Thursday, September 17Punjabi People

Punjab News

Punjab region news

ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਰੋਸ ਮਾਰਚ ’ਚ ਹੋਣਗੇ ਸ਼ਾਮਲ

ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਰੋਸ ਮਾਰਚ ’ਚ ਹੋਣਗੇ ਸ਼ਾਮਲ

Punjab News
ਚੰਡੀਗੜ੍ਹ, 12 ਸਤੰਬਰ 2026: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ। ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਕਾਂਗਰਸ ਵੱਲੋਂ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਹ ਮਾਰਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ। ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਸਚਿਨ ਪਾਇਲਟ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਕਾਂਗਰਸ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨਗੇ। ਪਾਇਲਟ ਨੇ ਲਗਾਏ ਗੰਭੀਰ ਦੋਸ਼ ਪਾਇਲਟ ਵੱਲੋਂ ਕੀਤੇ ਗਏ ਦਾਅਵੇ ਮੁਤਾਬਕ, ਗੁਲਜ਼ਾਰ ਸਿੰਘ ਨੂੰ ਸਵਾਲ ਚੁੱਕਣ ਕਾਰਨ ਕਥਿਤ ਤੌਰ ’ਤੇ ਦਬਾਅ ਅਤੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਗੁਲਜ਼ਾਰ ਸਿੰਘ ਨੇ ਜ਼ਹਿਰ ਖ...
MLA ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਨਾਲ ਸਤਲੁਜ ਨੂੰ ਪੈਦਾ ਹੋ ਰਹੇ ਖ਼ਤਰੇ ’ਤੇ ਚੁੱਕੇ ਸਵਾਲ

MLA ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਨਾਲ ਸਤਲੁਜ ਨੂੰ ਪੈਦਾ ਹੋ ਰਹੇ ਖ਼ਤਰੇ ’ਤੇ ਚੁੱਕੇ ਸਵਾਲ

Punjab News
ਚੰਡੀਗੜ੍ਹ, 12 ਸਤੰਬਰ 2026: ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ-ਬਰੋਟੀਵਾਲਾ-ਨਾਲਾਗੜ੍ਹ (ਬੀਬੀਐਨ) ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਕਥਿਤ ਤੌਰ ’ਤੇ ਅਣ-ਸੋਧਿਆ ਉਦਯੋਗਿਕ ਕੂੜਾ ਅਤੇ ਸੀਵਰੇਜ ਦਾ ਪਾਣੀ ਛੱਡੇ ਜਾਣ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਸਾ ਨਦੀ ਅੱਗੇ ਸਤਲੁਜ ਨਾਲ ਜੁੜਦੀ ਹੈ, ਜਿਸ ਕਾਰਨ ਉੱਪਰਲੇ ਖੇਤਰਾਂ ਤੋਂ ਆਉਣ ਵਾਲਾ ਪ੍ਰਦੂਸ਼ਣ ਪੰਜਾਬ ਦੇ ਜਲ ਸਰੋਤਾਂ ਲਈ ਗੰਭੀਰ ਚੁਣੌਤੀ ਬਣ ਸਕਦਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਦਿਨੇਸ਼ ਚੱਢਾ ਨੇ ਕਿਹਾ ਕਿ ਬੱਦੀ ਖੇਤਰ ਦੇ ਦੌਰੇ ਦੌਰਾਨ ਉਨ੍ਹਾਂ ਦੀ ਟੀਮ ਨੇ ਕਈ ਅਜਿਹੇ ਨਾਲੇ ਅਤੇ ਖੱਡਾਂ ਦੇਖੇ, ਜਿਨ੍ਹਾਂ ਰਾਹੀਂ ਉਦਯੋਗਿਕ ਕੂੜਾ ਸਰਸਾ ਨਦੀ ਵੱਲ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਫਾਰਮਾਸਿਊਟੀਕਲ ਕੂੜਾ, ਤੇਜ਼ਾਬ ਅਤੇ ਹੋਰ ਉਦਯੋਗਿਕ ਰਸਾਇਣ ਨਾਲਿਆਂ ਰਾਹੀਂ ਵਹਾਏ ਜਾਣ ਦੀਆਂ ਸਥਿਤੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਉਦਯੋਗਿਕ ਕੂੜੇ ਦਾ ਢੁਕਵਾਂ ਟ੍ਰੀਟਮੈਂਟ ਕੀਤੇ ਬਿਨਾਂ ਨਦੀਆਂ ਵਿੱਚ ਨਿਕਾਸ ਹੁੰਦਾ ਹ...
ਮਕਬੂਲਪੁਰਾ ’ਚ ਪੰਜਾਬ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, 7 ਕਿਲੋ ਤੋਂ ਵੱਧ ਹੈਰੋਇਨ ਤੇ ਸਵਾ 4 ਕਿਲੋ ਅਫੀਮ ਬਰਾਮਦ

