ਪੰਜਾਬ ਸਰਕਾਰ ਕਰ ਰਹੀ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਭਾਰਤ-ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ
ਚੰਡੀਗੜ੍ਹ/ਜਲੰਧਰ, 14 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦਾ ਅਧਿਕਾਰਤ ਸ਼ਡਿਊਲ ਜਾਰੀ ਕੀਤਾ। ਪੰਜਾਬ ਸਰਕਾਰ ਪਹਿਲੀ ਵਾਰ ਇਸ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ। ਟੂਰਨਾਮੈਂਟ ਦੇ ਮੈਚ ਮੋਹਾਲੀ ਅਤੇ ਜਲੰਧਰ ਵਿੱਚ ਕਰਵਾਏ ਜਾਣਗੇ।
ਮੁੱਖ ਮੰਤਰੀ ਵੱਲੋਂ ਸ਼ਡਿਊਲ ਜਾਰੀ ਕਰਨ ਦਾ ਐਲਾਨ ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਦਾ ਅਧਿਕਾਰਤ ਲੋਗੋ ਵੀ ਜਾਰੀ ਕੀਤਾ ਗਿਆ। ਹਾਕੀ ਇੰਡੀਆ ਨਾਲ ਜੁੜੇ ਖਿਡਾਰੀ ਅਤੇ ਅਧਿਕਾਰੀ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ।
27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ ਸ਼ੁਰੂਆਤ
ਜਾਣਕਾਰੀ ਮੁਤਾਬਕ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ, ਜਦਕਿ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ।
ਇਸ ਵੱਕਾਰੀ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਚੋਟੀ ਦੀਆਂ ਹਾਕੀ ਟੀਮਾਂ—ਭਾਰਤ, ਪਾਕਿਸਤ...









