Wednesday, November 4Punjabi People

Punjab News

Punjab region news

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਨੂੰ CIA ਟੀਮ ਨੇ ਕੀਤਾ ਗ੍ਰਿਫ਼ਤਾਰ

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਨੂੰ CIA ਟੀਮ ਨੇ ਕੀਤਾ ਗ੍ਰਿਫ਼ਤਾਰ

Entertainment, Punjab News
ਬਰਨਾਲਾ, 26 ਸਤੰਬਰ 2026:  ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਇੱਕ ਹੋਰ ਅਹਿਮ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਪੁਲਿਸ ਦੀ ਸੀ.ਆਈ.ਏ. ਟੀਮ ਨੇ ਸੌਦਾਗਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ, ਸੌਦਾਗਰ ਸਿੰਘ ਫ਼ਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਉਹ ਸ਼ਗਨਪ੍ਰੀਤ ਦਾ ਪਿਤਾ ਹੈ। ਸ਼ਗਨਪ੍ਰੀਤ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਮੈਨੇਜਰ ਵਜੋਂ ਕੰਮ ਕਰ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਗਨਪ੍ਰੀਤ ਇਸ ਸਮੇਂ ਦੇਸ਼ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰ, ਸੌਦਾਗਰ ਸਿੰਘ ਨੂੰ ਬਰਨਾਲਾ ਪੁਲਿਸ ਦੀ ਸੀ.ਆਈ.ਏ. ਟੀਮ ਨੇ ਖੰਨਾ ਤੋਂ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਉਹ ਆਪਣੇ ਘਰੋਂ ਫਰਾਰ ਦੱਸਿਆ ਜਾ ਰਿਹਾ ਸੀ। ਪੁਲਿਸ ਵੱਲੋਂ ਹੁਣ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀਆਂ ਸਾਹਮਣੇ ਆਉਣ ਦੀ ਉਮੀਦ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਵੀ...
ਤਰਨ ਤਾਰਨ ’ਚ ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ, 3 ਵਿਅਕਤੀ ਨਾਮਜ਼ਦ

ਤਰਨ ਤਾਰਨ ’ਚ ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ, 3 ਵਿਅਕਤੀ ਨਾਮਜ਼ਦ

Punjab News
ਤਰਨਤਾਰਨ, 26 ਸਤੰਬਰ 2026:  ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੱਗੋਬੂਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ EMC ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਵਦੀਪ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਪਿੰਡ ਦੀ ਸਰਪੰਚ ਹੈ। ਪੁਲਿਸ ਮੁਤਾਬਕ ਪੁਰਾਣੀ ਰੰਜਿਸ਼ ਕਾਰਨ ਝਗੜੇ ਦੌਰਾਨ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ, ਨਿਰਮਲ ਸਿੰਘ ਨਿੰਮਾ ਅਤੇ ਅਰਸ਼ਦੀਪ ਸਿੰਘ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਪਿਛਲੇ ਸਮੇਂ ਨਸ਼ਾ ਤਸਕਰੀ ਸਬੰਧੀ ਸ਼ਿਕਾਇਤ ਕਰਨ ਕਾਰਨ ਨਵਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ, ਹਾਲਾਂਕਿ ਪੁਲਿਸ ਜਾਂਚ ਵਿੱਚ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ। ਘਟਨਾ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਗੂ ਬਿਕਰਮ ਸਿੰਘ ਮਜੀਠੀਆ ...
ਫਿਰੋਜ਼ਪੁਰ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਗ੍ਰਿਫ਼ਤਾਰ, 3.35 ਕਿਲੋ ਹੈਰੋਇਨ ਬਰਾਮਦ

ਫਿਰੋਜ਼ਪੁਰ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਗ੍ਰਿਫ਼ਤਾਰ, 3.35 ਕਿਲੋ ਹੈਰੋਇਨ ਬਰਾਮਦ

