Tuesday, September 15Punjabi People

Punjab News

Punjab region news

ਪੰਜਾਬ ਵਿੱਚ ਕੋਈ ਵੀ ਯੋਗ ਪਰਿਵਾਰ ਰਾਸ਼ਨ ਤੋਂ ਨਹੀਂ ਰਹੇਗਾ ਵਾਂਝਾ: ਲਾਲ ਚੰਦ ਕਟਾਰੂਚੱਕ; ਨਵੇਂ ਰਾਸ਼ਨ ਕਾਰਡਾਂ ਲਈ 11 ਅਗਸਤ ਤੱਕ ਖੁੱਲ੍ਹਾ ਪੋਰਟਲ

ਪੰਜਾਬ ਵਿੱਚ ਕੋਈ ਵੀ ਯੋਗ ਪਰਿਵਾਰ ਰਾਸ਼ਨ ਤੋਂ ਨਹੀਂ ਰਹੇਗਾ ਵਾਂਝਾ: ਲਾਲ ਚੰਦ ਕਟਾਰੂਚੱਕ; ਨਵੇਂ ਰਾਸ਼ਨ ਕਾਰਡਾਂ ਲਈ 11 ਅਗਸਤ ਤੱਕ ਖੁੱਲ੍ਹਾ ਪੋਰਟਲ

Breaking News, Punjab News
ਚੰਡੀਗੜ੍ਹ, 6 ਅਗਸਤ 2026: ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA), 2013 ਤਹਿਤ ਸੂਬੇ ਦਾ ਕੋਈ ਵੀ ਯੋਗ ਪਰਿਵਾਰ ਰਾਸ਼ਨ (ਕਣਕ) ਦੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਰਜੀਹੀ ਘਰੇਲੂ ਯੋਜਨਾ (Priority Household Scheme) ਅਤੇ ਅੰਤਯੋਦਿਆ ਅੰਨ ਯੋਜਨਾ (Antyodaya Anna Yojana) ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਨਿਯਮਾਂ ਅਨੁਸਾਰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਖੁਰਾਕ ਸੁਰੱਖਿਆ ਦਾ ਲਾਭ ਮਿਲੇ। ਨਵੇਂ ਰਾਸ਼ਨ ਕਾਰਡਾਂ ਲਈ 11 ਅਗਸਤ ਤੱਕ ਮੌਕਾ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਵਾਉਣ ਜਾਂ ਯੋਗ ਪਰਿਵਾਰਾਂ ਨੂੰ ਯੋਜਨਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਨੇ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਦੀ ਸਹੂਲਤ ਜਾਰੀ ਰ...
ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਰਚਿਆ ਨਵਾਂ ਇਤਿਹਾਸ, ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ-2026 ਵਿੱਚ ਕੇਰਲ ਨੂੰ ਪਿੱਛੇ ਛੱਡ ਬਣਿਆ ਨੰਬਰ-1: ਹਰਜੋਤ ਸਿੰਘ ਬੈਂਸ

ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਰਚਿਆ ਨਵਾਂ ਇਤਿਹਾਸ, ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ-2026 ਵਿੱਚ ਕੇਰਲ ਨੂੰ ਪਿੱਛੇ ਛੱਡ ਬਣਿਆ ਨੰਬਰ-1: ਹਰਜੋਤ ਸਿੰਘ ਬੈਂਸ

Breaking News, Punjab News
ਚੰਡੀਗੜ੍ਹ, 6 ਅਗਸਤ 2026:  ਪੰਜਾਬ ਦੇ ਸਕੂਲੀ ਸਿੱਖਿਆ ਖੇਤਰ ਵਿੱਚ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ-2026 ਵਿੱਚ ਕੇਰਲ ਨੂੰ ਪਛਾੜਦਿਆਂ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਦਾ ਨਤੀਜਾ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਗਏ ਸਿੱਖਿਆ ਸਬੰਧੀ ਮਤੇ 'ਤੇ ਬਹਿਸ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਜੁਲਾਈ 2022 ਵਿੱਚ ਵਿਭਾਗ ਦੀ ਕਮਾਨ ਸੰਭਾਲੀ ਸੀ ਤਾਂ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ। ਅੱਜ ਉਹੀ ਸਕੂਲ ਦੇਸ਼ ਲਈ ਮਿਸਾਲ ਬਣ ਰਹੇ ਹਨ। 2022 ਵਿੱਚ ਸਕੂਲਾਂ ਦੀ ਹਾਲਤ ਚਿੰਤਾਜਨਕ ਸੀ ਸ. ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕਰਵਾਏ ਗਏ ਪਹਿਲੇ ਬੁਨਿਆਦੀ ਢਾਂਚੇ ਦੇ ਸਰਵੇਖਣ ਵਿੱਚ ਸਾਹਮਣੇ ਆਇਆ ਕਿ: 8,000 ਤੋਂ ਵੱਧ ਸਰਕਾਰੀ ...
ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਵਾਤਾਵਰਣ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਕੈਬਨਿਟ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਦੇ ਨਾਲ-ਨਾਲ ਆਊਟਸੋਰਸ ਕਾਮਿਆਂ, ਦਰੱਖਤਾਂ ਦੀ ਸੁਰੱਖਿਆ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਨਾਲ ਸਬੰਧਤ ਬਿੱਲਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਵਿੱਚ ਸਥਾਪਤ ਹੋਣਗੀਆਂ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਕਲਾਊਡ ਯੂਨੀਵਰਸਿਟੀ, ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਵਿਖੇ ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਨਾਲ ਸਬੰਧਤ ਯੂਨੀਵਰਸਿਟੀ ਅਤੇ ਪਟਿ...
ਮੋਹਾਲੀ ਡੀਸੀ ਦਫ਼ਤਰ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ₹1 ਲੱਖ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਮੋਹਾਲੀ ਡੀਸੀ ਦਫ਼ਤਰ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ₹1 ਲੱਖ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਦੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੀ ਆਰਆਈਏ ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ₹1 ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਵਿਜੀਲੈਂਸ ਦੀ ਫਲਾਇੰਗ ਸਕੁਐਡ ਟੀਮ ਵੱਲੋਂ ਸੁਚੱਜੀ ਯੋਜਨਾ ਅਧੀਨ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਤਹਿਸੀਲ ਬਟਾਲਾ ਅਧੀਨ ਪੈਂਦੇ ਪਿੰਡ ਚਿਤ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਪਲਾਟ ਅਲਾਟ ਕਰਨ ਦੇ ਬਦਲੇ ਮੰਗੇ ₹8 ਲੱਖ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸਕਾਈ ਰੌਕ ਵੈਲਫੇਅਰ ਸੋਸਾਇਟੀ, ਸੈਕਟਰ 111/112, ਮੋਹਾਲੀ ਵਿੱਚ ਇੱਕ ਨਿਲਾਮੀ ਰਾਹੀਂ ਮਿਲਣ ਵਾਲਾ ਪਲਾਟ ਅਲਾਟ ਕਰਵਾਉਣ ਦੇ ਬਦਲੇ ਸ਼ਿਕਾਇਤਕਰਤਾ ਤੋਂ ₹8 ਲੱਖ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ...
ਬੰਗਾ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਸਿਰਫ਼ ਸੜਕ ਨਹੀਂ, ਖੇਤਰ ਦੀ ਆਰਥਿਕ ਤੇ ਧਾਰਮਿਕ ਜੀਵਨ ਰੇਖਾ: ਕੰਗ

ਬੰਗਾ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਸਿਰਫ਼ ਸੜਕ ਨਹੀਂ, ਖੇਤਰ ਦੀ ਆਰਥਿਕ ਤੇ ਧਾਰਮਿਕ ਜੀਵਨ ਰੇਖਾ: ਕੰਗ

Breaking News, National News, Punjab News
ਨਵੀਂ ਦਿੱਲੀ, 5 ਅਗਸਤ 2026: ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬੰਗਾ–ਗੜ੍ਹਸ਼ੰਕਰ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇ) ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਇਸ ਸੜਕ ਦੀ ਧਾਰਮਿਕ, ਰਣਨੀਤਕ, ਆਰਥਿਕ ਅਤੇ ਖੇਤਰੀ ਵਿਕਾਸ ਲਈ ਮਹੱਤਤਾ ਉਜਾਗਰ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾਉਣ ਦੀ ਅਪੀਲ ਕੀਤੀ। ਲੱਖਾਂ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਜੀਵਨ ਰੇਖਾ ਹੈ ਇਹ ਸੜਕ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕ ਪ੍ਰੋਜੈਕਟ ਨਹੀਂ, ਸਗੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਲਈ ਜੀਵਨ ਰੇਖਾ ਹੈ। ਉਨ੍ਹਾਂ ਦੱਸਿਆ ਕਿ ਇਹ ਰੂਟ ਸਿੱਖ ਧਰਮ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਆਨੰਦਪੁਰ ਸਾਹਿਬ, ਜਿੱਥੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿ...
ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ

ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਪ੍ਰਸ਼ਾਸਨ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ 'ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼' ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ ਵਿੱਚ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਵਜੋਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਾਧੇ ਦੀ ਵੱਧ ਤੋਂ ਵੱਧ ਹੱਦ 5 ਫ਼ੀਸਦੀ ਤੈਅ ਕੀਤੀ ਹੈ। ਜੇ...
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 10 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 10 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਕਾਬੂ

Punjab News
ਅੰਮ੍ਰਿਤਸਰ, 5 ਅਗਸਤ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਸਰਗਰਮ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਕਥਿਤ ਤਸਕਰਾਂ ਨੂੰ 10.03 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਵਿੱਚ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰ ਚੱਲ ਰਹੇ ਡਰੱਗ ਤਸਕਰੀ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ਿਆਂ ਦੀ ਪੂਰੀ ਸਪਲਾਈ ਚੇਨ ਨੂੰ ਤੋੜਨ ਲਈ ਜਾਂਚ ਤੇਜ਼ੀ ਨਾਲ ਜਾਰੀ ਹੈ। ਦੋਵੇਂ ਮੁਲਜ਼ਮ ਅੰਮ੍ਰਿਤਸਰ ਦੇ ਰਹਿਣ ਵਾਲੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂੰ ਅਤੇ ਅੰਮ੍ਰਿਤਪਾਲ ਸ...
ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਬਦਲ ਰਿਹਾ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਬਦਲ ਰਿਹਾ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦੀ ਮਜ਼ਬੂਤ ਨੀਂਹ ਬਣਾਉਂਦਿਆਂ ਸੂਬੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਟੀਚਾ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ। ਮਿਹਨਤ ਅਤੇ ਬਰਾਬਰੀ ਦੀ ਸੋਚ ਨਾਲ ਬਣੇਗਾ ਨਵਾਂ ਪੰਜਾਬ ਡਾ. ਬਲਜੀਤ ਕੌਰ ਨੇ ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੀਆਂ ਸਤਰਾਂ ਦਾ ਹਵਾਲਾ ਦਿੰਦਿਆਂ ਕਿਹਾ, “ਕੰਮ ਕਰਦੇ ਹੱਥ ਜਦੋਂ ਇੱਕ-ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰ...
4.5 ਸਾਲਾਂ ‘ਚ 68 ਹਜ਼ਾਰ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਨਿਵੇਸ਼ ਨਾਲ 6.36 ਲੱਖ ਰੁਜ਼ਗਾਰ: ਅਮਨ ਅਰੋੜਾ

4.5 ਸਾਲਾਂ ‘ਚ 68 ਹਜ਼ਾਰ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਨਿਵੇਸ਼ ਨਾਲ 6.36 ਲੱਖ ਰੁਜ਼ਗਾਰ: ਅਮਨ ਅਰੋੜਾ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਆਪਣੇ ਦਾਅਵੇ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ₹1,83,837 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕਰਕੇ ਨਿੱਜੀ ਖੇਤਰ ਵਿੱਚ 6,36,636 ਤੋਂ ਵੱਧ ਰੁਜ਼ਗਾਰ ਦੇ ਮੌਕੇ ਸਿਰਜੇ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਸਬੰਧੀ ਲਿਆਂਦੇ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਰੁਜ਼ਗਾਰ ਸਿਰਜਣ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਲਈ ਅਨੁਕੂਲ ਮਾਹੌਲ ਅਤੇ ਕਾਰੋਬਾਰ ਨੂੰ ਆਸਾਨ ਬਣਾਉਣ ਵਾਲੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਆ ਰਿਹਾ ਹੈ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌ...
ਅੰਮ੍ਰਿਤਸਰ ਨੂੰ ਮਿਲੇਗਾ 60 MLD ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ, AMRUT 2.0 ਤਹਿਤ ਸਰਕਾਰ ਨੇ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਨੂੰ ਮਿਲੇਗਾ 60 MLD ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ, AMRUT 2.0 ਤਹਿਤ ਸਰਕਾਰ ਨੇ ਦਿੱਤੀ ਮਨਜ਼ੂਰੀ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅਮਰੁਤ (AMRUT) 2.0 ਯੋਜਨਾ ਤਹਿਤ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਵਾਲੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਅਤੇ ਲੋੜੀਂਦੇ ਪੰਪਿੰਗ ਸਟੇਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਅਗਸਤ 2026 ਵਿੱਚ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਨੈੱਟਵਰਕ ਵਧਦੀ ਆਬਾਦੀ ਅਤੇ ਸ਼ਹਿਰੀਕਰਨ ਕਾਰਨ ਭਾਰੀ ਦਬਾਅ ਹੇਠ ਸੀ। ਕਈ ਇਲਾਕਿਆਂ ਵਿੱਚ ਨਾਲੀਆਂ ਅਤੇ ਡਰੇਨਾਂ ਵਿੱਚ ਅਣਸੋਧਿਆ ਗੰਦਾ ਪਾਣੀ ਵਗਣ ਕਾਰਨ ਵਾਤਾਵਰਨ ਅਤੇ ਲੋਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਨਵਾਂ ਪ੍ਰਾਜੈਕਟ ਨਾ ਸਿਰਫ਼ ਇਸ ਦਬਾਅ ਨੂੰ ਘਟਾਏਗਾ, ਸਗੋਂ ਸ਼ਹਿਰ ਵਿੱਚ ਗੰਦੇ ਪਾਣੀ ਦੇ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਨਿਪਟਾਰੇ ਨੂੰ ਵੀ ਯਕੀਨੀ ਬਣਾਏਗਾ। ...