Wednesday, September 16Punjabi People

Punjab News

Punjab region news

ਮੌਸਮ ਦਾ ਤਾਜ਼ਾ ਅਪਡੇਟ: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦੇ ਆਸਾਰ, ਕਈ ਇਲਾਕਿਆਂ ’ਚ ਬਾਰਿਸ਼ ਦੀ ਸੰਭਾਵਨਾ

ਮੌਸਮ ਦਾ ਤਾਜ਼ਾ ਅਪਡੇਟ: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦੇ ਆਸਾਰ, ਕਈ ਇਲਾਕਿਆਂ ’ਚ ਬਾਰਿਸ਼ ਦੀ ਸੰਭਾਵਨਾ

CHANDIGARH NEWS, Punjab News
ਚੰਡੀਗੜ੍ਹ, 13 ਅਗਸਤ 2026: ਆਜ਼ਾਦੀ ਦਿਵਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 14 ਤੋਂ 18 ਅਗਸਤ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਮੌਸਮ ਸਬੰਧੀ ਤਾਜ਼ਾ ਅਪਡੇਟਾਂ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ, 13 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ, ਪਰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਖ਼ਾਸ ਤੌਰ ’ਤੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ। ਮੀਂਹ ਨਾ ਪੈਣ ਕਾਰਨ ਵਧਿਆ ਤਾਪਮਾਨ ਬੁੱਧਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ। ਸੂਬੇ ਦੇ ਔਸਤ ਤਾਪਮਾਨ ਵਿੱਚ ਕਰੀਬ 4.6 ਡਿਗਰੀ ਸੈਲਸੀਅਸ ਦਾ ਵਾਧ...
ਸੁਖਬੀਰ ਬਾਦਲ ’ਤੇ ਨੰਦੇੜ ’ਚ ਕਿਰਪਾਨ ਨਾਲ ਹਮਲੇ ਦੀ ਕੋਸ਼ਿਸ਼, ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ ਘਟਨਾ

ਸੁਖਬੀਰ ਬਾਦਲ ’ਤੇ ਨੰਦੇੜ ’ਚ ਕਿਰਪਾਨ ਨਾਲ ਹਮਲੇ ਦੀ ਕੋਸ਼ਿਸ਼, ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ ਘਟਨਾ

Breaking News, Punjab News
ਨੰਦੇੜ/ਚੰਡੀਗੜ੍ਹ, 13 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨੰਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਬਾਹਰ ਕਿਰਪਾਨ ਨਾਲ ਹਮਲੇ ਦੀ ਕੋਸ਼ਿਸ਼ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਬਾਣੇ ਵਿੱਚ ਮੌਜੂਦ ਇੱਕ ਵਿਅਕਤੀ ਨੇ ਸੁਖਬੀਰ ਬਾਦਲ ’ਤੇ ਨੇੜਿਓਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਉਨ੍ਹਾਂ ਦੇ ਨਾਲ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਘਟਨਾ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਹੱਥ ’ਤੇ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਯਸ਼ੋਸਾਈ ਹਸਪਤਾਲ ਲਿਜਾਇਆ ਗਿਆ। ਸਥਾਨਕ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਬਾਦਲ ਦੇ ਹੱਥ ’ਤੇ ਦੋ ਤੋਂ ਤਿੰਨ ਟਾਂਕੇ ਲਗਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਹਾਲਤ ਠੀਕ ਦੱਸੀ ਗਈ ਹੈ। ਗੁਰਦੁਆਰਾ ਸਾਹਿਬ ਤੋਂ ਲੰਗਰ ਹਾਲ ਵੱਲ ਜਾ ਰਹੇ ਸਨ ਬਾਦਲ ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੁੱਖ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨੰ...
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਵਾਂ ’ਤੇ ਰੇਡ, 353 ਸਾਥੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਵਾਂ ’ਤੇ ਰੇਡ, 353 ਸਾਥੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 13 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੁਲਿਸ ਨੇ 205ਵੇਂ ਦਿਨ ਵੀ ਵੱਡੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰ ਨੈੱਟਵਰਕ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੀ ਅਗਵਾਈ ਅਤੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਅਨੁਸਾਰ, ਮੁਹਿੰਮ ਦੇ 205ਵੇਂ ਦਿਨ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆ...
2027 ਪੰਜਾਬ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤੀਆਂ ਤਿਆਰੀਆਂ, ਰਾਹੁਲ ਗਾਂਧੀ ਦੇ ਇਸ ਮਹੀਨੇ ਪੰਜਾਬ ਦੌਰੇ ਦੀ ਸੰਭਾਵਨਾ

