ਪੰਜਾਬ ਰੋਡਵੇਜ਼ ਦੇ ਬੇੜੇ ’ਚ ਜਲਦ ਸ਼ਾਮਲ ਹੋਣਗੀਆਂ 1,279 ਨਵੀਆਂ ਬੱਸਾਂ, ਜਲੰਧਰ-ਲੁਧਿਆਣਾ ਤੋਂ ਦਿੱਲੀ ਏਅਰਪੋਰਟ ਲਈ 15 ਪ੍ਰੀਮੀਅਮ ਬੱਸਾਂ ਸ਼ੁਰੂ
ਚੰਡੀਗੜ੍ਹ/ਮੋਹਾਲੀ, 16 ਅਗਸਤ 2026: ਆਜ਼ਾਦੀ ਦਿਵਸ ਮੌਕੇ ਮੋਹਾਲੀ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਝੰਡਾ ਲਹਿਰਾਇਆ ਅਤੇ ਸੂਬੇ ਦੀ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਅਤੇ ਬਿਹਤਰ ਜਨਤਕ ਆਵਾਜਾਈ ਦੀ ਸਹੂਲਤ ਮਿਲੇਗੀ।
ਮੰਤਰੀ ਮੁਤਾਬਕ ਨਵੀਆਂ ਬੱਸਾਂ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ। ਇਸ ਨਾਲ ਸੂਬੇ ਦੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚਕਾਰ ਬੱਸ ਸੇਵਾ ਨੂੰ ਹੋਰ ਵਿਸਥਾਰ ਮਿਲਣ ਦੀ ਉਮੀਦ ਹੈ।
ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਏਅਰਪੋਰਟ ਲਈ 15 ਪ੍ਰੀਮੀਅਮ ਬੱਸਾਂ
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ 15 ਪ੍ਰੀਮੀਅਮ ਬੱਸਾਂ ਦੀ ਸੇਵਾ ਸ਼ੁਰੂ ਕੀਤੀ ਗਈ ਹੈ।
ਇਸ ਪਹਿ...









