ਗੈਂਗਸਟਰਾਂ ‘ਤੇ ਵਾਰ : ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 438 ਥਾਵਾਂ ‘ਤੇ ਛਾਪੇ; 156 ਗ੍ਰਿਫ਼ਤਾਰ
ਚੰਡੀਗੜ੍ਹ, 29 ਮਈ 2026: ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 129ਵੇਂ ਦਿਨ ਵੀ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ। ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 438 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਦਿਆਂ ਪੰਜਾਬ ਪੁਲਿਸ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੁਹਿੰਮ ਸੂਬੇ ਵਿੱਚ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਇੱਕ ਫੈਸਲਾਕੁੰਨ ਜੰਗ ਵਜੋਂ ਦੇਖੀ ਜਾ ਰਹੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਸਰਚ ਆਪਰੇਸ਼ਨ ਚਲਾ ਰਹੀਆਂ ਹਨ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ ਇੱਕ ਹਥਿਆਰ ਵੀ...









