Wednesday, November 4Punjabi People

Punjab News

Punjab region news

ਮੋਗਾ ਵਿੱਚ ਡਰੱਗ ਵਿਭਾਗ ਦੀ ਛਾਪੇਮਾਰੀ ਦੌਰਾਨ ਹੰਗਾਮਾ, ਪਿੰਡ ਵਾਸੀਆਂ ਨੇ ਟੀਮ ਨੂੰ ਡੇਢ ਘੰਟੇ ਤੱਕ ਬਣਾਇਆ ਬੰਦੀ

ਮੋਗਾ ਵਿੱਚ ਡਰੱਗ ਵਿਭਾਗ ਦੀ ਛਾਪੇਮਾਰੀ ਦੌਰਾਨ ਹੰਗਾਮਾ, ਪਿੰਡ ਵਾਸੀਆਂ ਨੇ ਟੀਮ ਨੂੰ ਡੇਢ ਘੰਟੇ ਤੱਕ ਬਣਾਇਆ ਬੰਦੀ

Punjab News, Uncategorized
ਮੋਗਾ, 20 ਜੁਲਾਈ 2026: ਮੋਗਾ ਜ਼ਿਲ੍ਹੇ ਦੇ ਸਿੰਘਾਂਵਾਲਾ ਪਿੰਡ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਕਥਿਤ ਗੈਰ-ਕਾਨੂੰਨੀ ਕਲੀਨਿਕ 'ਤੇ ਛਾਪੇਮਾਰੀ ਕਰਨ ਪਹੁੰਚੀ ਡਰੱਗਜ਼ ਕੰਟਰੋਲ ਵਿਭਾਗ ਦੀ ਟੀਮ ਨੂੰ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੋਸ਼ ਹੈ ਕਿ ਗੁੱਸੇ ਵਿੱਚ ਆਏ ਕੁਝ ਪਿੰਡ ਵਾਸੀਆਂ ਨੇ ਵਿਭਾਗ ਦੀ ਟੀਮ ਨੂੰ ਘੇਰ ਕੇ ਕਰੀਬ ਡੇਢ ਘੰਟੇ ਤੱਕ ਬੰਦੀ ਬਣਾਈ ਰੱਖਿਆ, ਜਿਸ ਕਾਰਨ ਸਥਿਤੀ ਕਾਫ਼ੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ, ਡਰੱਗਜ਼ ਕੰਟਰੋਲ ਵਿਭਾਗ ਦੀ ਟੀਮ ਇਲਾਕੇ ਵਿੱਚ ਬਿਨਾਂ ਮਨਜ਼ੂਰੀ ਚੱਲ ਰਹੇ ਇੱਕ ਕਥਿਤ ਕਲੀਨਿਕ ਖ਼ਿਲਾਫ਼ ਕਾਰਵਾਈ ਕਰਨ ਲਈ ਪਹੁੰਚੀ ਸੀ। ਟੀਮ ਵੱਲੋਂ ਜਾਂਚ ਦੌਰਾਨ ਦਵਾਈਆਂ ਅਤੇ ਹੋਰ ਮੈਡੀਕਲ ਸਮੱਗਰੀ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ, ਪਰ ਇਸ ਦੌਰਾਨ ਕਲੀਨਿਕ ਸੰਚਾਲਕ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਇਕੱਠੇ ਹੋ ਗਏ। ਪ੍ਰਤੱਖਦਰਸ਼ੀਆਂ ਮੁਤਾਬਕ, ਪਿੰਡ ਵਾਸੀਆਂ ਨੇ ਅਧਿਕਾਰੀਆਂ ਦਾ ਘਿਰਾਓ ਕਰਦਿਆਂ ਉਨ੍ਹਾਂ ਨੂੰ ਮੌਕੇ ਤੋਂ ਜਾਣ ਨਹੀਂ ਦਿੱਤਾ। ਦੋਸ਼ ਇਹ ਵੀ ਹਨ ਕਿ ਭੀੜ ਨੇ ਛਾਪੇਮਾਰੀ ਦੌਰਾਨ ਜ਼ਬਤ...
ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਸਵਾ ਦੋ ਘੰਟੇ ਤੱਕ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਸਵਾ ਦੋ ਘੰਟੇ ਤੱਕ ਪੁੱਛਗਿੱਛ

Punjab News
ਚੰਡੀਗੜ੍ਹ, 20 ਜੁਲਾਈ 2026: ਸਾਲ 2015 ਦੇ ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਏ। ਐੱਸਆਈਟੀ ਨੇ ਉਨ੍ਹਾਂ ਤੋਂ ਕਰੀਬ ਸਵਾ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਕੀਤੇ। ਜਾਣਕਾਰੀ ਅਨੁਸਾਰ, ਐੱਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਰਸਮੀ ਨੋਟਿਸ ਜਾਰੀ ਕਰਕੇ 20 ਜੁਲਾਈ ਸਵੇਰੇ 11 ਵਜੇ ਸੈਕਟਰ-32 ਸਥਿਤ ਪੰਜਾਬ ਪੁਲਿਸ ਅਫ਼ਸਰਜ਼ ਇੰਸਟੀਚਿਊਟ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਸੀ। ਨੋਟਿਸ ਦੇ ਅਨੁਸਾਰ ਉਹ ਨਿਰਧਾਰਿਤ ਸਮੇਂ ‘ਤੇ ਜਾਂਚ ਟੀਮ ਅੱਗੇ ਪੇਸ਼ ਹੋਏ ਅਤੇ ਪੁੱਛਗਿੱਛ ਵਿੱਚ ਸਹਿਯੋਗ ਦਿੱਤਾ। ਐੱਸਆਈਟੀ ਦਫ਼ਤਰ ਦੇ ਬਾਹਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਨਜ਼ਰ ਆਏ। ਪੁੱਛਗਿੱਛ ਤੋਂ ਬਾਅ...
ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ

ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ

Punjab News
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਮੌਜੂਦਾ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਯੋਜਨਾ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਐਲਾਨ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ, ਸਮਾਜਿਕ ਸਨਮਾਨ ਅਤੇ ਸਵੈ-ਨਿਰਭਰ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 23.77 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਯੋਜਨਾ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਅਤੇ ਪ੍ਰਭਾਵਸ਼ਾਲੀ ਸਮਾਜਿਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਹੈ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ...
‘ਗੈਂਗਸਟਰਾਂ ‘ਤੇ ਵਾਰ’ ਦੇ 6 ਮਹੀਨੇ ਪੂਰੇ: 50,930 ਗ੍ਰਿਫ਼ਤਾਰ, 96 ਹਜ਼ਾਰ ਤੋਂ ਵੱਧ ਛਾਪੇਮਾਰੀਆਂ

‘ਗੈਂਗਸਟਰਾਂ ‘ਤੇ ਵਾਰ’ ਦੇ 6 ਮਹੀਨੇ ਪੂਰੇ: 50,930 ਗ੍ਰਿਫ਼ਤਾਰ, 96 ਹਜ਼ਾਰ ਤੋਂ ਵੱਧ ਛਾਪੇਮਾਰੀਆਂ

Breaking News, Punjab News
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਨੇ ਛੇ ਮਹੀਨੇ ਪੂਰੇ ਕਰ ਲਏ ਹਨ। ਇਸ ਦੌਰਾਨ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ 96,964 ਛਾਪੇਮਾਰੀਆਂ ਕੀਤੀਆਂ ਅਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਹੋਰ ਅਪਰਾਧਿਕ ਤੱਤਾਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਿੰਮ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਗੈਂਗਸਟਰਾਂ, ਸੰਗਠਿਤ ਅਪਰਾਧ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਦੇ ਕਬਜ਼ੇ ਵਿੱਚੋਂ 913 ਗੈਰ-ਕਾਨੂੰਨੀ ਹਥਿਆਰ, 2,475 ਜ਼ਿੰਦਾ ਕਾਰਤੂਸ, 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤ...
ਐਸ.ਆਈ.ਆਰ.-2026: ਬਲਾਚੌਰ ਨੇ ਘਰ-ਘਰ ਗਣਨਾ ਪੜਾਅ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ, ਸੀ.ਈ.ਓ.

ਐਸ.ਆਈ.ਆਰ.-2026: ਬਲਾਚੌਰ ਨੇ ਘਰ-ਘਰ ਗਣਨਾ ਪੜਾਅ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ, ਸੀ.ਈ.ਓ.

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਤਹਿਤ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਉਣ ਲਈ ਜਾਰੀ ਪ੍ਰਕਿਰਿਆ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਹਲਕੇ ਨੇ ਘਰ-ਘਰ ਗਣਨਾ ਪੜਾਅ ਤਹਿਤ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਪੂਰੀ ਕਰਕੇ ਸੂਬੇ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ 'ਤੇ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਦੇ ਸਮੂਹ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ.) ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਮਿਸ਼ਨ-ਮੋਡ ਵਿੱਚ ਕੀਤੇ ਗਏ ਸੁਚੱਜੇ ਅਤੇ ਸਮੇਂਬੱਧ ਯਤਨਾਂ ਸਦਕਾ ਇਹ ਉਪਲਬਧੀ ਸੰਭ...
ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 20 ਤੋਂ 22 ਜੁਲਾਈ ਦਰਮਿਆਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼, ਗਰਜ-ਚਮਕ ਅਤੇ ਕੁਝ ਥਾਵਾਂ 'ਤੇ ਜਲਭਰਾਅ ਦੀ ਸਥਿਤੀ ਬਣ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਤੋਂ ਬਿਨਾਂ ਦਰਿਆਵਾਂ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ। ਸਭ ਤੋਂ ਵੱਧ ਅਸਰ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਦੇਖਿਆ ਜਾ ਰਿਹਾ ਹੈ, ਜਿੱਥੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਚੱਕੀ ਨਦੀ ਲਗਾਤਾਰ ਉਫਾਨ 'ਤੇ ਵਹਿ ਰਹੀ ਹੈ। ਸ਼ਨੀਵਾਰ ਸਵੇਰੇ ਨਦੀ ਦਾ ਪਾਣੀ ਲਗਭਗ 9 ਮੀਟਰ ਦੇ ਪੱਧਰ ਤੱਕ ਪਹੁੰਚ ਗਿਆ, ਜਿਸ ਕਾਰਨ ਦਿੱਲੀ–ਕਟੜਾ ਰੇਲਵੇ ਲਾਈਨ 'ਤੇ ਬਣੇ ਮਹੱਤਵਪੂਰਨ ਪੁਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਵੱਲੋਂ ਹਾਲਾਤ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਐ...
ਪੰਜਾਬ ਵਿੱਚ ਪੇਂਡੂ ਰੁਜ਼ਗਾਰ ਗਰੰਟੀ ਨੂੰ ਮਜ਼ਬੂਤੀ, ‘ਵੀਬੀ ਜੀ ਰਾਮ ਜੀ’ ਸਕੀਮ ਲਾਗੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਪੇਂਡੂ ਰੁਜ਼ਗਾਰ ਗਰੰਟੀ ਨੂੰ ਮਜ਼ਬੂਤੀ, ‘ਵੀਬੀ ਜੀ ਰਾਮ ਜੀ’ ਸਕੀਮ ਲਾਗੂ: ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਲਾਗੂ ਕੀਤੀ ਗਈ ਨਵੀਂ ‘ਵੀਬੀਜੀ ਰਾਮ ਜੀ’ (ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ) ਯੋਜਨਾ ਵਿੱਚ ਸੁਚਾਰੂ ਤਬਦੀਲੀ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਸਰਕਾਰ ਦਾ ਉਦੇਸ਼ ਇਹ ਹੈ ਕਿ ਪੇਂਡੂ ਕਾਮਿਆਂ ਨੂੰ ਰੁਜ਼ਗਾਰ ਦੇ ਮੌਕਿਆਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮਨਰੇਗਾ 30 ਜੂਨ 2026 ਤੱਕ ਲਾਗੂ ਰਹੀ, ਜਦਕਿ 1 ਜੁਲਾਈ 2026 ਤੋਂ ‘ਵੀਬੀਜੀ ਰਾਮ ਜੀ’ ਯੋਜਨਾ ਅਮਲ ਵਿੱਚ ਆ ਗਈ ਹੈ। ਇਸ ਤਬਦੀਲੀ ਦੌਰਾਨ ਸਰਕਾਰ ਨੇ ਪਹਿਲਾਂ ਹੀ ਲੋੜੀਂਦੇ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਪ੍ਰਬੰਧ ਕਰ ਦਿੱਤੇ ਹਨ, ਤਾਂ ਜੋ ਕਿਸੇ ਵੀ ਪੱਧਰ 'ਤੇ ਕੰਮ ਪ੍ਰਭਾਵਿਤ ਨਾ ਹੋਵੇ। ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਜਾਰੀ ਰਹੇਗੀ ਮੰਤਰੀ ਨੇ ਦੱਸਿਆ ਕਿ ਮਨਰੇਗਾ ਅਧੀਨ ਮਜ਼ਦੂਰੀ ਅਤੇ ਤਨਖ...
‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ: 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 319 ਕਰੋੜ ਰੁਪਏ ਦੀ ਸੰਪਤੀ ਜ਼ਬਤ

‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ: 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 319 ਕਰੋੜ ਰੁਪਏ ਦੀ ਸੰਪਤੀ ਜ਼ਬਤ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਆਪਣੇ ਪਹਿਲੇ 500 ਦਿਨ ਪੂਰੇ ਕਰ ਲਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਇਤਿਹਾਸਕ ਪੱਧਰ 'ਤੇ ਕਾਰਵਾਈ ਕਰਦਿਆਂ 68,850 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 52,432 ਐਫਆਈਆਰ ਦਰਜ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਬਣਾਈ ਗਈ 319 ਕਰੋੜ ਰੁਪਏ ਮੁੱਲ ਦੀ ਸੰਪਤੀ ਕੁਰਕ ਜਾਂ ਜ਼ਬਤ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਦਾ ਮਕਸਦ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨਾ, ਡਰੱਗ ਨੈੱਟਵਰਕ ਨੂੰ ਤੋੜਨਾ ਅਤੇ ਸਮਾਜ ਨੂੰ ਇਸ ਲੜਾਈ ਵਿੱਚ ਭਾਗੀਦਾਰ ਬਣਾਉਣਾ ਵੀ ਹੈ। ਤਿੰਨ-ਪੱਖੀ ਰਣਨੀਤੀ ਨਾਲ ਮਿਲੀ ਵੱਡੀ ਸਫ਼ਲਤਾ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੌਰਾਨ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 135 ਨੌਜਵਾਨਾਂ ਨੇ ਕਰਵਾਇਆ ਕੈਸ਼ਲੈੱਸ ਦਿਲ ਦਾ ਇਲਾਜ, 2.71 ਕਰੋੜ ਰੁਪਏ ਦਾ ਮਿਲਿਆ ਲਾਭ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 135 ਨੌਜਵਾਨਾਂ ਨੇ ਕਰਵਾਇਆ ਕੈਸ਼ਲੈੱਸ ਦਿਲ ਦਾ ਇਲਾਜ, 2.71 ਕਰੋੜ ਰੁਪਏ ਦਾ ਮਿਲਿਆ ਲਾਭ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਿਲ ਦੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਯੋਜਨਾ ਤਹਿਤ ਹੁਣ ਤੱਕ 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਕੈਸ਼ਲੈੱਸ ਦਿਲ ਸਬੰਧੀ ਇਲਾਜ ਦਾ ਲਾਭ ਮਿਲ ਚੁੱਕਾ ਹੈ। ਇਸ ਦੌਰਾਨ ਸਾਹਮਣੇ ਆਏ ਅੰਕੜਿਆਂ ਨੇ ਇੱਕ ਹੋਰ ਚਿੰਤਾਜਨਕ ਤੱਥ ਵੀ ਉਜਾਗਰ ਕੀਤਾ ਹੈ ਕਿ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਨੇ ਦਿਲ ਦੇ ਕੈਸ਼ਲੈੱਸ ਇਲਾਜ ਦਾ ਸਭ ਤੋਂ ਵੱਧ ਲਾਭ ਲਿਆ, ਜੋ ਨੌਜਵਾਨਾਂ ਵਿੱਚ ਵਧ ਰਹੀਆਂ ਦਿਲ ਦੀਆਂ ਬਿਮਾਰੀਆਂ ਵੱਲ ਇਸ਼ਾਰਾ ਕਰਦਾ ਹੈ। ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦਾ ਹੈ ਮਹਿੰਗਾ ਫਾਜ਼ਿਲਕਾ ਦੇ 58 ਸਾਲਾ ਮਨਜੀਤ ਸਿੰਘ ਦੀ ਕਹਾਣੀ ਇਸ ਗੱਲ ਦੀ ਮਿਸਾਲ ਹੈ ਕਿ ਦਿਲ ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਡਿੱਠਾ ਕਰਨਾ ਕਿੰਨਾ ਖਤਰਨਾਕ ਹੋ ਸਕਦਾ ਹੈ। ਕਈ ਹਫ਼ਤਿਆਂ ਤੱਕ ਉਨ੍ਹਾਂ ਨੇ ਛਾਤੀ ਵਿੱਚ ਦਰਦ ਅਤੇ ਤੁਰਨ ਦੌਰਾਨ ਹੋਣ ਵਾਲੀ ਬੇਚੈਨੀ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕੀਤਾ। ਜਦੋਂ ਤਕਲੀਫ਼ ਵਧੀ ਤਾਂ ਜਾਂਚ ਦੌਰਾਨ ਪਤਾ ਲੱਗਾ ਕਿ ਦ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET-UG 2026 ਵਿੱਚ ਮਾਰੀ ਬਾਜ਼ੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET-UG 2026 ਵਿੱਚ ਮਾਰੀ ਬਾਜ਼ੀ: ਹਰਜੋਤ ਸਿੰਘ ਬੈਂਸ

Breaking News, Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੇ ਇੱਕ ਹੋਰ ਇਤਿਹਾਸਕ ਉਪਲਬਧੀ ਆਪਣੇ ਨਾਮ ਕੀਤੀ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (NEET-UG) 2026 ਸਫ਼ਲਤਾਪੂਰਵਕ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਗੁਣਵੱਤਾ ਵਾਲੀ ਸਰਕਾਰੀ ਸਿੱਖਿਆ ਅਤੇ ਸਖ਼ਤ ਮਿਹਨਤ ਕਿਸੇ ਵੀ ਮੰਜ਼ਿਲ ਨੂੰ ਹਾਸਲ ਕਰ ਸਕਦੀ ਹੈ। ਇਹ ਨਤੀਜੇ ਉਸ ਸਮੇਂ ਸਾਹਮਣੇ ਆਏ ਹਨ ਜਦੋਂ ਪੇਪਰ ਲੀਕ ਦੀ ਘਟਨਾ ਕਾਰਨ ਅਸਲ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਮੁੜ ਪ੍ਰੀਖਿਆ ਕਰਵਾਈ ਗਈ ਸੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੰਜਾਬ ਵਿੱਚ ਚੱਲ ਰਹੀ "ਸਿੱਖਿਆ ਕ੍ਰਾਂਤੀ" ਦੀ ਸਫ਼ਲਤਾ ਦਾ ਜੀਵੰਤ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਦਿਖਾ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਮਿਆਰੀ ਸਿੱਖਿਆ, ਉਚਿਤ ਮਾਰਗਦਰਸ਼ਨ ਅਤੇ ਬਿਹਤਰ ਮੌਕੇ ਮਿਲਣ ਤਾਂ ਉਹ ਦੇਸ਼ ਦੇ ਕਿਸੇ ਵੀ ਵਿਦਿਆਰਥੀ ਨਾਲ ਮੁਕਾਬਲਾ ਕਰਨ ਦੇ ਸਮਰੱਥ...