Punjab News
ਫਿਰੋਜ਼ਪੁਰ, 26 ਸਤੰਬਰ 2026: ਫਿਰੋਜ਼ਪੁਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਘੱਲ ਖੁਰਦ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਫਰੀਦਕੋਟ ਯੂਨਿਟ) ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਇੰਸਪੈਕਟਰ ਦੇ ਕਬਜ਼ੇ ਵਿੱਚੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਪਿਸਤੌਲ, 4 ਮੈਗਜ਼ੀਨ ਅਤੇ 17 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਉਸ ਕੋਲੋਂ ਇੱਕ ਔਡੀ-20 ਕਾਰ (ਨੰਬਰ PB-05-AC-6517) ਅਤੇ 6 ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ ਹਨ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, 26 ਸਤੰਬਰ ਨੂੰ ਘੱਲ ਖੁਰਦ ਥਾਣੇ ਦੇ ਐਸਐਚਓ ਨੂੰ ਇੱਕ ਮੁਖਬਰ ਰਾਹੀਂ ਸੂਚਨਾ ਮਿਲੀ ਸੀ ਕਿ ਕਾਊਂਟਰ ਇੰਟੈਲੀਜੈਂਸ ਦੀ ਫਰੀਦਕੋਟ ਯੂਨਿਟ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਆਪਣੀ ਔਡੀ ਕਾਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਲੈ ਕੇ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਘ...
ਬਰਖਾਸਤ AIG ਰਾਜਜੀਤ ਸਿੰਘ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਬਰਖਾਸਤ AIG ਰਾਜਜੀਤ ਸਿੰਘ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆ

CHANDIGARH NEWS, Punjab News
ਮੁਹਾਲੀ, 25 ਸਤੰਬਰ 2026: ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਨਸ਼ਾ ਤਸਕਰੀ ਨਾਲ ਸਬੰਧਤ ਐੱਨਡੀਪੀਐੱਸ ਐਕਟ ਦੇ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਨੇ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਪੁਲੀਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਵੀਰਵਾਰ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਰਾਜਜੀਤ ਸਿੰਘ ਹੁੰਦਲ ਨੂੰ ਵੀਰਵਾਰ ਸਵੇਰੇ ਪਟਿਆਲਾ ਦੇ ਦਰਸ਼ਨ ਸਿੰਘ ਨਗਰ ਸਥਿਤ ਇੱਕ ਘਰ ਤੋਂ ANTF ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ। ਉਹ 2023 ਤੋਂ ਵੱਖ-ਵੱਖ ਮਾਮਲਿਆਂ ਵਿੱਚ ਪੁਲੀਸ ਦੀ ਪਕੜ ਤੋਂ ਬਾਹਰ ਦੱਸੇ ਜਾ ਰਹੇ ਸਨ। ਇਨ੍ਹਾਂ ਮਾਮਲਿਆਂ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦੋਸ਼ਾਂ ਤੋਂ ਇਲਾਵਾ ਜ਼ਬਰਦਸਤੀ ਵਸੂਲੀ, ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਵੀ ਸ਼ਾਮਲ ਹਨ। 10 ਦਿਨਾਂ ਦਾ ਰਿਮਾਂਡ ਮੰਗਿਆ, ਅਦਾਲਤ ਨੇ 5 ਦਿਨ ਦਿੱਤੇ ANTF ...
ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 37 ਲੱਖ ਦੀ ਠੱਗੀ, ਜਾਅਲੀ ਵੀਜ਼ਿਆਂ ਰਾਹੀਂ ਮਲੇਸ਼ੀਆ ਭੇਜੇ 4 ਨੌਜਵਾਨ ਪੰਜਾਬ ਪਰਤੇ

ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 37 ਲੱਖ ਦੀ ਠੱਗੀ, ਜਾਅਲੀ ਵੀਜ਼ਿਆਂ ਰਾਹੀਂ ਮਲੇਸ਼ੀਆ ਭੇਜੇ 4 ਨੌਜਵਾਨ ਪੰਜਾਬ ਪਰਤੇ

Punjab News
ਮੋਗਾ, 25 ਸਤੰਬਰ 2026: ਮੋਗਾ ਵਿੱਚ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਤੌਰ ’ਤੇ 37 ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ, ਇੱਕ ਟਰੈਵਲ ਏਜੰਟ ਨੇ ਚਾਰ ਨੌਜਵਾਨਾਂ ਨੂੰ ਨਿਊਜ਼ੀਲੈਂਡ ਭੇਜਣ ਅਤੇ ਉੱਥੇ ਨੌਕਰੀ ਦਿਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਲਏ, ਪਰ ਕਥਿਤ ਤੌਰ ’ਤੇ ਉਨ੍ਹਾਂ ਨੂੰ ਜਾਅਲੀ ਵੀਜ਼ਿਆਂ ’ਤੇ ਮਲੇਸ਼ੀਆ ਭੇਜ ਦਿੱਤਾ ਗਿਆ। ਪੁਲੀਸ ਕਪਤਾਨ (ਜਾਂਚ) ਅਜੈ ਰਾਜ ਸਿੰਘ ਨੇ ਦੱਸਿਆ ਕਿ ਨੱਥੂਵਾਲਾ ਗਰਬੀ ਵਾਸੀ ਜਗਦੀਸ਼ ਸਿੰਘ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿੱਚ ਬੂਟਾ ਸਿੰਘ ਪੁੱਤਰ ਫੂਲਾ ਸਿੰਘ, ਵਾਸੀ ਕੋਟ ਈਸੇ ਖਾਂ ’ਤੇ ਗੰਭੀਰ ਦੋਸ਼ ਲਗਾਏ ਗਏ ਸਨ। ਸ਼ਿਕਾਇਤਕਰਤਾ ਅਨੁਸਾਰ, ਬੂਟਾ ਸਿੰਘ ਨੇ ਉਸ ਸਮੇਤ ਹਰਮਨ ਸਿੰਘ, ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਨਿਊਜ਼ੀਲੈਂਡ ਭੇਜਣ ਅਤੇ ਉੱਥੇ ਨੌਕਰੀ ਦਿਵਾਉਣ ਦਾ ਭਰੋਸਾ ਦਿੱਤਾ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮ ਨੇ ਚਾਰੇ ਨੌਜਵਾਨਾਂ ਤੋਂ ਕੁੱਲ 37 ਲੱਖ ਰੁਪਏ ਆਪਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਲਏ। ਇਸ ਤੋਂ ਬਾਅਦ ਉਨ੍ਹਾਂ ਨੂੰ ਨਿਊਜ਼ੀਲੈ...
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਰਿਆਣਾ ਵਿੱਚ ਨਵੀਂ ਸੂਬਾ ਕਮੇਟੀ ਦਾ ਗਠਨ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਰਿਆਣਾ ਵਿੱਚ ਨਵੀਂ ਸੂਬਾ ਕਮੇਟੀ ਦਾ ਗਠਨ

Haryana news, Punjab News
ਚੰਡੀਗੜ੍ਹ, 25 ਸਤੰਬਰ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਰਿਆਣਾ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਵਿਸਥਾਰ ਦੇਣ ਦੇ ਉਦੇਸ਼ ਨਾਲ ਨਵੀਂ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਹ ਕਮੇਟੀ ਸੂਬੇ ਵਿੱਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰੇਗੀ। ਪਾਰਟੀ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਜਥੇਬੰਦਕ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਇਸ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਇਲਾਕਿਆਂ ਵਿੱਚ ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਸਥਾਨਕ ਪੱਧਰ ’ਤੇ ਸੰਗਠਨ ਨੂੰ ਸਰਗਰਮ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਵੀਂ ਸੂਬਾ ਕਮੇਟੀ ਰਾਹੀਂ ਪਾਰਟੀ ਵੱਲੋਂ ਹਰਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਵਰਕਰਾਂ ਨਾਲ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਯੋ...
‘ਮਾਮਲਾ ਠੰਢਾ ਕਰਨ ਲਈ ਹਰਜਿੰਦਰ ਸਿੰਘ ਧਾਮੀ ਨੇ ਲਏ 15 ਦਿਨ’, ਬਲਤੇਜ ਪੰਨੂ

