Wednesday, November 4Punjabi People

Punjab News

Punjab region news

ਤਰਨ ਤਾਰਨ ’ਚ ਫੂਡ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਲਾਇਸੰਸ ਤੇ ਰਜਿਸਟ੍ਰੇਸ਼ਨ ਬਿਨਾਂ ਕਾਰੋਬਾਰ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

ਤਰਨ ਤਾਰਨ ’ਚ ਫੂਡ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਲਾਇਸੰਸ ਤੇ ਰਜਿਸਟ੍ਰੇਸ਼ਨ ਬਿਨਾਂ ਕਾਰੋਬਾਰ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

Punjab News
ਤਰਨ ਤਾਰਨ, 28 ਸਤੰਬਰ 2026: ਜ਼ਿਲ੍ਹੇ ਵਿੱਚ ਭੋਜਨ ਪਦਾਰਥਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਫੂਡ ਬਿਜ਼ਨਸ ਆਪਰੇਟਰ ਲਈ ਫੂਡ ਸੇਫਟੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਦੁਕਾਨਦਾਰ, ਰੈਸਟੋਰੈਂਟ ਜਾਂ ਢਾਬਾ ਮਾਲਕ ਲਾਜ਼ਮੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਭੋਜਨ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੁਰਾਣੇ ਫੂਡ ਸੈਂਪਲਿੰਗ ਨਾਲ ਸਬੰਧਤ ਜਿਹੜੇ ਮਾਮਲੇ ਅਦਾਲਤਾਂ ਵਿੱਚ ਲੰਬਿਤ ਹਨ, ਉਨ੍ਹਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਵਾਉਣ ਲਈ...
ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਨੂੰ ਵੱਡੀ ਰਾਹਤ, ਅਕਤੂਬਰ ਲਈ ₹42,786.68 ਕਰੋੜ ਦੀ CCL ਮਨਜ਼ੂਰ

ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਨੂੰ ਵੱਡੀ ਰਾਹਤ, ਅਕਤੂਬਰ ਲਈ ₹42,786.68 ਕਰੋੜ ਦੀ CCL ਮਨਜ਼ੂਰ

Punjab News
ਚੰਡੀਗੜ੍ਹ, 28 ਸਤੰਬਰ 2026: ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਸੂਬਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਅਕਤੂਬਰ ਮਹੀਨੇ ਲਈ ਪੰਜਾਬ ਨੂੰ ₹42,786.68 ਕਰੋੜ ਦੀ ਨਕਦ ਕਰਜ਼ਾ ਹੱਦ (CCL) ਮਨਜ਼ੂਰ ਹੋ ਗਈ ਹੈ। ਸਰਕਾਰ ਮੁਤਾਬਕ ਇਸ ਨਾਲ ਮੰਡੀਆਂ ਵਿੱਚ ਆਉਣ ਵਾਲੀ ਝੋਨੇ ਦੀ ਫਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਰੀ ਬਿਆਨ ਵਿੱਚ ਕਿਹਾ ਕਿ CCL ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਦੀ ਰਕਮ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਢੰਗ ਨਾਲ ਅਦਾ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣਾ ਹੈ। 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮੰਤਰੀ ਨੇ ਦੱਸਿਆ ਕਿ ਸੀਜ਼ਨ 2026-27 ਲਈ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ। ਸੂਬਾ ਸਰਕਾਰ ...
ਪਠਾਨਕੋਟ ’ਚ 35 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

ਪਠਾਨਕੋਟ ’ਚ 35 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

Punjab News
ਪਠਾਨਕੋਟ, 28 ਸਤੰਬਰ 2026: ਲਕਸ਼ਮੀ ਗਾਰਡਨ ਕਾਲੋਨੀ (ਢਾਕੀ) ਦੇ ਰਹਿਣ ਵਾਲੇ 35 ਸਾਲਾ ਜਤਿੰਦਰ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਤਿੰਦਰ ਸ਼ਰਮਾ, ਸ਼ਿਵ ਸੈਨਾ ਹਿੰਦ ਦੀ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ ਭਰਾ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਜਤਿੰਦਰ ਸ਼ਰਮਾ ਘਰ ਵਿੱਚ ਇਕੱਲੇ ਸਨ ਅਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਬੈੱਡਰੂਮ ਵਿੱਚੋਂ ਮਿਲੇ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਸਰਨਾ ਸਥਿਤ ਇੱਕ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਮੌਤ ਨੂੰ ਕਤਲ ਦੱਸਦਿਆਂ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਘਰ ਵਿੱਚ ਇਕੱਲੇ ਸਨ ਜਤਿੰਦਰ, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ ਮ੍ਰਿਤਕ ਦੇ ਭਰਾ ਰਵੀ ਸ਼ਰਮਾ ਮੁਤਾਬਕ, ਘਟਨਾ ਵਾਲੇ ਦਿਨ ਉਹ ਕਿਸੇ ਜ਼ਰੂਰੀ ਕੰਮ ਲਈ ਪਿੰਡ ਬੂੰਗਲ ਗਏ ਹੋਏ ਸਨ, ਜਦਕਿ ਜਤਿੰਦਰ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ। ਇਸ ਦੌਰਾਨ ਜਤਿੰਦਰ ਘਰ ਵਿੱਚ ਇਕੱਲੇ ਸਨ। ...
ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ’ਚ ਤਣਾਅ, ਧਾਮੀ ਦੇ ਨਿਵਾਸ ਬਾਹਰ ਪੁਲਿਸ ਨੇ ਕੀਤੀ ਬੈਰੀਕੇਡਿੰਗ

ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ’ਚ ਤਣਾਅ, ਧਾਮੀ ਦੇ ਨਿਵਾਸ ਬਾਹਰ ਪੁਲਿਸ ਨੇ ਕੀਤੀ ਬੈਰੀਕੇਡਿੰਗ

Punjab News
ਹੁਸ਼ਿਆਰਪੁਰ, 28 ਸਤੰਬਰ 2026: ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਮਾਮਲੇ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਵਾਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸਮਰਥਕਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਧਾਮੀ ਦੇ ਨਿਵਾਸ ਵੱਲ ਪਹੁੰਚਣ ਦੀ ਕੋਸ਼ਿਸ਼ ਕੀਤੀ ਗਈ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਨਿਵਾਸ ਦੇ ਨੇੜੇ ਬੈਰੀਕੇਡ ਲਗਾ ਦਿੱਤੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਕੁਝ ਦੂਰੀ ’ਤੇ ਹੀ ਰੋਕ ਦਿੱਤਾ। ਇਲਾਕੇ ਵਿੱਚ ਪੁਲਿਸ ਦੀ ਤਾਇਨਾਤੀ ਵਧਾਈ ਗਈ ਹੈ। ਤਰਸੇਮ ਸਿੰਘ ਨੇ ਧਾਮੀ ਤੋਂ ਅਸਤੀਫ਼ੇ ਦੀ ਕੀਤੀ ਮੰਗ ਪ੍ਰਦਰਸ਼ਨ ਵਿੱਚ ਸ਼ਾਮਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ SGPC ਦੇ ਪ੍ਰਬੰਧਨ ਨੂੰ ਲੈ ਕੇ ਪਿਛਲੇ ...
LPU ਹਿੰਸਾ ਮਾਮਲੇ ’ਤੇ ਪੰਜਾਬ ਮਹਿਲਾ ਕਮਿਸ਼ਨ ਸਖ਼ਤ, DC-SSP ਤੋਂ FIR ਦਰਜ ਕਰਨ ਤੇ ਜਾਂਚ ਰਿਪੋਰਟ ਦੀ ਮੰਗ

LPU ਹਿੰਸਾ ਮਾਮਲੇ ’ਤੇ ਪੰਜਾਬ ਮਹਿਲਾ ਕਮਿਸ਼ਨ ਸਖ਼ਤ, DC-SSP ਤੋਂ FIR ਦਰਜ ਕਰਨ ਤੇ ਜਾਂਚ ਰਿਪੋਰਟ ਦੀ ਮੰਗ

