੋਜਨਾਵਾਂ ਹੇਠ ਮਦਦ ਦਿੱਤੀ ਜਾ ਰਹੀ ਹੈ, ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸੰਬੰਧਿਤ ਕਈ ਤਕਨੀਕੀ ਅਤੇ ਪ੍ਰਸ਼ਾਸਨਿਕ ਮੁੱਦੇ ਉਨ੍ਹਾਂ ਦੇ ਕੰਮਕਾਜ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ...
ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ਼ ਇੰਦਰ ਕੌਰ ਦੀ ਹੱਤਿਆ, ਨੀਲੋਂ ਨਹਿਰ ‘ਚੋਂ ਮਿਲੀ ਲਾਸ਼; ਅਗਵਾ ਮਾਮਲੇ ਨੇ ਧਾਰਿਆ ਕਤਲ ਦਾ ਰੂਪ

ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ਼ ਇੰਦਰ ਕੌਰ ਦੀ ਹੱਤਿਆ, ਨੀਲੋਂ ਨਹਿਰ ‘ਚੋਂ ਮਿਲੀ ਲਾਸ਼; ਅਗਵਾ ਮਾਮਲੇ ਨੇ ਧਾਰਿਆ ਕਤਲ ਦਾ ਰੂਪ

Breaking News, Entertainment, Punjab News
ਚੰਡੀਗੜ੍ਹ/ਲੁਧਿਆਣਾ, 21 ਮਈ 2026:  ਪੰਜਾਬੀ ਸੰਗੀਤ ਜਗਤ ਨਾਲ ਜੁੜੀ ਗਾਇਕਾ Yashinder Kaur ਉਰਫ਼ ਇੰਦਰ ਕੌਰ ਦੀ ਮੌਤ ਦੇ ਮਾਮਲੇ ਨੇ ਹੁਣ ਗੰਭੀਰ ਮੋੜ ਲੈ ਲਿਆ ਹੈ। ਕੁਝ ਦਿਨ ਪਹਿਲਾਂ ਗਨ ਪੁਆਇੰਟ ‘ਤੇ ਕਿਡਨੈਪ ਕੀਤੀ ਗਈ ਗਾਇਕਾ ਦੀ ਲਾਸ਼ ਨੀਲੋਂ ਨਹਿਰ ਵਿਚੋਂ ਬਰਾਮਦ ਹੋਈ ਹੈ। ਲਾਸ਼ ਦੀ ਪਛਾਣ ਲਈ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ ਇਸਦੀ ਪੁਸ਼ਟੀ ਕੀਤੀ। ਫਿਲਹਾਲ ਲਾਸ਼ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਰੱਖਿਆ ਗਿਆ ਹੈ। ਇਸ ਮਾਮਲੇ ਨੇ ਉਸ ਵੇਲੇ ਹੋਰ ਸਨਸਨੀਖੇਜ਼ ਰੂਪ ਧਾਰ ਲਿਆ ਸੀ ਜਦੋਂ ਪਰਿਵਾਰ ਨੇ ਦਾਅਵਾ ਕੀਤਾ ਕਿ 13 ਮਈ ਦੀ ਰਾਤ ਇੰਦਰ ਕੌਰ ਨੂੰ ਗਨ ਪੁਆਇੰਟ ‘ਤੇ ਇੱਕ ਕਾਰ ਵਿੱਚ ਜਬਰਦਸਤੀ ਅਗਵਾ ਕੀਤਾ ਗਿਆ ਸੀ। ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ 15 ਮਈ ਨੂੰ ਥਾਣਾ ਜਮਾਲਪੁਰ ਵਿੱਚ ਮੋਗਾ ਨਿਵਾਸੀ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਵਿਚਕਾਰ ਇੰ...
Bhagwant Mann ਵੱਲੋਂ NEET ਵਿਦਿਆਰਥੀਆਂ ਲਈ ਵੱਡਾ ਐਲਾਨ, ਮਿਲੇਗੀ ਨਵੀਂ ਸਹੂਲਤ

