Wednesday, November 4Punjabi People

Punjab News

Punjab region news

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਕੀਤਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਕੀਤਾ ਸਨਮਾਨ

Punjab News
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਅਤੇ ਭਲਾਈ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸ਼ਿਵਾਲਿਕ ਪੈਲੇਸ ਵਿਖੇ ਇੱਕ ਭਰਵਾਂ ਅਤੇ ਸ਼ਾਨਦਾਰ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਵੇਂ ਚੇਅਰਪਰਸਨਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਲੋਕ ਸੇਵਾ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਦੇ ਸੰਕਲਪ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਬੋਰਡਾਂ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਦਾ ਮਕਸਦ ਸਮਾਜ ਦੇ ਹਰ ਵਰਗ ਤੱਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹ...
ਡੀਈਓ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਬੀਐਲਓਜ਼ ਦੀ ਮਿਹਨਤ ਨਾਲ ਮਿਲੀ ਵੱਡੀ ਕਾਮਯਾਬੀ: ਸੀਈਓ ਅਨਿੰਦਿਤਾ ਮਿਤਰਾ

ਡੀਈਓ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਬੀਐਲਓਜ਼ ਦੀ ਮਿਹਨਤ ਨਾਲ ਮਿਲੀ ਵੱਡੀ ਕਾਮਯਾਬੀ: ਸੀਈਓ ਅਨਿੰਦਿਤਾ ਮਿਤਰਾ

Breaking News, Punjab News
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਮੁਕੰਮਲ ਹੋਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਪੰਜਾਬ ਦੀ ਚੋਣ ਪ੍ਰਣਾਲੀ ਦੇ ਡਿਜੀਟਲ ਬਦਲਾਅ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਕੁਸ਼ਲਤਾ, ਤੇਜ਼ੀ ਅਤੇ ਆਧੁਨਿਕ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਇਸਤੇਮਾਲ ਨੂੰ ਦਰਸਾਉਂਦੀ ਹੈ। ਇਸ ਨਾਲ ਨਾ ਸਿਰਫ਼ ਚੋਣ ਪ੍ਰਬੰਧਨ ਹੋਰ ਮਜ਼ਬੂਤ ਹੋਵੇਗਾ, ਸਗੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਵੀ ਹੋਰ ਵਧੇਗੀ। ਡੀਈਓ, ਈਆਰਓ ਅਤੇ ਬੀਐਲਓਜ਼ ਦੀ ਟੀਮ ਵਰਕ ਨੂੰ ਦਿੱਤਾ ਸਫਲਤਾ ਦਾ ਸਿਹਰਾ ਸੀਈਓ ਅਨਿੰਦਿਤਾ ਮਿਤਰਾ ਨੇ ਇਸ ਕਾਮਯਾਬੀ ਦਾ ਸਿਹਰਾ ਜ਼ਿਲ੍ਹਾ ਚੋਣ ਅਧਿਕਾਰੀਆਂ (DEOs), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (EROs) ਅਤੇ ਬੂਥ ਲੈਵਲ ਅਫ਼ਸਰਾਂ (BLOs) ਨੂੰ ਦਿੰਦਿਆਂ ਕਿਹਾ ਕਿ ਉਨ੍...
ਭਾਜਪਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

Punjab News
ਚੰਡੀਗੜ੍ਹ, 18 ਜੁਲਾਈ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਨਵੀਂ ਟੀਮ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਸਰਗਰਮ ਬਣਾਉਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਫੈਸਲਾ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੇ ਮੰਤਵ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਹਰ ਬੂਥ ਨੂੰ ਮਜ਼ਬੂਤ ਕਰਨਾ ਅਤੇ ਜ...
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਪੰਜਾਬ ਵਿੱਚ ਨੌਜਵਾਨਾਂ ਦੇ ਸੁਧਾਰ ਤੇ ਮੁੜ-ਵਸੇਬੇ ਲਈ ਵੱਡੀ ਮੁਹਿੰਮ ਦੀ ਕੀਤੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਪੰਜਾਬ ਵਿੱਚ ਨੌਜਵਾਨਾਂ ਦੇ ਸੁਧਾਰ ਤੇ ਮੁੜ-ਵਸੇਬੇ ਲਈ ਵੱਡੀ ਮੁਹਿੰਮ ਦੀ ਕੀਤੀ ਸ਼ੁਰੂਆਤ

