Monday, September 14Punjabi People

Punjab News

Punjab region news

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 33 ਲੱਖ ਮਹਿਲਾਵਾਂ ਨੂੰ ਮਿਲੀ ₹1,147 ਕਰੋੜ ਦੀ ਸਿੱਧੀ ਵਿੱਤੀ ਸਹਾਇਤਾ: ਪੰਜਾਬ ਸਰਕਾਰ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 33 ਲੱਖ ਮਹਿਲਾਵਾਂ ਨੂੰ ਮਿਲੀ ₹1,147 ਕਰੋੜ ਦੀ ਸਿੱਧੀ ਵਿੱਤੀ ਸਹਾਇਤਾ: ਪੰਜਾਬ ਸਰਕਾਰ

Punjab News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਸੂਬੇ ਦੀਆਂ ਲਗਭਗ 33 ਲੱਖ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਪਹਿਲੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਦੀ ਰਕਮ ਜਾਰੀ ਕੀਤੀ ਗਈ ਹੈ। ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕੁੱਲ ₹4,500, ਜਦਕਿ ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ₹1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕੁੱਲ ₹3,000 ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸਰਕਾਰ ਵੱਲੋਂ ਇਹ ਰਕਮ ਉਨ੍ਹਾਂ ਮਹਿਲਾਵਾਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 25 ਜੂਨ 2026 ਤੱਕ ਪੂਰੀ ਹੋ ਚੁੱਕੀ ਸੀ। ਇਸ ਦੌਰਾਨ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੇ ਪੰਜਾਬ ਵਿੱਚ ਲਗ...
ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਵੀਂ ਤਾਕਤ, ਪਿੰਡ ਪੱਧਰ ’ਤੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ

ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਵੀਂ ਤਾਕਤ, ਪਿੰਡ ਪੱਧਰ ’ਤੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ

Punjab News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਇੱਕ ਨਵੀਂ ਰਣਨੀਤੀ ਤਹਿਤ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਵਧਾਉਣਾ, ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਲੜਾਈ ਨੂੰ ਲੋਕ ਅੰਦੋਲਨ ਦਾ ਰੂਪ ਦੇਣਾ ਹੈ। ਇਹ ਐਕਸ਼ਨ ਪਲਾਨ ਜੂਨ ਮਹੀਨੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਸਮੀਖਿਆ ਮੀਟਿੰਗ ‘ਪਿੰਡਾਂ ਦਾ ਹਾਲ, ਸੀਐੱਮ ਦੇ ਨਾਲ’ ਦੌਰਾਨ ਤਿਆਰ ਕੀਤਾ ਗਿਆ ਸੀ। ਇਸ ਯੋਜਨਾ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਦੀ ਨਿਯਮਤ ਨਿਗਰਾਨੀ, ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਪਿੰਡ ਪੱਧਰ ’ਤੇ ਲਗਾਤਾਰ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਐਕਸ਼ਨ ਪਲਾਨ ਤਹਿਤ ਹਰ ਪਿੰਡ ਲਈ ਵਿਸ਼ੇਸ਼ ਨਸ਼ਾ ਵਿਰੋਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜ਼ਿ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਨੂੰ ਮੰਨਿਆ ਜਾ ਰਿਹਾ ਹੈ ਕਾਰਨ

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਨੂੰ ਮੰਨਿਆ ਜਾ ਰਿਹਾ ਹੈ ਕਾਰਨ

Punjab News
ਅੰਮ੍ਰਿਤਸਰ, 11 ਜੁਲਾਈ 2026:  ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਵਿੱਚ ਸ਼ੁੱਕਰਵਾਰ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਮ੍ਰਿਤਕ ਦੇ ਪਿਤਾ ਲਾਹੌਰੀ ਸਿੰਘ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਕ, ਗੁਰਅਵਤਾਰ ਸਿੰਘ ਦਾ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨਾਲ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਹੀ ਪੁਰਾਣੀ ਰੰਜਿਸ਼ ਇਸ ਕਤਲ ਦੀ ਵਜ੍ਹਾ ਬਣੀ। ਸ਼ਿਕਾਇਤ ਅਨੁਸਾਰ, ਦੇਰ ਰਾਤ ਕਥਿਤ ਮੁਲਜ਼ਮ ਮੋਟਰਸਾਈਕਲ 'ਤੇ ਗੁਰਅਵਤਾਰ ਸਿੰਘ ਦੇ ਘਰ ਪਹੁੰਚੇ ਅਤੇ ਉਸ ਨੂੰ ਬਾਹਰ ਆਉਣ ਲਈ ਆਵਾਜ਼ ਮਾਰੀ। ਜਿਵੇਂ ਹੀ ਉਹ ਘਰ ਤੋਂ ਬਾਹਰ ਆਇਆ ਤਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ, ਜੋ ਕੁਝ ਹੀ ਪਲਾਂ ਵਿੱਚ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਝਗ...
‘ਲੋਕ ਮਿਲਣੀ’ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ, ਸਰਕਾਰ-ਜਨਤਾ ਵਿਚਕਾਰ ਸਿੱਧਾ ਸੰਵਾਦ ਹੋਇਆ ਹੋਰ ਮਜ਼ਬੂਤ: ਦਲਵੀਰ ਸਿੰਘ ਢਿੱਲੋਂ

‘ਲੋਕ ਮਿਲਣੀ’ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ, ਸਰਕਾਰ-ਜਨਤਾ ਵਿਚਕਾਰ ਸਿੱਧਾ ਸੰਵਾਦ ਹੋਇਆ ਹੋਰ ਮਜ਼ਬੂਤ: ਦਲਵੀਰ ਸਿੰਘ ਢਿੱਲੋਂ

Punjab News
ਧੂਰੀ, 11 ਜੁਲਾਈ 2026: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿੱਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕੇਂਦਰਿਤ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ‘ਲੋਕ ਮਿਲਣੀ’ ਪ੍ਰੋਗਰਾਮ ਲਗਾਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਸਰਕਾਰੀ ਨੁਮਾਇੰਦਿਆਂ ਅਤੇ ਅਧਿ...
ਪੰਜਾਬ ਕਾਂਗਰਸ ਵਿੱਚ ਖਿੱਚਤਾਣ: ਚਰਨਜੀਤ ਸਿੰਘ ਚੰਨੀ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਅਹਿਮ ਮੀਟਿੰਗ ਸ਼ੁਰੂ

ਪੰਜਾਬ ਕਾਂਗਰਸ ਵਿੱਚ ਖਿੱਚਤਾਣ: ਚਰਨਜੀਤ ਸਿੰਘ ਚੰਨੀ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਅਹਿਮ ਮੀਟਿੰਗ ਸ਼ੁਰੂ

Breaking News, Punjab News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦੇ ਦਰਮਿਆਨ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਅਹਿਮ ਮੀਟਿੰਗ ਸ਼ੁਰੂ ਹੋ ਗਈ। ਇਸ ਮੀਟਿੰਗ ਨੂੰ ਕਾਂਗਰਸ ਦੀ ਸੂਬਾਈ ਇਕਾਈ ਵਿੱਚ ਬਣੇ ਹਾਲਾਤਾਂ ਨੂੰ ਸੁਲਝਾਉਣ ਲਈ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ, “ਅਸੀਂ ਤੇਲ ਅਤੇ ਵਹਾਅ ਦੇਖਾਂਗੇ, ਫਿਰ ਅਗਲਾ ਫੈਸਲਾ ਲਵਾਂਗੇ।” ਉਨ੍ਹਾਂ ਦੇ ਇਸ ਬਿਆਨ ਨੇ ਮੀਟਿੰਗ ਦੇ ਨਤੀਜਿਆਂ ਅਤੇ ਅਗਲੀ ਰਣਨੀਤੀ ਨੂੰ ਲੈ ਕੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਮੀਟਿੰਗ ਲਈ ਚੰਨੀ ਧੜੇ ਨਾਲ ਜੁੜੇ ਕਈ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ-ਇੰਚਾਰਜ ਸੂਰਜ ਠਾਕੁਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮ...
ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜ਼, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੁਧਿਆਣਾ ’ਚ ਲਿਆ ਜਾਇਜ਼ਾ

ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜ਼, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੁਧਿਆਣਾ ’ਚ ਲਿਆ ਜਾਇਜ਼ਾ

Punjab News
ਲੁਧਿਆਣਾ, 10 ਜੁਲਾਈ 2026: ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਸਸਰਾਲੀ ਕਲੋਨੀ ਪਿੰਡ ਨੇੜੇ ਸਤਲੁਜ ਦਰਿਆ ’ਤੇ ਸਥਿਤ ਧੁੱਸੀ ਬੰਨ੍ਹ ਦੇ ਚੱਲ ਰਹੇ ਪੁਨਰ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੰਨ੍ਹ ਦੀ ਮਜ਼ਬੂਤੀ ਨਾਲ ਜੁੜੇ ਸਾਰੇ ਕੰਮ ਤੈਅ ਸਮੇਂ ਅੰਦਰ, ਉੱਚ ਗੁਣਵੱਤਾ ਅਤੇ ਪੂਰੇ ਸੁਰੱਖਿਆ ਮਾਪਦੰਡਾਂ ਦੇ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਸਰਾਲੀ ਕਲੋਨੀ ਖੇਤਰ ਵਿੱਚ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਕਾਰਨ ਲਗਭਗ 3,300 ਫੁੱਟ ਲੰਬੇ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ। ਇਸ ਦੀ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਲਗਭਗ 11.75 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਰੀਬ 2 ਲੱਖ ਘਣ ਮੀਟਰ ਮਿੱਟੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚੋ...
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ, ਪੰਜਾਬ ਰੋਡਵੇਜ਼ ਵੱਲੋਂ ਖਾਸ ਸੁਵਿਧਾ ਦਾ ਐਲਾਨ

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ, ਪੰਜਾਬ ਰੋਡਵੇਜ਼ ਵੱਲੋਂ ਖਾਸ ਸੁਵਿਧਾ ਦਾ ਐਲਾਨ

Punjab News
ਚੰਡੀਗੜ੍ਹ, 10 ਜੁਲਾਈ 2026: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪੰਜਾਬ ਰੋਡਵੇਜ਼ ਵੱਲੋਂ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ ਹੈ। ਯਾਤਰੀਆਂ ਦੀ ਵਧਦੀ ਗਿਣਤੀ ਅਤੇ ਸਫ਼ਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ ਤੋਂ ਜੰਮੂ-ਕਟੜਾ ਲਈ ਏਸੀ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਬੱਸ ਸੇਵਾ ਸੋਮਵਾਰ ਤੋਂ ਰੋਜ਼ਾਨਾ ਨਿਯਮਤ ਤੌਰ ’ਤੇ ਚਲਾਈ ਜਾਵੇਗੀ। ਇਸ ਪਹਿਲ ਨਾਲ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਨੂੰ ਰੇਲ ਟਿਕਟਾਂ ਦੀ ਉਡੀਕ, ਭੀੜ-ਭਾੜ ਅਤੇ ਨਿੱਜੀ ਬੱਸ ਆਪਰੇਟਰਾਂ ਵੱਲੋਂ ਲਏ ਜਾਣ ਵਾਲੇ ਵੱਧ ਕਿਰਾਏ ਤੋਂ ਰਾਹਤ ਮਿਲੇਗੀ। ਗਰਮੀਆਂ ਦੀਆਂ ਛੁੱਟੀਆਂ, ਤਿਉਹਾਰਾਂ ਅਤੇ ਖਾਸ ਮੌਕਿਆਂ ਦੌਰਾਨ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੁੰਦਾ ਹੈ। ਇਸ ਕਾਰਨ ਯਾਤਰੀਆਂ ਨੂੰ ਆਵਾਜਾਈ ਦੇ ਸਾਧਨ ਹਾਸਲ ਕਰਨ ਵਿੱਚ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਰੋਡਵੇਜ਼ ਦੀ ਇਹ ਨਵੀਂ ਸੇਵਾ ਯਾਤਰੀਆਂ ਲਈ ਸੁਰੱਖਿਅਤ, ਆਰਾਮਦ...
‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 171ਵਾਂ ਦਿਨ: ਪੰਜਾਬ ਪੁਲਿਸ ਦੀ 625 ਥਾਵਾਂ ’ਤੇ ਛਾਪੇਮਾਰੀ, 348 ਸ਼ੱਕੀ ਕਾਬੂ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 171ਵਾਂ ਦਿਨ: ਪੰਜਾਬ ਪੁਲਿਸ ਦੀ 625 ਥਾਵਾਂ ’ਤੇ ਛਾਪੇਮਾਰੀ, 348 ਸ਼ੱਕੀ ਕਾਬੂ

Punjab News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 171ਵੇਂ ਦਿਨ ਵੱਡੀ ਕਾਰਵਾਈ ਕੀਤੀ ਗਈ। ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ 625 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਉਦੇਸ਼ ਸੂਬੇ ਵਿੱਚ ਸਰਗਰਮ ਗੈਂਗਸਟਰ ਗਰੁੱਪਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਪੰਜਾਬ ਪੁਲਿਸ ਦੇ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ 348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਦ...
ਲੁਧਿਆਣਾ ਵਿੱਚ 3,500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ ਵਿੱਚ 3,500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3,500 ਰੁਪਏ ਦੀ ਰਿਸ਼ਵਤ ਸਵੀਕਾਰ ਕਰਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਖ਼ਿਲਾਫ਼ ਇਹ ਕਾਰਵਾਈ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਦੇ ਮਾਤਾ-ਪਿਤਾ ਦੀ ਮੌਤ ਸਾਲ 2016 ਵਿੱਚ ਹੋ ਗਈ ਸੀ। ਉਸ ਦੀ ਮਾਤਾ ਦੇ ਨਾਮ 'ਤੇ ਪਿੰਡ ਧੌਲ ਖੁਰਦ ਵਿੱਚ ਕਰੀਬ 3 ਬਿਸਵੇ ਦਾ ਇੱਕ ਪਲਾਟ ਸੀ, ਜਿਸ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸ ਦੇ ਛੇ ਭੈਣ-ਭਰਾਵਾਂ ਦੇ ਨਾਮ ਤਬਦੀਲ ਕ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਾਬਾਲਗ ਸਮੇਤ ਦੋ ਵਿਅਕਤੀ 8.3 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਾਬਾਲਗ ਸਮੇਤ ਦੋ ਵਿਅਕਤੀ 8.3 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ

Punjab News
ਅੰਮ੍ਰਿਤਸਰ, 10 ਜੁਲਾਈ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨਾਬਾਲਗ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕੁੱਲ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਦਿਆਂ ਸਰਹੱਦ ਪਾਰ ਚੱਲ ਰਹੇ ਇੱਕ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਲਵਪ੍ਰੀਤ ਸਿੰਘ ਉਰਫ਼ ਲਵ (28) ਵਾਸੀ ਪਿੰਡ ਖਾਸਾ, ਜ਼ਿਲ੍ਹਾ ਅੰਮ੍ਰਿਤਸਰ ਅਤੇ ਉਸ ਦਾ ਇੱਕ ਨਾਬਾਲਗ ਸਾਥੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਪੰਜਾਬ...