ਪੰਜਾਬ ਵਿੱਚ ਕੱਲ੍ਹ RH ਛੁੱਟੀ, ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ
ਚੰਡੀਗੜ੍ਹ, 26 ਅਕਤੂਬਰ 2026: ਪੰਜਾਬ ਵਿੱਚ ਇਸ ਹਫ਼ਤੇ ਦੌਰਾਨ ਤਿਉਹਾਰਾਂ ਦੇ ਮੱਦੇਨਜ਼ਰ ਸਰਕਾਰੀ ਛੁੱਟੀਆਂ ਰਹਿਣਗੀਆਂ। ਇਨ੍ਹਾਂ ਛੁੱਟੀਆਂ ਕਾਰਨ ਸਰਕਾਰੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਛੁੱਟੀ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੌਕਿਆਂ ’ਤੇ ਜਨਤਕ ਅਤੇ ਰਾਖਵੀਆਂ (RH) ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 27 ਅਕਤੂਬਰ ਦੀ ਛੁੱਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ।
27 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵੀ ਬੰਦ ਰਹਿਣਗੀਆਂ।
ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸ...









