ਐਲਐਮਐਚਪੀ ਫੈਲੋਜ਼ ਦੀ ਅਹਿਮ ਭੂਮਿਕਾ, ਪੰਜਾਬ ਦੀ ਮਾਨਸਿਕ ਸਿਹਤ ਸੇਵਾਵਾਂ ਹੋ ਰਹੀਆਂ ਮਜ਼ਬੂਤ: ਪੰਜਾਬ ਸਰਕਾਰ
ਚੰਡੀਗੜ੍ਹ, 31 ਜੁਲਾਈ 2026: ਪੰਜਾਬ ਸਰਕਾਰ ਨੇ ਨਸ਼ਿਆਂ ਦੀ ਲਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਗਏ 'ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (LMHP)' ਨੂੰ ਇੱਕ ਮਹੱਤਵਪੂਰਨ ਪਹਿਲ ਕਰਾਰ ਦਿੱਤਾ ਹੈ। ਫ਼ਰਵਰੀ 2026 ਵਿੱਚ ਸ਼ੁਰੂ ਕੀਤੀ ਗਈ ਇਹ ਦੇਸ਼ ਦੀ ਪਹਿਲੀ ਅਜਿਹੀ ਫੈਲੋਸ਼ਿਪ ਹੈ, ਜੋ ਨਸ਼ਾ ਮੁਕਤੀ, ਮਾਨਸਿਕ ਸਿਹਤ ਅਤੇ ਭਾਈਚਾਰਾ-ਅਧਾਰਿਤ ਪੁਨਰਵਾਸ ਨੂੰ ਇੱਕ ਸਾਂਝੇ ਮੰਚ 'ਤੇ ਲਿਆਉਂਦੀ ਹੈ।
ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਐਲਐਮਐਚਪੀ ਫੈਲੋ ਇਸ ਵੇਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾ ਰਹੇ ਹਨ। ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸਿਹਤ-ਕੇਂਦਰਿਤ ਅਤੇ ਭਾਈਚਾਰਾ-ਕੇਂਦਰਿਤ ਪਹੁੰਚ ਨਾਲ ਹੋਰ ਮਜ਼ਬੂਤ ਕਰ ਰਹੇ ਹਨ। ਸਰਕਾਰ ਦਾ ਮੰਨਣਾ ਹੈ ਕਿ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਕਾਨੂੰਨੀ ਕਾਰਵਾਈ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ, ਪੁਨਰਵਾਸ ਅਤੇ ਸਮਾਜਿਕ ਮੁੜ-ਵਸੇਬੇ ਨੂੰ ਵੀ ਬਰਾਬਰ ਤਰਜ...