2027 ਪੰਜਾਬ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤੀਆਂ ਤਿਆਰੀਆਂ, ਰਾਹੁਲ ਗਾਂਧੀ ਦੇ ਇਸ ਮਹੀਨੇ ਪੰਜਾਬ ਦੌਰੇ ਦੀ ਸੰਭਾਵਨਾ

Punjab News
ਚੰਡੀਗੜ੍ਹ, 13 ਅਗਸਤ 2026: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੇ ਆਪਣੀਆਂ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਸਦ ਦੇ ਮਾਨਸੂਨ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਇਸ ਮਹੀਨੇ ਪੰਜਾਬ ਦੌਰੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰਾਹੁਲ ਗਾਂਧੀ ਆਪਣੇ ਸੰਭਾਵੀ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ਰਾਹੀਂ ਪੰਜਾਬ ਵਿੱਚ ਕਾਂਗਰਸ ਦੀ 2027 ਦੀ ਚੋਣੀ ਮੁਹਿੰਮ ਨੂੰ ਰਫ਼ਤਾਰ ਦੇਣ ਦਾ ਸੰਕੇਤ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਸੀਨੀਅਰ ਆਗੂਆਂ ਦੇ ਵੀ ਪੰਜਾਬ ਆਉਣ ਦੀ ਸੰਭਾਵਨਾ ਹੈ। ਰਾਹੁਲ ਗਾਂਧੀ ਦੇ ਸੰਭਾਵੀ ਦੌਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵੱਲ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਹਮਲਾ ਮਾਮਲਾ: ਬਲਤੇਜ ਪੰਨੂ ਨੇ ਕੀਤੀ ਨਿੰਦਾ, ਕਿਹਾ- 2015 ਦੀਆਂ ਬੇਅਦਬੀ ਘਟਨਾਵਾਂ ਦੀਆਂ ਭਾਵਨਾਵਾਂ ਨੂੰ ਵੀ ਸਮਝੇ ਅਕਾਲੀ ਦਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਹਮਲਾ ਮਾਮਲਾ: ਬਲਤੇਜ ਪੰਨੂ ਨੇ ਕੀਤੀ ਨਿੰਦਾ, ਕਿਹਾ- 2015 ਦੀਆਂ ਬੇਅਦਬੀ ਘਟਨਾਵਾਂ ਦੀਆਂ ਭਾਵਨਾਵਾਂ ਨੂੰ ਵੀ ਸਮਝੇ ਅਕਾਲੀ ਦਲ

Breaking News, Punjab News
ਚੰਡੀਗੜ੍ਹ, 13 ਅਗਸਤ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਈ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਖ਼ਾਸ ਤੌਰ ’ਤੇ ਕਿਸੇ ਗੁਰਦੁਆਰਾ ਸਾਹਿਬ ਜਾਂ ਧਾਰਮਿਕ ਅਸਥਾਨ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੀ ਹਿੰਸਕ ਘਟਨਾ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਲਤੇਜ ਪੰਨੂ ਨੇ ਕਿਹਾ ਕਿ ਧਾਰਮਿਕ ਸਥਾਨ ਲੋਕਾਂ ਦੀ ਆਸਥਾ, ਸ਼ਰਧਾ ਅਤੇ ਵਿਸ਼ਵਾਸ ਨਾਲ ਜੁੜੇ ਹੁੰਦੇ ਹਨ। ਇਸ ਲਈ ਇਨ੍ਹਾਂ ਅਸਥਾਨਾਂ ਦੀ ਮਰਿਆਦਾ, ਪਵਿੱਤਰਤਾ ਅਤੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸੰਸਥਾ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ ਅਤੇ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਜਾਂ ਨਿੱਜੀ ਵਿਰੋਧ ਦਾ ਸਾਧਨ ਨਹੀਂ ਬਣਾਇਆ ਜਾਣਾ ਚਾਹੀਦਾ। ਇਸ ਦੇ ਨਾਲ ਹੀ ਪੰਨੂ ਨੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰ...
ਲਾਤਵੀਆ ਦੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ‘ਚ ਗੂੰਜਿਆ ਗੱਤਕੇ ਦਾ ਜੌਹਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੋਚ ਤਲਵਿੰਦਰ ਸਿੰਘ ਨੇ ਕੀਤੀ ਭਾਰਤ ਦੀ ਨੁਮਾਇੰਦਗੀ

ਲਾਤਵੀਆ ਦੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ‘ਚ ਗੂੰਜਿਆ ਗੱਤਕੇ ਦਾ ਜੌਹਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੋਚ ਤਲਵਿੰਦਰ ਸਿੰਘ ਨੇ ਕੀਤੀ ਭਾਰਤ ਦੀ ਨੁਮਾਇੰਦਗੀ