ਮਕਬੂਲਪੁਰਾ ’ਚ ਪੰਜਾਬ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, 7 ਕਿਲੋ ਤੋਂ ਵੱਧ ਹੈਰੋਇਨ ਤੇ ਸਵਾ 4 ਕਿਲੋ ਅਫੀਮ ਬਰਾਮਦ

Punjab News
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ 2026:  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਮਕਬੂਲਪੁਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ। ਇਸ ਦੌਰਾਨ ਪੁਲਿਸ ਨੇ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕਰਨ ਦੇ ਨਾਲ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਅਤੇ ਜਾਂਚ ਦੀ ਕਾਰਵਾਈ ਜਾਰੀ ਹੈ। ਆਪ੍ਰੇਸ਼ਨ ਦਾ ਜਾਇਜ਼ਾ ਲੈਣ ਲਈ ADGP/SAP ਸ੍ਰੀ ਐੱਮ.ਐੱਫ. ਫਾਰੂਕੀ, IPS ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, IPS ਖੁਦ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪੁਲਿਸ ਟੀਮਾਂ ਨਾਲ ਗੱਲਬਾਤ ਕਰਕੇ ਆਪ੍ਰੇਸ਼ਨ ਸਬੰਧੀ ਜਾਣਕਾਰੀ ਲਈ ਅਤੇ ਚੱਲ ਰਹੀ ਕਾਰਵਾਈ ਦਾ ਮੁਆਇਨਾ ਕੀਤਾ। 7 ਕਿਲੋ ਤੋਂ ਵੱਧ ਹੈਰੋਇਨ ਤੇ ਸਵਾ 4 ਕਿਲੋ ਅਫੀਮ ਬਰਾਮਦ ਮੀਡੀਆ ਨਾਲ ਗੱਲਬਾਤ ਕਰਦਿਆਂ ADGP ਐੱਮ.ਐੱਫ. ਫਾਰੂਕੀ ਨੇ ਦੱਸਿਆ ਕਿ CASO ਆਪ੍ਰੇਸ਼ਨ ਦੌਰਾਨ ਪੁਲਿਸ ਨੇ 7 ਕਿਲੋ ਤੋਂ ਵੱਧ ਹੈਰੋਇਨ ਅਤੇ ਲਗਭਗ ਸਵਾ ਚਾਰ ਕਿਲੋ ਅਫੀਮ ਬਰਾਮਦ ਕੀਤੀ ...
ਅਕਾਲੀ ਦਲ ਨੂੰ ਵੱਡਾ ਝਟਕਾ, 40 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ, 40 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Breaking News, Punjab News
ਚੰਡੀਗੜ੍ਹ, 12 ਸਤੰਬਰ 2026:  ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ 40 ਪਰਿਵਾਰਾਂ ਨੇ ਰਵਾਇਤੀ ਪਾਰਟੀ ਦੀ ਸਿਆਸਤ ਤੋਂ ਦੂਰੀ ਬਣਾਉਂਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ‘ਪਰਚਿਆਂ ਅਤੇ ਦਬਾਅ ਦੀ ਸਿਆਸਤ ’ਤੇ ਨਹੀਂ, ਗੱਲਬਾਤ ਨਾਲ ਮਸਲੇ ਹੱਲ ਕਰਨ ’ਤੇ ਵਿਸ਼ਵਾਸ’ ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰ ਵਿੱਚ ਸਿਆਸਤ ਨੂੰ ਅਕਸਰ ਪਰਚਿਆਂ ਅਤੇ ਦਬਾਅ ਦੀ ਸਿਆਸਤ ਤੱਕ ਸੀਮਤ ਕਰ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਕਦੇ ਵੀ ਕਿਸੇ ਵਿਅਕਤੀ ਖ਼ਿਲਾਫ਼ ਨਾਜਾਇਜ਼ ਪਰਚਾ ਦਰਜ ਕਰਵਾਉਣ ਦੀ ਸਿਆਸਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਮਸਲਿਆਂ ਨੂੰ ਹੋਰ ਉਲਝਾਉਣ ਦੀ ਬਜਾਏ ਗੱਲਬਾਤ, ਸੂਝ-ਬੂਝ ਅਤੇ ਆਪਸੀ ਸਹਿਮਤੀ ਰਾਹੀਂ ਹੱਲ ਕੀਤਾ ਜਾਵੇ। ਉਨ੍ਹਾਂ ਅਨੁਸਾਰ ਲੋਕਾਂ ਨੂੰ ...
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 13 ਸਤੰਬਰ ਤੋਂ ਬਦਲੇਗਾ ਮੌਸਮ; 14-15 ਨੂੰ ਭਾਰੀ ਮੀਂਹ ਦੇ ਆਸਾਰ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 13 ਸਤੰਬਰ ਤੋਂ ਬਦਲੇਗਾ ਮੌਸਮ; 14-15 ਨੂੰ ਭਾਰੀ ਮੀਂਹ ਦੇ ਆਸਾਰ

