ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 20 ਤੋਂ 22 ਜੁਲਾਈ ਦਰਮਿਆਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼, ਗਰਜ-ਚਮਕ ਅਤੇ ਕੁਝ ਥਾਵਾਂ 'ਤੇ ਜਲਭਰਾਅ ਦੀ ਸਥਿਤੀ ਬਣ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਤੋਂ ਬਿਨਾਂ ਦਰਿਆਵਾਂ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ।
ਸਭ ਤੋਂ ਵੱਧ ਅਸਰ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਦੇਖਿਆ ਜਾ ਰਿਹਾ ਹੈ, ਜਿੱਥੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਚੱਕੀ ਨਦੀ ਲਗਾਤਾਰ ਉਫਾਨ 'ਤੇ ਵਹਿ ਰਹੀ ਹੈ। ਸ਼ਨੀਵਾਰ ਸਵੇਰੇ ਨਦੀ ਦਾ ਪਾਣੀ ਲਗਭਗ 9 ਮੀਟਰ ਦੇ ਪੱਧਰ ਤੱਕ ਪਹੁੰਚ ਗਿਆ, ਜਿਸ ਕਾਰਨ ਦਿੱਲੀ–ਕਟੜਾ ਰੇਲਵੇ ਲਾਈਨ 'ਤੇ ਬਣੇ ਮਹੱਤਵਪੂਰਨ ਪੁਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਵੱਲੋਂ ਹਾਲਾਤ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਦੌਰਾਨ ਐ...









