Wednesday, November 4Punjabi People

Punjab News

Punjab region news

ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ, ਮਾਨ ਸਰਕਾਰ ਨੇ ਆਪਣੀ ਆਖਰੀ ਚੋਣ ਗਰੰਟੀ ਕੀਤੀ ਪੂਰੀ: ਵਿਧਾਇਕ ਮਾਲੇਰਕੋਟਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ, ਮਾਨ ਸਰਕਾਰ ਨੇ ਆਪਣੀ ਆਖਰੀ ਚੋਣ ਗਰੰਟੀ ਕੀਤੀ ਪੂਰੀ: ਵਿਧਾਇਕ ਮਾਲੇਰਕੋਟਲਾ

Punjab News
ਮਾਲੇਰਕੋਟਲਾ, 1 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਸੰਬੋਧਨ ਮਾਲੇਰਕੋਟਲਾ ਦੇ ਸਾਗਰ ਮੈਰਿਜ ਪੈਲੇਸ ਵਿਖੇ ਵੱਡੇ ਪੱਧਰ 'ਤੇ ਦਿਖਾਇਆ ਗਿਆ, ਜਿਸ ਵਿੱਚ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਬ ਅਲੀ ਰਾਜਾ, ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਵੱਖ-ਵੱਖ ਪੰਚਾਇਤੀ ਨੁਮਾਇੰਦੇ, ਕੌਂਸਲਰ, ਪਾਰਟੀ ਆਗੂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਰਹੇ। ਸਮਾਗਮ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਉਤਸ਼ਾਹ ਨਾਲ ਸੁਣਿਆ ਅਤੇ ਯੋਜਨਾ ਦਾ ਭਰਪੂਰ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲ ਵਿੱਚ ਲਿਆ ਰਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਕੀਤੀ ਅਪੀਲ

Breaking News, Punjab News
ਚੰਡੀਗੜ੍ਹ/ਸੰਗਰੂਰ, 1 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੁਦ ਆਪਣਾ ਗਣਨਾ (ਐਨਿਊਮਰੇਸ਼ਨ) ਫਾਰਮ ਭਰ ਕੇ ਲੋਕਾਂ ਨੂੰ ਵੀ ਸਮੇਂ ਸਿਰ ਆਪਣੀ ਵੋਟ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਨ ਦਾ ਸੱਦਾ ਦਿੱਤਾ। ਗਣਨਾ ਫਾਰਮ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਇਸ ਮੁਹਿੰਮ ਤਹਿਤ ਲਗਭਗ 90 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜਦਕਿ ਬਾਕੀ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਚੋਣ ਅਮਲੇ ਦੀ ਮਿਹਨਤ ਦਾ ਨਤੀਜਾ ਹੈ, ਜੋ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 25 ਜੂਨ ਤੋਂ 24 ਜੁਲਾਈ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੀ.ਐਲ.ਓਜ਼ ਹਰ ਘਰ ਵਿੱਚ ਜਾ ਕੇ ਗਣਨਾ ਫਾਰਮ ਮੁਹੱਈਆ ਕਰਵਾ ...
ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਫ਼ੈਸਲਿਆਂ ਦੇ ਵੇਰਵੇ ਜਲਦ ਹੋਣਗੇ ਸਾਂਝੇ

ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਫ਼ੈਸਲਿਆਂ ਦੇ ਵੇਰਵੇ ਜਲਦ ਹੋਣਗੇ ਸਾਂਝੇ

