Thursday, September 17Punjabi People

Punjab News

Punjab region news

ਈਜ਼ੀ ਰਜਿਸਟਰੀ ਦੇ 14 ਮਹੀਨੇ ਪੂਰੇ, ਪੰਜਾਬ ’ਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਵਿੱਚ ਵੱਡਾ ਬਦਲਾਅ

ਈਜ਼ੀ ਰਜਿਸਟਰੀ ਦੇ 14 ਮਹੀਨੇ ਪੂਰੇ, ਪੰਜਾਬ ’ਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਵਿੱਚ ਵੱਡਾ ਬਦਲਾਅ

Breaking News, Punjab News
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪਹਿਲ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋ ਰਹੀ ਹੈ। ਜੁਲਾਈ 2025 ਵਿੱਚ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗਈ ਇਸ ਪ੍ਰਣਾਲੀ ਨੇ ਜਾਇਦਾਦ ਰਜਿਸਟ੍ਰੇਸ਼ਨ ਨਾਲ ਜੁੜੀਆਂ ਸੇਵਾਵਾਂ ਦੇ ਤਰੀਕੇ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੁਰਾਣੀ ਦਫ਼ਤਰੀ ਪ੍ਰਣਾਲੀ ਤੋਂ ਬਾਹਰ ਕੱਢ ਕੇ ਇੱਕ ਆਨਲਾਈਨ, ਸਮਾਂਬੱਧ ਅਤੇ ਪਾਰਦਰਸ਼ੀ ਮਾਡਲ ਵਿੱਚ ਤਬਦੀਲ ਕਰਨਾ ਹੈ। ਇਸ ਨਾਲ ਨਾਗਰਿਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਅਤੇ ਵਿਚੋਲਿਆਂ ਜਾਂ ਅਧਿਕਾਰੀਆਂ ’ਤੇ ਨਿਰਭਰ ਰਹਿਣ ਦੀ ਲੋੜ ਘਟੀ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਸਿਰਫ਼ ਇੱਕ ਡਿਜੀਟਲ ਪਲੇਟਫਾਰਮ ਨਹੀਂ, ਸਗੋਂ ਇਹ ਪ੍ਰਸ਼ਾਸਨਿਕ ਸੁਧਾਰ ਦੀ ਇੱ...
ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ, ਹੜਤਾਲ ਵਾਪਸ; ਦੋਵੇਂ ਪੱਤਰ ਵਾਪਸ ਲੈਣ ’ਤੇ ਸਰਕਾਰ ਰਾਜ਼ੀ

ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ, ਹੜਤਾਲ ਵਾਪਸ; ਦੋਵੇਂ ਪੱਤਰ ਵਾਪਸ ਲੈਣ ’ਤੇ ਸਰਕਾਰ ਰਾਜ਼ੀ

Breaking News, Punjab News
ਚੰਡੀਗੜ੍ਹ, 9 ਸਤੰਬਰ 2026:  ਪੰਜਾਬ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਚੱਲ ਰਿਹਾ ਵਿਵਾਦ ਆਖ਼ਿਰਕਾਰ ਗੱਲਬਾਤ ਰਾਹੀਂ ਸੁਲਝ ਗਿਆ ਹੈ। ਡੀਏ (ਮਹਿੰਗਾਈ ਭੱਤਾ) ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਰਮਚਾਰੀ ਯੂਨੀਅਨਾਂ ਵਿਚਾਲੇ ਬਣੇ ਤਣਾਅ ਦਰਮਿਆਨ ਬੁੱਧਵਾਰ ਨੂੰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਬਣ ਗਈ। ਇਸ ਤੋਂ ਬਾਅਦ ਮੁਲਾਜ਼ਮ ਯੂਨੀਅਨਾਂ ਨੇ ਆਪਣੀ ਹੜਤਾਲ ਰਸਮੀ ਤੌਰ ’ਤੇ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਦੌਰਾਨ ਕਰਮਚਾਰੀਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਧਿਰਾਂ ਵਿਚਕਾਰ ਕਈ ਮੁੱਦਿਆਂ ’ਤੇ ਵਿਆਪਕ ਸਹਿਮਤੀ ਬਣੀ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀ ਹੜਤਾਲ ਅਤੇ ਉਨ੍ਹਾਂ ਨਾਲ ਸਬੰਧਤ ਪਹਿਲਾਂ ਜਾਰੀ ਕੀਤੇ ਗਏ ਦੋਵੇਂ ਪੱਤਰ ਵਾਪਸ ਲੈਣ ’ਤੇ ਸਹਿਮਤੀ ਜਤਾਈ ਗਈ ਹੈ। ਪਹਿਲੇ ਦੌਰ ਦੀ ਗੱਲਬਾਤ ਰਹੀ ਸੀ ਬੇਸਿੱਟਾ ਇਸ ਤੋਂ ਪਹਿਲਾਂ ਬੀਤੇ ਦਿਨ ਯੂਨੀਅਨ ਆਗੂਆਂ ਨੂੰ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਕੇ.ਕੇ. ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਟਿਕਾਣਿਆਂ ’ਤੇ ਛਾਪੇਮਾਰੀ, 200 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਟਿਕਾਣਿਆਂ ’ਤੇ ਛਾਪੇਮਾਰੀ, 200 ਗ੍ਰਿਫ਼ਤਾਰ

Punjab News
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸੂਬਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੁਲਿਸ ਨੇ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਮੁਹਿੰਮ ਦੇ 232ਵੇਂ ਦਿਨ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 549 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰ ਨੈੱਟਵਰਕ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣਾ ਅਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 200 ਵਿਅਕਤੀ ਗ੍ਰਿਫ਼ਤਾਰ, 8 ਹਥਿਆਰ ਬਰਾਮਦ ਮੁਹਿੰਮ ਦੇ 232ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾ...
SIR 2026: ਡਰਾਫਟ ਵੋਟਰ ਸੂਚੀ ’ਤੇ ਦਾਅਵੇ-ਇਤਰਾਜ਼ ਦਾਇਰ ਕਰਨ ਦੀ ਆਖ਼ਰੀ ਮਿਤੀ 12 ਸਤੰਬਰ, CEO ਅਨਿੰਦਿਤਾ ਮਿਤਰਾ ਵੱਲੋਂ ਯੋਗ ਨਾਗਰਿਕਾਂ ਨੂੰ ਅਪੀਲ

SIR 2026: ਡਰਾਫਟ ਵੋਟਰ ਸੂਚੀ ’ਤੇ ਦਾਅਵੇ-ਇਤਰਾਜ਼ ਦਾਇਰ ਕਰਨ ਦੀ ਆਖ਼ਰੀ ਮਿਤੀ 12 ਸਤੰਬਰ, CEO ਅਨਿੰਦਿਤਾ ਮਿਤਰਾ ਵੱਲੋਂ ਯੋਗ ਨਾਗਰਿਕਾਂ ਨੂੰ ਅਪੀਲ

Breaking News, CHANDIGARH NEWS, Punjab News
ਚੰਡੀਗੜ੍ਹ, 9 ਸਤੰਬਰ 2026: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਦੀ ਪ੍ਰਕਿਰਿਆ ਅਧੀਨ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੇ ਗਏ ਡਰਾਫਟ ਵੋਟਰ ਖਰੜੇ ਸਬੰਧੀ ਦਾਅਵੇ ਅਤੇ ਇਤਰਾਜ਼ ਪੇਸ਼ ਕਰਨ ਲਈ ਹੁਣ ਕੁਝ ਹੀ ਦਿਨ ਬਾਕੀ ਹਨ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੋਟਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਜੇਕਰ ਵੋਟਰ ਸੂਚੀ ਵਿੱਚ ਕਿਸੇ ਤਰ੍ਹਾਂ ਦੀ ਗਲਤੀ, ਇਤਰਾਜ਼ ਜਾਂ ਹੋਰ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਅੰਦਰ ਇਸ ਸਬੰਧੀ ਦਾਅਵਾ ਜਾਂ ਇਤਰਾਜ਼ ਪੇਸ਼ ਕੀਤਾ ਜਾਵੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤੱਕ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਰਜਿਸਟ੍ਰੇਸ਼ਨ ਅਫ਼ਸਰ (ERO) ਵੱਲੋਂ ਪ੍ਰਾਪਤ ਹੋ ਰਹੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਾਲੋ-ਨਾਲ ਨਿਪਟਾਰਾ ...
ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਵਿੱਚ ਨਵੀਂ ਊਰਜਾ, ਚੰਨੀ ਨੇ ਹਾਈਕਮਾਨ ਦੇ ਫੈਸਲੇ ਨੂੰ ਸਰਾਹਿਆ

ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਵਿੱਚ ਨਵੀਂ ਊਰਜਾ, ਚੰਨੀ ਨੇ ਹਾਈਕਮਾਨ ਦੇ ਫੈਸਲੇ ਨੂੰ ਸਰਾਹਿਆ

CHANDIGARH NEWS, Punjab News
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਕਾਂਗਰਸ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਧੜੇਬੰਦੀ ਅਤੇ ਅੰਦਰੂਨੀ ਖਿੱਚੋਤਾਣ ਦੇ ਦਰਮਿਆਨ ਪਾਰਟੀ ਦੇ ਨਵ-ਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਪੰਜਾਬ ਇੰਚਾਰਜ ਵਜੋਂ ਨਿਯੁਕਤੀ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਇੰਚਾਰਜ ਵਿੱਚ ਕੀਤੀ ਗਈ ਤਬਦੀਲੀ ਨੂੰ ਇੱਕ ਸਹੀ ਅਤੇ ਸਮੇਂ ਸਿਰ ਲਿਆ ਗਿਆ ਫੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਬਣਨ ਨਾਲ ਸੂਬੇ ਵਿੱਚ ਕਾਂਗਰਸ ਪ...
‘ਖੇਡਾਂ ਵਤਨ ਪੰਜਾਬ ਦੀਆ’ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਵੱਡਾ ਮੰਚ: ਸਪੀਕਰ ਕੁਲਤਾਰ ਸਿੰਘ ਸੰਧਵਾਂ

‘ਖੇਡਾਂ ਵਤਨ ਪੰਜਾਬ ਦੀਆ’ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਵੱਡਾ ਮੰਚ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News, Punjab News, Sports
ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆ’ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆ’ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਇੱਕ ਅਹਿਮ ਉਦੇਸ਼ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨਾ, ਉਸ ਨੂੰ ਉਭਾਰਨਾ ਅਤੇ ਲੋੜੀਂਦੀ ਸਿਖਲਾਈ ਰਾਹੀਂ ਨਿਖਾਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਅਜਿਹੇ ਮੰਚ ਅਤੇ ਮੌਕਿਆਂ ਦੀ ਹੈ, ਜਿੱਥੇ ਨੌਜਵਾਨ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ...
ਪੰਜਾਬ ’ਚ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾਇਆ, 83 ਫੀਸਦੀ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਪੰਜਾਬ ’ਚ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾਇਆ, 83 ਫੀਸਦੀ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ: ਹਰਜੋਤ ਸਿੰਘ ਬੈਂਸ

Breaking News, Punjab News
ਚੰਡੀਗੜ੍ਹ, 8 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸਵੱਛਤਾ ਪ੍ਰਤੀ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ ਹੁਣ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਨਾਗਰਿਕਾਂ ਵੱਲੋਂ ‘ਐਮ-ਸੇਵਾ’ ਐਪ ਰਾਹੀਂ ਕੁੱਲ 6,459 ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ 5,407 ਸ਼ਿਕਾਇਤਾਂ, ਭਾਵ 83 ਫੀਸਦੀ ਤੋਂ ਵੱਧ, ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। 166 ਸ਼ਹਿਰੀ ਸਥਾਨਕ ਇਕਾਈਆਂ ਮੁਹਿੰਮ ਦੇ ਘੇਰੇ ’ਚ ਸ. ਬੈਂਸ ਨੇ ਦੱਸਿਆ ਕਿ ‘ਸਫ਼ਾਈ ਮੁਹਿੰਮ 2.0’ ਦੀ ਸ਼ੁਰੂਆਤ 29 ਅਗਸਤ ਨੂੰ ਕੀਤੀ ਗਈ ਸੀ। ਇਸ ਤਹਿਤ ਸੂਬੇ ਦੀਆਂ ਸਾਰੀਆਂ 166 ਸ਼...
ਬਾਲ ਭੀਖ ਮੰਗਣ ਵਿਰੁੱਧ ਪੰਜਾਬ ਸਰਕਾਰ ਦੀ ਮੁਹਿੰਮ ਤੇਜ਼, ‘ਜੀਵਨਜੋਤ’ ਤਹਿਤ 39 ਬੱਚੇ ਰੈਸਕਿਊ

ਬਾਲ ਭੀਖ ਮੰਗਣ ਵਿਰੁੱਧ ਪੰਜਾਬ ਸਰਕਾਰ ਦੀ ਮੁਹਿੰਮ ਤੇਜ਼, ‘ਜੀਵਨਜੋਤ’ ਤਹਿਤ 39 ਬੱਚੇ ਰੈਸਕਿਊ

Breaking News, CHANDIGARH NEWS, Punjab News
ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿੱਚ ਬਾਲ ਭੀਖ ਮੰਗਣ ਦੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਅਤੇ ਬੱਚਿਆਂ ਲਈ ਸੁਰੱਖਿਅਤ ਤੇ ਸਨਮਾਨਜਨਕ ਬਚਪਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਜੈਕਟ ‘ਜੀਵਨਜੋਤ’ ਤਹਿਤ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਭੀਖ ਮੰਗਣ, ਸ਼ੋਸ਼ਣ ਅਤੇ ਅਸੁਰੱਖਿਅਤ ਮਾਹੌਲ ਤੋਂ ਬਾਹਰ ਕੱਢ ਕੇ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਵੱਲ ਲੈ ਕੇ ਜਾਣਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸੇ ਉਦੇਸ਼ ਤਹਿਤ ਪ੍ਰੋਜੈਕਟ ‘ਜੀਵਨਜੋਤ’ ਨੂੰ ਜ਼ਿਲ੍ਹਾ ਪੱਧਰ ’ਤੇ ਗਠਿਤ ਟਾਸਕ ਫੋਰਸਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਬਾਲ ਭੀਖ ਮੰਗਣ ਦੇ ਮਾਮਲਿਆਂ ਦੀ ਪਛਾਣ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। 195 ਹੌਟਸਪੌਟਾਂ ’ਤੇ 82 ਵਿਸ਼ੇਸ਼ ਛਾਪੇ ਕੈਬਨਿਟ ਮ...
SGPC ਚੋਣਾਂ ’ਚ 15 ਸਾਲ ਦੀ ਦੇਰੀ ਸਿੱਖ ਸੰਗਤ ਦੇ ਲੋਕਤਾਂਤਰਿਕ ਹੱਕਾਂ ਨਾਲ ਖਿਲਵਾੜ: ਸੁਖਜਿੰਦਰ ਸਿੰਘ ਰੰਧਾਵਾ

SGPC ਚੋਣਾਂ ’ਚ 15 ਸਾਲ ਦੀ ਦੇਰੀ ਸਿੱਖ ਸੰਗਤ ਦੇ ਲੋਕਤਾਂਤਰਿਕ ਹੱਕਾਂ ਨਾਲ ਖਿਲਵਾੜ: ਸੁਖਜਿੰਦਰ ਸਿੰਘ ਰੰਧਾਵਾ

Breaking News, Punjab News
ਚੰਡੀਗੜ੍ਹ, 08 ਸਤੰਬਰ 2026:  ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਆਮ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਾ ਹੋਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਵਿੱਚ ਹੋ ਰਹੀ ਲੰਬੀ ਦੇਰੀ ਨੂੰ ਖਤਮ ਕਰਦਿਆਂ SGPC ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ। ਸ. ਰੰਧਾਵਾ ਨੇ ਕਿਹਾ ਕਿ SGPC ਦੀਆਂ ਚੋਣਾਂ ਸਿਰਫ਼ ਇੱਕ ਆਮ ਚੋਣ ਨਹੀਂ ਹਨ, ਬਲਕਿ ਇਹ ਕਰੋੜਾਂ ਸਿੱਖਾਂ ਦੀ ਆਸਥਾ, ਸ਼ਰਧਾ ਅਤੇ ਆਪਣੇ ਧਾਰਮਿਕ ਅਦਾਰੇ ਦੇ ਪ੍ਰਬੰਧ ਵਿੱਚ ਲੋਕਤਾਂਤਰਿਕ ਭਾਗੀਦਾਰੀ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਆਪਣੇ ਧਾਰਮਿਕ ਅਦਾਰੇ ਲਈ ਆਪਣੇ ਨੁਮਾਇੰਦੇ ਚੁਣਨ ਦਾ ਸੰਵਿਧਾਨਕ ਅਤੇ ਲੋਕਤਾਂਤਰਿਕ ਮੌਕਾ ਮਿਲਣਾ ਚਾਹੀਦਾ ਹੈ। ਸੰਸਦ ਵਿੱਚ ਕੇਂਦਰ ਤੋਂ ਮੰਗਿਆ ਸੀ ਸਪਸ਼ਟ ਜਵਾਬ ਸ. ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੰਸਦ ਵਿੱਚ ਕੇਂਦਰ ਸਰਕਾਰ ਕੋਲ SGPC ਚੋਣਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾ...
ਚੰਡੀਗੜ੍ਹ ਵਿੱਚ ‘ਆਪ’ ਆਗੂਆਂ ਦਾ ਭਾਜਪਾ ’ਤੇ ਤਿੱਖਾ ਹਮਲਾ, ਸਿੱਖ ਵਿਰੋਧੀ ਮਾਨਸਿਕਤਾ ਤੇ ਮਾਫੀਆ ਨੂੰ ਸਰਪ੍ਰਸਤੀ ਦੇਣ ਦੇ ਲਗਾਏ ਦੋਸ਼

ਚੰਡੀਗੜ੍ਹ ਵਿੱਚ ‘ਆਪ’ ਆਗੂਆਂ ਦਾ ਭਾਜਪਾ ’ਤੇ ਤਿੱਖਾ ਹਮਲਾ, ਸਿੱਖ ਵਿਰੋਧੀ ਮਾਨਸਿਕਤਾ ਤੇ ਮਾਫੀਆ ਨੂੰ ਸਰਪ੍ਰਸਤੀ ਦੇਣ ਦੇ ਲਗਾਏ ਦੋਸ਼

CHANDIGARH NEWS, Punjab News
ਚੰਡੀਗੜ੍ਹ, 08 ਸਤੰਬਰ 2026:  ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ ਬੁਟੇਰਲਾ, ਸੀਨੀਅਰ ਆਗੂ ਯੋਗੇਸ਼ ਢੀਂਗਰਾ ਅਤੇ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖੇ ਸਿਆਸੀ ਹਮਲੇ ਕੀਤੇ। ‘ਆਪ’ ਆਗੂਆਂ ਨੇ ਭਾਜਪਾ ’ਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ, ਨਾਜਾਇਜ਼ ਸ਼ਰਾਬ ਅਤੇ ਨਸ਼ਾ ਮਾਫੀਆ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਅਤੇ ਚੰਡੀਗੜ੍ਹ ਪੁਲਿਸ ਦੀ ਸਿਆਸੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ। ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਵੱਲੋਂ ‘ਆਪ’ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਥਿਤ ਤੌਰ ’ਤੇ ਝੂਠੇ ਅਤੇ ਗੰਭੀਰ ਮਾਮਲਿਆਂ ਵਿੱਚ ਫਸਾਉਣ ਲਈ ਪੁਲਿਸ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲੋਕਾਂ ਨਾਲ ਜੁੜੇ ਮੁੱਦੇ ਉਠਾਉਣ ਵਾਲੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਦੇਸ਼ ਦੇ ਵੱਖ-ਵੱਖ ਹਿੱ...