‘ਮਾਮਲਾ ਠੰਢਾ ਕਰਨ ਲਈ ਹਰਜਿੰਦਰ ਸਿੰਘ ਧਾਮੀ ਨੇ ਲਏ 15 ਦਿਨ’, ਬਲਤੇਜ ਪੰਨੂ

Breaking News, Punjab News
ਚੰਡੀਗੜ੍ਹ, 25 ਸਤੰਬਰ 2026: ਸ੍ਰੀ ਆਨੰਦਪੁਰ ਸਾਹਿਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਐਫਆਈਆਰ ਦੇ ਮਾਮਲੇ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਕਈ ਸਵਾਲ ਉਠਾਏ। ਪ੍ਰੈਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਖ਼ਿਲਾਫ਼ ਧਾਰਮਿਕ ਕਾਰਵਾਈ ਕੀਤੇ ਜਾਣ ਤੋਂ ਬਾਅਦ ਵੀ SGPC ਵੱਲੋਂ ਆਪਣੀਆਂ ਸੰਸਥਾਵਾਂ ਅਤੇ ਗੁਰਦੁਆਰਿਆਂ ਨਾਲ ਸਬੰਧਤ ਥਾਵਾਂ ’ਤੇ ਲੋਕਾਂ ਨੂੰ ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖਣ ਬਾਰੇ ਜਾਣਕਾਰੀ ਦੇਣ ਲਈ ਕੋਈ ਬੋਰਡ ਨਹੀਂ ਲਗਾਇਆ ਗਿਆ। ਅਕਾਲ ਤਖ਼ਤ ਸਾਹਿਬ ਨੇ 20 ਸਤੰਬਰ ਨੂੰ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਛੇਕਣ ਦਾ ਐਲਾਨ ਕੀਤਾ ਸੀ। ਬਲਤੇਜ ਪੰਨੂ ਨੇ SGPC ਵੱਲੋਂ ਬਣਾਈ ਗਈ ਜਾਂਚ ਕਮੇਟੀ ਦੇ ਕੰਮਕਾਜ ਅਤੇ ਇਸ ਨੂੰ ਦਿੱਤੀ ਗ...
SIR ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਮਾਰਚ, ਚੋਣ ਕਮਿਸ਼ਨ ਦਫ਼ਤਰ ਨੇੜੇ ਪੁਲਿਸ ਨਾਲ ਝੜੱਪ

SIR ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਮਾਰਚ, ਚੋਣ ਕਮਿਸ਼ਨ ਦਫ਼ਤਰ ਨੇੜੇ ਪੁਲਿਸ ਨਾਲ ਝੜੱਪ

CHANDIGARH NEWS, Punjab News
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਨੂੰ ਲੈ ਕੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਪੰਜਾਬ ਕਾਂਗਰਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਸੈਕਟਰ-17 ਵਿੱਚ ਇਕੱਠੇ ਹੋਏ। ਇਸ ਪ੍ਰਦਰਸ਼ਨ ਵਿੱਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪ੍ਰਗਟ ਸਿੰਘ ਸਮੇਤ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ SIR ਪ੍ਰਕਿਰਿਆ ਅਤੇ ਵੋਟਰ ਸੂਚੀਆਂ ਵਿੱਚ ਨਾਮਾਂ ਦੀ ਸੋਧ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ। ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ ਮਾਰਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ। ਇਸ ਦੌਰਾਨ ਪ੍ਰਦਰਸ਼ਨਕਾ...
ਪੰਜਾਬ ਪੁਲਿਸ ਦੀ 578 ਟਿਕਾਣਿਆਂ ’ਤੇ ਵੱਡੀ ਕਾਰਵਾਈ, 246 ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ 578 ਟਿਕਾਣਿਆਂ ’ਤੇ ਵੱਡੀ ਕਾਰਵਾਈ, 246 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਤਹਿਤ ਅੱਜ ਵੱਡੀ ਕਾਰਵਾਈ ਕੀਤੀ ਗਈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸੂਬੇ ਭਰ ਵਿੱਚ ਕਥਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ ਇਨ੍ਹਾਂ ਛਾਪੇਮਾਰੀਆਂ ਦੌਰਾਨ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 73,661 ਹੋ ਗਈ ਹੈ। ਇਸ ਤੋਂ ਇਲਾਵਾ 197 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 5 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਲਈ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਦੀ ਵਰਤੋਂ ਕਰਨ। ਇਸ ਹੈਲਪਲਾਈਨ ਰਾਹੀਂ ਲੋੜੀਂਦੇ ਅਪਰਾਧੀਆਂ, ਗੈਂਗ...
Asian Games 2026: ਗੋਲਡ ਮੈਡਲ ਜੇਤੂ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ ₹1 ਕਰੋੜ, CM ਭਗਵੰਤ ਮਾਨ ਨੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Asian Games 2026: ਗੋਲਡ ਮੈਡਲ ਜੇਤੂ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ ₹1 ਕਰੋੜ, CM ਭਗਵੰਤ ਮਾਨ ਨੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Breaking News, Punjab News, Sports
ਚੰਡੀਗੜ੍ਹ, 25 ਸਤੰਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਪੰਜਾਬ ਦੀ ਧੀ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਸ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਜਿੱਤ ਨਾਲ ਦੇਸ਼ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਰਮਨਪ੍ਰੀਤ ਕੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੀ ਇਸ ਧੀ ’ਤੇ ਮਾਣ ਹੈ, ਜਿਸ ਨੇ ਟੀਮ ਦੀ ਅਗਵਾਈ ਕਰਦਿਆਂ ਮਹੱਤਵਪੂਰਨ...