ਮਹਿੰਦਰ ਭਗਤ ਨੇ ਲੁਧਿਆਣਾ ਬਾਗਬਾਨੀ ਵਿਕਾਸ ਕੇਂਦਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਲੁਧਿਆਣਾ ਵਿਖੇ ਨਿਰਮਾਣ ਅਧੀਨ ਬਾਗਬਾਨੀ ਵਿਕਾਸ ਕੇਂਦਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ, ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ, ਗੁਣਵੱਤਾ ਵਾਲੀ ਖੇਤੀ ਸਮੱਗਰੀ ਅਤੇ ਮਾਹਿਰਾਂ ਦੀ ਤਕਨੀਕੀ ਸਲਾਹ ਉਪਲਬਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ...








