Wednesday, September 16Punjabi People

Punjab News

Punjab region news

‘ਗੈਂਗਸਟਰਾਂ ’ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 610 ਟਿਕਾਣਿਆਂ ’ਤੇ ਛਾਪੇਮਾਰੀ; 344 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 610 ਟਿਕਾਣਿਆਂ ’ਤੇ ਛਾਪੇਮਾਰੀ; 344 ਗ੍ਰਿਫ਼ਤਾਰ

Punjab News
ਚੰਡੀਗੜ੍ਹ, 19 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ 211ਵੇਂ ਦਿਨ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। 344 ਵਿਅਕਤੀ ਗ੍ਰਿਫ਼ਤਾਰ, 5 ਹਥਿਆਰ ਬਰਾਮਦ 211ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 5 ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁ...
ਰੱਖੜੀ ’ਤੇ ਪੰਜਾਬ ਦੀਆਂ ਔਰਤਾਂ ਲਈ ਵੱਡਾ ਤੋਹਫ਼ਾ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਤੀਜਾ ਪੜਾਅ ਸ਼ੁਰੂ ਕਰਨਗੇ CM ਮਾਨ

ਰੱਖੜੀ ’ਤੇ ਪੰਜਾਬ ਦੀਆਂ ਔਰਤਾਂ ਲਈ ਵੱਡਾ ਤੋਹਫ਼ਾ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਤੀਜਾ ਪੜਾਅ ਸ਼ੁਰੂ ਕਰਨਗੇ CM ਮਾਨ

Breaking News, Punjab News
ਚੰਡੀਗੜ੍ਹ, 19 ਅਗਸਤ 2026: ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੌਕੇ ਸੂਬਾ ਪੱਧਰੀ ਸਮਾਗਮ ਕਰਕੇ ਉਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦਾ ਸਤਿਕਾਰ ਭੱਤਾ ਟਰਾਂਸਫਰ ਕਰਨਗੇ, ਜਿਨ੍ਹਾਂ ਨੂੰ ਹੁਣ ਤੱਕ ਇਸ ਯੋਜਨਾ ਦੀ ਰਕਮ ਨਹੀਂ ਮਿਲ ਸਕੀ। ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਇਸ ਯੋਜਨਾ ਤਹਿਤ ਔਰਤਾਂ ਨੂੰ ਸਤਿਕਾਰ ਭੱਤਾ ਦੇਣਾ ਸ਼ੁਰੂ ਕੀਤਾ ਸੀ। ਹੁਣ ਤੱਕ ਸੂਬੇ ਦੀਆਂ 75.50 ਲੱਖ ਔਰਤਾਂ ਇਸ ਯੋਜਨਾ ਲਈ ਰਜਿਸਟਰਡ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ 51.62 ਲੱਖ ਜਨਰਲ ਵਰਗ ਅਤੇ 23.88 ਲੱਖ ਦਲਿਤ ਵਰਗ ਦੀਆਂ ਔਰਤਾਂ ਸ਼ਾਮਲ ਹਨ। 65.62 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਹੁੰਚੀ ਰਕਮ ਸਰਕਾਰੀ ਅੰਕੜਿਆਂ ਮੁਤਾਬਕ, ਹੁਣ ਤੱਕ 65.62 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਭੱਤੇ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਲਗਭਗ 9.88 ਲੱਖ ਔਰਤਾਂ ਨੂੰ ਰਕਮ ਮਿਲਣੀ ਬਾਕੀ ਹੈ। ਇਨ੍ਹਾਂ ਔਰਤਾਂ ਨੂੰ ਰੱਖੜੀ ਮੌਕੇ ਤਿੰਨ ...
ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ CM ਮਾਨ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਹੋ ਰਹੀ ਦੁਰਵਰਤੋਂ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ CM ਮਾਨ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਹੋ ਰਹੀ ਦੁਰਵਰਤੋਂ

Breaking News, CHANDIGARH NEWS, Punjab News
ਚੰਡੀਗੜ੍ਹ, 19 ਅਗਸਤ 2026: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਿਆਸੀ ਆਧਾਰ ਕਮਜ਼ੋਰ ਹੋਣ ਕਾਰਨ ਭਾਜਪਾ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਡਰਾਉਣ ਅਤੇ ਦਬਾਉਣ ਲਈ ਈਡੀ ਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਥਿਤ ਸਿਆਸੀ ਬਦਲਾਖੋਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੌਸਲੇ ਨਹੀਂ ਤੋੜ ਸਕਦੀ ਅਤੇ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਆਪਣਾ ਕੰਮ ਜਾਰੀ ਰੱਖੇਗੀ। ‘ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਮਿਸਾਲ’ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ...
ਭਾਬੀ ਕਮਲ ਕੌਰ ਕਤਲ ਮਾਮਲਾ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਸਖ਼ਤ ਸੁਰੱਖਿਆ ਹੇਠ ਹਸਪਤਾਲ ਲਿਆਂਦਾ

ਭਾਬੀ ਕਮਲ ਕੌਰ ਕਤਲ ਮਾਮਲਾ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਸਖ਼ਤ ਸੁਰੱਖਿਆ ਹੇਠ ਹਸਪਤਾਲ ਲਿਆਂਦਾ

Punjab News
ਬਠਿੰਡਾ, 19 ਅਗਸਤ 2026: ਮਸ਼ਹੂਰ ਭਾਬੀ ਕਮਲ ਕੌਰ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਜੇਲ੍ਹ ਤੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਦੋਵੇਂ ਗੁਰਦਿਆਂ ਵਿੱਚ ਪੱਥਰੀ ਹੋਣ ਕਾਰਨ ਉਸਦੀ ਡਾਕਟਰੀ ਜਾਂਚ ਅਤੇ ਇਲਾਜ ਦੀ ਲੋੜ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸਨੂੰ ਹਸਪਤਾਲ ਲਿਜਾਇਆ ਗਿਆ। ਵਕੀਲ ਦੀ ਪਟੀਸ਼ਨ ’ਤੇ ਅਦਾਲਤ ਨੇ ਦਿੱਤੇ ਸਨ ਹੁਕਮ ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਮਹਿਰੋਂ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਨੇ ਹਾਲ ਹੀ ਵਿੱਚ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੁਲਜ਼ਮ ਲਈ ਢੁਕਵੇਂ ਡਾਕਟਰੀ ਇਲਾਜ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਮੁਲਜ਼ਮ ਗੁਰਦਿਆਂ ਵਿੱਚ ਪੱਥਰੀ ਦੀ ਸਮੱਸਿਆ ਤੋਂ ਪੀੜਤ ਹੈ ਅਤੇ ਉਸਦੀ ਸਿਹਤ ਨੂੰ ਦੇਖਦਿਆਂ ਡਾਕਟਰੀ ਜਾਂਚ ਅਤੇ ਲੋੜੀਂਦੇ ਇਲਾਜ ਦੀ ਤੁਰੰਤ ਲੋੜ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਅੰਮ੍ਰਿਤਪਾਲ ਮਹਿਰੋਂ ਨੂੰ ਸਰਕਾਰੀ ਹਸਪਤਾਲ ਲਿਜਾ ਕੇ ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤੇ ਹਥਿਆਰ ਤਸਕਰੀ ਦੇ 3 ਨੈੱਟਵਰਕ ਬੇਨਕਾਬ; 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤੇ ਹਥਿਆਰ ਤਸਕਰੀ ਦੇ 3 ਨੈੱਟਵਰਕ ਬੇਨਕਾਬ; 9 ਮੁਲਜ਼ਮ ਗ੍ਰਿਫ਼ਤਾਰ

Breaking News, Punjab News
ਅੰਮ੍ਰਿਤਸਰ, 19 ਅਗਸਤ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਵਿੱਚ 8 ਗੈਰ-ਕਾਨੂੰਨੀ ਪਿਸਤੌਲ, 8 ਕਿਲੋ 536 ਗ੍ਰਾਮ ਹੈਰੋਇਨ, 12.95 ਲੱਖ ਰੁਪਏ ਦੀ ਡਰੱਗ ਮਨੀ ਅਤੇ 4 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਵੱਡੇ ਅਪਰਾਧਿਕ ਨੈੱਟਵਰਕ ਨੂੰ ਝਟਕਾ ਲੱਗਾ ਹੈ। ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਸੰਪਰਕ ਦੇ ਸਬੂਤ ਮੁੱਢਲੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹੈਂਡਲਰਾਂ ਵੱਲੋਂ ਮੁਲਜ਼ਮਾਂ ਨੂੰ ਗੈਰ-ਕਾਨੂ...
ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਤੋਂ 8 ਘੰਟਿਆਂ ਤੋਂ ਵੱਧ ਪੁੱਛਗਿੱਛ

ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਤੋਂ 8 ਘੰਟਿਆਂ ਤੋਂ ਵੱਧ ਪੁੱਛਗਿੱਛ

Breaking News, CHANDIGARH NEWS, Punjab News
ਜਲੰਧਰ/ਚੰਡੀਗੜ੍ਹ, 18 ਅਗਸਤ 2026: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਨਾਲ ਜੁੜੀ ਜਾਂਚ ਦੇ ਸਿਲਸਿਲੇ ਵਿੱਚ 2007 ਬੈਚ ਦੀ ਪੰਜਾਬ ਕੈਡਰ ਦੀ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਤੋਂ ਪੁੱਛਗਿੱਛ ਕੀਤੀ। ਈਡੀ ਦੇ ਸੰਮਨਾਂ ’ਤੇ ਉਹ ਮੰਗਲਵਾਰ ਨੂੰ ਜਲੰਧਰ ਸਥਿਤ ਜਾਂਚ ਏਜੰਸੀ ਦੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਤੋਂ ਸਾਢੇ ਅੱਠ ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਕੰਵਲ ਪ੍ਰੀਤ ਬਰਾੜ ਇਸ ਸਮੇਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਹਾਲਾਂਕਿ, ਈਡੀ ਦੀ ਪੁੱਛਗਿੱਛ ਉਨ੍ਹਾਂ ਦੇ 2024 ਵਿੱਚ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਤੇ 2014 ਤੋਂ 2016 ਤੱਕ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (GLADA) ਦੇ ਮੁੱਖ ਪ੍ਰਸ਼ਾਸਕ ਵਜੋਂ ਰਹੇ ਕਾਰਜਕਾਲ ਨਾਲ ਸਬੰਧਤ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਕੰਵਲ ਪ੍ਰੀਤ ਬਰਾੜ ਸਵੇਰੇ ਕਰੀਬ 10:25 ਵਜੇ ਈਡੀ ਦਫ਼ਤਰ ਪਹੁੰਚੇ ਅਤੇ ਸ਼ਾਮ 7:10 ਵਜੇ ਦੇ ਕਰੀਬ ਬਾਹਰ ਨਿਕਲੇ। ਉਨ੍ਹਾਂ ਨੂੰ ਆਪਣੀ ਨਿੱਜੀ ਜਾਇਦਾਦ, ਬੈਂਕ ਖਾਤਿਆਂ ਅਤੇ ਵਿੱਤੀ ਲੈਣ-ਦੇਣ ਨਾ...
ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਫੇਰਬਦਲ, 7 ਸੀਨੀਅਰ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਫੇਰਬਦਲ, 7 ਸੀਨੀਅਰ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

Punjab News
ਚੰਡੀਗੜ੍ਹ/ਲੁਧਿਆਣਾ, 18 ਅਗਸਤ 2026: ਸਰਕਾਰ ਵੱਲੋਂ ਜਾਰੀ ਤਬਾਦਲਾ ਅਤੇ ਤਾਇਨਾਤੀ ਹੁਕਮਾਂ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਕਮਿਸ਼ਨਰੇਟ ਵਿੱਚ ਸੱਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਤਬਾਦਲੇ ਅਜਿਹੇ ਸਮੇਂ ਹੋਏ ਹਨ ਜਦੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਾਨੂੰਨ-ਵਿਵਸਥਾ, ਸੁਰੱਖਿਆ ਅਤੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਨਵੀਂ ਤਾਇਨਾਤੀ ਅਨੁਸਾਰ ਆਈਪੀਐਸ ਅਰਵਿੰਦ ਮੀਨਾ ਨੂੰ ਡੀਸੀਪੀ (ਕਾਨੂੰਨ ਅਤੇ ਵਿਵਸਥਾ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੇ ਅਧੀਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਨਿਗਰਾਨੀ ਰੱਖਣ, ਪੁਲਿਸ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤਾਲਮੇਲ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਹੋਵੇਗੀ। ਇਸੇ ਤਰ੍ਹਾਂ ਆਈਪੀਐਸ ਧਾਰਾਵਤ ਸਾਈਂ ਪ੍ਰਕਾਸ਼ ਨੂੰ ਏਡੀਸੀਪੀ-3 ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਨੂੰ ਡੀਸੀਪੀ (ਵਿਸ਼ੇਸ਼...
ਸੁਲਤਾਨਪੁਰ ਲੋਧੀ ਵਿੱਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਵੱਖ-ਵੱਖ ਪਾਰਟੀਆਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੁਲਤਾਨਪੁਰ ਲੋਧੀ ਵਿੱਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਵੱਖ-ਵੱਖ ਪਾਰਟੀਆਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Breaking News, Punjab News
ਚੰਡੀਗੜ੍ਹ/ਸੁਲਤਾਨਪੁਰ ਲੋਧੀ, 18 ਅਗਸਤ 2026:   ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਨਾਨਕ ਪੁਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਹਰ ਵਰਗ ਦੇ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਨੂੰ ਸੰਗਠਨ ਵਿੱਚ ਆਪਣੀ ਸਮਰੱਥਾ ਅਨੁਸਾਰ ਜ਼ਿੰਮੇਵਾਰੀ ਅਤੇ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਦਿੱਤਾ ਜਾਵੇਗਾ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ, ਸਿੱਖਿਆ, ਸਿਹਤ, ਬੁਨਿਆਦ...
ਟਰਾਂਸਪੋਰਟ ਮਾਫੀਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ 15 ਪ੍ਰੀਮੀਅਮ ਬੱਸ ਸੇਵਾਵਾਂ ਸ਼ੁਰੂ

ਟਰਾਂਸਪੋਰਟ ਮਾਫੀਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ 15 ਪ੍ਰੀਮੀਅਮ ਬੱਸ ਸੇਵਾਵਾਂ ਸ਼ੁਰੂ

Breaking News, Punjab News
ਚੰਡੀਗੜ੍ਹ, 18 ਅਗਸਤ 2026:  ਪੰਜਾਬ ਦੇ ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਸਰਕਾਰੀ ਜਨਤਕ ਆਵਾਜਾਈ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਤੰਬਰ 2026 ਦੇ ਮੱਧ ਤੱਕ 100 ਵਿਸ਼ਵ ਪੱਧਰੀ ‘PRTC Junior’ ਮਿਡੀ ਬੱਸਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਬੇੜੇ ਵਿੱਚ ਸ਼ਾਮਲ ਕਰ ਦਿੱਤੀਆਂ ਜਾਣਗੀਆਂ। ਟਰਾਂਸਪੋਰਟ ਵਿਭਾਗ ਦੀਆਂ ਚੱਲ ਰਹੀਆਂ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਅਤੇ ਸਰਕਾਰੀ ਬੱਸ ਸੇਵਾਵਾਂ ਦੇ ਵਿਸਤਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮੰਤਰੀ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਪੂਰੀ ਤਰ੍ਹਾਂ ਤਿਆਰ ਮਿਡੀ ਬੱਸਾਂ ਆਈਸ਼ਰ ਵੱਲੋਂ ਤਿਆਰ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਖਾਸ ਤੌਰ ’ਤੇ ਉਨ੍ਹਾਂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਸਹੂਲਤ ਵਧਾਉਣ ਲਈ ਵਰਤਿਆ ਜਾਵੇਗਾ, ਜਿੱਥੇ ਵੱਡੀਆਂ ਬੱਸਾਂ ਦੀ ਆਵਾਜਾਈ ਮੁਸ਼ਕਲ ਹੁੰਦੀ ਹੈ। ਸਰਕਾਰੀ ਬੱਸ ...
ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਰਾਹੁਲ ਗਾਂਧੀ ਕਰਨਗੇ ਸੀਨੀਅਰ ਆਗੂਆਂ ਨਾਲ ਮੀਟਿੰਗ, ਸੂਬਾ ਪ੍ਰਧਾਨ ਬਦਲਣ ਦੀ ਚਰਚਾ ਤੇਜ਼

ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਰਾਹੁਲ ਗਾਂਧੀ ਕਰਨਗੇ ਸੀਨੀਅਰ ਆਗੂਆਂ ਨਾਲ ਮੀਟਿੰਗ, ਸੂਬਾ ਪ੍ਰਧਾਨ ਬਦਲਣ ਦੀ ਚਰਚਾ ਤੇਜ਼

National News, Punjab News
ਨਵੀਂ ਦਿੱਲੀ, 18 ਅਗਸਤ 2026: ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ, ਧੜੇਬੰਦੀ ਅਤੇ ਪੋਸਟਰ ਵਿਵਾਦ ਦਰਮਿਆਨ ਕਾਂਗਰਸ ਹਾਈਕਮਾਨ ਵੱਲੋਂ ਸਥਿਤੀ ਨੂੰ ਸੰਭਾਲਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਨਾਲ ਜੁੜੇ ਸੂਤਰਾਂ ਮੁਤਾਬਕ ਇਹ ਮੀਟਿੰਗ ਅੱਜ ਜਾਂ ਕੱਲ੍ਹ ਹੋ ਸਕਦੀ ਹੈ। ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਮਾਮਲਿਆਂ ਦੇ ਨਾਲ-ਨਾਲ ਸੂਬੇ ਵਿੱਚ ਪਾਰਟੀ ਆਗੂਆਂ ਦਰਮਿਆਨ ਵਧ ਰਹੇ ਮਤਭੇਦਾਂ ਅਤੇ ਧੜੇਬੰਦੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਹਾਈਕਮਾਨ ਵੱਲੋਂ ਪੰਜਾਬ ਵਿੱਚ ਪਾਰਟੀ ਨੂੰ ਇਕਜੁੱਟ ਕਰਨ ਅਤੇ ਆਗੂਆਂ ਵਿਚਕਾਰ ਚੱਲ ਰਹੇ ਟਕਰਾਅ ਨੂੰ ਘਟਾਉਣ ਲਈ ਕੋਈ ਰਾਹ ਕੱਢਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਚੰਨੀ ਦੇ ਸਮਰਥਨ ਵਿੱਚ ਵੱਡੀ ਗਿਣਤੀ ਆਗੂ ਹੋਣ ਦਾ ਦਾਅਵਾ ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਨੂੰ ਲੈ ਕੇ ਸਿਆਸੀ ਸਰਗਰਮੀ...