Wednesday, November 4Punjabi People

Punjab News

Punjab region news

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼

Punjab News
ਚੰਡੀਗੜ੍ਹ, 22 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ, ਕਿਸਾਨ ਭਲਾਈ ਸਕੀਮਾਂ ਅਤੇ ਪ੍ਰਸ਼ਾਸਕੀ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਕਾਰਗੁਜ਼ਾਰੀ, ਬਜਟ ਦੀ ਸਥਿਤੀ, ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਬਸਿਡੀ ਯੋਜਨਾਵਾਂ, ਬਾਗਬਾਨੀ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮੀਖਿਆ ਦੌਰਾਨ ਮਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਹੈ ਕਿ ਬਾਗਬਾਨੀ ਨੂੰ ਇੱਕ ਲਾਭਕਾਰੀ ਅਤੇ ਟਿਕਾਊ ਖੇਤੀ ਕਾਰੋਬਾਰ ਵਜੋਂ ਵ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ‘ਤੇ ਹਮਲਾ, 45 ਸ਼ਰਧਾਲੂਆਂ ਵਿੱਚ ਮਚੀ ਦਹਿਸ਼ਤ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ‘ਤੇ ਹਮਲਾ, 45 ਸ਼ਰਧਾਲੂਆਂ ਵਿੱਚ ਮਚੀ ਦਹਿਸ਼ਤ

Breaking News, Punjab News
ਅੰਮ੍ਰਿਤਸਰ, 22 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ, ਖ਼ਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਵਾਹਗਾ ਸਰਹੱਦ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਖੜ੍ਹੀ ਕਰਕੇ ਰਸਤਾ ਰੋਕ ਲਿਆ। ਇਸ ਤੋਂ ਬਾਅਦ ਦੋਵਾਂ ਨੇ ਬੱਸ ਡਰਾਈਵਰ ਅਤੇ ਹੋਰ ਸਟਾਫ ਨਾਲ ਬਹਿਸਬਾਜ਼ੀ ਕਰਦਿਆਂ ਗਾਲੀ-ਗਲੋਚ ਕੀਤੀ ਅਤੇ ਕਥਿਤ ਤੌਰ ‘ਤੇ ਹੱਥੋਪਾਈ ਵੀ ਕੀਤੀ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਦੋਵੇਂ ਨੌਜਵਾਨ ਆਪਣੀ ਕਾਰ ਵਿੱਚੋਂ ਬੇਸਬਾਲ ਬੈਟ ਅਤੇ ਦਾਤਰੀ ਕੱਢ ਕੇ ਬੱਸ ਸਟਾਫ ਨੂੰ ਡਰਾਉਣ ਅਤੇ ਹਮਲਾ...
5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਸੀਨੀਅਰ ਸਹਾਇਕ ਵਿਜੀਲੈਂਸ ਦੇ ਅੜਿੱਕੇ

5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਸੀਨੀਅਰ ਸਹਾਇਕ ਵਿਜੀਲੈਂਸ ਦੇ ਅੜਿੱਕੇ

Punjab News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਕਾਬੂ ਕਰਕੇ ਉਸ ਕੋਲੋਂ ਰਿਸ਼ਵਤ ਦੀ ਪੂਰੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਜਲੰਧਰ ਦੇ ਤਹਿਸੀਲ ਫਿਲੌਰ ਅਧੀਨ ਪੈਂਦੇ ਪਿੰਡ ਨਾਗਰਾ ਦੇ ਇੱਕ ਰੈਸਟੋਰੈਂਟ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਆਪਣੇ ਰੈਸਟੋਰੈਂਟ ਲਈ L-5B (ਡਰਾਫਟ ਬੀਅਰ ਅਤੇ ਵਾਈਨ ਰਿਟੇਲਰ) ਲਾਇਸੈਂਸ ਪ੍ਰਾਪਤ ਕਰਨ ਵਾਸਤੇ ਆਨਲਾਈਨ ਅਰਜ਼ੀ ਦਿੱਤੀ ਹੋਈ ਸੀ। ਬੁਲਾਰੇ ਨੇ ਦੱਸਿਆ ਕਿ ਅਰਜ਼ੀ ਦੀ ਜਾਂਚ ਉਪਰੰਤ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ), ਜਲੰਧਰ ...
ਬਾਘਾਪੁਰਾਣਾ ਨੇ 100% ਗਣਨਾ ਫਾਰਮ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ, ਸੂਬੇ ਵਿੱਚ ਪੰਜਵਾਂ ਸਥਾਨ ਹਾਸਲ

ਬਾਘਾਪੁਰਾਣਾ ਨੇ 100% ਗਣਨਾ ਫਾਰਮ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ, ਸੂਬੇ ਵਿੱਚ ਪੰਜਵਾਂ ਸਥਾਨ ਹਾਸਲ

Punjab News
ਚੰਡੀਗੜ੍ਹ, 21 ਜੁਲਾਈ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਉਪਲਬਧੀ ਨਾਲ ਬਾਘਾਪੁਰਾਣਾ ਪੰਜਾਬ ਦਾ ਪੰਜਵਾਂ ਵਿਧਾਨ ਸਭਾ ਹਲਕਾ ਬਣ ਗਿਆ ਹੈ, ਜਿਸ ਨੇ ਵਿਸ਼ੇਸ਼ ਤੀਬਰ ਸੋਧ-2026 ਤਹਿਤ ਇਹ ਮਾਣ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਸਫ਼ਲਤਾ ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਮਿਸ਼ਨ ਮੋਡ ਵਿੱਚ ਕੀਤੇ ਗਏ ਸਮੂਹਿਕ ਅਤੇ ਸੁਚੱਜੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ...
“ਪੇਪਰ ਦੇਣਾ ਸਿਖਾਉਂਦੇ ਹੋ, ਨਿਰਪੱਖ ਪ੍ਰੀਖਿਆਵਾਂ ਕਰਵਾਉਣੀਆਂ ਵੀ ਸਿੱਖੋ” : PM ਮੋਦੀ ‘ਤੇ ਵਰ੍ਹੇ CM ਮਾਨ

“ਪੇਪਰ ਦੇਣਾ ਸਿਖਾਉਂਦੇ ਹੋ, ਨਿਰਪੱਖ ਪ੍ਰੀਖਿਆਵਾਂ ਕਰਵਾਉਣੀਆਂ ਵੀ ਸਿੱਖੋ” : PM ਮੋਦੀ ‘ਤੇ ਵਰ੍ਹੇ CM ਮਾਨ

Breaking News, Punjab News
ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਇੱਕ ਵਿਸਤ੍ਰਿਤ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ, ਪੇਪਰ ਲੀਕ ਦੇ ਮਾਮਲਿਆਂ, ਕਿਸਾਨਾਂ ਦੇ ਅੰਦੋਲਨ, ਨਿੱਜੀ ਸਕੂਲਾਂ ਦੀ ਫੀਸ, ਰਾਸ਼ਨ ਕਾਰਡ ਯੋਜਨਾ, 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਸਬੰਧੀ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਨਾਲ ਜੁੜੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਪੇਪਰ ਲੀਕ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਦਾ ਤਰੀਕਾ ਤਾਂ ਦੱਸਦੇ ਹਨ, ਪਰ ਹੁਣ ਇਹ ਵੀ ਦੱਸਣਾ ਚਾਹੀਦਾ ਹੈ ਕਿ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆਵਾਂ ਕਿਵੇਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲੇ ਲੱਖਾਂ ਮਿਹਨਤੀ ਵਿਦਿਆਰਥੀਆਂ ਨਾਲ ਨਾਇਨਸਾਫ਼ੀ ਹਨ। ਉਨ੍ਹਾਂ ਦੱਸਿਆ ਕਿ 2017, 2019, 2022 ...
ਮੋਗਾ ਪੁਲਿਸ ਦੀ ਵੱਡੀ ਕਾਮਯਾਬੀ: ਸਦਰ ਥਾਣਾ ਗ੍ਰਨੇਡ ਹਮਲਾ ਮਾਮਲੇ ‘ਚ 17 ਮੁਲਜ਼ਮ ਕਾਬੂ

ਮੋਗਾ ਪੁਲਿਸ ਦੀ ਵੱਡੀ ਕਾਮਯਾਬੀ: ਸਦਰ ਥਾਣਾ ਗ੍ਰਨੇਡ ਹਮਲਾ ਮਾਮਲੇ ‘ਚ 17 ਮੁਲਜ਼ਮ ਕਾਬੂ

Punjab News
ਚੰਡੀਗੜ੍ਹ/ਮੋਗਾ, 21 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਂਗਸਟਰਾਂ ਅਤੇ ਅੱਤਵਾਦੀ ਮਾਡਿਊਲਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ "ਗੈਂਗਸਟਰਾਂ 'ਤੇ ਵਾਰ" ਤਹਿਤ ਮੋਗਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਥਾਣਾ ਸਦਰ ਮੋਗਾ ਕੰਪਲੈਕਸ 'ਤੇ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਦੇ ਮਾਮਲੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਜਾਂਚ ਦੌਰਾਨ ਇੱਕ ਹੋਰ ਵੱਡੀ ਸਾਜ਼ਿਸ਼ ਦਾ ਵੀ ਖੁਲਾਸਾ ਹੋਇਆ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ, 9 ਐੱਮ.ਐੱਮ. ਗਲਾਕ ਪਿਸਤੌਲ, ਮੈਗਜ਼ੀਨ ਅਤੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੀ ਮਨਸ਼ਾ ਫਿਰੋਜ਼ਪੁਰ-ਜੰਮੂ ਰੇਲਗੱਡੀ ਵਿੱਚ ਆਈਈਡੀ ਧਮਾਕਾ ਕਰਕੇ ਵੱਡੀ ਤਬਾਹੀ ਮਚਾਉਣ ਦੀ ਸੀ, ਜਿਸ ਨੂੰ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ। 8 ਜੁਲਾਈ ਨੂੰ ਹੋਇਆ ਸੀ ਸਦਰ ਥਾਣੇ '...
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅਗਲੇ ਮਹੀਨੇ 37 ਲੱਖ ਹੋਰ ਮਹਿਲਾਵਾਂ ਨੂੰ ਮਿਲੇਗੀ ਸਨਮਾਨ ਰਾਸ਼ੀ: CM ਮਾਨ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅਗਲੇ ਮਹੀਨੇ 37 ਲੱਖ ਹੋਰ ਮਹਿਲਾਵਾਂ ਨੂੰ ਮਿਲੇਗੀ ਸਨਮਾਨ ਰਾਸ਼ੀ: CM ਮਾਨ

Breaking News, Punjab News
ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 1 ਅਗਸਤ 2026 ਨੂੰ 37 ਲੱਖ ਹੋਰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਕਦਮ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਸਫਲਤਾਪੂਰਵਕ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਨੇ ਹਾਲ ਹੀ ਵਿੱਚ ਰਜਿਸਟ੍ਰੇਸ਼ਨ ਪੂਰੀ ਕੀਤੀ ਹੈ, ਉਨ੍ਹਾਂ ਨੂੰ 1 ਅਗਸਤ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਅਗਸਤ ਵਿੱਚ ਰਕਮ ਜਾਰੀ ਹੋਣ ਤੋਂ ਬਾਅਦ ਯੋਜਨਾ ਦੀ ਅਗਲੀ ਕਿਸ਼ਤ ਅਕਤੂਬਰ 2026 ਵਿੱਚ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ, ਤਾਂ ਜੋ ਯੋਜਨ...
ਸ਼ੰਭੂ-ਖਨੌਰੀ ਬਾਰਡਰ ‘ਤੇ ਰੋਕ ਤੋਂ ਬਾਅਦ ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ

ਸ਼ੰਭੂ-ਖਨੌਰੀ ਬਾਰਡਰ ‘ਤੇ ਰੋਕ ਤੋਂ ਬਾਅਦ ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ

National News, Punjab News
ਚੰਡੀਗੜ੍ਹ, 21 ਜੁਲਾਈ 2026: ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਪ੍ਰਸਤਾਵਿਤ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ। ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਕਿਸਾਨ ਜਥੇ ਦੁਪਹਿਰ ਕਰੀਬ 3 ਵਜੇ ਤੋਂ ਬਾਅਦ ਵਾਪਸ ਮੁੜਨ ਲੱਗ ਪਏ। ਕਿਸਾਨ ਆਗੂ ਦਿਲਬਾਗ ਸਿੰਘ ਦਿਰਾਜਕੇ ਨੇ ਦੱਸਿਆ ਕਿ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਹੋਈ ਬੈਠਕ ਦੌਰਾਨ ਕਿਸਾਨਾਂ ਨੇ ਦੋ ਮੁੱਖ ਮੰਗਾਂ ਰੱਖੀਆਂ। ਪਹਿਲੀ, ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਦੀ ਰਿਹਾਈ ਅਤੇ ਦੂਜੀ, ਕਿਸਾਨ ਮਸਲਿਆਂ ਅਤੇ ਵਪਾਰ ਸਮਝੌਤੇ ਸਬੰਧੀ ਕੇਂਦਰ ਸਰਕਾਰ ਨਾਲ ਜਲਦ ਮੀਟਿੰਗ ਕਰਵਾਉਣ ਦੀ ਮੰਗ। ਉਨ੍ਹਾਂ ਦੱਸਿਆ ਕਿ ਦੋਵੇਂ ਮੰਗਾਂ 'ਤੇ ਸਕਾਰਾਤਮਕ ਸਹਿਮਤੀ ਬਣਨ ਤੋਂ ਬਾਅਦ ਦਿੱਲੀ ਮਾਰਚ ਨੂੰ ਫਿਲਹਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਤੋਂ ਪਹਿਲਾਂ ਸਵੇਰੇ ਹੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪਟਿਆਲਾ-ਅੰਬਾਲਾ ਵਿਚਕਾਰ ਸਥਿਤ ਸ਼ੰਭੂ ਬਾਰਡਰ ਅਤੇ ਸੰਗਰ...
ਛੁੱਟੀ ‘ਤੇ ਘਰ ਆਏ ਭਾਰਤੀ ਫੌਜ ਦੇ ਹਵਲਦਾਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

ਛੁੱਟੀ ‘ਤੇ ਘਰ ਆਏ ਭਾਰਤੀ ਫੌਜ ਦੇ ਹਵਲਦਾਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

Punjab News
ਲੁਧਿਆਣਾ/ਖੰਨਾ, 21 ਜੁਲਾਈ 2026: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਆਨੰਦ ਨਗਰ ਇਲਾਕੇ ਵਿੱਚ ਭਾਰਤੀ ਫੌਜ ਦੇ ਇੱਕ ਹਵਲਦਾਰ ਦੀ ਮੌਤ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ, ਜੋ ਆਨੰਦ ਨਗਰ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਫੌਜ ਵਿੱਚ ਹਵਲਦਾਰ ਦੇ ਅਹੁਦੇ 'ਤੇ ਸੇਵਾ ਨਿਭਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਇਸ ਸਮੇਂ ਪਠਾਨਕੋਟ ਵਿੱਚ ਤਾਇਨਾਤ ਸੀ ਅਤੇ ਕਰੀਬ ਤਿੰਨ ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਘਰ ਆਇਆ ਸੀ। ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਨੂੰ ਕਮਰੇ ਵਿੱਚ ਦੇਖਿਆ ਤਾਂ ਉਹ ਪੱਖੇ ਨਾਲ ਲਟਕਿਆ ਹੋਇਆ ਮਿਲਿਆ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲੇ ਸਬੰਧੀ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਹਰ ਪਹਿਲੂ ਦੀ...
ਮਾਨ ਸਰਕਾਰ ਦੀ 21 ਜੁਲਾਈ ਨੂੰ ਵਿਸ਼ੇਸ਼ ਕੈਬਨਿਟ ਮੀਟਿੰਗ, ਕਈ ਅਹਿਮ ਫ਼ੈਸਲਿਆਂ ਦੀ ਸੰਭਾਵਨਾ

ਮਾਨ ਸਰਕਾਰ ਦੀ 21 ਜੁਲਾਈ ਨੂੰ ਵਿਸ਼ੇਸ਼ ਕੈਬਨਿਟ ਮੀਟਿੰਗ, ਕਈ ਅਹਿਮ ਫ਼ੈਸਲਿਆਂ ਦੀ ਸੰਭਾਵਨਾ

Breaking News, Punjab News
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਸਰਕਾਰ ਨੇ ਮੰਗਲਵਾਰ, 21 ਜੁਲਾਈ ਨੂੰ ਮੰਤਰੀ ਮੰਡਲ (ਕੈਬਨਿਟ) ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਹੈ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ ਹਿੱਸਾ ਲੈਣਗੇ। ਸੂਤਰਾਂ ਮੁਤਾਬਕ, ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਭਲਾਈ ਨਾਲ ਸਬੰਧਤ ਨੀਤੀਗਤ ਮਾਮਲਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵਾਂ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਕਈ ਅਹਿਮ ਨੀਤੀਗਤ ਅਤੇ ਪ੍ਰਸ਼ਾਸਨਿਕ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕੁਝ ਲੋਕ ਭਲਾਈ ਯੋਜਨਾਵਾਂ, ਵਿਕਾਸ ਪ੍ਰੋਜੈਕਟਾਂ, ਭਰਤੀ, ਵਿੱਤੀ ਮਨਜ਼ੂਰੀਆਂ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਪ੍ਰਸਤਾਵ ਵੀ ਏਜੰਡੇ ਦਾ ਹਿੱਸਾ ਹੋ ਸਕਦੇ ਹਨ। ਹਾਲਾਂਕਿ ਸਰਕਾਰ ਵੱ...