Wednesday, September 16Punjabi People

Punjab News

Punjab region news

ਪੰਜਾਬੀ ਯੂਨੀਵਰਸਿਟੀ ’ਚ BBA ਦੇ 5ਵੇਂ ਸਮੈਸਟਰ ਤੋਂ ਪੰਜਾਬੀ ਹਟਾਉਣ ਦਾ ਵਿਰੋਧ, ਕੇਂਦਰੀ ਪੰਜਾਬੀ ਲੇਖਕ ਸਭਾ ਨੇ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ

ਪੰਜਾਬੀ ਯੂਨੀਵਰਸਿਟੀ ’ਚ BBA ਦੇ 5ਵੇਂ ਸਮੈਸਟਰ ਤੋਂ ਪੰਜਾਬੀ ਹਟਾਉਣ ਦਾ ਵਿਰੋਧ, ਕੇਂਦਰੀ ਪੰਜਾਬੀ ਲੇਖਕ ਸਭਾ ਨੇ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ

Punjab News
ਚੰਡੀਗੜ੍ਹ, 26 ਅਗਸਤ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਬੀ.ਏ. ਭਾਗ ਤੀਜਾ ਦੇ ਪੰਜਵੇਂ ਸਮੈਸਟਰ ਦੇ ਸਿਲੇਬਸ ਵਿੱਚੋਂ ਪੰਜਾਬੀ ਵਿਸ਼ਾ ਹਟਾਉਣ ਦੇ ਫ਼ੈਸਲੇ ਨੂੰ ਲੈ ਕੇ ਵਿਰੋਧ ਤੇਜ਼ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਯੂਨੀਵਰਸਿਟੀ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸਭਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਮਕਸਦ ਹੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਤੇ ਪ੍ਰਸਾਰ ਨੂੰ ਉਤਸ਼ਾਹਿਤ ਕਰਨਾ ਹੈ। ਅਜਿਹੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿੱਚੋਂ ਪੰਜਾਬੀ ਵਿਸ਼ੇ ਨੂੰ ਹਟਾਉਣਾ ਚਿੰਤਾਜਨਕ ਹੈ। ਸਭਾ ਨੇ ਮੰਗ ਕੀਤੀ ਕਿ ਬੀ.ਬੀ.ਏ. ਭਾਗ ਤੀਜਾ ਦੇ ਪੰਜਵੇਂ ਸਮੈਸਟਰ ਵਿੱਚ ਪੰਜਾਬੀ ਨੂੰ ਤੁਰੰਤ ਮੁੜ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ। ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹ...
ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ 24×7 ਹੈਲਪਲਾਈਨ ਨੰਬਰ ਕੀਤੇ ਜਾਰੀ

ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ 24×7 ਹੈਲਪਲਾਈਨ ਨੰਬਰ ਕੀਤੇ ਜਾਰੀ

Breaking News, CHANDIGARH NEWS, Punjab News
ਚੰਡੀਗੜ੍ਹ, 26 ਅਗਸਤ 2026: ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਸਮਰਪਿਤ ਹੈਲਪਲਾਈਨਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਜੁੜੀਆਂ ਸ਼ਿਕਾਇਤਾਂ ਲਈ +91 1613105055 ਅਤੇ +91 1616650355 ’ਤੇ ਸੰਪਰਕ ਕਰ ਸਕਦੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਹੈਲਪਲਾਈਨ ਨੰਬਰ 24 ਘੰਟੇ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਰਾਹੀਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਮੁੱਖ ਉਦੇਸ਼ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸਮੱਸਿਆਵਾਂ ਲਈ ਇੱਕ ਸਿੱਧਾ, ਸਰਲ ਅਤੇ ਸੁਵਿਧਾਜਨਕ ਮਾਧਿਅਮ ਮੁਹੱਈਆ ਕਰਵਾਉਣਾ ਹੈ। ਵੱਧ ਜਾਂ ਗਲਤ ਬਿੱਲ ਆਉਣ ’ਤੇ ਕਰ ਸਕਦੇ ਹਨ ਸ਼ਿਕਾਇਤ ਸ. ਸੌਂਦ ਨੇ ਦੱਸਿਆ ਕਿ ਜੇ ਕਿਸੇ ਖ਼ਪਤਕਾਰ ਨੂੰ ਆਰਜ਼ੀ ਤੌਰ ’ਤੇ ਜਾਰੀ ਕੀਤਾ ਗਿਆ ਬਿੱਲ, ...
ਰੱਖੜੀ ਮੌਕੇ CM ਭਗਵੰਤ ਮਾਨ ਨੇ ਨਿਭਾਇਆ ‘ਭਰਾ’ ਦਾ ਫਰਜ਼, 1.37 ਲੱਖ ‘ਸਤਿਕਾਰ ਸਖੀਆਂ’ ਦੇ ਖਾਤਿਆਂ ’ਚ ਪਾਈ ਸਨਮਾਨ ਰਾਸ਼ੀ

ਰੱਖੜੀ ਮੌਕੇ CM ਭਗਵੰਤ ਮਾਨ ਨੇ ਨਿਭਾਇਆ ‘ਭਰਾ’ ਦਾ ਫਰਜ਼, 1.37 ਲੱਖ ‘ਸਤਿਕਾਰ ਸਖੀਆਂ’ ਦੇ ਖਾਤਿਆਂ ’ਚ ਪਾਈ ਸਨਮਾਨ ਰਾਸ਼ੀ

Breaking News, Punjab News
ਗੋਇੰਦਵਾਲ ਸਾਹਿਬ, 26 ਅਗਸਤ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਤਿਕਾਰ ਸਖੀਆਂ’ ਲਈ ਵੱਡਾ ਐਲਾਨ ਕਰਦਿਆਂ 1.37 ਲੱਖ ਸਤਿਕਾਰ ਸਖੀਆਂ ਦੇ ਖਾਤਿਆਂ ਵਿੱਚ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕੀਤੀ। ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ਰੱਖੜੀ ਮੌਕੇ ਭੈਣਾਂ ਲਈ ਵਿਸ਼ੇਸ਼ ਤੋਹਫ਼ਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ‘ਭਰਾ’ ਵਜੋਂ ਆਪਣਾ ਫ਼ਰਜ਼ ਨਿਭਾਇਆ ਹੈ। ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣ ਦਾ ਕੰਮ ਤੇਜ਼ੀ ਨਾਲ ਅੱਗੇ ਵਧਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਰਜਿਸਟਰਡ ਹ...
ਸੰਸਦ ਦੇ ਮੌਨਸੂਨ ਸੈਸ਼ਨ ’ਚ ਸਤਨਾਮ ਸਿੰਘ ਸੰਧੂ ਦੀ ਸਰਗਰਮ ਭੂਮਿਕਾ, 100 ਫ਼ੀਸਦੀ ਹਾਜ਼ਰੀ ਨਾਲ ਪੰਜਾਬ ਦੀਆਂ ਆਵਾਜ਼ਾਂ ਨੂੰ ਦਿੱਤੀ ਮਜ਼ਬੂਤੀ

ਸੰਸਦ ਦੇ ਮੌਨਸੂਨ ਸੈਸ਼ਨ ’ਚ ਸਤਨਾਮ ਸਿੰਘ ਸੰਧੂ ਦੀ ਸਰਗਰਮ ਭੂਮਿਕਾ, 100 ਫ਼ੀਸਦੀ ਹਾਜ਼ਰੀ ਨਾਲ ਪੰਜਾਬ ਦੀਆਂ ਆਵਾਜ਼ਾਂ ਨੂੰ ਦਿੱਤੀ ਮਜ਼ਬੂਤੀ

