Wednesday, November 4Punjabi People

Punjab News

Punjab region news

32 ਸਾਲਾਂ ਬਾਅਦ ਅਧਿਆਪਕਾ ਨੂੰ ਮਿਲਿਆ ਇਨਸਾਫ਼, ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ ’ਚ ਸੁਣਾਇਆ ਫ਼ੈਸਲਾ

32 ਸਾਲਾਂ ਬਾਅਦ ਅਧਿਆਪਕਾ ਨੂੰ ਮਿਲਿਆ ਇਨਸਾਫ਼, ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ ’ਚ ਸੁਣਾਇਆ ਫ਼ੈਸਲਾ

CHANDIGARH NEWS, Punjab News
ਚੰਡੀਗੜ੍ਹ, 22 ਸਤੰਬਰ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਇੱਕ ਅਹਿਮ ਮਾਮਲੇ ਵਿੱਚ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਜੇਕਰ ਕਿਸੇ ਮੁਲਾਜ਼ਮ ਦਾ ਅਸਤੀਫ਼ਾ ਸਮਰੱਥ ਅਧਿਕਾਰੀ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ, ਤਾਂ ਉਸ ਨੂੰ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ। ਜਸਟਿਸ ਹਰਕੇਸ਼ ਮਨੂਜਾ ਦੀ ਬੈਂਚ ਨੇ 82 ਸਾਲਾ ਸੁਰੇਖਾ ਕੁਮਾਰੀ ਦੀ 32 ਸਾਲ ਪੁਰਾਣੀ ਅਪੀਲ ਮਨਜ਼ੂਰ ਕਰਦਿਆਂ ਉਨ੍ਹਾਂ ਦੀ ਸ਼ੁਰੂਆਤੀ ਸੇਵਾ ਮਿਆਦ ਨੂੰ ਸੀਨੀਆਰਤਾ ਅਤੇ ਹੋਰ ਸੇਵਾ ਲਾਭਾਂ ਲਈ ਮਾਨਤਾ ਦੇਣ ਦੇ ਹੁਕਮ ਦਿੱਤੇ ਹਨ। ਸੁਰੇਖਾ ਕੁਮਾਰੀ ਦੀ ਨਿਯਮਤ ਦੂਜੀ ਅਪੀਲ ਸਾਲ 1994 ਤੋਂ ਹਾਈਕੋਰਟ ਵਿੱਚ ਲੰਬਿਤ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ 22 ਫਰਵਰੀ 1967 ਦੇ ਨਿਯੁਕਤੀ ਪੱਤਰ ਰਾਹੀਂ ਸਮਾਜਿਕ ਅਧਿਐਨ ਅਧਿਆਪਕ ਵਜੋਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 18 ਮਾਰਚ 1967 ਨੂੰ ਸਰਕਾਰੀ ਹਾਈ ਸਕੂਲ, ਜਲਾਲਾਬਾਦ (ਪੱਛਮੀ) ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਬਾਅਦ ਉਨ੍ਹਾਂ ਦਾ ਤਬਾਦਲਾ ਸਰਕਾਰੀ ਗਰਲਜ਼ ਹਾਇਰ ਸੈਕੰਡਰੀ ਸਕੂਲ, ਫਾਜ਼ਿਲਕਾ ਵਿਖੇ ਕਰ ਦਿੱਤਾ ਗਿਆ। ਸੁਰੇਖਾ ...
ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਦਾ ਕੌਮੀ ਐਵਾਰਡਾਂ ਨਾਲ ਸਨਮਾਨ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਦਾ ਕੌਮੀ ਐਵਾਰਡਾਂ ਨਾਲ ਸਨਮਾਨ

