‘ਬੇਅਦਬੀ ਪਾਰਟੀ’ ਹੁਣ ਪੂਰੀ ਤਰ੍ਹਾਂ ‘ਈਡੀ ਪਾਰਟੀ’ ਬਣ ਚੁੱਕੀ, ED ਦੇ ਬੁਲਾਰੇ ਵਜੋਂ ਕੰਮ ਕਰ ਰਹੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਪੰਜਾਬ ਦੇ ਡੀਜੀਪੀ ਵਿਚਕਾਰ ਹੋਈ ਪੱਤਰ-ਵਿਹਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਅਕਾਲੀ ਦਲ ਵੱਲੋਂ ਈਡੀ ਦੇ ਪੱਤਰ ਨੂੰ ਲੈ ਕੇ ‘ਆਪ’ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਆਲੋਚਨਾ ਕੀਤੀ।
ਪ੍ਰੈਸ ਕਾਨਫਰੰਸ ਦੌਰਾਨ ਚੀਮਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣੇ ਪੁਰਾਣੇ ਸਿਆਸੀ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਚੁੱਕਾ ਹੈ ਅਤੇ ਭਾਜਪਾ ਤੇ ਕੇਂਦਰੀ ਜਾਂਚ ਏਜੰਸੀਆਂ ਦੀ ਆਵਾਜ਼ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਡੀਜੀਪੀ ਨੂੰ ਭੇਜੇ ਗਏ ਪੱਤਰ ਨੂੰ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਨ ਅਤੇ ਬਦਨਾਮ ਕਰਨ ਲਈ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮੌਜੂਦਾ ਭੂਮਿਕਾ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਲਈ ਭਾਜਪਾ...