Global News, Punjab News, Sports
ਫਤਿਹਗੜ੍ਹ ਸਾਹਿਬ, 12 ਅਗਸਤ 2026: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਯੂਨੀਵਰਸਿਟੀ ਦੇ ਗੱਤਕਾ ਕੋਚ ਤਲਵਿੰਦਰ ਸਿੰਘ ਨੇ ਯੂਰਪੀ ਦੇਸ਼ ਲਾਤਵੀਆ ਵਿੱਚ 28 ਜੁਲਾਈ ਤੋਂ 4 ਅਗਸਤ 2026 ਤੱਕ ਕਰਵਾਏ ਗਏ Lipa Kust International Culture Festival ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਸ਼ਾਨਦਾਰ ਜੌਹਰ ਦਿਖਾਏ। ਇਸ ਦੌਰਾਨ ਉਨ੍ਹਾਂ ਨੇ ਵਿਦੇਸ਼ੀ ਧਰਤੀ ‘ਤੇ ਗੱਤਕੇ ਦੀ ਵਿਲੱਖਣ ਕਲਾ ਅਤੇ ਸਿੱਖ ਵਿਰਾਸਤ ਨਾਲ ਦਰਸ਼ਕਾਂ ਨੂੰ ਜਾਣੂ ਕਰਵਾਇਆ। ਇਸ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਆਈਆਂ ਟੀਮਾਂ ਨੇ ਸ਼ਮੂਲੀਅਤ ਕੀਤੀ। ਵੱਖ-ਵੱਖ ਦੇਸ਼ਾਂ ਦੇ ਕਲਾਕਾਰਾਂ ਅਤੇ ਪ੍ਰਤੀਨਿਧੀਆਂ ਨੇ ਆਪਣੇ-ਆਪਣੇ ਦੇਸ਼ਾਂ ਦੀ ਕਲਾ, ਸੱਭਿਆਚਾਰ, ਲੋਕ ਵਿਰਾਸਤ ਅਤੇ ਪਰੰਪਰਾਵਾਂ ਦੀ ਪੇਸ਼ਕਾਰੀ ਕੀਤੀ। ਗੱਤਕੇ ਰਾਹੀਂ ਸਿੱਖ ਵਿਰਾਸਤ ਦੀ ਸ਼ਾਨਦਾਰ ਪੇਸ਼ਕਾਰੀ ਭਾਰਤੀ ਟੀਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗੱਤਕਾ ਕੋਚ ਤਲਵਿੰਦਰ ਸਿੰਘ ਅਤੇ ਗੱਤਕਾ ਖਿਡਾਰੀ ਲ...
ਪੰਜਾਬ ਦੇ ਹਰ ਪਿੰਡ ਨੂੰ ਮਿਲੇਗੀ ਸੂਰਜੀ ਰੌਸ਼ਨੀ, ₹470 ਕਰੋੜ ਨਾਲ ਲੱਗਣਗੀਆਂ 3 ਲੱਖ LED ਸੋਲਰ ਸਟਰੀਟ ਲਾਈਟਾਂ: ਅਮਨ ਅਰੋੜਾ

ਪੰਜਾਬ ਦੇ ਹਰ ਪਿੰਡ ਨੂੰ ਮਿਲੇਗੀ ਸੂਰਜੀ ਰੌਸ਼ਨੀ, ₹470 ਕਰੋੜ ਨਾਲ ਲੱਗਣਗੀਆਂ 3 ਲੱਖ LED ਸੋਲਰ ਸਟਰੀਟ ਲਾਈਟਾਂ: ਅਮਨ ਅਰੋੜਾ