Punjab News
ਚੰਡੀਗੜ੍ਹ/ਨਵੀਂ ਦਿੱਲੀ, 22 ਸਤੰਬਰ 2026: ਕੌਮੀ ਪੱਧਰ ’ਤੇ ਪੰਜਾਬ ਦਾ ਮਾਣ ਵਧਾਉਂਦਿਆਂ ਸੂਬੇ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਨਵੀਂ ਦਿੱਲੀ ਵਿੱਚ ਕਰਵਾਏ ਗਏ ਕੌਮੀ ਸਹਿਕਾਰਤਾ ਸ਼ੂਗਰ ਇੰਡਸਟਰੀ ਕਨਕਲੇਵ-2026 ਦੌਰਾਨ ਵੱਖ-ਵੱਖ ਸ਼੍ਰੇਣੀਆਂ ਵਿੱਚ ਕੌਮੀ ਐਵਾਰਡ ਹਾਸਲ ਕੀਤੇ ਹਨ। ਇਹ ਐਵਾਰਡ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਦੇ ਖੇਤਰਾਂ ਵਿੱਚ ਪ੍ਰਦਰਸ਼ਨ ਲਈ ਦਿੱਤੇ ਗਏ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਇਹ ਐਵਾਰਡ ਪ੍ਰਾਪਤ ਕੀਤੇ। ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ (ਅਦਰ ਰਿਕਵਰੀ ਏਰੀਆ) ਸ਼੍ਰੇਣੀ ਵਿੱਚ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਉੱਤਮ ਗੰਨਾ ਵਿਕਾਸ (ਅਦਰ ਰਿਕਵਰੀ ਏਰੀਆ) ਸ਼੍ਰੇਣੀ ਵਿੱਚ ਫਾਜ਼ਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਤਕਨੀਕੀ ਕੁਸ਼ਲਤਾ ਐਵਾਰਡ (ਅਦਰ ਰਿਕਵਰੀ ਏਰੀਆ) ਸ਼੍ਰੇਣੀ ...
ਨੌਜਵਾਨਾਂ ਦਾ ਖੇਡਾਂ ਵੱਲ ਵਧਿਆ ਰੁਝਾਨ, ਖੇਡ ਮੈਦਾਨਾਂ ਵਿੱਚ ਵਧੀ ਸਰਗਰਮੀ

ਨੌਜਵਾਨਾਂ ਦਾ ਖੇਡਾਂ ਵੱਲ ਵਧਿਆ ਰੁਝਾਨ, ਖੇਡ ਮੈਦਾਨਾਂ ਵਿੱਚ ਵਧੀ ਸਰਗਰਮੀ

Breaking News, CHANDIGARH NEWS, Punjab News
ਚੰਡੀਗੜ੍ਹ, 22 ਸਤੰਬਰ 2026 : ਬੀਤੇ ਕਈ ਦਹਾਕਿਆਂ ਦੌਰਾਨ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਕਈ ਪਰਿਵਾਰਾਂ ਨੂੰ ਅਸਹਿ ਦੁੱਖਾਂ ਦਾ ਸਾਹਮਣਾ ਕਰਨਾ ਪਿਆ। ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਸਖ਼ਤੀ ਕਾਫ਼ੀ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਅਤੇ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਵੀ ਜ਼ਰੂਰੀ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਅਹਿਮ ਮੰਨੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਵਿੱਚ 3,100 ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਦਾ ਟੀਚਾ ਰੱਖਿਆ ਗਿਆ ਹੈ। ਯੋਜਨਾ ਤਹਿਤ ਕਈ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ। ਖੇਡ ਮੈਦਾਨਾਂ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਫੰਡ ਮੁਹੱਈਆ ਕਰਵਾਉਣਾ ਸਰਕਾ...
ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਹੋਵੇਗਾ ਹੱਲ, ਵਿੱਤ ਮੰਤਰੀ ਚੀਮਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਹੋਵੇਗਾ ਹੱਲ, ਵਿੱਤ ਮੰਤਰੀ ਚੀਮਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

Breaking News, CHANDIGARH NEWS, Punjab News
ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਸਥਾਨਕ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਵਿੱਤ ਮੰਤਰੀ ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਗਜ਼ਟਿਡ ਅਧਿਕਾਰੀ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਆਉਣ ਵਾਲੀਆਂ ਮੀਟਿੰਗਾਂ ਵਿੱਚ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ। ਕੈਬਨਿਟ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਦੀ ਮੌਜੂਦਗੀ ਵਿੱਚ ਕਮਿਸ਼ਨ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਉਦੇਸ਼ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਕਰਨਾ ਅਤੇ ਵਪਾਰੀ ਵਰਗ ਵੱਲੋਂ ਉਠਾਏ ਗਏ ਲੰਬਿਤ ਮਾਮਲਿਆਂ ਦਾ ਨਿਪਟਾਰਾ ਕਰਨਾ ਹੋਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ...
ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, 1,926 ਸ਼ੱਕੀ ਕੇਸਾਂ ਵਿੱਚੋਂ 347 ਪਾਜ਼ੇਟਿਵ; ਦੋ ਮੌਤਾਂ

ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, 1,926 ਸ਼ੱਕੀ ਕੇਸਾਂ ਵਿੱਚੋਂ 347 ਪਾਜ਼ੇਟਿਵ; ਦੋ ਮੌਤਾਂ