Punjab News
ਚੰਡੀਗੜ੍ਹ, 12 ਸਤੰਬਰ 2026:  ਪੰਜਾਬ ਦੇ ਮੌਸਮ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਮੌਸਮ ਵਿੱਚ ਇੱਕ ਵਾਰ ਫਿਰ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। 13 ਸਤੰਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ, ਜਦਕਿ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸ ਮੌਸਮੀ ਤਬਦੀਲੀ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ, ਉੱਥੇ ਹੀ ਕਈ ਇਲਾਕਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। 13 ਸਤੰਬਰ ਤੋਂ ਮੌਸਮ ਵਿੱਚ ਆਵੇਗਾ ਬਦਲਾਅ ਮੌਸਮ ਵਿਭਾਗ ਅਨੁਸਾਰ ਭਲਕੇ, 13 ਸਤੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਕੁਝ ਉੱਤਰੀ ਅਤੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੌਸਮ ਬਦਲ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਹਲਕੀ ਬੂੰਦਾਬਾ...
ਜੱਗੂ ਭਗਵਾਨਪੁਰੀਆ ਗੈਂਗ ਨੂੰ ਵੱਡਾ ਝਟਕਾ, ਮੁੱਖ ਕਰਿੰਦਾ ਅੰਮ੍ਰਿਤ ਡਾਲਮ ਮੋਲਡੋਵਾ ਤੋਂ ਭਾਰਤ ਲਿਆਂਦਾ

ਜੱਗੂ ਭਗਵਾਨਪੁਰੀਆ ਗੈਂਗ ਨੂੰ ਵੱਡਾ ਝਟਕਾ, ਮੁੱਖ ਕਰਿੰਦਾ ਅੰਮ੍ਰਿਤ ਡਾਲਮ ਮੋਲਡੋਵਾ ਤੋਂ ਭਾਰਤ ਲਿਆਂਦਾ

Breaking News, National News, Punjab News
ਚੰਡੀਗੜ੍ਹ, 12 ਸਤੰਬਰ 2026:  ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀਆਂ ਦੇ ਸਹਿਯੋਗ ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਂਗ ਦੇ ਇੱਕ ਖ਼ਤਰਨਾਕ ਅਤੇ ਮੁੱਖ ਕਰਿੰਦੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਨੂੰ ਯੂਰਪੀ ਦੇਸ਼ ਰਿਪਬਲਿਕ ਆਫ਼ ਮੋਲਡੋਵਾ ਤੋਂ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਕਿਸੇ ਯੂਰਪੀਅਨ ਦੇਸ਼ ਤੋਂ ਇਹ ਪਹਿਲੀ ਹਵਾਲਗੀ (Extradition) ਕਾਰਵਾਈ ਹੈ। ਇਸ ਕਾਰਵਾਈ ਨੂੰ ਪੰਜਾਬ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ। ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸੀ ਲੋੜੀਂਦਾ ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਪੰਜਾਬ ਵਿੱਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ...
ਪੰਜਾਬ ਵਿੱਚ SIR ਤਹਿਤ ਇਤਰਾਜ਼ ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਅੱਜ ਆਖਰੀ ਮੌਕਾ, ਗਲਤ ਦਸਤਾਵੇਜ਼ ਦਿੱਤੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ

ਪੰਜਾਬ ਵਿੱਚ SIR ਤਹਿਤ ਇਤਰਾਜ਼ ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਅੱਜ ਆਖਰੀ ਮੌਕਾ, ਗਲਤ ਦਸਤਾਵੇਜ਼ ਦਿੱਤੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ

Breaking News, Punjab News
ਚੰਡੀਗੜ੍ਹ, 12 ਸਤੰਬਰ 2026: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਡਰਾਫਟ ਵੋਟਰ ਸੂਚੀ ਸਬੰਧੀ ਇਤਰਾਜ਼ ਦਰਜ ਕਰਵਾਉਣ ਅਤੇ ਨਵੇਂ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਅੱਜ, 12 ਸਤੰਬਰ, ਆਖਰੀ ਤਾਰੀਖ ਹੈ। ਚੋਣ ਕਮਿਸ਼ਨ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਜਾਂ ਕਿਸੇ ਹੋਰ ਵੇਰਵੇ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਨਿਰਧਾਰਤ ਸਮੇਂ ਅੰਦਰ ਅੱਜ ਹੀ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ। ਇਸ ਦੇ ਨਾਲ ਹੀ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਨੌਜਵਾਨਾਂ ਲਈ ਵੀ ਅੱਜ ਮਹੱਤਵਪੂਰਨ ਮੌਕਾ ਹੈ। ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਅਕਤੂਬਰ 2026 ਤੱਕ 18 ਸਾਲ ਪੂਰੀ ਹੋ ਰਹੀ ਹੈ, ਉਹ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਅੱਜ ਅਰਜ਼ੀ ਦੇ ਸਕਦੇ ਹਨ। ਨਿਰਧਾਰਤ ਸਮੇਂ ਅੰਦਰ ਕੀਤੀਆਂ ਅਰਜ਼ੀਆਂ ਦੀ ਜਾਂਚ ਤੋਂ ਬਾਅਦ ਯੋਗ ਵੋਟਰਾਂ ਦੇ ਨਾਂ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ। ਗਲਤ ਜਾਣਕਾਰੀ ਜਾਂ ਨਕਲੀ ਦਸਤਾਵੇਜ਼ ਦੇਣ ਵਾਲਿਆਂ ਨੂੰ ਚੇਤਾਵਨੀ ਚੋਣ ਕਮਿਸ਼ਨ ਨੇ SIR ਪ੍ਰਕਿਰਿਆ ਦੌਰਾਨ ਦ...
ਵਿਜੀਲੈਂਸ ਨੇ ਠੇਕੇਦਾਰ ਤੇ ਨਗਰ ਕੌਂਸਲ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ, ਮਾਨਸਾ ’ਚ ਸੜਕ ਨਿਰਮਾਣ ਦੌਰਾਨ ਘਟੀਆ ਸਮੱਗਰੀ ਦੀ ਵਰਤੋਂ ਦਾ ਦੋਸ਼

ਵਿਜੀਲੈਂਸ ਨੇ ਠੇਕੇਦਾਰ ਤੇ ਨਗਰ ਕੌਂਸਲ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ, ਮਾਨਸਾ ’ਚ ਸੜਕ ਨਿਰਮਾਣ ਦੌਰਾਨ ਘਟੀਆ ਸਮੱਗਰੀ ਦੀ ਵਰਤੋਂ ਦਾ ਦੋਸ਼

Punjab News
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਵਿੱਚ ਸੜਕ ਨਿਰਮਾਣ ਨਾਲ ਜੁੜੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਸੜਕ ਦੇ ਨਿਰਮਾਣ ਵਿੱਚ ਕਥਿਤ ਤੌਰ ’ਤੇ ਘਟੀਆ ਦਰਜੇ ਦੀ ਸਮੱਗਰੀ ਵਰਤਣ ਅਤੇ ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਰਾਹੀਂ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਬੰਧਤ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਮਾਨਸਾ ਦੇ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ‘ਗਗੋਵਾਲ-ਵਾਲੀ ਗਲੀ’ ਤੋਂ ਮਾਨਸਾ ਖੁਰਦ ਤੱਕ ਸੜਕ ਦੀ ਮੁਰੰਮਤ ਦਾ ਸੀ ਕੰਮ ਜਾਂਚ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਵੱਲੋਂ ਨਵੀਂ ਕਚਹਿਰੀ ਰੋਡ ਸਥਿਤ ‘ਗਗੋਵਾਲ-ਵਾਲੀ ਗਲੀ’ ਤੋਂ ਮਾਨਸਾ ਖੁਰਦ ਵਿੱਚ ਨਗਰ ਕੌਂਸਲ ਦੀ ਹੱਦ ਤੱਕ ਜਾਣ ਵਾਲ...
ਪੰਜਾਬ ’ਚ ਤੇਜ਼ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ, ਜ਼ਿਲ੍ਹਿਆਂ ’ਚ ਪਹੁੰਚੇ 31 ਲੱਖ ਕਾਰਡ

ਪੰਜਾਬ ’ਚ ਤੇਜ਼ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ, ਜ਼ਿਲ੍ਹਿਆਂ ’ਚ ਪਹੁੰਚੇ 31 ਲੱਖ ਕਾਰਡ

