Wednesday, November 4Punjabi People

Punjab News

Punjab region news

ਪੇਸਕੋ ਦੇ 48ਵੇਂ ਸਥਾਪਨਾ ਦਿਵਸ ਮੌਕੇ ਮੰਤਰੀ ਮਹਿੰਦਰ ਭਗਤ ਵੱਲੋਂ ਕਰਮਚਾਰੀਆਂ ਨੂੰ ਵਧਾਈ, ਕਿਹਾ- ਪਿਛਲੇ ਸਾਲ ਦੌਰਾਨ ਪੈਦਾ ਕੀਤੀਆਂ 5,000 ਤੋਂ ਵੱਧ ਨੌਕਰੀਆਂ

ਪੇਸਕੋ ਦੇ 48ਵੇਂ ਸਥਾਪਨਾ ਦਿਵਸ ਮੌਕੇ ਮੰਤਰੀ ਮਹਿੰਦਰ ਭਗਤ ਵੱਲੋਂ ਕਰਮਚਾਰੀਆਂ ਨੂੰ ਵਧਾਈ, ਕਿਹਾ- ਪਿਛਲੇ ਸਾਲ ਦੌਰਾਨ ਪੈਦਾ ਕੀਤੀਆਂ 5,000 ਤੋਂ ਵੱਧ ਨੌਕਰੀਆਂ

Breaking News, Punjab News
ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ 48ਵੇਂ ਸਥਾਪਨਾ ਦਿਵਸ ਦੇ ਮੌਕੇ ’ਤੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ ਅਤੇ ਮੈਂਬਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਪੇਸਕੋ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਦੇ ਨਾਲ-ਨਾਲ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਪੇਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੇਸਕੋ ਦੇ ਪ੍ਰਬੰਧ ਨਿਰਦੇਸ਼ਕ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਦੀ ਸੂਬੇ ਪ੍ਰਤੀ ਸਮਰਪਿਤ ਸੇਵਾਵਾਂ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੇਸਕੋ ਦੀ ਤਰੱਕੀ ਵਿੱਚ ਇਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ, ਵਚਨਬੱਧਤਾ ਅਤੇ ਸਮੂਹਿਕ ਯਤਨਾਂ ਦਾ ਅਹਿਮ ਯੋਗਦਾਨ ਹੈ। ਮਹਿੰਦਰ ਭਗਤ ਨੇ ਕਿਹਾ ਕਿ ਮ...
ਨਾਨਾ ਪਾਟੇਕਰ ਦੇ ਦੇਹਾਂਤ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਨਾਨਾ ਪਾਟੇਕਰ ਦੇ ਦੇਹਾਂਤ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment, Punjab News
ਚੰਡੀਗੜ੍ਹ, 8 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫ਼ਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਨਾਨਾ ਪਾਟੇਕਰ ਨੂੰ ਭਾਰਤੀ ਸਿਨੇਮਾ ਦੀ ਇੱਕ ਬੇਮਿਸਾਲ ਸ਼ਖਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਵਿਲੱਖਣ ਅਦਾਕਾਰੀ ਰਾਹੀਂ ਫ਼ਿਲਮ ਜਗਤ ਵਿੱਚ ਅਮਿੱਟ ਛਾਪ ਛੱਡੀ। ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਨਾਨਾ ਪਾਟੇਕਰ ਨੇ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਵੱਖਰੀ ਸ਼ੈਲੀ ਨਾਲ ਕਈ ਯਾਦਗਾਰ ਕਿਰਦਾਰਾਂ ਨੂੰ ਜੀਵੰਤ ਕੀਤਾ। ਉਨ੍ਹਾਂ ਦਾ ਕੰਮ ਨਾ ਸਿਰਫ਼ ਦਰਸ਼ਕਾਂ ਦੇ ਦਿਲਾਂ ’ਤੇ ਡੂੰਘਾ ਪ੍ਰਭਾਵ ਛੱਡ ਗਿਆ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਕਲਾਕਾਰਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ। ਸ. ਸੰਧਵਾਂ ਨੇ ਨਾਨਾ ਪਾਟੇਕਰ ਦੀ ਗੌਰਵਮਈ ਵਿਰਾਸਤ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੇ ਬੇਮਿਸਾਲ ਕਲਾਕਾਰ ਸਨ, ਜੋ ਆਪਣੀ ਵਿਲੱਖਣ ਅਦਾਕਾਰੀ ਰਾਹੀਂ ਹਰ ਕਿਰਦਾਰ ਵਿੱਚ ਜਾਨ ਪਾ ਦਿੰਦੇ ਸਨ। ਉਨ੍ਹਾਂ ਦ...
‘ਗੈਂਗਸਟਰਾਂ ’ਤੇ ਵਾਰ’ ਦੇ 261ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 557 ਟਿਕਾਣਿਆਂ ’ਤੇ ਛਾਪੇ; 251 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਦੇ 261ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 557 ਟਿਕਾਣਿਆਂ ’ਤੇ ਛਾਪੇ; 251 ਗ੍ਰਿਫ਼ਤਾਰ

Punjab News
ਚੰਡੀਗੜ੍ਹ, 8 ਅਕਤੂਬਰ 2026: ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 261ਵੇਂ ਦਿਨ ਵੱਡੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ 251 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ ਹਥਿਆਰ ਵੀ ਬਰਾਮਦ ਕੀਤਾ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 77,071 ਹੋ ਗਈ ਹੈ। AGTF ਦੀ ਨਿਗਰਾਨੀ ਹੇਠ ਸੂਬੇ ਭਰ ’ਚ ਕਾਰਵਾਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਇਸ ਮੁਹਿੰਮ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਕਰਨਾ ਹੈ। ਮੁਹਿੰਮ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨਾਲ ਤਾਲਮੇਲ...
ਜਲੰਧਰ ’ਚ ਪਟਵਾਰੀ ਤੇ ਪ੍ਰਾਈਵੇਟ ਏਜੰਟ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਵਿਛਾਇਆ ਜਾਲ

ਜਲੰਧਰ ’ਚ ਪਟਵਾਰੀ ਤੇ ਪ੍ਰਾਈਵੇਟ ਏਜੰਟ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਵਿਛਾਇਆ ਜਾਲ

Punjab News
ਚੰਡੀਗੜ੍ਹ, 8 ਅਕਤੂਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮ ਪਟਵਾਰ ਸਰਕਲ ਬਸਤੀ ਪੀਰਦਾਦ, ਜਲੰਧਰ ਨਾਲ ਸਬੰਧਤ ਦੱਸੇ ਗਏ ਹਨ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਟਵਾਰੀ ਵਿਸ਼ਵਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਪਲਾਟ ਦੇ ਇੰਤਕਾਲ ਲਈ ਮੰਗੀ ਸੀ ਰਿਸ਼ਵਤ ਵਿਜੀਲੈਂਸ ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ 4 ਮਰਲੇ ਦਾ ਪਲਾਟ ਖਰੀਦਿਆ ਸੀ, ਜਿਸ ਦੀ ਸੇਲ ਡੀਡ 23 ਦਸੰਬਰ 2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ ’ਤੇ ਰਜਿਸਟਰਡ ਕਰਵਾਈ ਗਈ ਸੀ। ਇਸ ਤੋਂ ਬਾਅਦ ਪਲਾਟ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦ...
ਸਚਿਨ ਪਾਇਲਟ ਤੇ ਪ੍ਰਗਟ ਸਿੰਘ ਨੇ ਅੰਮ੍ਰਿਤਸਰ ’ਚ ਧਾਰਮਿਕ ਸਥਾਨਾਂ ’ਤੇ ਟੇਕਿਆ ਮੱਥਾ

ਸਚਿਨ ਪਾਇਲਟ ਤੇ ਪ੍ਰਗਟ ਸਿੰਘ ਨੇ ਅੰਮ੍ਰਿਤਸਰ ’ਚ ਧਾਰਮਿਕ ਸਥਾਨਾਂ ’ਤੇ ਟੇਕਿਆ ਮੱਥਾ

Punjab News
ਅੰਮ੍ਰਿਤਸਰ, 8 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਦੋਵਾਂ ਆਗੂਆਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦੋਵੇਂ ਆਗੂ ਸਵੇਰੇ ਕਰੀਬ 8:30 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਏਅਰਪੋਰਟ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸੇਂਟ ਪਾਲ ਚਰਚ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ। ‘ਕਾਂਗਰਸ ਇਕਜੁੱਟ, ਆਉਣ ਵਾਲਾ ਸਮਾਂ ਸਾਡੇ ਹੱਕ ਵਿੱਚ’ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪ੍ਰਗਟ ਸਿੰਘ ਨੇ ਕਿਹਾ ਕਿ ਸਾਰਿਆਂ ਨੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪੂਰੀ ਤਰ੍...
ਬਟਾਲਾ ਵਿੱਚ ਦਿਨ-ਦਿਹਾੜੇ ਪਾਦਰੀ ਦਾ ਕਤਲ, ਘਰ ਵਿੱਚ ਦਾਖਲ ਹੋ ਕੇ ਲੋਹਾ ਕੱਟਣ ਵਾਲੇ ਕਟਰ ਨਾਲ ਕੀਤਾ ਹਮਲਾ; CCTV ਵਿੱਚ ਕੈਦ ਹੋਏ ਹਮਲਾਵਰ

ਬਟਾਲਾ ਵਿੱਚ ਦਿਨ-ਦਿਹਾੜੇ ਪਾਦਰੀ ਦਾ ਕਤਲ, ਘਰ ਵਿੱਚ ਦਾਖਲ ਹੋ ਕੇ ਲੋਹਾ ਕੱਟਣ ਵਾਲੇ ਕਟਰ ਨਾਲ ਕੀਤਾ ਹਮਲਾ; CCTV ਵਿੱਚ ਕੈਦ ਹੋਏ ਹਮਲਾਵਰ

Punjab News
ਬਟਾਲਾ, 8 ਅਕਤੂਬਰ 2026: ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਪਾਦਰੀ ਦਾ ਦਿਨ-ਦਿਹਾੜੇ ਕਤਲ ਕੀਤੇ ਜਾਣ ਨਾਲ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਦੋ ਹਮਲਾਵਰ ਘਰ ਵਿੱਚ ਦਾਖਲ ਹੋਏ ਅਤੇ ਉੱਥੇ ਮੌਜੂਦ ਪਾਦਰੀ ਬਲਵਿੰਦਰ ਪਾਲ ’ਤੇ ਲੋਹਾ ਕੱਟਣ ਵਾਲੇ ਕਟਰ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵਾਰਦਾਤ ਵੀਰਵਾਰ ਸਵੇਰੇ ਕਰੀਬ 9:30 ਵਜੇ ਗਾਂਧੀ ਕੈਂਪ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦੇ ਸਨ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਘਰ ਵਿੱਚ ਇਕੱਲੇ ਰਹਿੰਦੇ ਸਨ। ਦੋ ਹਮਲਾਵਰ ਘਰ ਵਿੱਚ ਦਾਖਲ ਹੋਏ ਪਰਿਵਾਰਕ ਮੈਂਬਰਾਂ ਅਨੁਸਾਰ ਸਵੇਰੇ ਦੋ ਵਿਅਕਤੀ ਬਲਵਿੰਦਰ ਪਾਲ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਨ੍ਹਾਂ ਦੇ ਗਲੇ ’ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰ...
ਨਾਭਾ ਵਿੱਚ ਮਾਈਨਿੰਗ ਵਿਭਾਗ ਦਾ SDO 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਨਾਭਾ ਵਿੱਚ ਮਾਈਨਿੰਗ ਵਿਭਾਗ ਦਾ SDO 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 8 ਅਕਤੂਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਨਾਭਾ, ਜ਼ਿਲ੍ਹਾ ਪਟਿਆਲਾ ਵਿੱਚ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (SDO) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਐਸ.ਡੀ.ਓ. ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਐਸ.ਡੀ.ਓ. ’ਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਸਨ। ਸ਼ਿਕਾਇਤ ਅਨੁਸਾਰ, ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦਿੱਤੀ ਜਾ ਰਹੀ ਸੀ। ਸ਼ਿਕਾਇਤਕਰਤਾ ਦਾ ਦੋਸ਼ ਸੀ ਕਿ ਮੁਲਜ਼ਮ ਨੇ ਇਨ੍ਹਾਂ ਵਾਹਨਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਬਦਲੇ ਉਸ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ...
GMADA-ED ਮਾਮਲੇ ’ਚ ਹਾਈ ਕੋਰਟ ਦਾ ਵੱਡਾ ਕਦਮ, ED ਨੂੰ ਨੋਟਿਸ; 15 ਦਿਨਾਂ ’ਚ ਜਵਾਬ ਦਾਖ਼ਲ ਕਰਨ ਦੇ ਹੁਕਮ

GMADA-ED ਮਾਮਲੇ ’ਚ ਹਾਈ ਕੋਰਟ ਦਾ ਵੱਡਾ ਕਦਮ, ED ਨੂੰ ਨੋਟਿਸ; 15 ਦਿਨਾਂ ’ਚ ਜਵਾਬ ਦਾਖ਼ਲ ਕਰਨ ਦੇ ਹੁਕਮ

