Wednesday, November 4Punjabi People

Punjab News

Punjab region news

ਜੰਡਿਆਲਾ ਗੁਰੂ ਵਿੱਚ ਪੰਜਾਬ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, 1 ਕਿਲੋ ਹੈਰੋਇਨ, ਗ੍ਰਨੇਡ ਤੇ ਪਿਸਤੌਲ ਬਰਾਮਦ

ਜੰਡਿਆਲਾ ਗੁਰੂ ਵਿੱਚ ਪੰਜਾਬ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, 1 ਕਿਲੋ ਹੈਰੋਇਨ, ਗ੍ਰਨੇਡ ਤੇ ਪਿਸਤੌਲ ਬਰਾਮਦ

Breaking News, Punjab News
ਅੰਮ੍ਰਿਤਸਰ, 4 ਅਕਤੂਬਰ 2026: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਏ ਜਾ ਰਹੇ ਹਨ। ਇਸੇ ਤਹਿਤ ਅੰਮ੍ਰਿਤਸਰ ਦੇ ਸੰਵੇਦਨਸ਼ੀਲ ਮੰਨੇ ਜਾਂਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਿੱਧੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਸਘਣ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਕਈ ਹੌਟਸਪੌਟਸ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਨਸ਼ਾ ਤਸਕਰੀ ਦੇ ਹੌਟਸਪੌਟਸ ’ਤੇ ਪੁਲਿਸ ਦੀ ਸਖ਼ਤ ਨਜ਼ਰ ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ...
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ ਹੈਂਡ ਗ੍ਰਨੇਡਾਂ ਸਮੇਤ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ ਹੈਂਡ ਗ੍ਰਨੇਡਾਂ ਸਮੇਤ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼

Breaking News, Punjab News
ਅੰਮ੍ਰਿਤਸਰ, 4 ਅਕਤੂਬਰ 2026: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਕਥਿਤ ਗੈਰ-ਕਾਨੂੰਨੀ ਸਪਲਾਈ ਨਾਲ ਜੁੜੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਦੇ ਕਬਜ਼ੇ ’ਚੋਂ ਇੱਕ AK-47 ਰਾਈਫਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਬਰਾਮਦਗੀ ਦੇ ਪਿੱਛੇ ਕਿਸੇ ਵੱਡੇ ਹਥਿਆਰ ਸਪਲਾਈ ਨੈੱਟਵਰਕ ਦੇ ਜੁੜੇ ਹੋਣ ਦੀ ਸੰਭਾਵਨਾ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦੇਸ਼ ਬੈਠੇ ਹਥਿਆਰ ਤਸਕਰਾਂ ਨਾਲ ਸੰਪਰਕ ਹੋਣ ਦਾ ਸ਼ੱਕ ਸ਼ੁਰੂਆਤੀ ਜਾਂਚ ਦੌਰਾਨ ਪੁਲਿਸ ਨੂੰ ਕਥਿਤ ਤੌਰ ’ਤੇ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਵਿਦੇਸ਼ ਵਿੱਚ ਬੈਠੇ ਕੁਝ...
ਅੰਮ੍ਰਿਤਸਰ ’ਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਤੋਂ ਇੱਕ ਘੰਟਾ ਪਹਿਲਾਂ ਪੋਸਟ ਕੀਤੀ ਸੀ ਇੰਸਟਾਗ੍ਰਾਮ ਰੀਲ

ਅੰਮ੍ਰਿਤਸਰ ’ਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਤੋਂ ਇੱਕ ਘੰਟਾ ਪਹਿਲਾਂ ਪੋਸਟ ਕੀਤੀ ਸੀ ਇੰਸਟਾਗ੍ਰਾਮ ਰੀਲ