Breaking News, Punjab News
ਚੰਡੀਗੜ੍ਹ, 11 ਸਤੰਬਰ 2026:  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਸਿਹਤ ਕਾਰਡ ਪਹੁੰਚਾਉਣ ਦੀ ਮੁਹਿੰਮ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਸਾਰੇ ਯੋਗ ਪਰਿਵਾਰਾਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦੇ ਟੀਚੇ ਤਹਿਤ ਜ਼ਿਲ੍ਹਿਆਂ ਵਿੱਚ ਕਰੀਬ 33 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਉਪਲਬਧ ਕਰਵਾਉਣ ਦੀ ਤਿਆਰੀ ਕੀਤੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕਰੀਬ 31 ਲੱਖ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਚੁੱਕੇ ਹਨ, ਜਦਕਿ ਲਗਭਗ 2 ਲੱਖ ਹੋਰ ਕਾਰਡ ਜਲਦ ਪਹੁੰਚਣ ਦੀ ਉਮੀਦ ਹੈ। ਸਰਕਾਰ ਦਾ ਉਦੇਸ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਉਨ੍ਹਾਂ ਦੇ ਇਲਾਕੇ ਵਿੱਚ ਹੀ ਸਿਹਤ ਕਾਰਡ ਮੁਹੱਈਆ ਕਰਵਾਏ ਜਾਣ। 2,008 ਪਿੰਡਾਂ ਤੇ ਵਾਰਡਾਂ ’ਚ ਲੱਗਣਗੇ ਵਿਸ਼ੇਸ਼ ਕੈਂਪ ਕਾਰਡ ਵੰਡ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸਰਕਾਰ ਵੱਲੋਂ ਸੂਬੇ ਦੇ ਕਰੀਬ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕਾਰਡ ਵੰਡ ...
ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦਾ ਵਿਰੋਧ, ‘ਆਪ’ ਨੇ ਕਿਹਾ- ਪੰਜਾਬ ’ਚ ਜਾਤੀ ਤੇ ਧਰਮ ਦੀ ਵੰਡ ਵਾਲੀ ਰਾਜਨੀਤੀ ਨਹੀਂ ਚੱਲੇਗੀ

ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦਾ ਵਿਰੋਧ, ‘ਆਪ’ ਨੇ ਕਿਹਾ- ਪੰਜਾਬ ’ਚ ਜਾਤੀ ਤੇ ਧਰਮ ਦੀ ਵੰਡ ਵਾਲੀ ਰਾਜਨੀਤੀ ਨਹੀਂ ਚੱਲੇਗੀ

Breaking News, Punjab News
ਚੰਡੀਗੜ੍ਹ, 11 ਸਤੰਬਰ 2026: ਸੰਗਰੂਰ ਦੇ ਤੂਰ ਬੰਜਾਰਾ ਪਿੰਡ ਵਿੱਚ ਭਾਜਪਾ ਆਗੂਆਂ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਵੱਲੋਂ ਕੀਤੇ ਗਏ ਵਿਰੋਧ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਘਟਨਾ ਨੂੰ ਭਾਜਪਾ ਲਈ ਲੋਕਾਂ ਵੱਲੋਂ ਦਿੱਤਾ ਗਿਆ ਸਪੱਸ਼ਟ ਸਿਆਸੀ ਸੁਨੇਹਾ ਕਰਾਰ ਦਿੱਤਾ ਹੈ। ਪੰਜਾਬ ‘ਆਪ’ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸੂਬੇ ਵਿੱਚ ਜਾਤੀ ਅਤੇ ਧਰਮ ਦੇ ਆਧਾਰ ’ਤੇ ਸਿਆਸੀ ਵੰਡ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੀ ਤਰ੍ਹਾਂ ਜਾਟ-ਗੈਰ-ਜਾਟ ਦੀ ਰਾਜਨੀਤੀ ਨੂੰ ਥਾਂ ਨਹੀਂ ਮਿਲੇਗੀ। ‘ਪੰਜਾਬ ’ਚ ਵੰਡ ਪਾਊ ਰਾਜਨੀਤੀ ਲਈ ਕੋਈ ਥਾਂ ਨਹੀਂ’ ਤੂਰ ਬੰਜਾਰਾ ਵਿੱਚ ਭਾਜਪਾ ਆਗੂਆਂ ਦੇ ਵਿਰੋਧ ਬਾਰੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਪ੍ਰਤੀਕਿਰਿਆ ਨੂੰ ਭਾਜਪਾ ਸਮੇਤ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮਝਣ ਦੀ ਲੋੜ ਹੈ, ਜੋ ਜਾਤ ਜਾਂ ਧਰਮ ਦੇ ਆਧਾਰ ’ਤੇ ...