ਦਿੱਲੀ ‘ਚ ਕਾਂਗਰਸ ਹਾਈਕਮਾਨ ਨਾਲ ਚੰਨੀ ਧੜੇ ਦੀ ਅਹਿਮ ਬੈਠਕ, ਪੰਜਾਬ ਕਾਂਗਰਸ ਦੇ ਹਾਲਾਤਾਂ ‘ਤੇ ਹੋਈ ਲੰਬੀ ਚਰਚਾ
ਨਵੀਂ ਦਿੱਲੀ, 16 ਜੁਲਾਈ 2026: ਪੰਜਾਬ ਕਾਂਗਰਸ ਨਾਲ ਜੁੜੇ ਸਿਆਸੀ ਘਟਨਾਕ੍ਰਮ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਅਤੇ ਕਾਂਗਰਸ ਹਾਈਕਮਾਨ ਵਿਚਾਲੇ ਨਵੀਂ ਦਿੱਲੀ ਵਿੱਚ ਇੱਕ ਅਹਿਮ ਬੈਠਕ ਹੋਈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਹੋਈ ਇਹ ਮੀਟਿੰਗ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ, ਜਿਸ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਰਿਪੋਰਟਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਬੈਠਕ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਵੀ ਮੌਜੂਦ ਰਹੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ, ਆਗੂਆਂ ਵਿਚਾਲੇ ਤਾਲਮੇਲ ਵਧਾਉਣ ਅਤੇ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨਕ ਮਸਲਿਆਂ 'ਤੇ ਵਿਚਾਰ ਕੀਤਾ ਗਿਆ।
ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਵਿੱਚ ਕਿਸੇ ਵੀ ਤ...









