ਸਰਹਿੰਦ ਨੇੜੇ ਕਾਂਵੜ ਯਾਤਰਾ ਦੌਰਾਨ ਦਰਦਨਾਕ ਹਾਦਸਾ, 3 ਸ਼ਰਧਾਲੂਆਂ ਦੀ ਮੌਤ; ਸਪੀਕਰ ਸੰਧਵਾਂ ਵੱਲੋਂ ₹2-₹2 ਲੱਖ ਮੁਆਵਜ਼ੇ ਦਾ ਐਲਾਨ
ਫ਼ਤਹਿਗੜ੍ਹ ਸਾਹਿਬ, 9 ਅਗਸਤ 2026: ਸਰਹਿੰਦ ਨੇੜੇ ਬੀਤੀ ਰਾਤ ਕਾਂਵੜ ਲੈ ਕੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਸ਼ਰਧਾਲੂ ਜ਼ਖ਼ਮੀ ਹੋ ਗਿਆ। ਚਾਰੇ ਸ਼ਰਧਾਲੂ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਕਿਹਾ ਕਿ ਤਿੰਨ ਕੀਮਤੀ ਜਾਨਾਂ ਦਾ ਇਸ ਤਰ੍ਹਾਂ ਚਲੇ ਜਾਣਾ ਬੇਹੱਦ ਦੁਖਦਾਈ ਅਤੇ ਪੀੜਾਦਾਇਕ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹2-₹2 ਲੱਖ ਦੀ ਵਿੱਤੀ ਸਹਾਇਤਾ
ਸਪੀਕਰ ਸੰਧਵਾਂ ਨੇ ਐਲਾਨ ਕੀਤਾ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨੋਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚੋਂ ₹2-₹2 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅ...