Punjab News
ਚੰਡੀਗੜ੍ਹ, 12 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਰੌਸ਼ਨੀ, ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ₹470 ਕਰੋੜ ਦੀ ਲਾਗਤ ਨਾਲ 3 ਲੱਖ ਨਵੀਆਂ LED ਆਧਾਰਿਤ ਸੂਰਜੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸੁਰੱਖਿਆ ਅਤੇ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਾਫ਼ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ। ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਪ੍ਰੋਜੈਕਟ ਦੀ ਕੁੱਲ ਲਾਗਤ ਦਾ 70 ਫ਼ੀਸਦੀ ਹਿੱਸਾ ਖ਼ੁਦ ਵਹੇਗੀ, ਜਦਕਿ ਬਾਕੀ 30 ਫ਼ੀਸਦੀ ਹਿੱਸਾ ਗ੍ਰਾਮ ਪੰਚਾਇਤਾਂ ਵੱਲੋਂ ਦਿੱਤਾ ਜਾਵੇਗਾ। ਪੰਚਾਇਤਾਂ ‘ਤੇ ਘਟੇਗਾ ਵਿੱਤੀ ਬੋਝ ਮੰਤਰੀ ਨੇ ਦੱਸ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ, DGP ਨੇ ਫਿਰੋਜ਼ਪੁਰ, ਫਰੀਦਕੋਟ ਤੇ ਬਠਿੰਡਾ ਰੇਂਜਾਂ ਦੀ ਸੁਰੱਖਿਆ ਵਿਵਸਥਾ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ, DGP ਨੇ ਫਿਰੋਜ਼ਪੁਰ, ਫਰੀਦਕੋਟ ਤੇ ਬਠਿੰਡਾ ਰੇਂਜਾਂ ਦੀ ਸੁਰੱਖਿਆ ਵਿਵਸਥਾ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ, 12 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਦਿਹਾੜਾ-2026 ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕਰਕੇ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਡੀਜੀਪੀ ਨੇ ਵੱਖ-ਵੱਖ ਰੇਂਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਪੱਧਰ ‘ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਗਸ਼ਤ ਵਧਾਉਣ, ਨਿਗਰਾਨੀ ਪ੍ਰਬੰਧ ਮਜ਼ਬੂਤ ਕਰਨ ਅਤੇ ਰੋਕਥਾਮੀ ਪੁਲਿਸਿੰਗ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼ DGP ਗੌਰਵ ਯਾਦਵ ਨੇ ਕਿਹਾ ਕਿ ਆਜ਼ਾਦੀ ਦਿਹਾੜੇ...
CM ਭਗਵੰਤ ਮਾਨ ਨਾਲ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ, ਪੰਜਾਬ ਤੇ ਪ੍ਰਵਾਸੀ ਮੁੱਦਿਆਂ ‘ਤੇ ਹੋਈ ਚਰਚਾ

CM ਭਗਵੰਤ ਮਾਨ ਨਾਲ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ, ਪੰਜਾਬ ਤੇ ਪ੍ਰਵਾਸੀ ਮੁੱਦਿਆਂ ‘ਤੇ ਹੋਈ ਚਰਚਾ

Breaking News, Global News, Punjab News
ਚੰਡੀਗੜ੍ਹ, 12 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂਨਾਈਟਿਡ ਕਿੰਗਡਮ ਦੇ ਸੰਸਦ ਮੈਂਬਰ ਅਤੇ ਬ੍ਰਿਟਿਸ਼ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਵਿਚਾਲੇ ਬੁੱਧਵਾਰ ਨੂੰ ਪੰਜਾਬ, ਪ੍ਰਵਾਸੀ ਪੰਜਾਬੀਆਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਤੋਂ ਲੈ ਕੇ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਨਿਵੇਸ਼ ਵਧਾਉਣ ਤੱਕ ਕਈ ਮਾਮਲੇ ਵਿਚਾਰੇ ਗਏ। ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਵਿਧਾਨ ਸਭਾ ਕੰਪਲੈਕਸ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਹੋਈ। ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਵ...
ਜੁਲਾਈ ‘ਚ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਰਿਸ਼ਵਤਖੋਰੀ ਦੇ 14 ਕੇਸਾਂ ‘ਚ 14 ਮੁਲਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

ਜੁਲਾਈ ‘ਚ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਰਿਸ਼ਵਤਖੋਰੀ ਦੇ 14 ਕੇਸਾਂ ‘ਚ 14 ਮੁਲਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

Punjab News
ਚੰਡੀਗੜ੍ਹ, 12 ਅਗਸਤ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਵੱਡੀ ਕਾਰਵਾਈ ਕਰਦਿਆਂ ਰਿਸ਼ਵਤਖੋਰੀ ਦੇ 14 ਵੱਖ-ਵੱਖ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਮੁਤਾਬਕ ਇਹ ਕਾਰਵਾਈ ਸਰਕਾਰੀ ਵਿਭਾਗਾਂ ਅਤੇ ਹੋਰ ਖੇਤਰਾਂ ਵਿੱਚ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਲਈ ਲਗਾਤਾਰ ਚਲਾਏ ਜਾ ਰਹੇ ਅਭਿਆਨ ਦਾ ਹਿੱਸਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜੁਲਾਈ ਦੌਰਾਨ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਨਾਲ ਜੁੜੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਟਰੈਪ ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਕਾਰਵਾਈਆਂ ਦੌਰਾਨ ਰਿਸ਼ਵਤ ਦੀ ਰਕਮ ਸਵੀਕਾਰ ਕਰਦੇ ਹੋਏ 14 ਵਿਅਕਤੀਆਂ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਬਿਊਰੋ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। 16 ਵਿਜੀਲੈਂਸ ਮਾਮਲਿਆਂ ਦੇ...