Wednesday, November 4Punjabi People

Punjab News

Punjab region news

ਯੁੱਧ ਨਸ਼ਿਆਂ ਵਿਰੁੱਧ: ਬਠਿੰਡਾ ਪੁਲਿਸ ਦਾ ਵੱਡਾ ਸਰਚ ਅਭਿਆਨ, 14 ਸ਼ੱਕੀ ਵਿਅਕਤੀ ਹਿਰਾਸਤ ’ਚ; 5 ਮੋਟਰਸਾਈਕਲ ਜ਼ਬਤ

ਯੁੱਧ ਨਸ਼ਿਆਂ ਵਿਰੁੱਧ: ਬਠਿੰਡਾ ਪੁਲਿਸ ਦਾ ਵੱਡਾ ਸਰਚ ਅਭਿਆਨ, 14 ਸ਼ੱਕੀ ਵਿਅਕਤੀ ਹਿਰਾਸਤ ’ਚ; 5 ਮੋਟਰਸਾਈਕਲ ਜ਼ਬਤ

Punjab News
ਬਠਿੰਡਾ, 15 ਸਤੰਬਰ 2026:  ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਬ-ਡਵੀਜ਼ਨ ਭੁੱਚੋ ਅਧੀਨ ਪੈਂਦੇ ਥਾਣਾ ਨੇਹੀਆਂਵਾਲਾ ਦੇ ਇਲਾਕੇ ਵਿੱਚ ਵੱਡੇ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ, ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਸਰਚ ਅਭਿਆਨ ਦੀ ਅਗਵਾਈ ਐੱਸਪੀ ਇਨਵੈਸਟੀਗੇਸ਼ਨ ਬਠਿੰਡਾ ਮਨੋਜ ਗੋਰਸੀ ਨੇ ਕੀਤੀ। ਇਸ ਦੌਰਾਨ ਡੀਐੱਸਪੀ ਭੁੱਚੋ ਪ੍ਰਿਤਪਾਲ ਸਿੰਘ ਅਤੇ ਡੀਐੱਸਪੀ ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਸੰਧਾਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਰਹੇ। ਇਲਾਕੇ ਦੀ ਘੇਰਾਬੰਦੀ ਕਰਕੇ ਕੀਤੀ ਗਈ ਬਾਰੀਕੀ ਨਾਲ ਜਾਂਚ ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ ਕਰਨ ਤੋਂ ਪਹਿਲਾਂ ਸਬੰਧਤ ਇਲਾਕੇ ਦੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਗਈ। ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਸਖ਼ਤ ਨਿਗਰਾਨੀ ਰੱਖੀ ਗਈ। ਇਸ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਸ਼ੱਕੀ ਥਾਵਾਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੌਰਾਨ ਪੁਲਿਸ ਟੀਮਾਂ ਵੱ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 8 ਮੁਲਜ਼ਮ ਗ੍ਰਿਫ਼ਤਾਰ; 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਤੇ ਨਾਜਾਇਜ਼ ਪਿਸਤੌਲ ਬਰਾਮਦ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 8 ਮੁਲਜ਼ਮ ਗ੍ਰਿਫ਼ਤਾਰ; 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਤੇ ਨਾਜਾਇਜ਼ ਪਿਸਤੌਲ ਬਰਾਮਦ

Punjab News
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ 2026:  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਇੱਕ ਗੈਰ-ਕਾਨੂੰਨੀ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀਆਂ ਜਾਂਦੀਆਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ। 8 ਮੁਲਜ਼ਮਾਂ ਦੀ ਹੋਈ ਗ੍ਰਿਫ਼ਤਾਰੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ, ਵਿਨੈ (...
ਕੈਨੇਡਾ ਦੀ ਵੱਡੀ ਕਾਰਵਾਈ, 111 ਵਿਦੇਸ਼ੀ ਨਾਗਰਿਕ ਡਿਪੋਰਟ; ਚਾਰ ਪੰਜਾਬੀ ਨੌਜਵਾਨ ਵੀ ਸ਼ਾਮਲ