Breaking News, Health, Punjab News
ਚੰਡੀਗੜ੍ਹ, 21 ਸਤੰਬਰ 2026: ਪੰਜਾਬ ਵਿੱਚ ਇਨਫਲੂਐਂਜ਼ਾ-ਏ (H1N1), ਜਿਸ ਨੂੰ ਆਮ ਤੌਰ ’ਤੇ ਸਵਾਈਨ ਫਲੂ ਕਿਹਾ ਜਾਂਦਾ ਹੈ, ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 1 ਜਨਵਰੀ ਤੋਂ ਹੁਣ ਤੱਕ ਸੂਬੇ ਵਿੱਚ ਕੈਟਾਗਰੀ-ਸੀ ਦੇ 1,926 ਸ਼ੱਕੀ ਮਾਮਲੇ ਰਿਪੋਰਟ ਹੋਏ ਹਨ। ਇਨ੍ਹਾਂ ਵਿੱਚੋਂ 347 ਮਰੀਜ਼ਾਂ ਵਿੱਚ ਇਨਫਲੂਐਂਜ਼ਾ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਜ਼ਿਲ੍ਹਾਵਾਰ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਲੁਧਿਆਣਾ ਵਿੱਚ ਸਭ ਤੋਂ ਵੱਧ 746 ਕੈਟਾਗਰੀ-ਸੀ ਦੇ ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 95 ਮਰੀਜ਼ ਪਾਜ਼ੇਟਿਵ ਪਾਏ ਗਏ। ਇਸ ਤੋਂ ਬਾਅਦ ਮੋਹਾਲੀ ਵਿੱਚ 135 ਅਤੇ ਜਲੰਧਰ ਵਿੱਚ 115 ਸ਼ੱਕੀ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਪਟਿਆਲਾ ਵਿੱਚ 110, ਬਠਿੰਡਾ ਵਿੱਚ 89 ਅਤੇ ਹੁਸ਼ਿਆਰਪੁਰ ਵਿੱਚ 80 ਕੈਟਾਗਰੀ-ਸੀ ਦੇ ਸ਼ੱਕੀ ਮਾਮਲੇ ਰਿਪੋਰਟ ਹੋਏ ਹਨ। ਪਟਿਆਲਾ ਅਤੇ ਮੋਹਾਲੀ ਵਿੱਚ 49-49 ਪਾਜ਼ੇਟਿਵ ਮਾਮਲੇ ਪੁਸ਼ਟ ਮਾਮਲਿਆਂ ਦੀ ਗੱਲ ...
ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਅਰਦਾਸ: ਜ਼ੀਰੋ ਲਾਈਨ ਵੱਲ ਜਾਣ ਤੋਂ ਰੋਕੇ ਜਾਣ ’ਤੇ ਜਥੇਦਾਰ ਗੜਗੱਜ ਦਾ ਰੋਸ

ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਅਰਦਾਸ: ਜ਼ੀਰੋ ਲਾਈਨ ਵੱਲ ਜਾਣ ਤੋਂ ਰੋਕੇ ਜਾਣ ’ਤੇ ਜਥੇਦਾਰ ਗੜਗੱਜ ਦਾ ਰੋਸ

Punjab News
ਡੇਰਾ ਬਾਬਾ ਨਾਨਕ, 21 ਸਤੰਬਰ 2026:  ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਰਦਾਸ ਲਈ ਜ਼ੀਰੋ ਲਾਈਨ ’ਤੇ ਪਹੁੰਚੀ ਸਿੱਖ ਸੰਗਤ ਨੂੰ ਅੱਗੇ ਜਾਣ ਤੋਂ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੁਰੱਖਿਆ ਅਧਿਕਾਰੀਆਂ ਵਿਚਕਾਰ ਤਕਰਾਰ ਦੀ ਸਥਿਤੀ ਬਣ ਗਈ। ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਸੰਗਤ ਦੇ ਨਾਲ ਜ਼ੀਰੋ ਲਾਈਨ ਵੱਲ ਪਹੁੰਚੇ ਸਨ। ਸੰਗਤ ਦਾ ਕਹਿਣਾ ਹੈ ਕਿ ਪੁਲਿਸ ਅਤੇ BSF ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਕਾਰਨ ਮੌਕੇ ’ਤੇ ਕੁਝ ਸਮੇਂ ਲਈ ਤਣਾਅ ਵਾਲੀ ਸਥਿਤੀ ਬਣੀ। ਸੰਗਤ ਵੱਲੋਂ ਦੱਸਿਆ ਗਿਆ ਕਿ ਜਥੇਦਾਰ ਸਾਹਿਬ ਵੱਲੋਂ ਉੱਥੇ ਹੀ ਰਹਿਰਾਸ ਸਾਹਿਬ ਦਾ ਪਾਠ ਕਰਨ ਅਤੇ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਲਈ ਅਰਦਾਸ ਕਰਨ ਦੀ ਗੱਲ ਕਹੀ ਗਈ। ਇਸ ਤੋਂ ਪਹਿਲਾਂ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸ਼ਾਮ 5:30 ਵਜੇ ਜ਼ੀਰੋ ਲਾਈਨ ’ਤੇ ਇਕੱਠੇ ਹੋ ਕੇ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਸੰਗਤ...
ਪੰਜਾਬ ’ਚ BJP ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਿਆਂ ਦਾ ਨੈੱਟਵਰਕ ਖ਼ਤਮ ਕਰ ਦੇਵਾਂਗੇ: ਕੇਂਦਰੀ ਮੰਤਰੀ ਚੌਹਾਨ

ਪੰਜਾਬ ’ਚ BJP ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਿਆਂ ਦਾ ਨੈੱਟਵਰਕ ਖ਼ਤਮ ਕਰ ਦੇਵਾਂਗੇ: ਕੇਂਦਰੀ ਮੰਤਰੀ ਚੌਹਾਨ

Punjab News
ਤਲਵੰਡੀ ਸਾਬੋ/ਬਠਿੰਡਾ, 21 ਸਤੰਬਰ 2026: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਆਪਣਾ ਸਿਆਸੀ ਹਮਲਾ ਹੋਰ ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸੂਬਾ ਸਰਕਾਰ ’ਤੇ ਕਈ ਸਵਾਲ ਉਠਾਏ। ਚੌਹਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਭਾਜਪਾ ਦਾ ਸੰਕਲਪ ਹੈ ਅਤੇ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਦੇ ਦਾਅਵੇ ਮੁਤਾਬਕ ਛੇ ਮਹੀਨਿਆਂ ਦੇ ਅੰਦਰ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ, ਤਸਕਰਾਂ ਦੇ ਨੈੱਟਵਰਕ ਅਤੇ ਨਸ਼ਿਆਂ ਨਾਲ ਜੁੜੀ ਕਥਿਤ ਗੈਰ-ਕਾਨੂੰਨੀ ਸੰਪਤੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ‘ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਕੀਤਾ ਸੀ ਵਾਅਦਾ’ ਕੇਂਦਰੀ ਮੰਤਰੀ ਨੇ ਪੰਜਾ...
ਅਕਾਲ ਤਖ਼ਤ ਦੇ ਫੈਸਲੇ ’ਤੇ ਅਮਰਜੀਤ ਸਿੰਘ ਚਾਵਲਾ ਨੇ ਚੁੱਕੇ ਸਵਾਲ, ਕਿਹਾ- ਮੇਰਾ ਪੱਖ ਸੁਣੇ ਬਿਨਾਂ ਲਿਆ ਗਿਆ ਫੈਸਲਾ

ਅਕਾਲ ਤਖ਼ਤ ਦੇ ਫੈਸਲੇ ’ਤੇ ਅਮਰਜੀਤ ਸਿੰਘ ਚਾਵਲਾ ਨੇ ਚੁੱਕੇ ਸਵਾਲ, ਕਿਹਾ- ਮੇਰਾ ਪੱਖ ਸੁਣੇ ਬਿਨਾਂ ਲਿਆ ਗਿਆ ਫੈਸਲਾ

Breaking News, Punjab News
21 ਸਤੰਬਰ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਫੇਸਬੁੱਕ ਲਾਈਵ ਰਾਹੀਂ ਆਪਣਾ ਪੱਖ ਰੱਖਦਿਆਂ ਚਾਵਲਾ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ਵਿੱਚ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ। ਚਾਵਲਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਵਿਰੁੱਧ ਕੋਈ ਫੈਸਲਾ ਲੈਣ ਤੋਂ ਪਹਿਲਾਂ ਉਸ ਦਾ ਪੱਖ ਸੁਣਨਾ ਅਤੇ ਮਾਮਲੇ ਨਾਲ ਜੁੜੇ ਤੱਥਾਂ ਦੀ ਨਿਰਪੱਖ ਜਾਂਚ ਕਰਨਾ ਜ਼ਰੂਰੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ ਅਤੇ ਇਕਪਾਸੜ ਢੰਗ ਨਾਲ ਫੈਸਲਾ ਲਿਆ ਗਿਆ। ‘ਮੈਨੂੰ ਬੁਲਾ ਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਂਦਾ’ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਜਾਂ ਦੋਸ਼ ਸਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉ...
ਬਾਦਲਾਂ ਨੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ, ਸਿੱਖ ਬੁੱਧੀਜੀਵੀਆਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ: ਬਲਤੇਜ ਪੰਨੂ