Punjab News
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਅਤੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਇੱਕ ਵੱਡੇ ਪੱਧਰ ਦੀ ‘ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ’ ਦੀ ਸ਼ੁਰੂਆਤ ਕੀਤੀ। ਇਹ ਰਾਜ ਪੱਧਰੀ ਪਹਿਲ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ-ਵਸੇਬੇ ਅਤੇ ਸਮਾਜਿਕ ਪੁਨਰ-ਸਥਾਪਨਾ ਨੂੰ ਇਕੱਠੇ ਲੈ ਕੇ ਚੱਲਣ ਵਾਲੀ ਇੱਕ ਮਹੱਤਵਪੂਰਨ ਮੁਹਿੰਮ ਮੰਨੀ ਜਾ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਰਸਮੀ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਨਿਆਂਮੂਰਤੀ ਅਤੇ ਹਾਈ ਕੋਰਟ ਦੇ ਹੋਰ ਮਾਣਯੋਗ ਜੱਜਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਸਾਰੀਆਂ ਸੰਸਥਾਵਾਂ ਨੂੰ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਵਿਸ਼ੇਸ਼ ਤਿੰਨ ਮਹੀਨਿਆਂ ਦੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ 2026 ਤੱਕ ਸੂਬੇ ਦੇ ਸਾਰੇ...
ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

Punjab News
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (Punjab State Legal Services Authority) ਵੱਲੋਂ ਅੱਜ ਸੂਬੇ ਭਰ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 (ਚੈੱਕ ਬਾਊਂਸ ਮਾਮਲਿਆਂ) ਨਾਲ ਸਬੰਧਤ ਕੇਸਾਂ ਦੇ ਜਲਦ ਅਤੇ ਸਹਿਮਤੀ ਆਧਾਰਿਤ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼ ਮੁਕੱਦਮੇਬਾਜ਼ਾਂ ਨੂੰ ਤੁਰੰਤ, ਸਸਤਾ ਅਤੇ ਸੁਲਭ ਨਿਆਂ ਪ੍ਰਦਾਨ ਕਰਨਾ ਅਤੇ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਬੋਝ ਘਟਾਉਣਾ ਸੀ। ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮਾਰਗਦਰਸ਼ਨ ਹੇਠ ਕਰਵਾਈ ਗਈ। ਲੋਕ ਅਦਾਲਤ ਦੌਰਾਨ ਮੁਕੱਦਮੇਬਾਜ਼ਾਂ, ਨਿਆਂਇਕ ਅਧਿਕਾਰੀਆਂ, ਵਕੀਲਾਂ, ਬੈਂਕਾਂ ਦੇ ਨੁਮਾਇੰਦਿਆਂ ਅਤੇ ਹੋਰ ਸਬੰਧਤ ਧਿਰਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਉਪਰਾਲੇ ਰਾਹੀਂ ਪੱਖਕਾਰਾਂ ਨੂੰ ਆਪਸੀ ਸਹ...
ਮਾਵਾਂ-ਧੀਆਂ ਸਤਿਕਾਰ ਯੋਜਨਾ ਵਿੱਚ ਕਥਿਤ ਘੁਟਾਲਾ, 62 ਔਰਤਾਂ ਦੀ ਇੱਕੋ ਬੈਂਕ ਖਾਤੇ ਨਾਲ ਰਜਿਸਟ੍ਰੇਸ਼ਨ; ਆਂਗਣਵਾੜੀ ਵਰਕਰ ਤੇ ਪੁੱਤਰ ਖ਼ਿਲਾਫ਼ ਕੇਸ

ਮਾਵਾਂ-ਧੀਆਂ ਸਤਿਕਾਰ ਯੋਜਨਾ ਵਿੱਚ ਕਥਿਤ ਘੁਟਾਲਾ, 62 ਔਰਤਾਂ ਦੀ ਇੱਕੋ ਬੈਂਕ ਖਾਤੇ ਨਾਲ ਰਜਿਸਟ੍ਰੇਸ਼ਨ; ਆਂਗਣਵਾੜੀ ਵਰਕਰ ਤੇ ਪੁੱਤਰ ਖ਼ਿਲਾਫ਼ ਕੇਸ