ਕੈਨੇਡਾ ਦੀ ਵੱਡੀ ਕਾਰਵਾਈ, 111 ਵਿਦੇਸ਼ੀ ਨਾਗਰਿਕ ਡਿਪੋਰਟ; ਚਾਰ ਪੰਜਾਬੀ ਨੌਜਵਾਨ ਵੀ ਸ਼ਾਮਲ

Global News, Punjab News
ਕੈਨੇਡਾ, 15 ਸਤੰਬਰ 2026: ਕੈਨੇਡਾ ਵਿੱਚ ਸੰਗਠਿਤ ਅਪਰਾਧ ਅਤੇ ਜਬਰੀ ਵਸੂਲੀ ਨਾਲ ਜੁੜੇ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਦਿਆਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਵੱਡੀ ਗਿਣਤੀ ਵਿੱਚ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਸ ਕਾਰਵਾਈ ਤਹਿਤ ਕੁੱਲ 111 ਪ੍ਰਵਾਸੀਆਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੰਜਾਬ ਨਾਲ ਸਬੰਧਤ ਚਾਰ ਨੌਜਵਾਨ ਵੀ ਸ਼ਾਮਲ ਹਨ। ਇਹ ਕਾਰਵਾਈ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ (IRPA) ਤਹਿਤ ਕੀਤੀ ਗਈ। ਜਾਣਕਾਰੀ ਅਨੁਸਾਰ 3 ਸਤੰਬਰ 2026 ਤੱਕ ਕੁੱਲ 188 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਸਨ, ਜਿਨ੍ਹਾਂ ਵਿੱਚੋਂ 111 ਨੂੰ ਹੁਣ ਕੈਨੇਡਾ ਤੋਂ ਵਾਪਸ ਭੇਜਿਆ ਜਾ ਚੁੱਕਾ ਹੈ। ਚਾਰ ਪੰਜਾਬੀ ਨੌਜਵਾਨ ਵੀ ਡਿਪੋਰਟ ਦੇਸ਼ ਨਿਕਾਲੇ ਗਏ ਵਿਦੇਸ਼ੀ ਨਾਗਰਿਕਾਂ ਵਿੱਚ ਪੰਜਾਬ ਦੇ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਦੇ ਨਾਮ ਸ਼ਾਮਲ ਹਨ। ਜਾਣਕਾਰੀ ਮੁਤਾਬਕ ਪਲਵਿੰਦਰ ਸਿੰਘ ਨੂੰ 2025 ਵਿੱ...
ਪਲਾਟ ਖਰੀਦਦਾਰ ਤੋਂ ‘ਕੋਈ ਕੇਸ ਨਾ ਕਰਨ’ ਦਾ ਹਲਫ਼ਨਾਮਾ ਮੰਗਣ ’ਤੇ ਹਾਈ ਕੋਰਟ ਸਖ਼ਤ