Bhagwant Mann ਵੱਲੋਂ NEET ਵਿਦਿਆਰਥੀਆਂ ਲਈ ਵੱਡਾ ਐਲਾਨ, ਮਿਲੇਗੀ ਨਵੀਂ ਸਹੂਲਤ

Breaking News, Punjab News
ਚੰਡੀਗੜ੍ਹ, 20 ਮਈ 2026: ਪੰਜਾਬ ਵਿੱਚ NEET ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। Bhagwant Mann ਨੇ ਐਲਾਨ ਕੀਤਾ ਹੈ ਕਿ NEET ਦੇ ਉਮੀਦਵਾਰਾਂ ਨੂੰ ਪ੍ਰੀਖਿਆ ਦੇ ਦਿਨਾਂ ਦੌਰਾਨ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਸਰ ਗਰੀਬ ਅਤੇ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਪ੍ਰੀਖਿਆ ਕੇਂਦਰ ਤੱਕ ਪਹੁੰਚਣਾ ਵੱਡੀ ਮੁਸ਼ਕਲ ਬਣ ਜਾਂਦਾ ਹੈ, ਕਿਉਂਕਿ ਕਈ ਵਾਰ ਉਨ੍ਹਾਂ ਕੋਲ ਯਾਤਰਾ ਲਈ ਵੀ ਪੈਸੇ ਨਹੀਂ ਹੁੰਦੇ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ NEET ਦੀ ਪ੍ਰੀਖਿਆ 21 ਜੂਨ ਨੂੰ ਹੋਣੀ ਹੈ ਅਤੇ ਇਸ ਲਈ 20, 21 ਅਤੇ 22 ਜੂਨ ਨੂੰ ਸਾਰੇ ਵਿਦਿਆਰਥੀ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਬਿਨਾਂ ਕਿਸੇ ਕਿਰਾਏ ਦੇ ਯਾਤਰਾ ਕਰ ਸਕਣਗੇ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ, ਜਿਸ ਤੋਂ ਬਾਅਦ ਉਨ੍...
‘ਗੈਂਗਸਟਰਾਂ ‘ਤੇ ਵਾਰ’: 4 ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਕਾਬੂ, ਵੱਡੀ ਗਿਣਤੀ ਹਥਿਆਰ ਬਰਾਮਦ

‘ਗੈਂਗਸਟਰਾਂ ‘ਤੇ ਵਾਰ’: 4 ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਕਾਬੂ, ਵੱਡੀ ਗਿਣਤੀ ਹਥਿਆਰ ਬਰਾਮਦ

Punjab News
ਚੰਡੀਗੜ੍ਹ, 20 ਮਈ 2026: ਪੰਜਾਬ ਨੂੰ ਗੈਂਗਸਟਰ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵੱਡੀ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਨੇ ਆਪਣੇ ਚਾਰ ਮਹੀਨੇ ਪੂਰੇ ਕਰ ਲਏ ਹਨ। ਇਸ ਦੌਰਾਨ Punjab Police ਨੇ ਸੂਬੇ ਭਰ ਵਿੱਚ ਵਿਸ਼ਾਲ ਪੱਧਰ ‘ਤੇ ਕਾਰਵਾਈ ਕਰਦਿਆਂ ਕੁੱਲ 77,895 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਗੈਂਗਸਟਰਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਦਾ ਮਕਸਦ ਸੂਬੇ ਵਿੱਚ ਗੈਂਗਸਟਰ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨਾ ਅਤੇ ਅਪਰਾਧਕ ਗਤੀਵਿਧੀਆਂ ‘ਤੇ ਕਾਬੂ ਪਾਉਣਾ ਹੈ। ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਸਾਰੇ ਜ਼ਿਲ੍ਹਾ ਪੁਲਿਸ ਯੂਨਿਟ ਮਿਲ ਕੇ ਲਗਾਤਾਰ ਕਾਰਵਾਈ ਕਰ ਰਹੇ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ Praveen Sinha ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਇਸ ਵਿੱਚ 569 ਹਥ...
ਪੰਜਾਬ ਨੇ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚ ਮਾਰਿਆ ਮੱਲਾ, ਪ੍ਰਚੇਸ਼ਟਾ-ਗ੍ਰੇਡ-1 ਹਾਸਲ

ਪੰਜਾਬ ਨੇ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚ ਮਾਰਿਆ ਮੱਲਾ, ਪ੍ਰਚੇਸ਼ਟਾ-ਗ੍ਰੇਡ-1 ਹਾਸਲ

Breaking News, Punjab News
ਚੰਡੀਗੜ੍ਹ, 20 ਮਈ 2026: ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਉਪਲਬਧੀ ਹਾਸਲ ਕਰਦਿਆਂ ਦੇਸ਼ ਭਰ ਵਿੱਚ ਆਪਣਾ ਡੰਕਾ ਵਜਾਇਆ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਾਲ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀਜੀਆਈ) 2.0 ਵਿੱਚ Punjab ਨੇ ਦੇਸ਼ ਦੇ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਸ ਰੈਂਕਿੰਗ ਵਿੱਚ ਪ੍ਰਚੇਸ਼ਟਾ-ਗ੍ਰੇਡ 1 ਪ੍ਰਾਪਤ ਹੋਇਆ ਹੈ, ਜੋ ਕਿ 51 ਤੋਂ 60 ਫ਼ੀਸਦੀ ਸਕੋਰ ਵਾਲੇ ਸੂਬਿਆਂ ਨੂੰ ਦਿੱਤਾ ਜਾਂਦਾ ਹੈ। ਖਾਸ ਗੱਲ ਇਹ ਹੈ ਕਿ ਇਹ ਮਾਣਮੱਤੀ ਪ੍ਰਾਪਤੀ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਸ਼ਾਮਲ ਹੋਣ ਤੋਂ ਕੇਵਲ ਦੋ ਹਫ਼ਤੇ ਬਾਅਦ ਹਾਸਲ ਕੀਤੀ ਹੈ। ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਤੇਜ਼ੀ ਨਾਲ ਸੁਧਰ ਰਿਹਾ ਹੈ ਅਤੇ ਸੂਬਾ ਸਿੱਖਿਆ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਿਹਾ ਹੈ। ਇਸ ਪ੍ਰਾਪਤੀ ...
ਮੋਹਾਲੀ ‘ਚ ਦਿਨ ਦਿਹਾੜੇ 4 ਸਾਲਾ ਮਾਸੂਮ ਅਗਵਾ, ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਮੋਹਾਲੀ ‘ਚ ਦਿਨ ਦਿਹਾੜੇ 4 ਸਾਲਾ ਮਾਸੂਮ ਅਗਵਾ, ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Punjab News
ਚੰਡੀਗੜ੍ਹ/ਮੋਹਾਲੀ, 20 ਮਈ 2026: ਮੋਹਾਲੀ ਵਿੱਚ ਦਿਨ-ਦਿਹਾੜੇ ਇੱਕ ਸਾਢੇ ਚਾਰ ਸਾਲਾ ਮਾਸੂਮ ਬੱਚੀ ਦੇ ਅਗਵਾ ਹੋਣ ਦੀ ਘਟਨਾ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਇਹ ਸਾਰੀ ਘਟਨਾ ਉਸ ਵੇਲੇ ਵਾਪਰੀ ਜਦੋਂ ਬੱਚੀ ਆਪਣੇ ਦਾਦਾ-ਦਾਦੀ ਨਾਲ ਸਕੂਟਰ ‘ਤੇ ਘਰ ਵਾਪਸ ਆ ਰਹੀ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜੋ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੀਸੀਟੀਵੀ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਆ ਕੇ ਸਕੂਟਰ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਧੱਕਾ-ਮੁੱਕੀ ਹੋਣ ਕਾਰਨ ਸਕੂਟਰ ਸੜਕ ‘ਤੇ ਡਿੱਗ ਜਾਂਦਾ ਹੈ। ਕੁਝ ਸਕਿੰਟਾਂ ਬਾਅਦ ਇੱਕ ਕਾਰ ਉੱਥੇ ਆ ਕੇ ਰੁਕਦੀ ਹੈ ਅਤੇ ਉਸ ਵਿੱਚੋਂ ਉਤਰੇ ਕੁਝ ਵਿਅਕਤੀ ਜ਼ਬਰਦਸਤੀ ਬੱਚੀ ਨੂੰ ਚੁੱਕ ਕੇ ਕਾਰ ਵਿੱਚ ਬਿਠਾ ਲੈਂਦੇ ਹਨ। ਬੱਚੀ ਨੂੰ ਬਚਾਉਣ ਲਈ ਦਾਦਾ-ਦਾਦੀ ਨੇ ਬਹੁਤ ਕੋਸ਼ਿਸ਼ ਕੀਤੀ, ਪਰ ਕਾਰ ਸਵਾਰ ਦੋਸ਼ੀ ਉਨ੍ਹਾਂ ਨੂੰ ਘਸੀਟਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਹਾਦਸੇ ਵਿੱਚ ਬੱਚੀ ਦੀ ਦਾਦੀ ਦੇ ਪੱਟ ਵਿੱਚ ਫਰੈਕਚਰ ਹੋ ਗਿਆ, ਜਦਕਿ ਦਾਦਾ ਦੀ ਬਾਂਹ ਟੁੱਟ ਗਈ। ਦੋਵ...
ਫਿਰੋਜ਼ਪੁਰ ‘ਚ ਵੱਡੀ ਕਾਰਵਾਈ: 10 ਕਿਲੋ ਹੈਰੋਇਨ, 2 ਕਿਲੋ ICE ਅਤੇ ਪਿਸਤੌਲ ਸਮੇਤ ਨਾਰਕੋ-ਤਸਕਰੀ ਗਿਰੋਹ ਦੇ 3 ਮੈਂਬਰ ਕਾਬੂ