CHANDIGARH NEWS, Punjab News
ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ GMADA ਦਫ਼ਤਰ ’ਚ ED ਵੱਲੋਂ ਕੀਤੀ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਅਤੇ ਗਮਾਡਾ ਦੀ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਅਕਤੂਬਰ ਨੂੰ ਹੋਵੇਗੀ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਇਹ ਸੁਣਵਾਈ ਕੀਤੀ। ਸੁਣਵਾਈ ਦੌਰਾਨ ED ਵੱਲੋਂ ਮਾਮਲੇ ’ਤੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ED ਨੂੰ ਨੋਟਿਸ ਜਾਰੀ ਕਰ ਦਿੱਤਾ। 22 ਤੋਂ 24 ਸਤੰਬਰ ਤੱਕ ਹੋਈ ਸੀ ED ਦੀ ਕਾਰਵਾਈ ਪੰਜਾਬ ਸਰਕਾਰ ਅਤੇ GMADA ਨੇ ਆਪਣੀ ਪਟੀਸ਼ਨ ਵਿੱਚ 22 ਤੋਂ 24 ਸਤੰਬਰ ਤੱਕ GMADA ਦਫ਼ਤਰ ਵਿੱਚ ED ਵੱਲੋਂ ਕੀਤੀ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ਨੂੰ ਹਾਈ ਕੋਰਟ ਦੀ ‘ਜ਼ਰੂਰੀ ਸੁਣਵਾਈ ਵਾਲੀ ਸੂਚੀ’ ਵ...
ਚਾਵਲਾ ਮਾਮਲੇ ਵਿੱਚ ਵੱਡੀ ਅਪਡੇਟ, SIT ਦੇ ਗਠਨ ’ਤੇ ਵਿਚਾਰ; ਸਿੱਖ ਜਥੇਬੰਦੀਆਂ ਦੀ ਮੰਗ ਤੋਂ ਬਾਅਦ ਵਧੀ ਹਲਚਲ

ਚਾਵਲਾ ਮਾਮਲੇ ਵਿੱਚ ਵੱਡੀ ਅਪਡੇਟ, SIT ਦੇ ਗਠਨ ’ਤੇ ਵਿਚਾਰ; ਸਿੱਖ ਜਥੇਬੰਦੀਆਂ ਦੀ ਮੰਗ ਤੋਂ ਬਾਅਦ ਵਧੀ ਹਲਚਲ

Punjab News
ਚੰਡੀਗੜ੍ਹ, 7 ਅਕਤੂਬਰ 2026: ਚਾਵਲਾ ਮਾਮਲੇ ਨੂੰ ਲੈ ਕੇ ਇਸ ਵੇਲੇ ਇੱਕ ਅਹਿਮ ਅਪਡੇਟ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਮਾਮਲੇ ਦੀ ਜਾਂਚ ਨੂੰ ਹੋਰ ਡੂੰਘਾਈ ਨਾਲ ਅੱਗੇ ਵਧਾਉਣ ਲਈ ਜਲਦ ਹੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਸ ਸਬੰਧੀ ਫਿਲਹਾਲ ਸਰਕਾਰ ਜਾਂ ਕਿਸੇ ਅਧਿਕਾਰਤ ਅਧਿਕਾਰੀ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸਿੱਖ ਜਥੇਬੰਦੀਆਂ ਵੱਲੋਂ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਤ ਜਾਂਚ ਲਈ ਕੀਤੀ ਜਾ ਰਹੀ ਮੰਗ ਤੋਂ ਬਾਅਦ SIT ਬਣਾਉਣ ਦੇ ਪ੍ਰਸਤਾਵ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜੇਕਰ SIT ਦਾ ਗਠਨ ਹੁੰਦਾ ਹੈ ਤਾਂ ਜਾਂਚ ਟੀਮ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪੱਖਾਂ ਦੀ ਪੜਤਾਲ ਕਰਕੇ ਤੱਥ ਇਕੱਠੇ ਕੀਤੇ ਜਾ ਸਕਦੇ ਹਨ। ਕੀ ਹੈ ਪੂਰਾ ਮਾਮਲਾ? ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ, ਜਦੋਂ ਬਹਿਰੀਨ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਚਾਵਲਾ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ। ਇਨ੍ਹਾਂ ਦੋਸ਼ਾਂ ਤੋਂ ਬਾ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 3 ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ; 8 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 3 ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ; 8 ਮੁਲਜ਼ਮ ਗ੍ਰਿਫ਼ਤਾਰ

Punjab News
ਅੰਮ੍ਰਿਤਸਰ, 7 ਅਕਤੂਬਰ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ, ਇਸ ਕਾਰਵਾਈ ਦਾ ਉਦੇਸ਼ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੂੰ ਰੋਕਣਾ ਅਤੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰਕੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਤੱਤਾਂ ਤੱਕ ਪਹੁੰਚਣਾ ਹੈ। ਪੁਲਿਸ ਵੱਲੋਂ ਬਰਾਮਦ ਹਥਿਆਰਾਂ ਦੇ ਸਰੋਤ ਅਤੇ ਉਨ੍ਹਾਂ ਦੀ ਸਪਲਾਈ ਲੜੀ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਬੈਠੇ ਹਥਿਆਰ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਜਾਂਚ ਮੁੱਢਲੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹਥਿਆਰ ਤਸਕਰਾਂ ਨਾਲ ਸੰਪਰਕ ਹੋਣ ...