Punjab News
ਤਰਨ ਤਾਰਨ, 17 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਸਹਾਇਤਾ ਲਈ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਬਲਾਕ ਚੋਹਲਾ ਸਾਹਿਬ ਵਿੱਚ ਇੱਕ ਕਥਿਤ ਵੱਡੀ ਬੇਨਿਯਮਤਾ ਸਾਹਮਣੇ ਆਈ ਹੈ। ਮੁੱਢਲੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਖਡੂਰ ਸਾਹਿਬ ਹਲਕੇ ਦੀਆਂ 62 ਮਹਿਲਾਵਾਂ ਦੀ ਰਜਿਸਟ੍ਰੇਸ਼ਨ ਇੱਕੋ ਹੀ ਬੈਂਕ ਖਾਤਾ ਨੰਬਰ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਭਾਗ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਬੰਧਤ ਵਿਭਾਗ ਨੇ ਤੁਰੰਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜਦਕਿ ਪੁਲਿਸ ਨੇ ਇੱਕ ਆਂਗਣਵਾੜੀ ਵਰਕਰ ਅਤੇ ਉਸ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਥਿਤ ਘਪਲਾ ਮਿਲੀ ਜਾਣਕਾਰੀ ਅਨੁਸਾਰ, ਪਿੰਡ ਭੈਲ ਢਾਏਵਾਲਾ ਦੀ ਆਂਗਣਵਾੜੀ ਵਰਕਰ ਜਤਿੰਦਰ ਕੌਰ ਨੂੰ ਹੋਰ ਆਂਗਣਵਾੜੀ ਵਰਕਰਾਂ ਦੀ ਤਰ੍ਹਾਂ ਯੋਜਨਾ ਅਧੀਨ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਦੋਸ਼ ਹੈ ਕਿ ਰਜਿਸਟ...
PM ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Punjab News
ਅੰਮ੍ਰਿਤਸਰ, 17 ਜੁਲਾਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੇ ਮੌਕੇ ‘ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਸਤਾਵਿਤ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਹੋਣ ਵਾਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਝੱਲਣਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਖੇਤੀਬਾੜੀ ਖੇਤਰ ‘ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ ਅਤੇ ਦੇਸ਼ ਦੇ ਸਥਾਨਕ ਬਾਜ਼ਾਰਾਂ ‘ਤੇ ਵੀ ਅਸਰ ਪਵੇਗਾ। ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਇਹ ਵੀ ਦੋਸ਼ ਲਗਾਇਆ ਕਿ ਪ੍...
ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਅਭਿਆਨ, ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤੇਜ਼

ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਅਭਿਆਨ, ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤੇਜ਼

Punjab News
ਰੂਪਨਗਰ, 17 ਜੁਲਾਈ 2026: ਬਰਸਾਤੀ ਮੌਸਮ ਦੌਰਾਨ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਦਸਤਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਨੇ ਕੀਤੀ। ਇਸ ਅਭਿਆਨ ਦਾ ਮੁੱਖ ਉਦੇਸ਼ ਡੇਂਗੂ, ਚਿਕਨਗੁਨੀਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ, ਘਰ-ਘਰ ਜਾ ਕੇ ਲਾਰਵਾ ਦੀ ਜਾਂਚ ਕਰਨਾ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਨੂੰ ਸਮੇਂ ਸਿਰ ਨਸ਼ਟ ਕਰਨਾ ਸੀ। ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਬੀ.ਐੱਸ.ਐੱਨ.ਐੱਲ. ਦਫ਼ਤਰ, ਜੀ.ਐੱਸ.ਟੀ. ਦਫ਼ਤਰ, ਫਾਇਰ ਬ੍ਰਿਗੇਡ ਦਫ਼ਤਰ, ਵਣ ਵਿਭਾਗ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਹੋਮਗਾਰਡ ਦਫ਼ਤਰ, ਜਲ ਸਪਲਾਈ ਵਿਭਾਗ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਈ.ਐੱਸ.ਆਈ. ਡਿਸਪੈਂਸਰੀ, ਸਰਕਾਰੀ ਅਤ...
ਹੁਸ਼ਿਆਰਪੁਰ ਦੇ ਪਿੰਡ ਉਪਲਾ ਵਡਾਲਾ ਵਿੱਚ ਦੇਰ ਰਾਤ ਤੇਂਦੂਆ ਦਿਖਾਈ ਦਿੱਤਾ, ਇਲਾਕੇ ਵਿੱਚ ਸਹਿਮ ਦਾ ਮਾਹੌਲ

ਹੁਸ਼ਿਆਰਪੁਰ ਦੇ ਪਿੰਡ ਉਪਲਾ ਵਡਾਲਾ ਵਿੱਚ ਦੇਰ ਰਾਤ ਤੇਂਦੂਆ ਦਿਖਾਈ ਦਿੱਤਾ, ਇਲਾਕੇ ਵਿੱਚ ਸਹਿਮ ਦਾ ਮਾਹੌਲ

Punjab News
ਹੁਸ਼ਿਆਰਪੁਰ, 17 ਜੁਲਾਈ 2026: ਹੁਸ਼ਿਆਰਪੁਰ ਦੇ ਪਿੰਡ ਉਪਲਾ ਵਡਾਲਾ ਵਿੱਚ ਤੇਂਦੂਏ ਦੀ ਮੌਜੂਦਗੀ ਨੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੇਰ ਰਾਤ ਇੱਕ ਤੇਂਦੂਆ ਘਰ ਦੇ ਵਿਹੜੇ ਵਿੱਚ ਦਾਖਲ ਹੋ ਗਿਆ ਅਤੇ ਉੱਥੇ ਬੰਨ੍ਹੀ ਛੇ ਮਹੀਨੇ ਦੀ ਬੱਛੜੀ ‘ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਇਹ ਪੂਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜਿਸ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਤੇਂਦੂਆ ਰਾਤ ਕਰੀਬ 12:22 ਵਜੇ ਘਰ ਦੇ ਨਾਲ ਲੱਗਦੀ ਲਿੰਕ ਰੋਡ ‘ਤੇ ਘੁੰਮਦਾ ਹੋਇਆ ਸੀਸੀਟੀਵੀ ਵਿੱਚ ਦਿਖਾਈ ਦਿੱਤਾ। ਕੁਝ ਮਿੰਟ ਬਾਅਦ ਉਸ ਨੇ ਘਰ ਦੀ ਚਾਰਦੀਵਾਰੀ ਟੱਪ ਕੇ ਵਿਹੜੇ ਵਿੱਚ ਦਾਖਲ ਹੋਇਆ ਅਤੇ ਕੁਝ ਸਮੇਂ ਤੱਕ ਉੱਥੇ ਘੁੰਮਦਾ ਰਿਹਾ। ਇਸ ਤੋਂ ਬਾਅਦ ਉਸ ਨੇ ਉੱਥੇ ਮੌਜੂਦ ਛੇ ਮਹੀਨੇ ਦੀ ਬੱਛੜੀ ‘ਤੇ ਅਚਾਨਕ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਪਲਾ ਵਡਾਲਾ ਸ਼ਿਵ ਮੰਦਰ ਦੇ ਮੈਨੇਜਰ ਪੰਡਿਤ ਗਿਆਨ ਚੰਦ ਅਤੇ ਉਨ੍ਹਾਂ ਦੇ ਪੋਤੇ ਚੰਦਨ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱ...
ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ 6 ਸਤੰਬਰ ਤੱਕ ਪਾਬੰਦੀ

ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ 6 ਸਤੰਬਰ ਤੱਕ ਪਾਬੰਦੀ

Punjab News
ਅੰਮ੍ਰਿਤਸਰ, 17 ਜੁਲਾਈ 2026: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ ਅੰਮ੍ਰਿਤਸਰ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦਿਆਂ ਹਵਾਈ ਅੱਡੇ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 6 ਸਤੰਬਰ 2026 ਤੱਕ ਪ੍ਰਭਾਵੀ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਮਰੱਥ ਅਥਾਰਿਟੀ ਦੀ ਪਹਿਲਾਂ ਤੋਂ ਮਨਜ਼ੂਰੀ ਬਿਨਾਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਡਰੋਨ ਉਡਾਉਣ ਜਾਂ ਲੇਜ਼ਰ ਲਾਈਟ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਖੁੱਲ੍ਹੇ ਖੇਤਰਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ, ਰਿਜ਼ੋਰਟਾਂ ਅਤੇ ਹੋਰ ਜਨਤਕ ਸਮਾਗਮਾਂ ‘ਤੇ ਵੀ ਲਾਗੂ ਹੋਵੇਗੀ। ਵਿਆਹ ਸਮਾਰੋਹਾਂ ਜਾਂ ਹੋਰ ਪ੍ਰੋਗਰਾਮਾਂ ਦੌਰਾਨ ਵੀਡੀਓਗ੍ਰਾਫੀ...