ਫਿਰੋਜ਼ਪੁਰ ‘ਚ ਵੱਡੀ ਕਾਰਵਾਈ: 10 ਕਿਲੋ ਹੈਰੋਇਨ, 2 ਕਿਲੋ ICE ਅਤੇ ਪਿਸਤੌਲ ਸਮੇਤ ਨਾਰਕੋ-ਤਸਕਰੀ ਗਿਰੋਹ ਦੇ 3 ਮੈਂਬਰ ਕਾਬੂ

Breaking News, Punjab News
ਚੰਡੀਗੜ੍ਹ/ਫਿਰੋਜ਼ਪੁਰ, 20 ਮਈ 2026: ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਅਧਾਰਿਤ ਆਪ੍ਰੇਸ਼ਨਾਂ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਤਿੰਨ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੇ ਨਾਰਕੋ-ਤਸਕਰੀ ਗਿਰੋਹ ਦਾ ਭੰਡਾਫੋੜ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀਆਂ ਦੇ ਕਬਜ਼ੇ ਵਿੱਚੋਂ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈਸ (ਮੈਥਾਮਫੇਟਾਮਾਈਨ), ਇੱਕ .30 ਬੋਰ ਤੁਰਕੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ Gaurav Yadav ਨੇ ਬੁੱਧਵਾਰ ਨੂੰ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਲੇਲੀ ਵਾਲਾ ਦੇ ਰਹਿਣ ਵਾਲੇ ਓਮ ਉਰਫ਼ ਓਮੀ (23) ਅਤੇ ਸ਼ਾਂਤੀ ਨਗਰ ਫਿਰੋਜ਼ਪੁਰ ਦੇ ਰਹਿਣ ਵਾਲੇ ਅਨਿਕੇਤ ਕੁਮਾਰ (22) ਤੇ ਸੁਮਿਤ (23) ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ PB 05 U 9776 ਵੀ ਜ਼ਬਤ ਕੀਤਾ ਹੈ, ਜਿਸਦੀ ਵਰ...
ਭਗਵੰਤ ਮਾਨ ਸਰਕਾਰ ਨੇ ਪਿੰਡ ਸਤੌਜ ਤੋਂ ਬਿਜਲੀ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

ਭਗਵੰਤ ਮਾਨ ਸਰਕਾਰ ਨੇ ਪਿੰਡ ਸਤੌਜ ਤੋਂ ਬਿਜਲੀ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

Breaking News, Punjab News
ਚੰਡੀਗੜ੍ਹ/ਸੰਗਰੂਰ, 19 ਮਈ 2026: ਪੰਜਾਬ ਨੂੰ ਆਧੁਨਿਕ ਅਤੇ ਸੁਰੱਖਿਅਤ ਬੁਨਿਆਦੀ ਢਾਂਚੇ ਵਾਲਾ ਸੂਬਾ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ Bhagwant Mann ਨੇ ਆਪਣੇ ਜੱਦੀ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਾਕਾਂਕਸ਼ੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਨਾਲ ਪੰਜਾਬ ਦੇ ਪਿੰਡਾਂ ਨੂੰ ਖੰਭਿਆਂ ਅਤੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਜਾਲ ਤੋਂ ਮੁਕਤੀ ਮਿਲੇਗੀ ਅਤੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਵੇਗੀ। ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਪਹਿਲਾ “ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ” ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਨਿਵੇਕਲੀ ਅਤੇ ਇਤਿਹਾਸਕ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਸਿਰਫ਼ ਪਿੰਡਾਂ ਦੀ ਸੁੰਦਰਤਾ ਵਧਾਉਣਾ ਹੀ ਨਹੀਂ, ਸਗੋਂ ਬਿਜਲੀ ਨਾਲ ਜੁੜੇ ਹਾਦਸਿਆਂ, ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਬਿਜਲੀ ਸਪਲਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਵੀ ਖਤਮ ਕਰਨਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਪਿ...
ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਹਥਿਆਰਾਂ ਸਮੇਤ ਕਾਬੂ

Breaking News, Punjab News
ਚੰਡੀਗੜ੍ਹ/ਅੰਮ੍ਰਿਤਸਰ, 19 ਮਈ 2026: Punjab Police ਨੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਸੁਰੱਖਿਆ ਕਾਰਵਾਈ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਮਾਡਿਊਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ Gaurav Yadav ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ ਦੇ ਬਾਜ਼ੀਗਰ ਮੁਹੱਲਾ ਨਿਵਾਸੀ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਦੋਵੇਂ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡਾਂ ਦੇ ਨਾਲ ਇੱਕ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਨੰਬਰ ਪੀਬੀ 02 ਈਕੇ 2107) ਵੀ ਜ਼ਬਤ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਇਸ ਸਾਜ਼ਿਸ਼ ਦਾ ਮਕਸਦ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥ...