ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ 63% ਡੀਏ ਦੇਣ ਦਾ ਵਾਅਦਾ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 29 ਅਕਤੂਬਰ 2026: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ 63 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਣ ਦੇ ਦੋਸ਼ ਲਾਏ।
ਪ੍ਰੈੱਸ ਕਾਨਫਰੰਸ ਦੌਰਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਦਰ ’ਤੇ ਮਹਿੰਗਾਈ ਭੱਤਾ ਮਿਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀਏ ਦੇਣ ਸਬੰਧੀ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਨੇ ਹਾਲ ਹੀ ਵਿੱ...









