ਅੰਮ੍ਰਿਤਸਰ ’ਚ PM ਮੋਦੀ ਦੇ 76ਵੇਂ ਜਨਮਦਿਨ ਮੌਕੇ ਗੁਰਮਤਿ ਸਮਾਗਮ, ਸਿੱਖ ਆਗੂਆਂ ਨੇ ਕੀਤੀ ਅਰਦਾਸ
ਸ੍ਰੀ ਅੰਮ੍ਰਿਤਸਰ ਸਾਹਿਬ, 17 ਸਤੰਬਰ 2026: ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਮੌਕੇ ਸਿੱਖ ਸੰਗਤ, ਸੰਤ ਸਮਾਜ ਅਤੇ ਵੱਖ-ਵੱਖ ਸਿੱਖ ਸੰਪਰਦਾਵਾਂ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਕੀਰਤਨ ਦਰਬਾਰ ਸਜਾਇਆ ਗਿਆ ਅਤੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ, ਚੜ੍ਹਦੀ ਕਲਾ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।
ਇਹ ਸਮਾਗਮ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਉੱਦਮ ਸਦਕਾ ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੇਨਿਊ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੱਖ ਸੰਗਤਾਂ, ਸੰਤ-ਮਹਾਪੁਰਖ, ਸਿੱਖ ਸੰਪਰਦਾਵਾਂ ਦੇ ਨੁਮਾਇੰਦੇ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਦਰਬਾਰ ਦਾ ਆਯੋਜਨ
ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਦਕਿ ਸੰਤ-ਮਹਾਪੁਰਖਾਂ ਨੇ ਗੁਰ...