ਪਲਾਟ ਖਰੀਦਦਾਰ ਤੋਂ ‘ਕੋਈ ਕੇਸ ਨਾ ਕਰਨ’ ਦਾ ਹਲਫ਼ਨਾਮਾ ਮੰਗਣ ’ਤੇ ਹਾਈ ਕੋਰਟ ਸਖ਼ਤ

Breaking News, CHANDIGARH NEWS, Punjab News
ਚੰਡੀਗੜ੍ਹ, 15 ਸਤੰਬਰ 2026:  ਪਲਾਟ ਖਰੀਦਦਾਰ ਨੂੰ ਕਿਸੇ ਵੀ ਅਦਾਲਤ ਵਿੱਚ ਕੇਸ ਦਾਇਰ ਨਾ ਕਰਨ ਜਾਂ ਕੋਈ ਹੋਰ ਕਾਨੂੰਨੀ ਕਾਰਵਾਈ ਨਾ ਕਰਨ ਸਬੰਧੀ ਹਲਫ਼ਨਾਮਾ ਦੇਣ ਦੀ ਸ਼ਰਤ ਲਗਾਉਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਨੂੰ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਿੰਨੇ ਮੰਗ ਨੋਟਿਸਾਂ ਵਿੱਚ ਅਜਿਹੀ ਸ਼ਰਤ ਲਗਾਈ ਗਈ ਹੈ। ਇਹ ਨਿਰਦੇਸ਼ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਅਤੇ ਜਸਟਿਸ ਪ੍ਰਵਿੰਦਰ ਸਿੰਘ ਚੌਹਾਨ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਖ਼ਿਲਾਫ਼ ਦਾਇਰ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ। ‘ਕੋਈ ਕੇਸ ਨਾ ਕਰਨ’ ਦੀ ਸ਼ਰਤ ’ਤੇ ਅਦਾਲਤ ਨੇ ਜਤਾਈ ਹੈਰਾਨੀ ਸੁਣਵਾਈ ਦੌਰਾਨ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਰੁਬਲ ਗਰਗ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਜਿਸ ਮਾਮਲੇ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਉਸ ਵਿੱਚ ਲਗਾਈ ਗਈ ਇਹ ਸ਼ਰਤ ਕੋਈ ਇਕੱਲੀ ਘਟਨਾ ਨਹੀਂ ਹੈ। ਉਨ੍ਹਾਂ ਦਲੀਲ ਦਿੱਤੀ ਕਿ ਗਮਾਡਾ ਵੱਲੋਂ ਜਾਰੀ ਕੀਤੇ ਜਾਣ ਵਾਲੇ ...
ਕੈਨੇਡਾ ਤੋਂ ਡਿਪੋਰਟ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪੰਜਾਬ ਪੁਲਿਸ ਨੇ ਹਿਰਾਸਤ ’ਚ ਲਿਆ

ਕੈਨੇਡਾ ਤੋਂ ਡਿਪੋਰਟ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪੰਜਾਬ ਪੁਲਿਸ ਨੇ ਹਿਰਾਸਤ ’ਚ ਲਿਆ

Breaking News, Global News, Punjab News
ਚੰਡੀਗੜ੍ਹ, 15 ਸਤੰਬਰ 2026: ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸਰਹੱਦ ਪਾਰ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੌਰਾਨ AGTF ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੱਕ ਕਥਿਤ ਸਾਥੀ ਨੂੰ ਕੈਨੇਡਾ ਤੋਂ ਡਿਪੋਰਟ ਹੋਣ ਮਗਰੋਂ ਹਿਰਾਸਤ ਵਿੱਚ ਲਿਆ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ, ਲੁਧਿਆਣਾ ਵਜੋਂ ਹੋਈ ਹੈ। AGTF ਦੀ ਟੀਮ ਨੇ ਉਸ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਪਹੁੰਚਣ ਮੌਕੇ ਕਾਬੂ ਕੀਤਾ। ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕਲ ਸਹਾਇਤਾ ਦੇਣ ਦਾ ਦੋਸ਼ ਪੁਲਿਸ ਮੁਤਾਬਕ ਕਰਮਵੀਰ ਸਿੰਘ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ...
ਜਲੰਧਰ ਕੋਰਟ ਕੰਪਲੈਕਸ ’ਚ ਪੁਲਿਸ ਨੂੰ ਦੇਖ ਗੈਂਗਸਟਰਾਂ ਨੇ ਮਾਰੀ ਛਾਲ, ਪਿੱਛਾ ਕਰਕੇ ਦੋਵਾਂ ਨੂੰ ਕੀਤਾ ਕਾਬੂ

ਜਲੰਧਰ ਕੋਰਟ ਕੰਪਲੈਕਸ ’ਚ ਪੁਲਿਸ ਨੂੰ ਦੇਖ ਗੈਂਗਸਟਰਾਂ ਨੇ ਮਾਰੀ ਛਾਲ, ਪਿੱਛਾ ਕਰਕੇ ਦੋਵਾਂ ਨੂੰ ਕੀਤਾ ਕਾਬੂ