Breaking News, Punjab News
ਫਗਵਾੜਾ, 28 ਸਤੰਬਰ 2026:  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਕੈਂਪਸ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਮਾਹੌਲ ਨੂੰ ਸ਼ਾਂਤ ਕਰਨ ਲਈ ਪ੍ਰਸ਼ਾਸਨ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਯੂਨੀਵਰਸਿਟੀ ਕੈਂਪਸ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਕਥਿਤ ਤੌਰ ’ਤੇ ਭੜਕਾਊ ਵੀਡੀਓਜ਼ ਅਤੇ ਹੋਰ ਸਮੱਗਰੀ ਦੇ ਤੇਜ਼ੀ ਨਾਲ ਪ੍ਰਸਾਰ ਨੂੰ ਰੋਕਣ ਅਤੇ ਸਥਿਤੀ ਨੂੰ ਹੋਰ ਤਣਾਅਪੂਰਨ ਹੋਣ ਤੋਂ ਬਚਾਉਣ ਲਈ ਲਿਆ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਘਟਨਾ ਦਾ ਨੋਟਿਸ LPU ਵਿੱਚ ਵਾਪਰੀ ਘਟਨਾ ਦਾ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਵੀ ਗੰਭੀਰ ਨੋਟਿਸ ਲਿਆ ਗਿਆ ਹੈ। ਕਮਿਸ਼ਨ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਕਪਤਾਨ (SSP) ਤੋਂ ਮਾਮਲੇ ਸਬੰਧੀ ਵਿਸਤ੍ਰਿਤ ਜਾਣਕਾਰੀ ਤਲਬ ਕੀਤੀ ਹੈ। ਕਮਿਸ਼ਨ ਨੇ ਅਧਿਕਾਰੀਆਂ ਤੋਂ ਦਰਜ ਕੀਤੀ ਗਈ FIR ਦੀ ਕਾਪੀ, ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਸਬੰਧੀ ਵੇਰਵੇ ਅਤੇ...
ਲਹਿਰਾਗਾਗਾ ਵਿੱਚ ‘ਆਪ’ ਵਰਕਰਾਂ ਨਾਲ ਬਰਿੰਦਰ ਗੋਇਲ ਦੀ ਮੀਟਿੰਗ, ਸਰਕਾਰ ਦਾ ਰਿਪੋਰਟ ਕਾਰਡ ਘਰ-ਘਰ ਪਹੁੰਚਾਉਣ ਦੇ ਨਿਰਦੇਸ਼

ਲਹਿਰਾਗਾਗਾ ਵਿੱਚ ‘ਆਪ’ ਵਰਕਰਾਂ ਨਾਲ ਬਰਿੰਦਰ ਗੋਇਲ ਦੀ ਮੀਟਿੰਗ, ਸਰਕਾਰ ਦਾ ਰਿਪੋਰਟ ਕਾਰਡ ਘਰ-ਘਰ ਪਹੁੰਚਾਉਣ ਦੇ ਨਿਰਦੇਸ਼

Punjab News
ਲਹਿਰਾਗਾਗਾ, 27 ਸਤੰਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਘਰ-ਘਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਵਲੰਟੀਅਰ ਹਨ, ਜੋ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜ ਰਹੇ ਨਵੇਂ ਮੈਂਬਰਾਂ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ। ਕੈਬਨਿਟ ਮੰਤਰੀ ਨੇ ਵਰਕਰਾਂ ਨੂੰ ਕਿਹਾ ਕਿ ਉਹ ਹਰ ਪਿੰਡ, ਹਰ...
ਪਿੰਡਾਂ ’ਚ ਸਾਂਝੇ ਸਮਾਜਿਕ ਸਮਾਗਮਾਂ ਲਈ ਬਣਾਏ ਜਾ ਰਹੇ ਕਮਿਊਨਿਟੀ ਸੈਂਟਰ: ਹਰਜੋਤ ਸਿੰਘ ਬੈਂਸ

ਪਿੰਡਾਂ ’ਚ ਸਾਂਝੇ ਸਮਾਜਿਕ ਸਮਾਗਮਾਂ ਲਈ ਬਣਾਏ ਜਾ ਰਹੇ ਕਮਿਊਨਿਟੀ ਸੈਂਟਰ: ਹਰਜੋਤ ਸਿੰਘ ਬੈਂਸ

Punjab News
ਨੰਗਲ, 27 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੇਂਡੂ ਖੇਤਰਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਵੀ ਲੋਕ ਅਰਪਣ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਰਜੋਤ ਸਿੰਘ ਬੈਂਸ ਦਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਪਿੰਡ ਵਾਸੀਆਂ ਲਈ ਸਾਂਝਾ ਸਥਾਨ ਮੁਹੱਈਆ ਕਰਵਾਏਗਾ ਕਮਿਊਨਿਟੀ ਸੈਂਟਰ ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਅਜਿਹੀਆਂ ਸਹੂਲਤਾਂ ਵਿਕਸਿਤ ਕਰਨਾ ਹੈ, ਜਿਨ੍ਹਾਂ ਨਾਲ ਲੋਕਾਂ ਦੇ ਰੋਜ਼ਾਨਾ ਜੀ...
ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਪੀਲ, ਭਗਤ ਸਿੰਘ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ ਨਾਲ ਜੁੜਨ ਲੋਕ

ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਪੀਲ, ਭਗਤ ਸਿੰਘ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ ਨਾਲ ਜੁੜਨ ਲੋਕ

CHANDIGARH NEWS, Punjab News
ਬਰਨਾਲਾ/ਮਹਿਲ ਕਲਾਂ, 27 ਸਤੰਬਰ 2026: ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਚੰਨਣਵਾਲ ਦਾ ਦੌਰਾ ਕਰਦਿਆਂ ਕਮਿਊਨਿਟੀ ਹਾਲ ਵਿਖੇ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗ੍ਰਾਮ ਪੰਚਾਇਤ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਗਤ ਸਿੰਘ ਦੀ ਵਿਚਾਰਧਾਰਾ, ਕੁਰਬਾਨੀ ਅਤੇ ਨੌਜਵਾਨਾਂ ਲਈ ਉਨ੍ਹਾਂ ਦੇ ਸੰਦੇਸ਼ ਨੂੰ ਯਾਦ ਕੀਤਾ। ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੀ ਸੋਚ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ, ਪੰਜਾਬ ਭਰ ’ਚ 592 ਟਿਕਾਣਿਆਂ ’ਤੇ ਛਾਪੇਮਾਰੀ; 264 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ, ਪੰਜਾਬ ਭਰ ’ਚ 592 ਟਿਕਾਣਿਆਂ ’ਤੇ ਛਾਪੇਮਾਰੀ; 264 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 27 ਸਤੰਬਰ 2026: ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 250ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਦਰਦਾਂ ਵਜੋਂ ਪਛਾਣੇ ਤੇ ਮੈਪ ਕੀਤੇ ਗਏ 592 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਮੁਹਿੰਮ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਤਾਲਮੇਲ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁਹਿੰਮ ਦੇ 250ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤ...
ਫਿਰੋਜ਼ਪੁਰ ’ਚ BSF ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 12.301 ਕਿਲੋ ਹੈਰੋਇਨ ਸਮੇਤ 3 ਕਥਿਤ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ ’ਚ BSF ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 12.301 ਕਿਲੋ ਹੈਰੋਇਨ ਸਮੇਤ 3 ਕਥਿਤ ਤਸਕਰ ਗ੍ਰਿਫ਼ਤਾਰ

Punjab News
ਫਿਰੋਜ਼ਪੁਰ, 27 ਸਤੰਬਰ 2026:  ਭਾਰਤ-ਪਾਕਿਸਤਾਨ ਸਰਹੱਦ ਨੇੜੇ ਨਸ਼ਾ ਤਸਕਰੀ ਨੂੰ ਰੋਕਣ ਲਈ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਦੀ ਇਸ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12.301 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਸਰਹੱਦੀ ਚੌਕੀ BOP ਕੱਸੋਕੇ ਦੇ ਨੇੜਲੇ ਇਲਾਕੇ ਵਿੱਚ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਸੂਚਨਾ ਮਿਲਣ ਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਅਤੇ ਸ਼ੱਕੀ ਵਿਅਕਤੀਆਂ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕਰ ਲਿਆ। 12.301 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਸਿੰਘ, ਬੌਬੀ ਸਿੰਘ ਅਤੇ ਸੁੱਚਾ ਸਿੰਘ ਵਜੋਂ ਹੋਈ ਹੈ। ਤਿੰਨੇ ਪਿੰਡ ਕਿਲਚੇ ਦੀ ਢਾਣੀ ਰਾਜਪੂਤਾਂ ਦੇ ਵਸਨੀਕ ਦੱਸੇ ਜਾ ਰਹੇ ਹਨ। ਪੁਲਿਸ ਨੇ ਬਰਾਮਦ ਕੀਤੀ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ...