ਪਿੰਡਾਂ ਦੇ ਨੌਜਵਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 500 ਆਧੁਨਿਕ ‘ਪੇਂਡੂ ਖੇਡ ਮੈਦਾਨ’ ਹੋਣਗੇ ਤਿਆਰ
ਘੱਗਾ/ਪਟਿਆਲਾ, 24 ਅਗਸਤ 2026: ਪੰਜਾਬ ਵਿੱਚ ਖੇਡਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪੇਂਡੂ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਨਾਲ ਜੋੜਨ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੇਧਨਾ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਿਆਰ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ। ਇਸ ਨਾਲ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਪੇਂਡੂ ਖੇਡ ਮੈਦਾਨਾਂ ਦੀ ਗਿਣਤੀ 734 ਹੋ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦਾ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਹੀ ਇਲਾਕਿਆਂ ਵਿੱਚ ਆਧੁਨਿਕ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਇਹ ਮੈਦਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ।
3,100 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ
ਭਗਵੰਤ ਸਿੰਘ ਮਾ...









