ਲੋਕ-ਕੇਂਦ੍ਰਿਤ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ CP/SSP ਵੱਲੋਂ ਲੋਕਾਂ, ਐਸੋਸੀਏਸ਼ਨਾਂ ਅਤੇ ਪਿੰਡ ਸੁਰੱਖਿਆ ਕਮੇਟੀਆਂ ਨਾਲ ਮੀਟਿੰਗਾਂ
ਚੰਡੀਗੜ੍ਹ, 2 ਜੂਨ 2026: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੂਬਾ ਭਰ ਵਿੱਚ ਵਿਸ਼ੇਸ਼ ਸੁਰੱਖਿਆ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਹਦਾਇਤਾਂ ਡੀਜੀਪੀ ਵੱਲੋਂ ਰਾਜ ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ ਗਈਆਂ, ਜਿਸ ਵਿੱਚ ਸਾਰੇ ਰੇਂਜ ਆਈਜੀਪੀ, ਡੀਆਈਜੀ, ਪੁਲਿਸ ਕਮਿਸ਼ਨਰ, ਐਸਐਸਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਮੀਟਿੰਗ ਦੌਰਾਨ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ, ਪੁਲਿਸ ਦੀ ਦਿੱਖ ਵਧਾਉਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ...









