ਪੰਜਾਬ ਪੁਲਿਸ ਨੂੰ ਰੈਗੂਲਰ DGP ਦੇਣ ਦੀ ਕਵਾਇਦ ਤੇਜ਼, ਹਾਈ ਕੋਰਟ ਵੱਲੋਂ ਸਰਕਾਰ ਨੂੰ ਨਿਰਦੇਸ਼; 13 ਅਕਤੂਬਰ ਨੂੰ ਅਗਲੀ ਸੁਣਵਾਈ
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਦੇ ਪੁਲਿਸ ਮੁਖੀ ਦੇ ਅਹੁਦੇ ’ਤੇ ਰੈਗੂਲਰ ਡਾਇਰੈਕਟਰ ਜਨਰਲ ਆਫ ਪੁਲਿਸ (DGP) ਦੀ ਨਿਯੁਕਤੀ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਕੰਪਲਾਇੰਸ ਐਫਿਡੇਵਿਟ ਅਗਲੀ ਸੁਣਵਾਈ ਮੌਕੇ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ 2026 ਨੂੰ ਹੋਵੇਗੀ।
ਇਹ ਮਾਮਲਾ ਵਕੀਲ ਨਿਖਿਲ ਥਮਮਨ ਵੱਲੋਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ (PIL) ਨਾਲ ਸਬੰਧਤ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿੱਚ 2022 ਤੋਂ ਰੈਗੂਲਰ DGP ਦੀ ਨਿਯੁਕਤੀ ਨਹੀਂ ਹੋਈ ਅਤੇ ਪੁਲਿਸ ਮੁਖੀ ਦਾ ਅਹੁਦਾ ਵਾਧੂ ਚਾਰਜ ਦੇ ਪ੍ਰਬੰਧ ਰਾਹੀਂ ਚਲਾਇਆ ਜਾ ਰਿਹਾ ਹੈ।
UPSC ਪੈਨਲ ’ਤੇ ਸਰਕਾਰ ਕਰ ਰਹੀ ਵਿਚਾਰ
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ DGP ਦੀ ਨਿਯੁਕਤੀ ਲਈ ਭੇਜੇ ਗਏ ਪੈਨਲ ’ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ...









