ਮੌਸਮ ਨੇ ਲਈ ਕਰਵਟ: ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ
ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਕਾਰਨ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਵੀਰਵਾਰ ਸਵੇਰ ਤੋਂ ਹੀ ਜਲੰਧਰ ਅਤੇ ਪਠਾਨਕੋਟ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਮੀਂਹ ਅਤੇ ਬੱਦਲਵਾਈ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਨਾਲ ਸੂਬੇ ਦਾ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਰਿਹਾ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ...