National News, Punjab News
ਚੰਡੀਗੜ੍ਹ, 25 ਅਗਸਤ 2026: ਪੰਜਾਬ ਤੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਹਾਲ ਹੀ ਵਿੱਚ ਸਮਾਪਤ ਹੋਏ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਸਰਗਰਮ ਸੰਸਦੀ ਭੂਮਿਕਾ ਨਿਭਾਉਂਦਿਆਂ ਪੰਜਾਬ ਨਾਲ ਸਬੰਧਤ ਮੁੱਦਿਆਂ ਦੇ ਨਾਲ-ਨਾਲ ਕੌਮੀ ਮਹੱਤਵ ਵਾਲੇ ਵਿਸ਼ਿਆਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਇਆ। ਸੈਸ਼ਨ ਦੌਰਾਨ ਉਨ੍ਹਾਂ ਦੀ 100 ਫ਼ੀਸਦੀ ਹਾਜ਼ਰੀ, ਬਹਿਸਾਂ ਵਿੱਚ ਸ਼ਮੂਲੀਅਤ, ਸਵਾਲਾਂ ਅਤੇ ਵਿਸ਼ੇਸ਼ ਜ਼ਿਕਰਾਂ ਰਾਹੀਂ ਕੀਤੀਆਂ ਦਖ਼ਲਅੰਦਾਜ਼ੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਸਰਗਰਮ ਸੰਸਦੀ ਨੁਮਾਇੰਦਿਆਂ ਵਿੱਚ ਸ਼ਾਮਲ ਕੀਤਾ। ਭਾਵੇਂ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨੂੰ ਕਈ ਵਾਰ ਵਿਘਨਾਂ ਦਾ ਸਾਹਮਣਾ ਕਰਨਾ ਪਿਆ, ਪਰ ਸਤਨਾਮ ਸਿੰਘ ਸੰਧੂ ਸਾਰੀਆਂ 19 ਬੈਠਕਾਂ ਵਿੱਚ ਹਾਜ਼ਰ ਰਹੇ। ਜਨਵਰੀ 2024 ਵਿੱਚ ਰਾਜ ਸਭਾ ਲਈ ਨਾਮਜ਼ਦ ਹੋਣ ਤੋਂ ਬਾਅਦ ਵੀ ਉਨ੍ਹਾਂ ਦਾ ਸੰਸਦੀ ਰਿਕਾਰਡ ਪ੍ਰਭਾਵਸ਼ਾਲੀ ਰਿਹਾ ਹੈ। ਉਨ੍ਹਾਂ ਦੀ ਕੁੱਲ ਹਾਜ਼ਰੀ 92 ਫ਼ੀਸਦੀ ਰਹੀ ਹੈ, ਜੋ ਦੱਸੀ ਗਈ 80 ਫ਼ੀਸਦੀ ਕੌਮੀ ਔਸਤ ਤੋਂ ਕਾਫ਼ੀ ਵੱਧ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚਾਰ ਸੰਸਦੀ ਸੈਸ਼ਨਾਂ ਦੌਰਾਨ 100 ਫ਼ੀਸਦੀ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 217ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 552 ਟਿਕਾਣਿਆਂ ’ਤੇ ਛਾਪੇਮਾਰੀ; 354 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 217ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 552 ਟਿਕਾਣਿਆਂ ’ਤੇ ਛਾਪੇਮਾਰੀ; 354 ਗ੍ਰਿਫ਼ਤਾਰ

Punjab News
ਚੰਡੀਗੜ੍ਹ, 25 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੁਲਿਸ ਦੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ 217ਵੇਂ ਦਿਨ ਵੀ ਵੱਡੇ ਪੱਧਰ ’ਤੇ ਕਾਰਵਾਈ ਜਾਰੀ ਰੱਖੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਜੁੜੇ ਵਿਅਕਤੀਆਂ ਦੇ ਪਛਾਣੇ ਤੇ ਮੈਪ ਕੀਤੇ 552 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ, ਉਨ੍ਹਾਂ ਦੇ ਸਾਥੀਆਂ ’ਤੇ ਸ਼ਿਕੰਜਾ ਕੱਸਣਾ ਅਤੇ ਸੰਗਠਿਤ ਅਪਰਾਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ। 354 ਵਿਅਕਤੀ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ ਮੁਹਿੰਮ ਦੇ 217ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ ਪੰਜਾਬ ਪੁਲਿਸ ...
ਪੰਜਾਬ ’ਚ ਖੰਡ ਦੀ ਕੋਈ ਕਮੀ ਨਹੀਂ, ਸਰਕਾਰ ਵੱਲੋਂ ਸਟਾਕ ਤੇ ਸਪਲਾਈ ’ਤੇ ਸਖ਼ਤ ਨਿਗਰਾਨੀ: CM ਮਾਨ

ਪੰਜਾਬ ’ਚ ਖੰਡ ਦੀ ਕੋਈ ਕਮੀ ਨਹੀਂ, ਸਰਕਾਰ ਵੱਲੋਂ ਸਟਾਕ ਤੇ ਸਪਲਾਈ ’ਤੇ ਸਖ਼ਤ ਨਿਗਰਾਨੀ: CM ਮਾਨ

Breaking News, CHANDIGARH NEWS, Punjab News
ਚੰਡੀਗੜ੍ਹ, 25 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੰਡ ਦੀ ਉਪਲਬਧਤਾ ਨੂੰ ਲੈ ਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਖੰਡ ਦਾ ਢੁਕਵਾਂ ਭੰਡਾਰ ਮੌਜੂਦ ਹੈ ਅਤੇ ਇਸ ਜ਼ਰੂਰੀ ਵਸਤੂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖੰਡ ਹਰ ਘਰ ਦੀ ਰੋਜ਼ਾਨਾ ਲੋੜ ਨਾਲ ਜੁੜੀ ਮਹੱਤਵਪੂਰਨ ਖੁਰਾਕੀ ਵਸਤੂ ਹੈ ਅਤੇ ਇਸ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੰਡ ਦਾ ਲੋੜੀਂਦਾ ਸਟਾਕ ਹਰ ਸਮੇਂ ਬਣਾਈ ਰੱਖਿਆ ਜਾਵੇ ਅਤੇ ਬਾਜ਼ਾਰ ਵਿੱਚ ਇਸ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ। ਜਮ੍ਹਾਖੋਰੀ ਅਤੇ ਬਣਾਵਟੀ ਘਾਟ ਖ਼ਿਲਾਫ਼ ਸਖ਼ਤ ਕਾਰਵਾਈ ਮੁੱਖ ਮੰਤਰ...
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਹਰ ਯੋਗ ਵਿਦਿਆਰਥੀ ਤੱਕ ਪਹੁੰਚਾਉਣ ਲਈ ਡਾ. ਬਲਜੀਤ ਕੌਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਨਿਰਦੇਸ਼

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਹਰ ਯੋਗ ਵਿਦਿਆਰਥੀ ਤੱਕ ਪਹੁੰਚਾਉਣ ਲਈ ਡਾ. ਬਲਜੀਤ ਕੌਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਨਿਰਦੇਸ਼

Breaking News, CHANDIGARH NEWS, Punjab News
ਚੰਡੀਗੜ੍ਹ, 25 ਅਗਸਤ 2026: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਕਾਦਮਿਕ ਸੈਸ਼ਨ 2026-27 ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ 1 ਜੁਲਾਈ 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਚਾਲੂ ਹੈ। ਸਕੀਮ ਦਾ ਲਾਭ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਐਸ.ਸੀ. ਵਿਦਿਆਰਥੀ ਜਾਣਕਾਰੀ ਦੀ ਘਾਟ, ਆਨਲਾਈਨ ਅਰਜ਼ੀ ਪ੍ਰਕਿਰਿਆ ਵਿੱਚ ਮੁਸ਼ਕਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਰਜ਼ੀ ਭਰਨ ਤੋਂ ਲੈ ਕੇ ਇਸ ਦੀ ਪੜਤਾਲ ਤੱਕ ਹਰ ਪੜਾਅ ’ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸ...
ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ’ਤੇ SGPC ਪ੍ਰਧਾਨ ਧਾਮੀ ਦਾ ਤਿੱਖਾ ਵਿਰੋਧ, ਸਰਕਾਰ ਦੀ ਨੀਤੀ ’ਤੇ ਚੁੱਕੇ ਸਵਾਲ

ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ’ਤੇ SGPC ਪ੍ਰਧਾਨ ਧਾਮੀ ਦਾ ਤਿੱਖਾ ਵਿਰੋਧ, ਸਰਕਾਰ ਦੀ ਨੀਤੀ ’ਤੇ ਚੁੱਕੇ ਸਵਾਲ

Punjab News
ਅੰਮ੍ਰਿਤਸਰ, 25 ਅਗਸਤ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦਿੱਤੇ ਜਾਣ ਦੇ ਸਰਕਾਰੀ ਫੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਫੈਸਲੇ ਨੂੰ ਸਰਕਾਰ ਦੀ ਕਥਿਤ ਦੋਹਰੀ ਨੀਤੀ, ਪੱਖਪਾਤ ਅਤੇ ਕਾਨੂੰਨ ਦੀ ਬਰਾਬਰ ਵਰਤੋਂ ਦੇ ਸਿਧਾਂਤ ’ਤੇ ਸਵਾਲ ਖੜ੍ਹੇ ਕਰਨ ਵਾਲਾ ਦੱਸਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਪਿਛਲੇ ਸਮੇਂ ਦੌਰਾਨ ਵਾਰ-ਵਾਰ ਫਰਲੋ ਅਤੇ ਪੈਰੋਲ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਇੱਕ ਖਾਸ ਕੈਦੀ ਨੂੰ ਲਗਾਤਾਰ ਪੈਰੋਲ ਅਤੇ ਹੋਰ ਸਹੂਲਤਾਂ ਮਿਲ ਰਹੀਆਂ ਹਨ, ਜਦਕਿ ਦੂਜੇ ਪਾਸੇ ਕਈ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਆਪਣੇ ਗੰਭੀਰ ਬੀਮਾਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਵੀ ਪੈਰੋਲ ਜਾਂ ਅਸਥਾਈ ਰਿਹਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਬੰਧ ਅਤੇ ਪੈਰੋਲ ਸਬੰਧੀ ਨੀਤੀਆਂ ਲਾਗੂ ਕਰਦੇ ਸਮੇਂ ਸਾਰੇ ਕੈਦੀਆਂ ਨਾਲ ਇਕਸਾਰ ਅਤੇ ਨਿਰਪੱਖ ਵ...
ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ ਤਨਖਾਹਾਂ ’ਚ 120 ਫੀਸਦੀ ਤੋਂ ਵੱਧ ਵਾਧੇ ਨੂੰ ਮਨਜ਼ੂਰੀ

ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ ਤਨਖਾਹਾਂ ’ਚ 120 ਫੀਸਦੀ ਤੋਂ ਵੱਧ ਵਾਧੇ ਨੂੰ ਮਨਜ਼ੂਰੀ

Breaking News, Punjab News
ਚੰਡੀਗੜ੍ਹ, 25 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਇਨ੍ਹਾਂ ਸਕੂਲਾਂ ਵਿੱਚ ਕੰਮ ਕਰ ਰਹੇ ਲਗਭਗ 1,100 ਅਧਿਆਪਕਾਂ ਨੂੰ ਸਿੱਧਾ ਲਾਭ ਮਿਲੇਗਾ। ਸਰਕਾਰ ਮੁਤਾਬਕ ਤਨਖਾਹਾਂ ਵਿੱਚ ਵਾਧੇ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਦੀ ਮਹੀਨਾਵਾਰ ਤਨਖਾਹ ਜੋ ਇਸ ਸਮੇਂ ਲਗਭਗ 10,000 ਰੁਪਏ ਹੈ, ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਸਰਕਾਰ ਨੇ ਇਸ ਫੈਸਲੇ ਨੂੰ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਉਸ ਦੇ ਅਧਿਆਪਕਾਂ ਤੋਂ ਸ਼ੁਰੂ ਹੁੰਦੀ ਹ...
ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਲਈ 525 ਰੁਪਏ ਪ੍ਰਤੀ ਟੀਕਾਕਰਨ ਸੈਸ਼ਨ ਪ੍ਰੋਤਸਾਹਨ ਭੱਤਾ ਯਕੀਨੀ ਬਣਾਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਲਈ 525 ਰੁਪਏ ਪ੍ਰਤੀ ਟੀਕਾਕਰਨ ਸੈਸ਼ਨ ਪ੍ਰੋਤਸਾਹਨ ਭੱਤਾ ਯਕੀਨੀ ਬਣਾਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Breaking News, Punjab News
ਚੰਡੀਗੜ੍ਹ, 25 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਮੀਟਿੰਗਾਂ ਕਰਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਸਮੇਂਬੱਧ ਢੰਗ ਨਾਲ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਲਈ ਵੱਡਾ ਫੈਸਲਾ ਲੈਂਦਿਆਂ ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਹਰ ਟੀਕਾਕਰਨ ਸੈਸ਼ਨ ਲਈ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ ਯਕੀਨੀ ਬਣਾਇਆ ਜਾਵੇ। ਇਹ ਭੱਤਾ ਇੱਕ ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਟੀਕਾਕਰਨ ਸੈਸ਼ਨਾਂ ਲਈ ਦਿੱਤਾ ਜਾਵੇਗਾ। ਇਸ ਤਰ੍ਹਾਂ ਯੋਗ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ 2,100 ਰੁਪਏ ਤੱਕ ਦਾ ਸਿੱਧਾ ਵਾਧਾ ਹੋ ਸਕੇਗਾ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਮੁਲਾਜ਼...