Punjab News
ਜਲੰਧਰ, 14 ਸਤੰਬਰ 2026: ਜਲੰਧਰ ਕੋਰਟ ਕੰਪਲੈਕਸ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਇੱਕ ਹੋਰ ਮਾਮਲੇ ਦੀ ਸੁਣਵਾਈ ਲਈ ਪਹੁੰਚੇ ਦੋ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮ ਉੱਥੇ ਪਹੁੰਚੀ। ਪੁਲਿਸ ਨੂੰ ਦੇਖਦਿਆਂ ਹੀ ਦੋਵਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਭੱਜਣ ਦੌਰਾਨ ਉਨ੍ਹਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਦੋਵਾਂ ਨੂੰ ਕਾਬੂ ਕਰ ਲਿਆ। ਘਟਨਾ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਕੁਝ ਸਮੇਂ ਲਈ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਦੇਵੀ ਤਲਾਬ ਮੰਦਰ ਪੱਥਰਬਾਜ਼ੀ ਮਾਮਲੇ ’ਚ ਸਨ ਲੋੜੀਂਦੇ ਜਾਣਕਾਰੀ ਮੁਤਾਬਕ ਦੋਵੇਂ ਵਿਅਕਤੀ ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਵਿੱਚ ਹੋਈ ਪੱਥਰਬਾਜ਼ੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਕਿਸੇ ਹੋਰ ਮਾਮਲੇ ਦੀ ਸੁਣਵਾਈ ਲਈ ਜਲੰਧਰ ਕੋਰਟ ਕੰਪਲੈਕਸ ਪਹੁੰਚੇ ਹੋਏ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਕੋਰਟ ਕੰਪਲੈਕਸ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਗ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਹੋਣਗੇ ਡਰੋਨ ਸ਼ੋਅ, 500 ਤੋਂ ਵੱਧ ਡਰੋਨਾਂ ਨਾਲ ਪੇਸ਼ ਹੋਵੇਗਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਹੋਣਗੇ ਡਰੋਨ ਸ਼ੋਅ, 500 ਤੋਂ ਵੱਧ ਡਰੋਨਾਂ ਨਾਲ ਪੇਸ਼ ਹੋਵੇਗਾ ਅਲੌਕਿਕ ਨਜ਼ਾਰਾ

Breaking News, Punjab News
ਲੁਧਿਆਣਾ, 14 ਸਤੰਬਰ 2026:  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਆਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਮਾਗਮਾਂ ਦੇ ਪ੍ਰਬੰਧਾਂ, ਸੁਰੱਖਿਆ, ਆਵਾਜਾਈ ਅਤੇ ਹੋਰ ਲੋੜੀਂਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ...
ਪੰਜਾਬ ’ਚ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਹੋਣਗੇ ਬੰਦ, ਕਿਸਾਨਾਂ ਨੂੰ ਮਿਲ ਰਹੀ 10 ਘੰਟੇ ਬਿਜਲੀ ਸਪਲਾਈ: ਤਰੁਣਪ੍ਰੀਤ ਸਿੰਘ ਸੌਂਦ

ਪੰਜਾਬ ’ਚ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਹੋਣਗੇ ਬੰਦ, ਕਿਸਾਨਾਂ ਨੂੰ ਮਿਲ ਰਹੀ 10 ਘੰਟੇ ਬਿਜਲੀ ਸਪਲਾਈ: ਤਰੁਣਪ੍ਰੀਤ ਸਿੰਘ ਸੌਂਦ

Breaking News, Punjab News
ਲੁਧਿਆਣਾ, 14 ਸਤੰਬਰ 2026:   ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਲੈ ਕੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਲੱਗਣੇ ਬੰਦ ਹੋ ਜਾਣਗੇ। ਲੁਧਿਆਣਾ ਵਿਖੇ ਗੱਲਬਾਤ ਦੌਰਾਨ ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੀ ਉਪਲਬਧਤਾ ਵਧਾਉਣ ਅਤੇ ਸਪਲਾਈ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਵੀ ਮੁੜ ਚਾਲੂ ਕਰਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਗਏ ਹਨ। ਮੰਤਰੀ ਮੁਤਾਬਕ, ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਠੀਕ ਕਰਵਾਉਣ ਦੇ ਕੰਮ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ। ਇਸ ਕਾਰਨ ਬਿਜਲੀ ਉਤਪਾਦਨ ਸਮਰੱਥਾ ਨੂੰ ਬਹਾਲ ਕਰਨ ਵਿੱਚ ਮਦਦ ਮਿਲੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਹੋਰ ਬਿਹਤਰ ਹੋਣ ਦੀ ਉਮੀਦ ਹੈ। ਕਿਸਾਨਾਂ ਨੂੰ 8 ਦੀ ਬਜਾਏ 1...
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਰੋਕਣ ਲਈ ਸਰਹੱਦੀ ਇਲਾਕਿਆਂ ’ਚ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਰੋਕਣ ਲਈ ਸਰਹੱਦੀ ਇਲਾਕਿਆਂ ’ਚ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