Breaking News, Punjab News
ਚੰਡੀਗੜ੍ਹ, 1 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਬੈਠਕ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਜਾਰੀ ਹੈ। ਇਹ ਬੈਠਕ ਸ਼ਾਮ 4 ਵਜੇ ਸ਼ੁਰੂ ਹੋਈ, ਜਿਸ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਅਤੇ ਲੋਕ-ਹਿੱਤ ਨਾਲ ਸਬੰਧਤ ਫ਼ੈਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਬੈਠਕ ਤੋਂ ਬਾਅਦ ਸਰਕਾਰ ਵੱਲੋਂ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਅਧਿਕਾਰਕ ਤੌਰ 'ਤੇ ਫ਼ੈਸਲਿਆਂ ਦੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ। ਕੈਬਨਿਟ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿੱਚ ਮੌਜੂਦ ਸਨ, ਜਿੱਥੇ ਉਨ੍ਹਾਂ ਨੇ ਐਸਆਈਆਰ (SIR) ਸਬੰਧੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਮੀਡੀਆ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹ...
ਸੰਗਰੂਰ ਬਣੇਗਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਦੀ ਨਰਸਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ ਬਣੇਗਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਦੀ ਨਰਸਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਸੰਗਰੂਰ, 30 ਜੂਨ 2026: ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਦੇ ਸਰਕਾਰ ਦੇ ਮਿਸ਼ਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰੀ ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਹ ਸਵਿਮਿੰਗ ਪੂਲ ਵਾਰ ਹੀਰੋਜ਼ ਸਟੇਡੀਅਮ ਵਿੱਚ ਸਥਾਪਤ ਕੀਤਾ ਗਿਆ ਹੈ ਅਤੇ ਇਸ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਗਿਆ ਹੈ। ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਹੁਣ ਆਉਣ ਵਾਲੇ ਸਮੇਂ ਵਿੱਚ ਏਸ਼ੀਅਨ, ਵਿਸ਼ਵ ਅਤੇ ਓਲੰਪਿਕ ਪੱਧਰ ਦੇ ਚੈਂਪੀਅਨਾਂ ਦੀ ਨਰਸਰੀ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਖੇਡ ਢਾਂਚਾ ਨਹੀਂ, ਸਗੋਂ ਨੌਜਵਾਨਾਂ ਲਈ ਵੱਡੇ ਮੌਕਿਆਂ ਦਾ ਦਰਵਾਜ਼ਾ ਹੈ। ਮੁੱਖ ਮੰਤਰੀ ਮਾਨ ਨੇ ਖੇਡਾਂ ਲਈ ਸਰਕਾਰ ਵੱਲੋਂ ਕੀਤੇ ਗਏ ਵੱਡੇ ਨਿਵੇਸ਼ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਖੇਡ ਬਜਟ ਨੂੰ 200 ਕਰੋੜ ਰੁਪਏ ਤੋਂ ਵੱਧ ਨਹੀਂ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਨੇ ਇਸ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਪੰਜਾਬ ਦੇ ਖ...
ਅਮਰਨਾਥ ਯਾਤਰਾ 2026 ਲਈ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ: ਫੌਜ, BSF ਅਤੇ ਪੁਲਿਸ ਦੀ ਸਾਂਝੀ ਤਾਇਨਾਤੀ

ਅਮਰਨਾਥ ਯਾਤਰਾ 2026 ਲਈ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ: ਫੌਜ, BSF ਅਤੇ ਪੁਲਿਸ ਦੀ ਸਾਂਝੀ ਤਾਇਨਾਤੀ

Breaking News, Punjab News
ਪੰਜਾਬ, 30 ਜੂਨ 2026: ਆਉਣ ਵਾਲੀ ਅਮਰਨਾਥ ਯਾਤਰਾ 2026 ਨੂੰ ਸੁਰੱਖਿਅਤ, ਸੁਚਾਰੂ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰਵਾਉਣ ਲਈ ਪੰਜਾਬ ਵਿੱਚ ਵਿਸ਼ਾਲ ਪੱਧਰ ‘ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ਵਿੱਚ ਪੰਜਾਬ ਪੁਲਿਸ, ਭਾਰਤੀ ਫੌਜ, BSF ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਿਲਜੁਲ ਕੇ ਇੱਕ ਸੰਯੁਕਤ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਇਸ ਸਾਲ ਅਮਰਨਾਥ ਯਾਤਰਾ 3 ਜੁਲਾਈ 2026 ਤੋਂ ਸ਼ੁਰੂ ਹੋਵੇਗੀ, ਜਦਕਿ ਪੰਜਾਬ ਅਤੇ ਨੇੜਲੇ ਸੂਬਿਆਂ ਤੋਂ ਸ਼ਰਧਾਲੂਆਂ ਦੀ ਆਵਾਜਾਈ 1 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੱਖਾਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਮੋਡ ਅਪਣਾਇਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਸ ਸਾਲ ਨੌਂ ਨੀਮ-ਫੌਜੀ ਬਲਾਂ ਦੀਆਂ ਕੰਪਨੀਆਂ ਵੀ ਉਪਲਬਧ ਕਰਵਾਈਆਂ ਗਈਆਂ ਹਨ। ਇਨ੍ਹਾਂ ਨੂੰ ਸੰਵੇਦਨਸ਼ੀਲ ਰੂਟਾਂ ਅਤੇ ਮਹੱਤਵਪੂਰਨ ਸਥਾਨਾਂ ‘ਤੇ ਤਾਇਨਾਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਸੁਰੱਖਿਆ ਦਲਾਂ ਦੀ ਤਾਇਨਾਤੀ ਵੀ ਕੀਤੀ ਜਾ ਸਕਦ...
ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਤ ਕਰਨ ਦੀ ਰਫ਼ਤਾਰ ਤੇਜ਼ ਕੀਤੀ ਜਾਵੇ: ਬਾਲ ਮੁਕੰਦ ਸ਼ਰਮਾ

ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਤ ਕਰਨ ਦੀ ਰਫ਼ਤਾਰ ਤੇਜ਼ ਕੀਤੀ ਜਾਵੇ: ਬਾਲ ਮੁਕੰਦ ਸ਼ਰਮਾ

Punjab News
ਚੰਡੀਗੜ੍ਹ/ਬਠਿੰਡਾ, 30 ਜੂਨ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੌਸ਼ਟਿਕ ਅਤੇ ਤਾਜ਼ਾ ਖੁਰਾਕ ਉਪਲਬਧ ਕਰਵਾਉਣ ਲਈ ਇਹ ਮੁਹਿੰਮ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾਵੇ। ਚੇਅਰਮੈਨ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ ਪੋਸ਼ਣ ਗਾਰਡਨ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਪੌਦੇ ਅਤੇ ਔਸ਼ਧੀ ਬੂਟੇ ਲਗਾਏ ਜਾਣ, ਤਾਂ ਜੋ ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ...
‘ਗੈਂਗਸਟਰਾਂ ‘ਤੇ ਵਾਰ’ ਦੇ 161ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 674 ਥਾਵਾਂ ‘ਤੇ ਛਾਪੇ, 382 ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ 161ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 674 ਥਾਵਾਂ ‘ਤੇ ਛਾਪੇ, 382 ਗ੍ਰਿਫ਼ਤਾਰ

Punjab News
ਚੰਡੀਗੜ੍ਹ, 30 ਜੂਨ 2026: ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰਵਾਦ ਤੋਂ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਲਗਾਤਾਰ ਜਾਰੀ ਹੈ। ਇਸ ਮੁਹਿੰਮ ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ 674 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਇੱਕੋ ਸਮੇਂ ਵਿਆਪਕ ਛਾਪੇਮਾਰੀ ਕੀਤੀ। ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਗੈਂਗਸਟਰਾਂ, ਉਨ੍ਹਾਂ ਦੇ ਨੈੱਟਵਰਕ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ...
ਭਲਕੇ ਤੋਂ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਸ਼ੁਰੂ ਹੋਣਗੇ

ਭਲਕੇ ਤੋਂ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਸ਼ੁਰੂ ਹੋਣਗੇ

Breaking News, Punjab News
ਚੰਡੀਗੜ੍ਹ/ਧੂਰੀ, 30 ਜੂਨ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਐਲਾਨੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਭਲਕੇ ਤੋਂ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਐਸਸੀ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਧੂਰੀ ਤੋਂ ਕੀਤੀ ਜਾਵੇਗੀ। ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਅਧੀਨ ਰਾਸ਼ੀ ਜਾਰੀ ਕਰਨ ਦੀ ਪ੍ਰਕਿਰਿਆ ਭਲਕੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਵੱਲੋਂ ਦੁਪਹਿਰ 12 ਵਜੇ ਤੋਂ ਬਾਅਦ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਦੇ ਅਨੁਸਾਰ, ਹੁਣ ਤੱਕ ਇਸ ਯੋਜਨਾ ਲਈ ਕਰੀਬ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ, ਜਦਕਿ ਬਾਕੀ ਯੋਗ ਔਰਤਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਜਾਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ...
ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ, ਹੁਣ ਇਸ ਵੇਲੇ ਖੁੱਲ੍ਹਣਗੇ ਦਫ਼ਤਰ

ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ, ਹੁਣ ਇਸ ਵੇਲੇ ਖੁੱਲ੍ਹਣਗੇ ਦਫ਼ਤਰ

CHANDIGARH NEWS, Punjab News
ਚੰਡੀਗੜ੍ਹ, 26 ਜੂਨ 2026: ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ, 1 ਜੁਲਾਈ ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ। ਇਸ ਵੇਲੇ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਵਧਦੀ ਗਰਮੀ ਅਤੇ ਬਿਜਲੀ ਦੀ ਖਪਤ ਨੂੰ ਕਾਬੂ ਵਿੱਚ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 25 ਮਈ ਤੋਂ ਦਫ਼ਤਰੀ ਸਮੇਂ ਵਿੱਚ ਅਸਥਾਈ ਤਬਦੀਲੀ ਕੀਤੀ ਸੀ। ਹੁਣ 1 ਜੁਲਾਈ ਤੋਂ ਦਫ਼ਤਰ ਮੁੜ ਆਮ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।...
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਪਾਣੀ ਦੀ ਗੁਣਵੱਤਾ ‘ਤੇ ਤਿੱਖੀ ਚਰਚਾ

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਪਾਣੀ ਦੀ ਗੁਣਵੱਤਾ ‘ਤੇ ਤਿੱਖੀ ਚਰਚਾ

CHANDIGARH NEWS, Punjab News
ਚੰਡੀਗੜ੍ਹ, 29 ਜੂਨ 2026: ਚੰਡੀਗੜ੍ਹ ਨਗਰ ਨਿਗਮ ਦੀ ਪ੍ਰਸ਼ਨ ਕਾਲ ਬੈਠਕ ਦੌਰਾਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉੱਠਿਆ। ਸੈਕਟਰ-40 ਦੇ ਕੌਂਸਲਰ ਗੁਰਬਖਸ਼ ਰਾਵਤ ਨੇ ਆਪਣੇ ਵਾਰਡ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਕਾਰਨ ਇੱਕ ਔਰਤ ਦੀ ਸਿਹਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਉਨ੍ਹਾਂ ਦੱਸਿਆ ਕਿ ਔਰਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਬੈਠਕ ਦੌਰਾਨ ਨਗਰ ਨਿਗਮ ਵੱਲੋਂ ਟੈਂਕਰਾਂ ਰਾਹੀਂ ਦਿੱਤੇ ਜਾ ਰਹੇ ਪੀਣ ਵਾਲੇ ਪਾਣੀ ਦੀ ਗੁਣਵੱਤਾ 'ਤੇ ਵੀ ਸਵਾਲ ਖੜ੍ਹੇ ਕੀਤੇ ਗਏ। ਕੌਂਸਲਰਾਂ ਨੇ ਦਾਅਵਾ ਕੀਤਾ ਕਿ "ਪੀਣ ਵਾਲਾ ਪਾਣੀ, ਨਗਰ ਨਿਗਮ ਚੰਡੀਗੜ੍ਹ" ਲਿਖੇ ਇੱਕ ਟੈਂਕਰ ਵਿੱਚ ਕੀੜੇ ਮਿਲੇ ਹਨ, ਜਿਸ ਕਾਰਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਇਸ ਦੇ ਨਾਲ ਹੀ ਗਰਮੀਆਂ ਦੌਰਾਨ ਪਾਣੀ ਦੀ ਹੌਲੀ ਸਪਲਾਈ ਅਤੇ ਖਰਾਬ ਟਿਊਬਵੈੱਲਾਂ ਦੀ ਮੁਰੰਮਤ ਵਿੱਚ ਹੋ ਰਹੀ ਦੇਰੀ ਦਾ ਮੁ...