Entertainment, Punjab News
ਅੰਮ੍ਰਿਤਸਰ, 4 ਅਕਤੂਬਰ 2026: ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਸ਼ਨੀਵਾਰ ਸ਼ਾਮ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ (29) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮੈਡ ਸੰਧੂ ਸੋਸ਼ਲ ਮੀਡੀਆ ’ਤੇ ਆਪਣੇ ਬੋਲਡ ਅੰਦਾਜ਼, ਵਿਲੱਖਣ ਰੀਲਾਂ ਅਤੇ ਫੈਸ਼ਨ ਸਟਾਈਲ ਕਾਰਨ ਕਾਫ਼ੀ ਮਸ਼ਹੂਰ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਕਤਲ ਦੀ ਵਾਰਦਾਤ ਤੋਂ ਮਹਿਜ਼ ਇੱਕ ਘੰਟਾ ਪਹਿਲਾਂ ਹੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਰੀਲ ਸਾਂਝੀ ਕੀਤੀ ਸੀ। ਜਾਣਕਾਰੀ ਅਨੁਸਾਰ, ਮੈਡ ਸੰਧੂ ਨੇ ਸ਼ਨੀਵਾਰ ਸ਼ਾਮ ਕਰੀਬ 5 ਵਜੇ ਇੰਸਟਾਗ੍ਰਾਮ ’ਤੇ ਇੱਕ ਰੀਲ ਪੋਸਟ ਕੀਤੀ ਸੀ, ਜਿਸ ਵਿੱਚ ਪੰਜਾਬੀ ਗਾਇਕ ਜੀ ਖਾਨ ਦਾ ਗੀਤ ‘ਵੇ ਮੈਨੂੰ ਮਾਹੀ ਮਿਲਾ ਦੇ… ਵੇ ਢੋਲਣਾ…’ ਸੁਣਾਈ ਦੇ ਰਿਹਾ ਸੀ। ਇਸ ਤੋਂ ਕਰੀਬ ਇੱਕ ਘੰਟੇ ਬਾਅਦ, ਸ਼ਾਮ 6 ਵਜੇ ਦੇ ਕਰੀਬ ਜਦੋਂ ਉਹ ਲੋਹਾਰਕਾ ਰੋਡ ’ਤੇ ਆਪਣੀ ਕਾਰ ਧੋਣ ਲਈ ਗਿਆ ਹੋਇਆ ਸੀ, ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਵਿੱਚੋਂ ਇੱਕ ਨੇ ਉਸ ਦੇ ਨੇੜੇ ਪਹੁੰਚ ਕ...
ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਿੱਚ ਭਰੀਆਂ ਜਾਣਗੀਆਂ 10 ਹਜ਼ਾਰ ਨਵੀਆਂ ਅਸਾਮੀਆਂ: ਭਗਵੰਤ ਮਾਨ

ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਿੱਚ ਭਰੀਆਂ ਜਾਣਗੀਆਂ 10 ਹਜ਼ਾਰ ਨਵੀਆਂ ਅਸਾਮੀਆਂ: ਭਗਵੰਤ ਮਾਨ

Breaking News, CHANDIGARH NEWS, Punjab News
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ਵਿੱਚ ਦਾਖ਼ਲ ਹੋ ਚੁੱਕਾ ਹੈ। ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿਖੇ ਕਰਵਾਈ ਗਈ ਪਹਿਲੀ ‘ਐੱਸ.ਐੱਚ.ਓ. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਹਰ ਸੰਭਵ ਕਾਰਵਾਈ ਕਰਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਨਾਲ ਜੋੜਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੰਜਾਬ ਭਰ ਵਿੱਚ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਫੋ...
ਆਪ ਨੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤਾ ਮੁਅੱਤਲ

ਆਪ ਨੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤਾ ਮੁਅੱਤਲ

Breaking News, CHANDIGARH NEWS, Punjab News
ਚੰਡੀਗੜ੍ਹ, 3 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਮਾਇਸਰਖਾਨਾ ਨੇ ਇੱਕ ਸਰਕਾਰੀ ਸਕੂਲ ਦੇ ਕੰਮਕਾਜ ਸਬੰਧੀ ਗਲਤ ਬਿਆਨ ਦੇ ਕੇ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਸ਼ਨੀਵਾਰ ਦੇਰ ਸ਼ਾਮ ਜਾਰੀ ਕੀਤੇ ਪੱਤਰ ਵਿੱਚ ‘ਆਪ’ ਪੰਜਾਬ ਨੇ ਕਿਹਾ ਕਿ ਉਸ ਨੂੰ ਵਿਧਾਇਕ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਵਿੱਚ ਸ਼ਮੂਲੀਅਤ ਬਾਰੇ ਜਾਣਕਾਰੀ ਮਿਲੀ ਸੀ। ਪਾਰਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ। ਪਾਰਟੀ ਨੇ ਬਠਿੰਡਾ ਦੇ ਰਾਮ ਨਗਰ ਸਥਿਤ ਸਕੂਲ ਆਫ਼ ਐਮੀਨੈਂਸ ਸਬੰਧੀ ਮਾਇਸਰਖਾਨਾ ਵੱਲੋਂ ਦਿੱਤੇ ਬਿਆਨ ਦਾ ਹਵਾਲਾ ਵੀ ਦਿੱਤਾ। ਪਾਰਟੀ ਮੁਤਾਬਕ, ਵਿਧਾਇਕ ਨੇ ਦਾਅਵਾ ਕੀਤਾ ਸੀ ਕਿ ਪੂਰੇ ਸਕੂਲ ਵਿੱਚ ਸਿਰਫ਼ ਇੱਕ ਅਧਿਆਪਕ ਤ...
ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

