ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਮਾਨ ਸਰਕਾਰ ਸਰਗਰਮ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਤੇ ਬਿਜਲੀ ਵਿਭਾਗਾਂ ਨੂੰ ਤੇਜ਼ੀ ਨਾਲ ਕਾਰਵਾਈ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਦੀਆਂ ਸੱਤ ਅਤੇ ਬਿਜਲੀ ਵਿਭਾਗ ਦੀਆਂ ਦੋ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।
ਬੈਠਕਾਂ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੇਵਾਵਾਂ ਨਾਲ ਜੁੜੇ ਮਾਮਲਿਆਂ ਦੀ ਸਮੀਖਿਆ ਅਧਿਕਾਰੀਆਂ ਦੀ ਕਮੇਟੀ ਅਤੇ ਵਿੱਤੀ ਮੰਗਾਂ ਦੀ ਸਮੀਖਿਆ ਵਿੱਤ ਕਮੇਟੀ ਰਾਹੀਂ ਤੇਜ਼ੀ ਨਾਲ ਕੀਤੀ ਜਾਵੇ, ਤਾਂ ਜੋ ਜਲਦ ਤੋਂ ਜਲਦ ਅਮਲਯੋਗ ਅਤੇ ਠੋਸ ਪ੍ਰਸਤਾਵ ਸਰਕਾਰ ਅੱਗੇ ਪੇਸ਼ ਕੀਤੇ ਜਾ ਸਕਣ।
3704 ਅਧਿਆਪਕ ਯੂਨੀਅਨ ਦੀਆਂ ਮੰਗਾਂ 'ਤੇ ਗੰਭੀਰ ਚਰਚਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹੋਈਆਂ ਬੈਠਕਾਂ ਦੌਰਾਨ 3704 ਅਧਿਆਪਕ ਯੂਨੀਅਨ ...