ਬਾਦਲਾਂ ਨੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ, ਸਿੱਖ ਬੁੱਧੀਜੀਵੀਆਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ: ਬਲਤੇਜ ਪੰਨੂ

Breaking News, Punjab News
ਚੰਡੀਗੜ੍ਹ, 21 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਨੂ ਨੇ ਦੋਸ਼ ਲਗਾਇਆ ਕਿ ਇਤਿਹਾਸਕ ਸ਼੍ਰੋਮਣੀ ਅਕਾਲੀ ਦਲ, ਜੋ ਕੁਰਬਾਨੀਆਂ ਅਤੇ ਪੰਥਕ ਸੰਘਰਸ਼ਾਂ ਨਾਲ ਜੁੜਿਆ ਰਿਹਾ ਹੈ, ਹੁਣ ਪਰਿਵਾਰਕ ਰਾਜਨੀਤੀ ਤੱਕ ਸੀਮਤ ਹੋ ਗਿਆ ਹੈ। ਉਨ੍ਹਾਂ ਸਿੱਖ ਸੰਸਥਾਵਾਂ ਦੇ ਕੰਮਕਾਜ ਅਤੇ ਉਨ੍ਹਾਂ ਵਿੱਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਨੂੰ ਲੈ ਕੇ ਵੀ ਕਈ ਸਵਾਲ ਉਠਾਏ। ਪੰਨੂ ਨੇ ਕਿਹਾ ਕਿ ਅਕਾਲੀ ਲਹਿਰ ਦਾ ਇਤਿਹਾਸ ਸੰਘਰਸ਼ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਪੁਰਾਣੇ ਸਮੇਂ ਵਿੱਚ ਆਮ ਅਕਾਲੀ ਵਰਕਰ ਆਪਣੇ ਸੰਘਰਸ਼ ਅਤੇ ਜੇਲ੍ਹਾਂ ਵਿੱਚ ਜਾਣ ਕਾਰਨ ਪੰਥਕ ਸਨਮਾਨ ਹਾਸਲ ਕਰਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸਮੇਂ ਦੇ ਨਾਲ ਇਹ ਪਰੰਪਰਾ ਬਦਲ ਗਈ ਅਤੇ ਪਾਰਟੀ ਦੀ ਅਗਵਾਈ ਇੱਕ ਖਾਸ ਪਰਿਵਾਰ ਦੇ ਆਲੇ-ਦੁਆਲੇ ਕੇਂਦਰਿਤ ਹੋ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਿਆਸਤ ਅਤੇ ਸੰਗਠਨਾਤਮਕ ਢਾਂਚੇ ਬਾਰੇ ਬਾਦਲ ਪਰਿਵਾਰ ਨੂੰ ਸਪੱਸ਼ਟੀ...
1,013 ਲੈਕਚਰਾਰਾਂ ਦੀ ਭਰਤੀ ’ਚ SC ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ

1,013 ਲੈਕਚਰਾਰਾਂ ਦੀ ਭਰਤੀ ’ਚ SC ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 21 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,013 ਲੈਕਚਰਾਰਾਂ ਦੀ ਸਿੱਧੀ ਭਰਤੀ ਦੌਰਾਨ ਅਨੁਸੂਚਿਤ ਜਾਤੀਆਂ (SC) ਲਈ ਰਾਖਵਾਂ ਹਿੱਸਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਭਰਤੀ ਪ੍ਰਕਿਰਿਆ ਵਿੱਚ ਸੰਵਿਧਾਨਕ ਵਿਵਸਥਾਵਾਂ ਅਤੇ ਰਾਖਵਾਂਕਰਨ ਨੀਤੀ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਏਗੀ। ਪੰਜਾਬ ਭਵਨ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰਾਂ ਦੀ ਭਰਤੀ ਨਾਲ ਸਬੰਧਤ ਰਾਖਵਾਂਕਰਨ ਦੇ ਮੁੱਦੇ ਸਮੇਤ ਅਧਿਆਪਕ ਜਥੇਬੰਦੀਆਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੌਰਾਨ ਯੋਗ ਉਮੀਦਵਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈ ਗਈ ਹਰ ਜਾਇਜ਼ ਮੰਗ ਨੂੰ ਗੰਭੀਰਤਾ ...