Breaking News, Punjab News
ਚੰਡੀਗੜ੍ਹ, 14 ਸਤੰਬਰ 2026: ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਪਿਛਲੇ ਕੁਝ ਸਾਲਾਂ ਤੋਂ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਅਸਰ ਹੁਣ ਤਸਕਰੀ ਦੇ ਤਰੀਕਿਆਂ ’ਤੇ ਵੀ ਨਜ਼ਰ ਆ ਰਿਹਾ ਹੈ। ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਕੀਤੀਆਂ ਗਈਆਂ ਕਾਰਵਾਈਆਂ ਦੇ ਬਾਅਦ ਨਸ਼ਾ ਤਸਕਰਾਂ ਵੱਲੋਂ ਹੁਣ ਫਾਰਮਾਸਿਊਟੀਕਲ ਡਰੱਗਜ਼ ਨੂੰ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਪੁਲਿਸ ਮੁਤਾਬਕ, ਇਹ ਦਵਾਈਆਂ ਹੁਣ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਨਵੀਂ ਅਤੇ ਵੱਡੀ ਚੁਣੌਤੀ ਬਣ ਰਹੀਆਂ ਹਨ। ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ, ਸਰਹੱਦੀ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਰਹੱਦ ’ਤੇ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਪਣਾਈ ਗਈ ਬਹੁ-ਪੱਖੀ ਰਣਨੀਤੀ ਕਾਰਨ ਜ਼ਮੀਨੀ ਪੱਧਰ ’ਤੇ ਹੈਰੋਇਨ ਦੀ ਉਪਲਬਧਤਾ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਸਰਹੱਦ ’ਤੇ ਡਰੋਨਾਂ ਖ਼ਿਲਾਫ਼ ਮਜ਼ਬੂਤ ਕੀਤਾ ਸੁਰੱਖਿਆ ਤੰਤਰ ਪੰਜਾਬ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹ...
ਪੰਜਾਬ ਸਰਕਾਰ  ਕਰ ਰਹੀ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਭਾਰਤ-ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਪੰਜਾਬ ਸਰਕਾਰ  ਕਰ ਰਹੀ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਭਾਰਤ-ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

Breaking News, Punjab News, Sports
ਚੰਡੀਗੜ੍ਹ/ਜਲੰਧਰ, 14 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦਾ ਅਧਿਕਾਰਤ ਸ਼ਡਿਊਲ ਜਾਰੀ ਕੀਤਾ। ਪੰਜਾਬ ਸਰਕਾਰ ਪਹਿਲੀ ਵਾਰ ਇਸ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ। ਟੂਰਨਾਮੈਂਟ ਦੇ ਮੈਚ ਮੋਹਾਲੀ ਅਤੇ ਜਲੰਧਰ ਵਿੱਚ ਕਰਵਾਏ ਜਾਣਗੇ। ਮੁੱਖ ਮੰਤਰੀ ਵੱਲੋਂ ਸ਼ਡਿਊਲ ਜਾਰੀ ਕਰਨ ਦਾ ਐਲਾਨ ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਦਾ ਅਧਿਕਾਰਤ ਲੋਗੋ ਵੀ ਜਾਰੀ ਕੀਤਾ ਗਿਆ। ਹਾਕੀ ਇੰਡੀਆ ਨਾਲ ਜੁੜੇ ਖਿਡਾਰੀ ਅਤੇ ਅਧਿਕਾਰੀ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ। 27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ ਸ਼ੁਰੂਆਤ ਜਾਣਕਾਰੀ ਮੁਤਾਬਕ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ, ਜਦਕਿ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ। ਇਸ ਵੱਕਾਰੀ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਚੋਟੀ ਦੀਆਂ ਹਾਕੀ ਟੀਮਾਂ—ਭਾਰਤ, ਪਾਕਿਸਤ...