Breaking News, Health, Punjab News
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ, ਸਨਮਾਨਜਨਕ ਜੀਵਨ ਜਿਊਣ ਲਈ ਸਹਾਇਤਾ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਅਤੇ ਸਮਾਜ ਵਿੱਚ ਬਰਾਬਰੀ ਦੇ ਮੌਕੇ ਪ੍ਰਾਪਤ ਕਰਨ ਲਈ ਸਹਿਯੋਗ ਦੇਣਾ ਵੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਤਹਿਤ ਇਸ ਸਮੇਂ ਲਗ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਦੀ ਸੇਵਾ ਲਈ ਗੁਰੂ ਸਾਹਿਬ ਤੋਂ ਮੰਗਿਆ ਆਸ਼ੀਰਵਾਦ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਦੀ ਸੇਵਾ ਲਈ ਗੁਰੂ ਸਾਹਿਬ ਤੋਂ ਮੰਗਿਆ ਆਸ਼ੀਰਵਾਦ

National News, Punjab News
ਨਵੀਂ ਦਿੱਲੀ, 3 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਪ੍ਰਗਟ ਸਿੰਘ ਨੇ ਅੱਜ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰਗਟ ਸਿੰਘ ਨੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਮਰਤਾ ਨਾਲ ਨਿਭਾਉਣ ਲਈ ਗੁਰੂ ਸਾਹਿਬ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਅਜਿਹੀ ਤਾਕਤ ਅਤੇ ਹਿੰਮਤ ਮਿਲੇ, ਜਿਸ ਨਾਲ ਉਹ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਸਕਣ। ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੇ ਕਈ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕਾਂਗਰਸ ਵੱਲੋਂ ਉਨ੍ਹਾਂ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਸ਼ੁੱਕਰਵਾਰ ਰਾਤ ਨੂੰ ਜਲੰ...
ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸ਼ਾਨਦਾਰ ਕਾਰਗੁਜ਼ਾਰੀ ਲਈ ਪੁਲਿਸ ਅਧਿਕਾਰੀ ਸਨਮਾਨਿਤ, CM ਮਾਨ ਨੇ ਕਿਹਾ- ਇਮਾਨਦਾਰ ਤੇ ਨਿਡਰ ਅਫ਼ਸਰਾਂ ਨਾਲ ਸਰਕਾਰ

ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸ਼ਾਨਦਾਰ ਕਾਰਗੁਜ਼ਾਰੀ ਲਈ ਪੁਲਿਸ ਅਧਿਕਾਰੀ ਸਨਮਾਨਿਤ, CM ਮਾਨ ਨੇ ਕਿਹਾ- ਇਮਾਨਦਾਰ ਤੇ ਨਿਡਰ ਅਫ਼ਸਰਾਂ ਨਾਲ ਸਰਕਾਰ

Breaking News, Punjab News
ਫਿਲੌਰ, 3 ਅਕਤੂਬਰ 2026: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਿਆਂ ਤੇ ਅਪਰਾਧ ਵਿਰੁੱਧ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸੂਬਾ ਸਰਕਾਰ ਵੱਲੋਂ ਸਨਮਾਨ ਕੀਤਾ ਗਿਆ। ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਨਕਦ ਇਨਾਮ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਖ਼ਾਸ ਤੌਰ ’ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਵਾਲੇ ਐਸਐਚਓਜ਼ ਅਤੇ ਡੀਐਸਪੀਜ਼ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਪਰਾਧ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਵਿੱਚ ਫੀਲਡ ਪੱਧਰ ’ਤੇ ਕੰਮ ਕਰ ਰਹੇ ਅਧਿਕਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। CM ਮਾਨ ਨੇ ਪੁਲਿਸ ਦੀ ਪੂਰੀ ਟੀਮ ਦਾ ਵਧਾਇਆ ਹੌਸਲਾ ਇਨਾਮ ਵੰਡ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ...
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਖੋਲ੍ਹਿਆ ਮਨ, ਕਿਹਾ- ਸਚਿਨ ਪਾਇਲਟ ਨੂੰ ਲੱਗਿਆ ਹੋਵੇਗਾ ‘ਰਾਜਾ ਨੂੰ ਹਟਾਉਣ ਦਾ ਸਮਾਂ ਆ ਗਿਆ’

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਖੋਲ੍ਹਿਆ ਮਨ, ਕਿਹਾ- ਸਚਿਨ ਪਾਇਲਟ ਨੂੰ ਲੱਗਿਆ ਹੋਵੇਗਾ ‘ਰਾਜਾ ਨੂੰ ਹਟਾਉਣ ਦਾ ਸਮਾਂ ਆ ਗਿਆ’

