ਮਾਨਸੂਨ ਨੇ ਫੜੀ ਰਫ਼ਤਾਰ, ਪੰਜਾਬ ਅਤੇ ਚੰਡੀਗੜ੍ਹ ਵਿੱਚ 9 ਜੁਲਾਈ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ, 4 ਜੁਲਾਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਉਮਸ ਭਰੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਵੀ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ 9 ਜੁਲਾਈ ਤੱਕ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਯੈਲੋ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਗੁ...








