. ਸੰਗਰੂਰ ਸੜਕ ਹਾਦਸੇ ਤੋਂ ਬਾਅਦ ਹਰਪਾਲ ਚੀਮਾ ਤੇ ਬਰਿੰਦਰ ਗੋਇਲ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਸੰਗਰੂਰ,19 ਅਕਤੂਬਰ 2026: ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਇਲਾਕੇ ਵਿੱਚ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਇਸ ਹਾਦਸੇ ਵਿੱਚ ਮਨਰੇਗਾ ਤਹਿਤ ਕੰਮ ਕਰ ਰਹੇ 9 ਮਜ਼ਦੂਰਾਂ ਦੀ ਜਾਨ ਚਲੀ ਗਈ, ਜਦਕਿ 11 ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਹਰਪਾਲ ਚੀਮਾ ਤੇ ਬਰਿੰਦਰ ਗੋਇਲ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਜਾਣਿਆ
ਹਾਦਸੇ ਤੋਂ ਬਾਅਦ ਸੋਮਵਾਰ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਜ਼ਖ਼ਮੀ ਮਜ਼ਦੂਰਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਇਲਾਜ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਮੰਤਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰ...