Breaking News, Punjab News
ਚੰਡੀਗੜ੍ਹ, 3 ਅਕਤੂਬਰ 2026: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵੀਂ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਰੀਬ ਇੱਕ ਘੰਟੇ ਦੀ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਸੰਗਠਨ, ਸੂਬੇ ਵਿੱਚ ਕਾਂਗਰਸ ਨੂੰ ਦਰਪੇਸ਼ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਹੋਇਆ। ਵੜਿੰਗ ਨੇ ਮੁਲਾਕਾਤ ਨੂੰ ਚੰਗੀ ਅਤੇ ਸਕਾਰਾਤਮਕ ਦੱਸਿਆ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਪੁੱਛੇ ਗਏ ਪੰਜਾਬ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ ਅਤੇ ਸੂਬੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਮੁਤਾਬਕ ਰਾਹੁਲ ਗਾਂਧੀ ਨੇ ਉਨ੍ਹਾਂ ਨਾਲ ਪਿਆਰ ਅਤੇ ਸਨੇਹ ਨਾਲ ਗੱਲਬਾਤ ਕੀਤੀ। ਵੜਿੰਗ ਨੇ ਇਹ ਵੀ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਵਜੋਂ ਉਨ੍ਹਾਂ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਲੰਮਾ ਹੋਵੇ ਜਾਂ ਛੋਟਾ, ਉਹ ਆਪਣੇ ਕਾਰਜਕਾਲ ਤੋਂ ਸੰਤੁਸ਼ਟ ਹਨ। ‘ਰਾਹੁਲ ਗਾਂਧੀ ਕਾਰਨ ਸਾਢੇ ਚਾਰ ਸਾਲ ਪ੍ਰਧਾਨ ਰਿਹਾ’ ਰਾਜਾ ਵੜਿੰਗ ਨੇ ਆਪਣੇ ਕਾਰਜਕਾਲ ਨੂੰ ਯਾਦ ਕਰ...
ਨਸ਼ਾ ਮੁਕਤੀ ਲਈ ਪੰਜਾਬ ’ਚ ਨਵਾਂ ਪਾਇਲਟ ਪ੍ਰੋਜੈਕਟ, ਜੇਲ੍ਹਾਂ ਤੇ OOAT ਕਲੀਨਿਕਾਂ ’ਚ ‘ਆਰਟ ਆਫ਼ ਲਿਵਿੰਗ’ ਆਧਾਰਿਤ ਵੈੱਲਨੈੱਸ ਪ੍ਰੋਗਰਾਮ ਸ਼ੁਰੂ ਕਰਨ ਨੂੰ ਮਨਜ਼ੂਰੀ

ਨਸ਼ਾ ਮੁਕਤੀ ਲਈ ਪੰਜਾਬ ’ਚ ਨਵਾਂ ਪਾਇਲਟ ਪ੍ਰੋਜੈਕਟ, ਜੇਲ੍ਹਾਂ ਤੇ OOAT ਕਲੀਨਿਕਾਂ ’ਚ ‘ਆਰਟ ਆਫ਼ ਲਿਵਿੰਗ’ ਆਧਾਰਿਤ ਵੈੱਲਨੈੱਸ ਪ੍ਰੋਗਰਾਮ ਸ਼ੁਰੂ ਕਰਨ ਨੂੰ ਮਨਜ਼ੂਰੀ

Breaking News, Health, Punjab News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਅਤੇ ਲੰਮੇ ਸਮੇਂ ਦੇ ਪੁਨਰਵਾਸ ’ਤੇ ਵੀ ਧਿਆਨ ਕੇਂਦਰਿਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ, ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (OOAT) ਕਲੀਨਿਕਾਂ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਪ੍ਰਸਤਾਵਿਤ ਪ੍ਰੋਗਰਾਮ ਦਾ ਉਦੇਸ਼ ਮੌਜੂਦਾ ਡਾਕਟਰੀ ਇਲਾਜ ਦੇ ਨਾਲ ਮਰੀਜ਼ਾਂ ਨੂੰ ਮਨੋਵਿਗਿਆਨਕ ਅਤੇ ਸਮਾਜਿਕ ਪੱਧਰ ’ਤੇ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਇਲਾਜ ਨਾਲ ਲੰਮੇ ਸਮੇਂ ਤੱਕ ਜੁੜੇ ਰਹਿਣ ਅਤੇ ਮੁੜ ਨਸ਼ੇ ਦੀ ਲਤ ਵੱਲ ਜਾਣ ਦੇ ਖ਼ਤਰੇ ਨੂੰ ਘਟਾਇਆ ਜਾ ਸਕੇ। ਦਵਾਈ ਦੇ ਨਾਲ ਮਨੋ-ਸਮਾਜਿਕ ਸਹਾਇਤਾ ’ਤੇ ਜ਼ੋਰ ਮੀਟਿੰਗ ਦੀ...